ਭਾਜਪਾ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਦੀ ਅਗਵਾਈ ਵਿੱਚ ਵੇਵ ਅਸਟੇਟ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ 76ਵਾਂ ਜਨਮ ਦਿਨ ਮਨਾਇਆ
ਭਾਜਪਾ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਦੀ ਅਗਵਾਈ ਵਿੱਚ ਵੇਵ ਅਸਟੇਟ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ 76ਵਾਂ ਜਨਮ ਦਿਨ ਮਨਾਇਆ
ਸੁਰੱਖਿਆ ਕਰਮਚਾਰੀਆਂ ਨਾਲ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ, ਸਵੱਛਤਾ ਅਭਿਆਨ ਲਈ ਕੀਤਾ ਪ੍ਰੇਰਿਤ
ਐਸ.ਏ.ਐਸ.ਨਗਰ 17 ਸਤੰਬਰ ( ਰਣਜੀਤ ਧਾਲੀਵਾਲ ) : ਭਾਜਪਾ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਦੀ ਅਗਵਾਈ ਵਿੱਚ ਵੇਵ ਅਸਟੇਟ ਵਿਖੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ 76ਵਾਂ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੇਵ ਐਸਟੇਟ ਦੇ ਸੁਰੱਖਿਆ ਕਰਮਚਾਰੀਆਂ ਨਾਲ ਜਨਮ ਦਿਨ ਦੀ ਖੁਸ਼ੀ ਸਾਂਝੀ ਕਰਦਿਆਂ ਉਨ੍ਹਾਂ ਨੂੰ ਲੱਡੂ ਖਵਾਏ ਗਏ। ਇਸ ਮੌਕੇ ਨਰਿੰਦਰ ਮੋਦੀ ਜੀ ਦੀ ਲੰਮੀ ਉਮਰ, ਚੰਗੀ ਸਿਹਤ ਅਤੇ ਚੜ੍ਹਦੀ ਕਲਾ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਗਈ। ਨਾਲ ਹੀ ਸਵੱਛਤਾ ਅਭਿਆਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦਿਆਂ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ MC ਗੁਰਪ੍ਰੀਤ ਕੌਰ ਉੱਭਾ, ਤਰਸੇਮ ਸਿੰਘ ਸੋਢੀ, ਮੰਡਲ ਜਨਰਲ ਸਕੱਤਰ ਗੁਲਸ਼ਨ ਸੂਦ, ਜੋਗਿੰਦਰ ਸਿੰਘ ਰਾਣਾ, ਹਰਮਨਦੀਪ ਸਿੰਘ ਉੱਭਾ, ਆਰ.ਐਮ. ਦਾਸ ਜੀ ਸਮੇਤ ਹੋਰ ਸਾਥੀ ਹਾਜ਼ਰ ਸਨ। ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਦੇਸ਼ ਵਿੱਚ ਸੇਵਾ, ਸਵੱਛਤਾ ਅਤੇ ਵਿਕਾਸ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਜੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪਰਮਾਤਮਾ ਉਨ੍ਹਾਂ ਨੂੰ ਹਮੇਸ਼ਾ ਚੜ੍ਹਦੀ ਕਲਾ ਬਖ਼ਸ਼ੇ ਅਤੇ ਉਹ ਇਸੇ ਤਰ੍ਹਾਂ ਦੇਸ਼ ਦੀ ਸੇਵਾ ਕਰਦੇ ਰਹਿਣ।

Comments
Post a Comment