Skip to main content

RWA Sector 18 held a meeting with police officials regarding security in Sector 18

RWA Sector 18 held a meeting with police officials regarding security in Sector 18 Chandigarh 19 September ( Ranjeet Singh Dhaliwal ) : An important meeting was held at the Sector 18 Community Center on Saturday, September 19th, to discuss the security situation in the area and the concerns of residents. DSP-East P Abhinandan and Sector 19 Police Station in-charge Sarita Roy were special guests at the meeting. Organized under the auspices of RWA Sector 18 official Harman Mehta, the event was attended by Dr. Rajneesh Sharma, President of RWA Sector 18 A and B, and officials Sandhya Dharam, Sandhya Dham, and Harmel Singh, President of RWA Sector 18 D, and Harinder Bhatti, along with area councilors Anoop Gupta and Sumita Kohli, among others. The purpose of the meeting was to convey the residents' security concerns, fears, and feelings of insecurity to the police officials and to discuss potential security threats in the sector. Necessary steps to further strengthen security in the ar...

ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ (ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਵਾਂ ) ਵਿੱਚ ਬਲਾਤਕਾਰ ਵਰਗੀ ਵਾਪਰੀ ਮੰਦਭਾਗੀ ਘਟਨਾ ਲਈ ਐਸਜੀਪੀਸੀ ਪ੍ਰਧਾਨ ਅਤੇ ਅਕਾਲੀ ਦਲ ਦੇ ਪ੍ਰਧਾਨ ਨੈਤਿਕਤਾ ਦੇ ਅਧਾਰ ਤੇ ਅਸਤੀਫ਼ਾ ਦੇਣ : ਇਯਾਲੀ

ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ (ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਵਾਂ ) ਵਿੱਚ ਬਲਾਤਕਾਰ ਵਰਗੀ ਵਾਪਰੀ ਮੰਦਭਾਗੀ ਘਟਨਾ ਲਈ ਐਸਜੀਪੀਸੀ ਪ੍ਰਧਾਨ ਅਤੇ ਅਕਾਲੀ ਦਲ ਦੇ ਪ੍ਰਧਾਨ ਨੈਤਿਕਤਾ ਦੇ ਅਧਾਰ ਤੇ ਅਸਤੀਫ਼ਾ ਦੇਣ : ਇਯਾਲੀ

"ਮਾਮਲੇ ਦੀ ਨਿਰਪੱਖ ਜਾਂਚ ਹੋਵੇ, ਕਿਸ ਦੇ ਹੁਕਮਾਂ ਦੇ ਮਹਿਲਾ ਨੂੰ ਐਸਜੀਪੀਸੀ ਨੇ ਸਹੂਲਤਾਂ ਦਿੱਤੀਆਂ, ਕਿਸ ਫੰਡ ਵਿੱਚੋਂ ਪੈਸੇ ਦਿੱਤੇ ਗਏ, ਸਰਾਵਾਂ ਨੂੰ ਕਿਵੇਂ ਆਯਾਸ਼ੀ ਦੇ ਅੱਡੇ ਵਜੋ ਵਰਤਿਆ, ਮਹਿਲਾ ਨੂੰ ਕਿਸ ਦੇ ਖਿਲਾਫ ਵਰਤਣਾ ਸੀ"

FIR ਦਰਜ਼ ਹੋਣ ਦੇ ਬਾਵਜੂਦ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ, ਪੰਜਾਬ ਸਰਕਾਰ ਨੇ ਦੋਸ਼ੀ ਨੂੰ ਭੱਜਣ ਲਈ ਸਮਾਂ ਦਿੱਤਾ

ਚੰਡੀਗੜ੍ਹ 19 ਸਤੰਬਰ ( ਰਣਜੀਤ ਧਾਲੀਵਾਲ ) : ਅਕਾਲੀ ਦਲ "ਵਾਰਿਸ ਪੰਜਾਬ ਦੇ" ਦੇ ਸੀਨੀਅਰ ਲੀਡਰ ਅਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ (ਤਖ਼ਤ ਸ੍ਰੀ ਕੇਸਗੜ ਸਾਹਿਬ ਦੀਆਂ ਸਰਾਵਾਂ ) ਵਿੱਚ ਵਾਪਰੀ ਬਲਾਤਕਾਰ ਦੀ ਘਟਨਾ ਨੂੰ ਸਿੱਖ ਕੌਮ ਅਤੇ ਪੰਥ ਲਈ ਅਤਿ ਮੰਦਭਾਗਾ ਅਤੇ ਸ਼ਰਮਨਾਕ ਘਟਨਾ ਕਰਾਰ ਦਿੱਤਾ ਹੈ। ਮਨਪ੍ਰੀਤ ਸਿੰਘ ਇਯਾਲੀ ਨੇ ਮੀਡੀਆ ਨੂੰ ਜਾਰੀ ਬਿਆਨ ਵਿੱਚ ਕਿਹਾ ਕਿ, ਇਸ ਘਟਨਾ ਨੇ ਸਿੱਖ ਕੌਮ ਨੂੰ ਬੇਹੱਦ ਸ਼ਰਮਿੰਦਾ ਕੀਤਾ ਹੈ। ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਵਸਾਏ ਨਗਰ ਅਤੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਵਲੋ ਸ੍ਰੀ ਆਨੰਦਪੁਰ ਸਾਹਿਬ ਦੀ ਪਾਵਨ ਪਵਿੱਤਰ ਅਸਥਾਨ,ਜਿੱਥੇ ਖਾਲਸੇ ਦੀ ਸਥਾਪਨਾ ਹੋਈ, ਉਥੇ ਅਜਿਹੀ ਘਟਨਾ ਦਾ ਵਾਪਰਨਾ, ਖਾਸ ਕਰਕੇ ਐਸਜੀਪੀਸੀ ਮੈਂਬਰ ਵਲੋ ਅਜਿਹੀ ਘਟਨਾ ਨੂੰ, ਸਰਾਂਵਾਂ ਦੇ ਵਿੱਚ ਅੰਜਾਮ ਦੇਣਾ, ਹੋਰ ਵੀ ਪੀੜਾ ਦਾਇਕ ਹੈ। 

ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ, ਇਸ ਘਟਨਾ ਲਈ ਜਿੱਥੇ ਐਸਜੀਪੀਸੀ ਮੈਬਰ ਅਮਰਜੀਤ ਸਿੰਘ ਚਾਵਲਾ ਤਾਂ ਦੋਸ਼ੀ ਹੈ, ਉਥੇ ਹੀ ਇਸ ਘਟਨਾ ਦੀ ਜਾਣਕਾਰੀ ਹੁੰਦੇ ਹੋਏ ਵੀ, ਐਸਜੀਪੀਸੀ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੇ ਪ੍ਰਧਾਨ ਦੀ ਚੁੱਪੀ ਅਤੇ ਕੋਈ ਕਾਰਵਾਈ ਨਾ ਕਰਨਾ, ਇਸ ਤੋਂ ਵੱਡਾ ਦੋਸ਼ ਹੈ। ਮਨਪ੍ਰੀਤ ਸਿੰਘ ਇਯਾਲੀ ਨੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੇ ਪ੍ਰਧਾਨ ਨੂੰ ਇਸ ਘਟਨਾ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਓਹਨਾ ਤੋ ਨੈਤਿਕਤਾ ਦੇ ਅਧਾਰ ਤੇ ਅਸਤੀਫੇ ਦੀ ਮੰਗ ਕੀਤੀ। ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ, ਦਰਜ ਹੋਈ FIR ਸਪਸ਼ਟ ਜਿਕਰ ਹੈ ਕਿ ਪੀੜਤ ਔਰਤ ਵਲੋ ਇਹ ਮਾਮਲਾ ਐਸਜੀਪੀਸੀ ਪ੍ਰਧਾਨ ਅਤੇ ਅਕਾਲੀ ਦਲ ਦੇ ਪ੍ਰਧਾਨ ਦੇ ਧਿਆਨ ਵਿੱਚ ਲਿਆਂਦਾ ਗਿਆ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।

ਇਸ ਦੇ ਨਾਲ ਹੀ ਇਯਾਲੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਾਹਿਬ ਦੀ ਚੁੱਪੀ ਨੂੰ ਵੀ ਮੰਦਭਾਗਾ ਕਰਾਰ ਦਿੱਤਾ। ਸਰਦਾਰ ਇਯਾਲੀ ਨੇ ਕਿਹਾ, ਜੇਕਰ ਕੌਮ ਦੇ ਜੱਥੇਦਾਰ ਵੀ ਚੁੱਪ ਰਹਿਣਗੇ ਤਾਂ ਸਿੱਖ ਸੰਗਤ ਨੂੰ ਜਵਾਬਦੇਹ ਕੌਣ ਹੋਵੇਗਾ। ਅੱਜ ਸਮੁੱਚਾ ਪੰਥ ਅਤੇ ਕੌਮ ਇਹਨਾ ਦੋਸ਼ਾਂ ਉਪਰ ਜਵਾਬਦੇਹੀ ਦੀ ਮੰਗ ਕਰ ਰਿਹਾ ਹੈ। ਇਯਾਲੀ ਨੇ ਕਿਹਾ ਕਿ, ਅੱਜ ਜੱਥੇਦਾਰ ਸਾਹਿਬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਖੜ ਕੇ ਸਪੱਸ਼ਟ ਕਰਨਾ ਪਵੇਗਾ ਕਿ, ਓਹਨਾ ਨੂੰ ਇਸ ਮਾਮਲੇ ਦੀ ਜਾਣਕਾਰੀ ਸੀ ਜਾਂ ਨਹੀਂ। ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ, ਇੱਕ ਮਹੀਨਾ ਪਹਿਲਾਂ ਦਰਜ ਹੋਈ FIR ਦੇ ਬਾਵਜੂਦ ਦੋਸ਼ੀ ਐਸਜੀਪੀਸੀ ਮੈਬਰ ਅਮਰਜੀਤ ਸਿੰਘ ਚਾਵਲਾ ਤੇ ਕੋਈ ਕਾਰਵਾਈ ਨਹੀਂ ਹੋਈ। ਇਸ ਲਈ ਪੰਜਾਬ ਸਰਕਾਰ ਪੂਰੀ ਤਰਾਂ ਜ਼ਿੰਮੇਵਾਰ ਹੈ। ਸਰਕਾਰ ਦੀ ਨਲਾਇਕੀ ਦੇ ਚਲਦੇ ਦੋਸ਼ੀ ਐਸਜੀਪੀਸੀ ਮੈਬਰ ਵਿਦੇਸ਼ ਭੱਜਣ ਵਿੱਚ ਕਾਮਯਾਬ ਰਿਹਾ।

ਮਨਪ੍ਰੀਤ ਸਿੰਘ ਇਯਾਲੀ ਨੇ ਇਹਨਾਂ ਮੰਦਭਾਗੀਆਂ ਘਟਨਾਵਾਂ ਲਈ, ਕੇਂਦਰ ਸਰਕਾਰ ਨੂੰ ਵੀ ਜ਼ਿੰਮੇਵਾਰ ਕਰਾਰ ਦਿੱਤਾ। ਇਯਾਲੀ ਨੇ ਕਿਹਾ ਕਿ ਪਿਛਲੇ ਪੰਦਰਾਂ ਸਾਲ ਤੋਂ ਐਸਜੀਪੀਸੀ ਚੋਣਾਂ ਨਹੀਂ ਕਰਵਾਈਆਂ ਗਈਆਂ। ਜਿਸ ਦੇ ਚਲਦੇ ਮਿਆਦ ਪੁਗਾਅ ਚੁੱਕੇ ਐਸਜੀਪੀਸੀ ਮੈਂਬਰਾਂ ਨੇ ਸੰਗਤ ਪ੍ਰਤੀ, ਕੌਮ ਲਈ ਅਤੇ ਪੰਥ ਨੂੰ ਆਪਣੀ ਜਵਾਬਦੇਹੀ ਤੋ ਪੂਰੀ ਤਰਾਂ ਪਾਸਾ ਵੱਟ ਲਿਆ ਹੈ। ਇਹ ਲੋਕ ਪ੍ਰਬੰਧਾਂ ਤੇ ਪੂਰੀ ਤਰਾਂ ਨਾਲ ਕਾਬਜ ਹੋ ਚੁੱਕੇ ਹਨ। ਜਿਸ ਦੇ ਚਲਦੇ ਹੁਣ ਪਵਿੱਤਰ ਸੰਸਥਾਵਾਂ ਨੂੰ ਵੀ ਅਯਾਸ਼ੀ ਦੇ ਵੱਡੇ ਵਜੋ ਵਰਤਣਾ ਸ਼ੁਰੂ ਕਰ ਦਿੱਤਾ ਹੈ। ਮਨਪ੍ਰੀਤ ਸਿੰਘ ਇਯਾਲੀ ਨੇ ਮੰਗ ਕੀਤੀ, ਕਿ ਇਸ ਘਟਨਾ ਲਈ ਹਰ ਪਹਿਲੂ ਦੀ ਨਿਰਪੱਖ ਜਾਂਚ ਹੋਵੇ। ਉਕਤ ਮਹਿਲਾ ਨੂੰ ਕਿਸ ਦੇ ਹੁਕਮਾਂ ਉਪਰ ਐਸਜੀਪੀਸੀ ਵਲੋ ਵੀਆਈਪੀ ਸਹੂਲਤਾਂ ਦਿੱਤੀਆਂ ਗਈਆਂ। ਉਸ ਮਹਿਲਾ ਨੂੰ ਕਿਸ ਹੈਸੀਅਤ ਨਾਲ ਸੇਵਾਦਾਰ, ਡਰਾਈਵਰ ਅਤੇ ਗੱਡੀਆਂ ਮੁੱਹਈਆ ਕਰਵਾਈਆਂ ਗਈਆਂ। ਐਸਜੀਪੀਸੀ ਨੇ ਕਿਸ ਫੰਡ ਵਿੱਚੋਂ ਉਸ ਮਹਿਲਾ ਨੂੰ ਪੈਸੇ ਤੱਕ ਦਿੱਤੇ। ਇਸ ਦੇ ਨਾਲ ਹੀ ਇਯਾਲੀ ਨੇ ਮੰਗ ਕੀਤੀ ਕਿ, ਇਹ ਵੀ ਜਾਂਚ ਹੋਵੇ ਕਿ, ਉਸ ਮਹਿਲਾ ਨੂੰ ਕਿਸ ਸਖਸ਼ੀਅਤ ਨੂੰ ਬਦਨਾਮ ਕਰਨ ਲਈ ਵਰਤਣਾ ਸੀ। ਉਸ ਔਰਤ ਨੂੰ ਕਿਸ ਦੇ ਕਈ ਵਰਤਣਾ ਸੀ। ਸਰਦਾਰ ਇਯਾਲੀ ਨੇ ਕਿਹਾ ਕਿ, ਇਹ ਸਾਰਾ ਮਾਮਲਾ ਨਿਰਪੱਖ ਜਾਂਚ ਦਾ ਮਸਲਾ ਹੈ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਚੰਡੀਗੜ੍ਹ ਮੋਰਚਾ ਚੌਥਾ ਦਿਨ ਭਾਰੀ ਮੀਂਹ ਵਿੱਚ ਵੀ ਡਟੇ ਰਹੇ ਕਿਸਾਨ

Punjab Education Department Women Officials and Employees Celebrate Teej Festival with Great Enthusiasm in Mohali

ਸ਼ੈਲਬੀ ਹਸਪਤਾਲ ਮੋਹਾਲੀ ਨੇ 24×7 ਕਾਰਡੀਅਕ ਹੈਲਪਲਾਈਨ ਲਾਂਚ ਕੀਤੀ