Skip to main content

ਕਿਸਾਨ ਮੰਗਾਂ ਪ੍ਰਤੀ ਸਰਕਾਰ ਦੀ ਚੁੱਪ ਤੋੜਨ ਲਈ ਕਿਸਾਨਾਂ ਨੇ ਮੰਤਰੀਆਂ ਦੇ ਘਰ ਘੇਰੇ

ਕਿਸਾਨ ਮੰਗਾਂ ਪ੍ਰਤੀ ਸਰਕਾਰ ਦੀ ਚੁੱਪ ਤੋੜਨ ਲਈ ਕਿਸਾਨਾਂ ਨੇ ਮੰਤਰੀਆਂ ਦੇ ਘਰ ਘੇਰੇ  ਲੈਂਡ ਪੂਲਿੰਗ ਪਾਲਸੀ ਰੱਦ ਕਰਨ, ਕਰਜ਼ਾ ਕਾਨੂੰਨ ਬਨਾਉਣ, ਅਬਾਦਕਾਰਾਂ ਨੂੰ ਮਾਲਕੀ ਹੱਕ ਦੇਣ ਆਦਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ  ਪਾਣੀਆਂ ਦੇ ਵੰਡ ਦੇ ਮਸਲੇ ਭਾਈਚਾਰਕ ਸਦਭਾਵਨਾ ਅਤੇ ਬੇਸਿਨ ਤੇ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕਰਨ ਦੀ ਮੰਗ  ਚੰਡੀਗੜ੍ਹ 12 ਸਤੰਬਰ ( ਰਣਜੀਤ ਧਾਲੀਵਾਲ ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਭਗਵੰਤ ਮਾਨ ਸਰਕਾਰ ਦੀ ਕਿਸਾਨ ਮਜ਼ਦੂਰ ਮੰਗਾਂ ਸਬੰਧੀ ਧਾਰੀ ਮੁਜਰਮਾਨਾ ਚੁੱਪ ਖਿਲਾਫ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਅਤੇ ਪੰਚਾਇਤ ਤੇ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੇ ਘਰਾਂ ਦੇ ਮੁਕੰਮਲ ਘਿਰਾਓ ਕੀਤੇ ਗਏ। ਇਹਨਾਂ ਪ੍ਰਦਰਸ਼ਨਾਂ ਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਮੰਤਰੀਆਂ ਦੇ ਘਰ ਘੇਰੀ ਬੈਠੇ ਇਕੱਠਾਂ ਚ ਔਰਤਾਂ ਦੀ ਭਰਵੀਂ ਹਾਜ਼ਰੀ ਤਿੱਖੇ ਤੇ ਵਿਸ਼ਾਲ ਕਿਸਾਨ ਰੋਹ ਦਾ ਸੰਕੇਤ ਹੋ ਨਿੱਬੜੀ । ਘਿਰਾਓ ਦੌਰਾਨ ਜੁੜੇ ਇਕੱਠਾਂ ਨੂੰ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ ਔਰਤ ਆਗੂ ਕਮਲ ਬਰਨਾਲਾ , ਕੁਲਦੀਪ ਕੁੱਸਾ,ਤੋਂ ਇਲਾਵਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ...

ਪੇਂਡੂ ਨੌਜਵਾਨਾਂ ਵਿੱਚ ਸੇਵਾ ਭਾਵਨਾ ਜਗਾਏਗਾ ‘ਪੰਜਾਬ ਦੀ ਰੂਹ ਸੇਵਾ ਗ੍ਰਾਂਟ’, ਮੇਰਾ ਪਿੰਡ 360 ਫਾਊਂਡੇਸ਼ਨ ਨੇ ਸ਼ੁਰੂ ਕੀਤਾ ਪ੍ਰਾਜੈਕਟ

ਪੇਂਡੂ ਨੌਜਵਾਨਾਂ ਵਿੱਚ ਸੇਵਾ ਭਾਵਨਾ ਜਗਾਏਗਾ ‘ਪੰਜਾਬ ਦੀ ਰੂਹ ਸੇਵਾ ਗ੍ਰਾਂਟ’, ਮੇਰਾ ਪਿੰਡ 360 ਫਾਊਂਡੇਸ਼ਨ ਨੇ ਸ਼ੁਰੂ ਕੀਤਾ ਪ੍ਰਾਜੈਕਟ

ਚੰਡੀਗੜ੍ਹ 4 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਦੇ ਪੇਂਡੂ ਨੌਜਵਾਨਾਂ ਵਿੱਚ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਮੇਰਾ ਪਿੰਡ 360 ਫਾਊਂਡੇਸ਼ਨ ਵੱਲੋਂ ‘ਪੰਜਾਬ ਦੀ ਰੂਹ ਸੇਵਾ ਗ੍ਰਾਂਟ’ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਪਾਇਲਟ ਪ੍ਰਾਜੈਕਟ ਨੂੰ ਅਦਾਕਾਰਾ ਗੁਰਪ੍ਰੀਤ ਭੰਗੂ ਦੇ ਸਵਰਗਵਾਸੀ ਪਤੀ ਐੱਸ. ਸਵਰਨ ਐੱਸ. ਭੰਗੂ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ ਹੈ। ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਪ੍ਰਾਜੈਕਟ ਬਾਰੇ ਜਾਣਕਾਰੀ ਦਿੱਤੀ ਗਈ। 

ਪਹਿਲ ਨਾਲ ਜੁੜੇ ਮਲਕੀਤ ਐੱਸ. ਰੌਣੀ ਨੇ ਪ੍ਰਾਜੈਕਟ ਅਤੇ ਫਾਊਂਡੇਸ਼ਨ ਦੇ ਉਦੇਸ਼ ਬਾਰੇ ਜਾਣਕਾਰੀ ਦਿੱਤੀ। ਬਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਕਈ ਮੇਰਾ ਪਿੰਡ 360 ਸੈਂਟਰ ਚਲਾਏ ਜਾ ਰਹੇ ਹਨ। ਇਨ੍ਹਾਂ ਸੈਂਟਰਾਂ ਵਿੱਚ ਐੱਨਆਰਆਈ ਅਤੇ ਖੁਸ਼ਹਾਲ ਪੰਜਾਬੀਆਂ ਦੇ ਜੱਦੀ ਘਰਾਂ ਨੂੰ ਪਿੰਡਾਂ ਦੇ ਸਰਵਪੱਖੀ ਵਿਕਾਸ ਕੇਂਦਰਾਂ ਵਜੋਂ ਤਬਦੀਲ ਕੀਤਾ ਗਿਆ ਹੈ। ਇੱਥੇ ਲਾਇਬ੍ਰੇਰੀ, ਟੂਲਜ਼ ਲਾਇਬ੍ਰੇਰੀ, ਕੰਪਿਊਟਰ ਲੈਬ, ਆਈਟੀ ਟ੍ਰੇਨਿੰਗ, ਕਿਸਾਨਾਂ ਦੀ ਆਮਦਨ ਵਧਾਉਣ, ਮਹਿਲਾਵਾਂ ਨੂੰ ਹਸਤਕਲਾ ਸਿਖਾਉਣ ਅਤੇ ਈ-ਹੈਲਥ ਸੇਵਾਵਾਂ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਪੁਖਰਾਜ ਭੱਲਾ ਅਤੇ ਸ਼ਿਵਿੰਦਰ ਮਹਲ ਵੀ ਮੌਜੂਦ ਰਹੇ। 

ਦਵਿੰਦਰ ਐੱਸ. ਗਰਚਾ ਨੇ ਦੱਸਿਆ ਕਿ ਸੇਵਾ ਗ੍ਰਾਂਟ ਦਾ ਉਦੇਸ਼ ਨੌਜਵਾਨਾਂ ਵਿੱਚ ਦੂਜਿਆਂ ਦੀ ਸੇਵਾ ਕਰਨ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪ੍ਰਾਜੈਕਟ ਪਲਾਨਿੰਗ ਦਾ ਵਿਹਾਰਕ ਤਜਰਬਾ ਦੇਣਾ ਹੈ। ਫਾਊਂਡੇਸ਼ਨ ਦੇ ਸੰਸਥਾਪਕ ਭੁਪਿੰਦਰ ਐੱਸ. ਹੁੰਦਲ ਅਮਰੀਕਾ ਤੋਂ ਆਨਲਾਈਨ ਇਸ ਸਮਾਗਮ ਨਾਲ ਜੁੜੇ। ਉਨ੍ਹਾਂ ਐੱਨਆਰਆਈਜ਼ ਨੂੰ ਆਪਣੇ ਪਿੰਡਾਂ ਵਿੱਚ ਜੱਦੀ ਘਰਾਂ ਨੂੰ ਮੁੜ ਸਰਗਰਮ ਕਰਕੇ ਪਿੰਡਾਂ ਦੀ ਸੇਵਾ ਲਈ ਵਰਤਣ ਦੀ ਅਪੀਲ ਕੀਤੀ ਅਤੇ ਨਵੇਂ ਸੈਂਟਰ ਸ਼ੁਰੂ ਕਰਨ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

INDEPENDENCE is the right of all DIVIDED WE FALL : Ranjeet Singh Dhaliwal

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਜਗਤ ਪੰਜਾਬੀ ਸਭਾ ਵੱਲੋਂ ਵਰਲਡ ਪੰਜਾਬੀ ਕਾਨਫਰੰਸ ਦੀ ਸਫਲਤਾ 'ਤੇ ਜਸ਼ਨ ਸਮਾਗਮ ਆਯੋਜਿਤ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

Punjab Education Department Women Officials and Employees Celebrate Teej Festival with Great Enthusiasm in Mohali