Skip to main content

Why such a long deadline? Warring asks Shah on finishing drugs

Why such a long deadline? Warring asks Shah on finishing drugs Says, it is like post-dated cheque from a crashing bank Chandigarh 30 September ( Ranjeet Singh Dhaliwal ) : Punjab Congress president Amarinder Singh Raja Warring today asked the union Home Minister Amit Shah as to why has he set such a long deadline, till December, 2029, for finishing the problem of drugs in Punjab. “Leave aside Punjab, who knows whether the BJP will be in power at the centre by then, as in all likelihood it will not?”, Warring asked while remarking, "it is like a long post-dated cheque of a crashing bank". He asked why did the BJP government at the centre woke up to the problem of drugs only on the eve of elections. The PCC president asked Shah as to why did it take his government such a long time to feel the severity and intensity of the drug problem in Punjab. “Why just on the eve of elections?” he asked, adding that the Congress has been raising the issue for the last so many years. Warring ...

ਸਿੱਖ ਸੰਸਥਾਵਾਂ ਦੀ ਮਰਿਯਾਦਾ ਨਾਲ ਜੁੜੇ ਮਸਲਿਆਂ ਦੀ ਜਾਂਚ ਕੇਂਦਰੀ ਏਜੰਸੀਆਂ ਨੂੰ ਦੇਣ ਦੀ ਗੱਲ ਕਰਨ ਦੀ ਬਜਾਏ ਸਿੱਖ ਕੌਮ ਦੀਆਂ ਸਤਿਕਾਰਯੋਗ ਸਖਸ਼ੀਅਤਾਂ ਦੀ ਦੇਖ ਰੇਖ ਹੇਠ ਹੋਣਾ ਪੰਥ ਪ੍ਰਵਾਨਤਾ ਹੈ : ਬਾਪੂ ਤਰਸੇਮ ਸਿੰਘ

ਸਿੱਖ ਸੰਸਥਾਵਾਂ ਦੀ ਮਰਿਯਾਦਾ ਨਾਲ ਜੁੜੇ ਮਸਲਿਆਂ ਦੀ ਜਾਂਚ ਕੇਂਦਰੀ ਏਜੰਸੀਆਂ ਨੂੰ ਦੇਣ ਦੀ ਗੱਲ ਕਰਨ ਦੀ ਬਜਾਏ ਸਿੱਖ ਕੌਮ ਦੀਆਂ ਸਤਿਕਾਰਯੋਗ ਸਖਸ਼ੀਅਤਾਂ ਦੀ ਦੇਖ ਰੇਖ ਹੇਠ ਹੋਣਾ ਪੰਥ ਪ੍ਰਵਾਨਤਾ ਹੈ : ਬਾਪੂ ਤਰਸੇਮ ਸਿੰਘ 

ਅਸੀ ਐਸਜੀਪੀਸੀ ਵਲੋ ਬਣਾਈ ਕਮੇਟੀ ਵੀ ਰੱਦ ਕਰਦੇ ਹਾਂ, ਸੀਬੀਆਈ ਨੂੰ ਜਾਂਚ ਦੇਣ ਦੀ ਵਕਾਲਤ ਵੀ ਰੱਦ ਕਰਦੇ ਹਾਂ,ਪੰਥ ਪ੍ਰਵਾਨਤ ਸਤਿਕਾਰਯੋਗ ਸਖਸ਼ੀਅਤਾਂ ਕਰਨ ਪੂਰੇ ਮਾਮਲੇ ਦੀ ਜਾਂਚ, ਮਨਪ੍ਰੀਤ ਸਿੰਘ ਇਯਾਲੀ 

ਸ੍ਰੀ ਅੰਮ੍ਰਿਤਸਰ ਸਾਹਿਬ/ਚੰਡੀਗੜ੍ਹ 30 ਸਤੰਬਰ ( ਰਣਜੀਤ ਧਸਲੀਵਾਲ ) : ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ (ਤਖ਼ਤ ਸ੍ਰੀ ਕੇਸਗੜ੍ਹ) ਦੀਆਂ ਸਰਾਵਾਂ ਵਿੱਚ ਬਲਾਤਕਾਰ ਵਰਗੀਆਂ ਵਾਪਰੀਆਂ ਪੀੜਾਂ ਦਾਇਕ ਘਟਨਾਵਾਂ ਕਾਰਨ ਪੂਰੀ ਸਿੱਖ ਕੌਮ ਨੂੰ ਨਾਮੋਸ਼ੀ ਦੇ ਆਲਮ ਵਿੱਚ ਭੇਜਣ ਲਈ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੂਰੀ ਤਰਾਂ ਜ਼ਿੰਮੇਵਾਰ ਹਨ। ਸਿੱਖ ਕੌਮ ਦੇ ਮਾਣਮੱਤੇ ਇਤਿਹਾਸ ਵਿੱਚ ਬਲਾਤਕਾਰ ਵਰਗਾ ਕਲੰਕਿਤ ਪੰਨਾ ਜੁੜਨਾ ਹਰ ਸਿੱਖ ਨੂੰ ਸ਼ਰਮਸਾਰ ਕਰ ਦੇਣ ਵਾਲਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ "ਵਾਰਿਸ ਪੰਜਾਬ ਦੇ" ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਮਨਪ੍ਰੀਤ ਸਿੰਘ ਇਯਾਲੀ ਵਲੋ ਕਰਦਿਆਂ, ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸਿੱਖ ਕੌਮ ਦੇ ਪ੍ਰਬੰਧਾਂ ਵਿੱਚ ਵਾਪਰੀ ਕਿਸੇ ਵੀ ਘਟਨਾ ਦੀ ਜਾਂਚ ਕੇਂਦਰੀ ਏਜੰਸੀਆਂ ਨੂੰ ਦੇਣ ਵਾਲੇ ਬਿਆਨਾਂ ਤੇ ਸਖ਼ਤ ਇਤਰਾਜ ਪ੍ਰਗਟ ਕੀਤਾ ਗਿਆ। 

ਬਾਪੂ ਤਰਸੇਮ ਸਿੰਘ ਨੇ ਜਾਰੀ ਬਿਆਨ ਵਿੱਚ ਕਿਹਾ ਕਿ, ਇਸ ਤੋਂ ਮਾੜੀ ਕੋਈ ਘਟਨਾ ਨਹੀਂ ਹੋ ਸਕਦੀ ਜਿਸ ਨੇ ਸਿੱਖ ਕੌਮ ਨੂੰ ਦੁਨੀਆਂ ਭਰ ਵਿੱਚ ਮਾਯੂਸੀ ਦਿੱਤੀ ਹੋਵੇ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ, ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ,ਜਨਤਕ ਤੌਰ ਤੇ ਮੁਖ਼ਾਤਿਬੀ ਕਬੂਲਨਾਮਾ ਕਰ ਚੁੱਕੇ ਹਨ ਕਿ, ਉਹ ਸੁਖਬੀਰ ਬਾਦਲ ਦੇ ਸਿਪਾਹੀ ਹਨ। ਇਸ ਲਈ ਹਰਜਿੰਦਰ ਸਿੰਘ ਧਾਮੀ ਤੋ ਐਸਜੀਪੀਸੀ ਪ੍ਰਬੰਧਾਂ ਨਾਲ ਜੁੜੇ ਮਾਮਲਿਆਂ ਅਤੇ ਸਿੱਖ ਕੌਮ ਨਾਲ ਜੁੜੇ ਮਸਲਿਆਂ ਤੇ ਸਿੱਖ ਕੌਮ ਪ੍ਰਤੀ ਜ਼ਿੰਮੇਵਾਰੀ ਅਤੇ ਪੰਥ ਪ੍ਰਤੀ ਜਵਾਬਦੇਹੀ ਦੀ ਉਮੀਦ ਕਰਨਾ, ਵੱਡੀ ਗਲਤੀ ਹੈ। ਬਾਪੂ ਤਰਸੇਮ ਸਿੰਘ ਨੇ ਅੱਜ ਐਸਜੀਪੀਸੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋ ਚਾਵਲਾ ਬਲਾਤਕਾਰ ਮਾਮਲੇ ਵਿੱਚ ਦਰਜ ਐਫਆਈਆਰ ਦੀ ਜਾਂਚ ਮਾਮਲੇ ਨੂੰ ਸੀਬੀਆਈ ਦੀ ਜਾਂਚ ਹੇਠ ਕਰਵਾਉਣ ਦੀ ਕੀਤੀ ਵਕਾਲਤ ਨੂੰ ਸਿਰੇ ਤੋਂ ਰੱਦ ਕੀਤਾ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ, ਸਿੱਖ ਕੌਮ ਨੇ ਐਸਜੀਪੀਸੀ ਜਾਂ ਕੌਮ ਨਾਲ ਜੁੜੇ ਮਸਲਿਆਂ ਵਿੱਚ ਸਰਕਾਰੀ ਦਖਲ ਅੰਦਾਜੀ ਤੋ ਨਜਾਤ ਪਾਉਣ ਲਈ ਵੱਡੇ ਸੰਘਰਸ਼ ਕੀਤੇ ਹਨ। ਬੜੇ ਅਫਸੋਸ ਅਤੇ ਸ਼ਰਮ ਦੀ ਗੱਲ ਹੈ ਕਿ, ਅੱਜ ਖੁਦ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਤੇ ਜ਼ਿੰਮੇਵਾਰੀ ਹੇਠ ਵਾਪਰੀ ਘਟਨਾ ਦੀ ਜਾਂਚ ਖੁਦ ਸੀਬੀਆਈ ਨੂੰ ਦੇਣ ਦੀ ਵਕਾਲਤ ਕਰ ਰਹੇ ਹਨ । ਬਾਪੂ ਤਰਸੇਮ ਸਿੰਘ ਨੇ ਮੰਗ ਕੀਤੀ ਕਿ ਇਸ ਅਤਿ ਮੰਦਭਾਗੀ ਅਤੇ ਸ਼ਰਮਨਾਕ ਘਟਨਾ ਦੀ ਜਾਂਚ ਸਿੱਖ ਕੌਮ ਦੀਆਂ ਖੁਦ ਕਰਨ ਦੀ ਸਮਰੱਥ ਹੈ। ਇਸ ਲਈ ਓਹਨਾ ਦੀ ਮੰਗ ਹੈ ਕਿ ਪੰਥ ਪ੍ਰਵਾਨਤ ਬਹੁਤ ਹੀ ਸਤਿਕਾਰਯੋਗ ਸਖਸ਼ੀਅਤਾਂ ਦੀ ਅਗਵਾਈ ਹੇਠ ਜਾਂਚ ਕਮੇਟੀ ਬਣੇ, ਸਮਾਂ ਬੱਧ ਜਾਂਚ ਹੋਵੇ, ਜਾਂਚ ਜਦੋਂ ਤੱਕ ਜਾਰੀ ਰਹੇ, ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਿਸੇ ਤਰਾਂ ਜਾਂਚ ਨੂੰ ਪ੍ਰਭਾਵਿਤ ਨਾ ਕਰ ਸਕਣ, ਓਹ ਸਿੱਖ ਸੰਗਤ ਨੂੰ ਅਪਣਾ ਅਸਤੀਫ਼ਾ ਦੇਣ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ, ਇਸ ਵੱਡੀ ਘਟਨਾ ਲਈ ਪੂਰੀ ਤਰਾਂ ਐਸਜੀਪੀਸੀ ਦੇ ਪ੍ਰਬੰਧਾਂ ਵਿੱਚ ਆਈ ਖੜੌਤ ਜ਼ਿੰਮੇਵਾਰ ਹੈ, ਇਸ ਲਈ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਨੈਤਿਕਤਾ ਦੇ ਅਧਾਰ ਤੇ ਅਸਤੀਫ਼ਾ ਦੇਕੇ ਪਾਸੇ ਹੋ ਜਾਣਾ ਚਾਹੀਦਾ ਹੈ।

ਮਨਪ੍ਰੀਤ ਸਿੰਘ ਇਯਾਲੀ ਨੇ ਜਾਰੀ ਆਪਣੇ ਬਿਆਨ ਵਿੱਚ ਜਿੱਥੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋ ਬਣਾਈ ਜਾਂਚ ਕਮੇਟੀ ਨੂੰ ਮੁੱਢ ਤੋਂ ਰੱਦ ਕੀਤਾ ਉੱਥੇ ਹੀ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋ ਚਾਵਲਾ ਬਲਾਤਕਾਰ ਮਾਮਲੇ ਵਿੱਚ ਦਰਜ ਐਫਆਈਆਰ ਨਾਲ ਜੁੜੀਆਂ ਘਟਨਾਵਾਂ ਦੀ ਪੜਤਾਲ ਲਈ ਕੇਸ ਸੀਬੀਆਈ ਦੇਣ ਦੀ ਵਕਾਲਤ ਕਰਨ ਨੂੰ ਵੀ ਸਿਰੇ ਤੋਂ ਰੱਦ ਕੀਤਾ। ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ, ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਦੇ ਹੋਏ ਸਿਆਸੀਕਰਨ ਨੂੰ ਕੇਂਦਰੀ ਏਜੰਸੀਆਂ ਦੇ ਹੱਥੋਂ ਮਜ਼ਾਕ ਦਾ ਪਾਤਰ ਬਣਾ ਦੇਣਾ, ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ। ਓਹਨਾ ਤਿੱਖਾ ਸ਼ਬਦੀ ਹਮਲਾ ਬੋਲਦੇ ਹੋਏ ਕਿਹਾ ਕਿ, ਅੱਜ ਸਵਾਲ ਬਲਾਤਕਾਰ ਮਾਮਲੇ ਦਾ ਨਹੀਂ, ਸਵਾਲ ਸਿੱਖ ਕੌਮ ਦੀ ਸਿਖਰਲੀ ਸੰਸਥਾ ਲਈ ਸਿੱਖ ਕੌਮ ਦੇ ਟੁੱਟ ਚੁੱਕੇ ਵਿਸ਼ਵਾਸ ਦਾ ਹੈ। ਪਿਛਲੇ ਪੰਦਰਾਂ ਸਾਲ ਤੋ ਐਸਜੀਪੀਸੀ ਚੋਣਾਂ ਨਹੀਂ ਹੋਈਆਂ, ਇਸ ਲਈ ਪ੍ਰਬੰਧ ਓਹਨਾਂ ਲੋਕਾਂ ਦੇ ਹੱਥਾਂ ਵਿੱਚ ਹੈ, ਜਿਹੜੇ ਲੋਕ ਹੁਣ ਸਿੱਖ ਕੌਮ ਲਈ ਜਵਾਬਦੇਹ ਅਤੇ ਜ਼ਿੰਮੇਵਾਰ ਨਹੀਂ ਰਹੇ। ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਮੰਗ ਕੀਤੀ ਕਿ, ਮਸਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ, ਜਿੱਥੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੁਰੰਤ ਅਸਤੀਫ਼ਾ ਦੇਣ, ਉਥੇ ਹੀ ਸ਼੍ਰੋਮਣੀ ਕਮੇਟੀ ਦਾ ਆਮ ਇਜਲਾਸ ਬੁਲਾਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦੇ ਅਤੇ ਪੰਥ ਪ੍ਰਵਾਣਤ, ਸਿੱਖ ਕੌਮ ਦੀ ਮਹਾਨ ਸਖਸ਼ੀਅਤਾਂ ਦੀ ਦੇਖ ਰੇਖ ਹੇਠ ਜਾਂਚ ਕਮੇਟੀ ਬਣੇ। ਐਸਜੀਪੀਸੀ ਵਲੋ ਬਣਾਈ ਜਾਂਚ ਕਮੇਟੀ ਅਤੇ ਸੀਬੀਆਈ ਨੂੰ ਜਾਂਚ ਦੇਣ ਦੀ ਵਕਾਲਤ ਅਸੀ ਮੁੱਢ ਤੋ ਰੱਦ ਕਰਦੇ ਹਾਂ।

Comments

Most Popular

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਚਾਰਾਂ ਸਰਕਾਰੀ ਜਨਰਲ ਬੀਮਾ ਕੰਪਨੀਆਂ ਦੇ ਰਲੇਵੇਂ ਦੀ ਮੰਗ, ਜੀ.ਆਈ.ਈ.ਏ.ਆਈ.ਏ. ਨੇ ਚੰਡੀਗੜ੍ਹ ਵਿੱਚ ਸੰਪਰਕ ਮੁਹਿੰਮ ਸ਼ੁਰੂ ਕੀਤੀ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਭੜਕੇ ਜੰਗਲਾਤ ਕਾਮੇੰ ਅਧਿਕਾਰੀਆਂ ਦੇ ਭਰੋਸੇ ਮਗਰੋਂ ਹੋਏ ਸ਼ਾਂਤ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

GIEAIA seeks merger of four public sector general insurers

ਸਟਰੀਟ ਲਾਈਟਾਂ ਅਤੇ ਪਾਰਕਿੰਗ ਦੇ ਨਿੱਜੀਕਰਨ ਵਿਰੁੱਧ 23 ਸਤੰਬਰ, 2026 ਨੂੰ ਨਗਰ ਨਿਗਮ ਦਫ਼ਤਰ, ਸੈਕਟਰ 17 ਦੇ ਸਾਹਮਣੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਪੂਰੀਆਂ ਹੋ ਗਈਆਂ ਹਨ