Skip to main content

Sukhbir Singh Badal’s fiercest attack on Bhagwant Mann; exposes AAP Da G-PAY (Gurpreet PAY)!

Sukhbir Singh Badal’s fiercest attack on Bhagwant Mann; exposes AAP Da G-PAY (Gurpreet PAY)! The country may follow G-Pay, but in Punjab, AAP’s Gurpreet-Pay is the favoured app for securing clean-chits for heinous crimes : Sukhbir Badal Aam Aadmi Party is anti-Dalit. Why no action against miscreants who desecrated Baba Saheb’s statue in Hoshiarpur, the second such act in this month : SAD President Nihal Singh Wala/Chandigarh 16 September ( Ranjeet Singh Dhaliwal ) : Shiromani Akali Dal (SAD) president Sukhbir Singh Badal today said the county may follow G Pay, but in Punjab the Aam Aadmi Party’s ‘Gurpreet - Pay’ was the favourite app for securing clean chits in any case of crime, even as heinous as rape. The SAD president who addressed a massive rally here as part of the party’s ‘Punjab Bachao’ campaign at the Badhni grain market here said, ‘posters of this new kind of ‘G-Pay’ can be seen everywhere. It seems the chief minister’s residence has become a haven of criminals who are being ...

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਸੂਬਾਈ ਮੀਟਿੰਗ ਵਿੱਚ ਜਥੇਬੰਦੀ ਦੀ ਮਜ਼ਬੂਤੀ ਅਤੇ ਆਉਣ ਵਾਲੇ ਸੰਘਰਸ਼ਾਂ ਦੀ ਰੂਪਰੇਖਾ ਉੱਤੇ ਚਰਚਾ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਸੂਬਾਈ ਮੀਟਿੰਗ ਵਿੱਚ ਜਥੇਬੰਦੀ ਦੀ ਮਜ਼ਬੂਤੀ ਅਤੇ ਆਉਣ ਵਾਲੇ ਸੰਘਰਸ਼ਾਂ ਦੀ ਰੂਪਰੇਖਾ ਉੱਤੇ ਚਰਚਾ

ਸਮਾਰਟ ਕਾਰਡ ਵੈਰੀਫਿਕੇਸ਼ਨ ਲਈ ਲਗਾਈਆਂ ਜਾ ਰਹੀਆਂ ਵਾਧੂ ਡਿਊਟੀਆਂ ਤੁਰੰਤ ਬੰਦ ਕੀਤੀਆਂ ਜਾਣ

ਚੰਡੀਗੜ੍ਹ 3 ਸਤੰਬਰ ( ਰਣਜੀਤ ਧਾਲੀਵਾਲ ) : ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਸੂਬਾਈ ਅਹੁਦੇਦਾਰਾਂ ਅਤੇ ਆਗੂਆਂ ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਦੀ ਜਨਰਲ ਸਕੱਤਰ ਕਾਮਰੇਡ ਊਸ਼ਾ ਰਾਣੀ ਅਤੇ ਕੌਮੀ ਪ੍ਰਧਾਨ ਕਾਮਰੇਡ ਏ. ਆਰ. ਸਿੰਧੂ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਹੁੰਦੇ ਹੋਏ ਜਥੇਬੰਦੀ ਦੇ ਸੁਭਾਈ ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਜਥੇਬੰਦੀ ਦੀ ਮਜ਼ਬੂਤੀ, ਆਂਗਣਵਾੜੀ ਸਕੀਮ ਅਤੇ ਆਂਗਣਵਾੜੀ ਵਰਕਰਾਂ-ਹੈਲਪਰਾਂ ਦੇ ਹੱਕਾਂ ਉੱਤੇ ਹੋ ਰਹੇ ਹਮਲਿਆਂ, ਸਰਕਾਰੀ ਨੀਤੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਸੰਘਰਸ਼ਾਂ ਦੀ ਰੂਪਰੇਖਾ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਮੀਟਿੰਗ ਵਿੱਚ “ਨੰਨੇ ਕਦਮ” ਪ੍ਰੋਗਰਾਮ ਅਧੀਨ ਮਾਪਿਆਂ ਨੂੰ ਸਿੱਧੇ ਤੌਰ 'ਤੇ ਬਾਹਰੀ/ਪ੍ਰਾਈਵੇਟ ਐਪ ਜਾਂ ਕੋਡ ਪ੍ਰਣਾਲੀ ਨਾਲ ਜੋੜਨ ਦੇ ਯਤਨਾਂ ਉੱਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਆਗੂਆਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਨੀਤੀਆਂ ਦਾ ਅਸਲ ਮਕਸਦ ਹੌਲੀ-ਹੌਲੀ ਸਰਕਾਰੀ ਆਈ.ਸੀ.ਡੀ.ਐਸ. ਪ੍ਰਣਾਲੀ ਦੀ ਭੂਮਿਕਾ ਨੂੰ ਘਟਾਉਣਾ ਅਤੇ ਪਬਲਿਕ ਸਿਸਟਮ ਨੂੰ ਕਮਜ਼ੋਰ ਕਰਨਾ ਹੈ। ਆਂਗਣਵਾੜੀ ਕੇਂਦਰ ਸਿਰਫ਼ ਬੱਚਿਆਂ ਨੂੰ ਸੇਵਾਵਾਂ ਦੇਣ ਵਾਲੇ ਕੇਂਦਰ ਨਹੀਂ, ਸਗੋਂ ਸਮੁਦਾਇ ਅਤੇ ਸਰਕਾਰੀ ਬਾਲ ਵਿਕਾਸ ਪ੍ਰਣਾਲੀ ਵਿਚਕਾਰ ਇੱਕ ਮਹੱਤਵਪੂਰਨ ਰੀੜ ਦੀ ਹੱਡੀ ਦੇ ਰੂਪ ਵਿੱਚ ਕੰਮ ਕਰਦੇ ਹਨ। ਇਸ ਰੀੜ ਦੀ ਹੱਡੀ ਨੂੰ ਕਮਜ਼ੋਰ ਕਰਨ ਵਾਲੀ ਕਿਸੇ ਵੀ ਨੀਤੀ ਨੂੰ ਜਥੇਬੰਦੀ ਬਰਦਾਸ਼ਤ ਨਹੀਂ ਕਰੇਗੀ। ਮੀਟਿੰਗ ਵਿੱਚ ਨੀਲੇ/ਸਮਾਰਟ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਲਈ ਆਂਗਣਵਾੜੀ ਵਰਕਰਾਂ ਉੱਤੇ ਵਾਧੂ ਡਿਊਟੀਆਂ ਥੋਪਣ ਦੇ ਮੁੱਦੇ ਉੱਤੇ ਵੀ ਤਿੱਖਾ ਵਿਰੋਧ ਜਤਾਇਆ ਗਿਆ। ਜਥੇਬੰਦੀ ਨੇ ਸਪੱਸ਼ਟ ਕੀਤਾ ਕਿ ਆਂਗਣਵਾੜੀ ਵਰਕਰ ਪਹਿਲਾਂ ਹੀ ਪੋਸ਼ਣ, ਪ੍ਰੀ-ਸਕੂਲ ਸਿੱਖਿਆ, ਸਿਹਤ ਅਤੇ ਹੋਰ ਸਰਕਾਰੀ ਐਪਾਂ ਤੇ ਰਿਪੋਰਟਿੰਗ ਦੇ ਬੇਹੱਦ ਵਧੇ ਹੋਏ ਕੰਮ ਦੇ ਬੋਝ ਹੇਠ ਕੰਮ ਕਰ ਰਹੀਆਂ ਹਨ। ਇਸ ਦੇ ਬਾਵਜੂਦ ਉਨ੍ਹਾਂ ਉੱਤੇ ਹੋਰ ਵਿਭਾਗਾਂ ਦੇ ਕੰਮ ਅਤੇ ਡਿਊਟੀਆਂ ਥੋਪਣਾ ਪੂਰੀ ਤਰ੍ਹਾਂ ਅਨਿਆਂਪੂਰਨ ਹੈ।

ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਆਂਗਣਵਾੜੀ ਵਰਕਰਾਂ ਵੱਲੋਂ ਨੀਲੇ/ਸਮਾਰਟ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਸਬੰਧੀ ਵਾਧੂ ਡਿਊਟੀ ਦਾ ਬਾਈਕਾਟ ਕੀਤਾ ਜਾਂਦਾ। ਜਥੇਬੰਦੀ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਆਂਗਣਵਾੜੀ ਵਰਕਰਾਂ ਨੂੰ ਉਨ੍ਹਾਂ ਦੇ ਅਸਲ ਕੰਮ ਤੋਂ ਹਟਾ ਕੇ ਹੋਰ ਵਿਭਾਗਾਂ ਦੇ ਕੰਮਾਂ ਵਿੱਚ ਲਗਾਉਣਾ ਤੁਰੰਤ ਬੰਦ ਕੀਤਾ ਜਾਵੇ। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੇ ਮੰਗ ਕੀਤੀ ਕਿ ਆਂਗਣਵਾੜੀ ਸੇਵਾਵਾਂ ਨੂੰ ਮਜ਼ਬੂਤ ਕੀਤਾ ਜਾਵੇ, ਸਰਕਾਰੀ ਅਤੇ ਜਨਤਕ ਪ੍ਰਣਾਲੀ ਨੂੰ ਕਮਜ਼ੋਰ ਕਰਨ ਵਾਲੀਆਂ ਨੀਤੀਆਂ ਵਾਪਸ ਲਈਆਂ ਜਾਣ ਅਤੇ ਆਂਗਣਵਾੜੀ ਵਰਕਰਾਂ-ਹੈਲਪਰਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਸੰਜੀਦਗੀ ਨਾਲ ਧਿਆਨ ਦਿੱਤਾ ਜਾਵੇ ਅਤੇ ਲਗਾਤਾਰ ਵਧਾਇਆ ਜਾ ਰਿਹਾ ਵਾਧੂ ਕੰਮ ਦਾ ਬੋਝ ਬੰਦ ਕੀਤਾ ਜਾਵੇ।

ਜਥੇਬੰਦੀ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ-ਹੈਲਪਰਾਂ ਦੇ ਹੱਕਾਂ ਉੱਤੇ ਹਮਲੇ ਜਾਰੀ ਰਹੇ ਅਤੇ ਗੈਰ-ਵਿਭਾਗੀ ਕੰਮ ਥੋਪਣ ਦੀ ਨੀਤੀ ਬੰਦ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਵਿੱਚ ਵਿਤ ਸਕੱਤਰ ਅੰਮ੍ਰਿਤ ਪਾਲ ਕੌਰ ਮੀਤ ਪ੍ਰਧਾਨ ਕ੍ਰਿਸ਼ਨਾ ਕੁਮਾਰੀ ਬਲਰਾਜ ਕੌਰ ਅਨੂਪ ਕੌਰ ਗੁਰਮੀਤ ਕੌਰ ਗੁਰਵਿੰਦਰ ਕੌਰ ਗੁਰਮੇਲ ਕੌਰ ਗੁਰਬਖਸ਼ ਕੌਰ ਜਸਵਿੰਦਰ ਕੌਰ ਨੀਲੋਵਾਲ ਸਕੱਤਰ ਰਣਜੀਤ ਕੌਰ ਮਨਦੀਪ ਕੁਮਾਰੀ ਸਰਜੀਤ ਕੌਰ ਭਿੰਦਰ ਕੌਰ ਗੌਸਲ ਗੁਰਦੀਪ ਕੌਰ ਲਖਵਿੰਦਰ ਕੌਰ ਨਿਰਲੇਪ ਕੌਰ ਰਾਜ ਕੌਰ ਸ਼ਾਮਿਲ ਹੋਏ। 

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ