Skip to main content

Removal of four history papers by Panjab University is part of a major conspiracy: Comrade Sekhon

Removal of four history papers by Panjab University is part of a major conspiracy: Comrade Sekhon Chandigarh 15 September ( Ranjeet Singh Dhaliwal ) : The condemnable move by Panjab University, Chandigarh, to remove four significant papers related to Punjab and Sikh history from the M.A. History postgraduate syllabus is part of a major conspiracy by the BJP government at the Centre to erase or alter history. Levelling this allegation, CPI(M) Punjab Secretary Comrade Sukhwinder Singh Sekhon stated that this decision has deeply hurt the sentiments of all Punjabis and history enthusiasts. Comrade Sekhon stated that the history of Punjab and the Sikh community is a glorious one, replete with feats of valor. It exemplifies the spirit of protecting the downtrodden and making sacrifices while waging a resolute struggle against oppression and tyranny. It instills a spirit of struggle for rights and interests, serving as a great source of inspiration for future generations. Every nation has its...

ਕੀ ਕਾਨੂੰਨ ਮਰਨ ਤੋਂ ਪਹਿਲਾਂ ਦਿੱਤੇ ਬਿਆਨ 'ਤੇ ਐਫ.ਆਈ.ਆਰ. ਅਤੇ ਜਾਂਚ ਦੀ ਮੰਗ ਨਹੀਂ ਕਰਦਾ? ਪਾਇਲਟ

ਕੀ ਕਾਨੂੰਨ ਮਰਨ ਤੋਂ ਪਹਿਲਾਂ ਦਿੱਤੇ ਬਿਆਨ 'ਤੇ ਐਫ.ਆਈ.ਆਰ. ਅਤੇ ਜਾਂਚ ਦੀ ਮੰਗ ਨਹੀਂ ਕਰਦਾ? ਪਾਇਲਟ

ਪਾਇਲਟ ਨੇ ਚੀਮਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਹਜ਼ਾਰਾਂ ਕਾਂਗਰਸੀ ਵਰਕਰਾਂ ਦੇ ਮਾਰਚ ਦੀ ਅਗਵਾਈ ਕੀਤੀ

ਆਪ ਸਰਕਾਰ ਦੇ ਟੁੱਟੇ ਵਾਅਦਿਆਂ ਦੀ ਕੀਤੀ ਗਿਣਤੀ

ਪਾਰਟੀ ਦੇ ਸੀਨੀਅਰ ਆਗੂਆਂ ਨੇ ਪੂਰਨ ਏਕਤਾ ਅਤੇ 27 ਦੀਆਂ ਚੋਣਾਂ ਜਿੱਤਣ ਦੇ ਸੰਕਲਪ ਦਾ ਭਰੋਸਾ ਦਿੱਤਾ

ਕਾਂਗਰਸੀ ਵਰਕਰਾਂ ਨੂੰ ਚੀਮਾ ਦੇ ਘਰ ਪੁੱਜਣ ਤੋਂ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਦੀ ਕੀਤੀ ਵਰਤੋਂ

ਚੰਡੀਗੜ੍ਹ 15 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਦੇ ਨਵ-ਨਿਯੁਕਤ ਏ.ਆਈ.ਸੀ.ਸੀ. ਜਨਰਲ ਸਕੱਤਰ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਅੱਜ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਦਲਿਤ ਗੁਲਜ਼ਾਰ ਸਿੰਘ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਵਿੱਤ ਮੰਤਰੀ ਹਰਪਾਲ ਚੀਮਾ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਉਨ੍ਹਾਂ ਦੇ ਘਰ ਵੱਲ ਮਾਰਚ ਕੀਤਾ। ਹਾਲਾਂਕਿ, ਭਾਰੀ ਪੁਲਿਸ ਫੋਰਸ ਨੇ ਪ੍ਰਦਰਸ਼ਨਕਾਰੀਆਂ ਨੂੰ ਚੀਮਾ ਦੇ ਘਰ ਪਹੁੰਚਣ ਤੋਂ ਰੋਕ ਦਿੱਤਾ। ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਵੀ ਕੀਤੀ। ਪਾਣੀ ਦੀਆਂ ਤੇਜ਼ ਬੁਛਾੜਾਂ ਕਾਰਨ ਸੀਨੀਅਰ ਆਗੂ ਕੁਲਜੀਤ ਨਾਗਰਾ ਸਮੇਤ ਕਈ ਕਾਂਗਰਸੀ ਵਰਕਰ ਜ਼ਖ਼ਮੀ ਹੋ ਗਏ।

ਇਸ ਮੌਕੇ ਸੰਬੋਧਨ ਕਰਦਿਆਂ ਸਚਿਨ ਪਾਇਲਟ ਨੇ ਕਿਹਾ ਕਿ ਕਾਂਗਰਸ ਦੀ ਵਿੱਤ ਮੰਤਰੀ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ, ਪਰ ਅਸੀ ਸਵਾਲ ਕਰਦੇ ਹਾਂ ਕਿ ਜਦੋਂ ਕਿਸੇ ਵਿਅਕਤੀ ਨੇ ਮਰਨ ਤੋਂ ਪਹਿਲਾਂ ਦਿੱਤੇ ਬਿਆਨ ਵਿੱਚ ਮੰਤਰੀ ਦਾ ਨਾਮ ਲਿਆ ਹੈ, ਤਾਂ ਕੀ ਕਾਨੂੰਨ ਐਫ.ਆਈ.ਆਰ. ਦਰਜ ਕਰਕੇ ਵਿਸਥਾਰਪੂਰਵਕ ਜਾਂਚ ਦੀ ਮੰਗ ਨਹੀਂ ਕਰਦਾ? ਪਾਇਲਟ ਨੇ ਕਿਹਾ ਕਿ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਆਮ ਆਦਮੀ ਪਾਰਟੀ ਦੇ ਦਾਅਵਿਆਂ ਦੇ ਉਲਟ ਪੰਜਾਬ ਦੇ ਅਸਲ ਹਾਲਾਤਾਂ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਹਾਲਾਤ ਇਹ ਬਣ ਚੁੱਕੇ ਹਨ ਕਿ ਇੱਕ ਗ਼ਰੀਬ ਦਲਿਤ ਨੂੰ ਸਿਰਫ਼ ਇਸ ਲਈ ਆਪਣੀ ਜਾਨ ਦੇਣੀ ਪਈ ਕਿਉਂਕਿ ਉਸ ਨੇ ਨਸ਼ਿਆਂ ਦੀ ਸ਼ਰੇਆਮ ਵਿਕਰੀ ਵਿਰੁੱਧ ਆਵਾਜ਼ ਉਠਾਈ ਸੀ, ਜਿਸ ਦਾ ਸ਼ਿਕਾਰ ਉਸ ਦਾ ਪੁੱਤਰ ਹੋ ਚੁੱਕਾ ਸੀ। ਉਨ੍ਹਾਂ 'ਆਪ' ਨੂੰ ਚੇਤੇ ਕਰਵਾਇਆ ਕਿ ਉਸ ਨੇ ਦਲਿਤ ਉਪ ਮੁੱਖ ਮੰਤਰੀ ਬਣਾਉਣ ਦਾ ਐਲਾਨ ਕੀਤਾ ਸੀ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਦਲਿਤ ਉਪ ਮੁੱਖ ਮੰਤਰੀ ਬਣਾਉਣਾ ਤਾਂ ਦੂਰ ਦੀ ਗੱਲ, 'ਆਪ' ਦੇ ਰਾਜ ਵਿੱਚ ਗੁਲਜ਼ਾਰ ਸਿੰਘ ਵਰਗੇ ਦਲਿਤ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹਨ।
ਅਰਵਿੰਦ ਕੇਜਰੀਵਾਲ ਨੂੰ ਚੋਣਾਂ ਤੋਂ ਪਹਿਲਾਂ ਕੀਤੇ ਉਨ੍ਹਾਂ ਦਾਅਵਿਆਂ ਦੀ ਯਾਦ ਦਿਵਾਉਂਦਿਆਂ, ਜਿਨ੍ਹਾਂ ਵਿੱਚ ਉਨ੍ਹਾਂ ਸਰਕਾਰ ਬਣਨ ਦੇ ਤਿੰਨ ਮਹੀਨਿਆਂ ਅੰਦਰ ਨਸ਼ਾ ਖ਼ਤਮ ਕਰਨ ਦੀ ਗੱਲ ਕਹੀ ਸੀ, ਪਾਇਲਟ ਨੇ ਕਿਹਾ ਕਿ 'ਆਪ' ਦੇ ਲਗਭਗ ਪੰਜ ਸਾਲਾਂ ਦੇ ਸ਼ਾਸਨ ਤੋਂ ਬਾਅਦ ਹੁਣ 'ਚਿੱਟਾ' ਆਸਾਨੀ ਨਾਲ ਮਿਲ ਰਿਹਾ ਹੈ ਕਿ ਇਸ ਦੀ "ਹੋਮ ਡਿਲੀਵਰੀ" ਹੋ ਰਹੀ ਹੈ। ਥੋੜ੍ਹੇ ਸਮੇਂ ਦੇ ਸੱਦੇ 'ਤੇ ਇੰਨੀ ਵੱਡੀ ਗਿਣਤੀ ਵਿੱਚ ਇਕੱਠੇ ਹੋਣ ਲਈ ਪਾਰਟੀ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਪਾਇਲਟ ਨੇ ਹਰੇਕ ਵਰਕਰ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਨੁਮਾਇੰਦੇ ਵਜੋਂ ਉਹ ਇਨਸਾਫ਼ ਦਿਵਾਉਣ ਲਈ ਹਰ ਲੜਾਈ ਅਤੇ ਸੰਘਰਸ਼ ਵਿੱਚ ਸਭ ਤੋਂ ਅੱਗੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਹਰ ਇੱਕ ਕਾਂਗਰਸੀ ਵਰਕਰ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਇਸ ਮੌਕੇ ਸੰਬੋਧਨ ਕਰਦਿਆਂ ਪੀ.ਸੀ.ਸੀ. ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀ.ਐਲ.ਪੀ. ਲੀਡਰ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੇ 'ਆਪ' ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਹ ਸੂਬੇ ਦੀ ਹੁਣ ਤੱਕ ਦੀ ਸਭ ਤੋਂ ਮਾੜੀ ਸਰਕਾਰ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸੂਬੇ ਦੇ ਹੁਣ ਤੱਕ ਦੇ ਸਭ ਤੋਂ ਨਾਕਾਮ ਮੁੱਖ ਮੰਤਰੀ ਸਾਬਤ ਹੋਏ ਹਨ। ਸਾਰੇ ਕਾਂਗਰਸੀ ਆਗੂਆਂ ਨੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਪਾਇਲਟ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਹਿਲਾ ਅਤੇ ਮੁੱਖ ਮਕਸਦ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣਾ ਹੈ ਅਤੇ ਲੀਡਰਸ਼ਿਪ ਦਾ ਫ਼ੈਸਲਾ ਬਾਅਦ ਵਿੱਚ ਹਾਈਕਮਾਂਡ ਵੱਲੋਂ ਕੀਤਾ ਜਾਵੇਗਾ।
ਇਸ ਮੌਕੇ ਹਾਜ਼ਰ ਆਗੂਆਂ ਵਿੱਚ ਪੀ.ਸੀ.ਸੀ. ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀ.ਐਲ.ਪੀ. ਲੀਡਰ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਬ੍ਰਹਮ ਮੋਹਿੰਦਰਾ, ਵਿਜੈ ਇੰਦਰ ਸਿੰਗਲਾ, ਰਾਣਾ ਕੇ.ਪੀ. ਸਿੰਘ, ਡਾ. ਅਮਰ ਸਿੰਘ, ਸੁਖਪਾਲ ਸਿੰਘ ਖਹਿਰਾ, ਰਾਣਾ ਗੁਰਜੀਤ ਸਿੰਘ, ਗੁਰਜੀਤ ਸਿੰਘ ਔਜਲਾ, ਭਾਰਤ ਭੂਸ਼ਣ ਆਸ਼ੂ, ਡਾ. ਰਾਜ ਕੁਮਾਰ ਵੇਰਕਾ, ਸੁਖਵਿੰਦਰ ਸਿੰਘ ਡੈਨੀ, ਸੰਗਤ ਸਿੰਘ ਗਿਲਜ਼ੀਆਂ, ਕੁਲਜੀਤ ਸਿੰਘ ਨਾਗਰਾ, ਅਮਰਪ੍ਰੀਤ ਲਾਲੀ, ਲਖਵੀਰ ਸਿੰਘ ਲੱਖਾ, ਬਲਬੀਰ ਸਿੰਘ ਸਿੱਧੂ, ਅਮਿਤ ਵਿਜ, ਪਵਨ ਆਦੀਆ, ਸੁਖਵਿੰਦਰ ਸਿੰਘ ਸਰਕਾਰੀਆ, ਇੰਦਰਬੀਰ ਬੁਲਾਰੀਆ, ਗੁਰਕੀਰਤ ਸਿੰਘ, ਬਲਜੀਤ ਕੌਰ ਅਤੇ ਹੋਰ ਸ਼ਾਮਲ ਸਨ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਜਗਤ ਪੰਜਾਬੀ ਸਭਾ ਵੱਲੋਂ ਵਰਲਡ ਪੰਜਾਬੀ ਕਾਨਫਰੰਸ ਦੀ ਸਫਲਤਾ 'ਤੇ ਜਸ਼ਨ ਸਮਾਗਮ ਆਯੋਜਿਤ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

Punjab Education Department Women Officials and Employees Celebrate Teej Festival with Great Enthusiasm in Mohali