ਸਿਹਤ ਵਿਭਾਗ ਦੇ ਮੁਲਾਜ਼ਮ ਆਗੂਆਂ ਨੇ ਸੂਬਾ ਆਗੂ ਸੁਖਚੈਨ ਸਿੰਘ ਖਹਿਰਾ ਨਾਲ ਕੀਤੀ ਮੁਲਾਕਾਤ ਉਨਾਂ ਵਲੋ ਨਿਭਾਈਆ ਜਾ ਰਹੀਆ ਸੇਵਾਵਾਂ ਦੀ ਸ਼ਲਾਘਾ ਕੀਤੀ
ਸਿਹਤ ਵਿਭਾਗ ਦੇ ਮੁਲਾਜ਼ਮ ਆਗੂਆਂ ਨੇ ਸੂਬਾ ਆਗੂ ਸੁਖਚੈਨ ਸਿੰਘ ਖਹਿਰਾ ਨਾਲ ਕੀਤੀ ਮੁਲਾਕਾਤ ਉਨਾਂ ਵਲੋ ਨਿਭਾਈਆ ਜਾ ਰਹੀਆ ਸੇਵਾਵਾਂ ਦੀ ਸ਼ਲਾਘਾ ਕੀਤੀ
ਚੰਡੀਗੜ੍ਹ 2 ਸਤੰਬਰ ( ਰਣਜੀਤ ਧਾਲੀਵਾਲ ) : ਸਿਹਤ ਵਿਭਾਗ ਨਾਲ ਸਬੰਧਤ ਮੁਲਾਜ਼ਮ ਜਥੇਬੰਦੀ ਮਲਟੀਪਰਪਜ ਹੈਲਥ ਇੰਪਲਾਈਜ ਮੇਲ ਫੀਮੇਲ ਯੂਨੀਅਨ ਪੰਜਾਬ ਦੇ ਸੁਬਾਈ ਆਗੂਆਂ ਗੁਰਪ੍ਰੀਤ ਸਿੰਘ ਮੰਗਵਾਲ, ਹਰਵਿੰਦਰ ਸਿੰਘ ਛੀਨਾ , ਡਾਇਰੈਕਟਰ ਦਫਤਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ , ਕੰਟਰੇਕਟ 2211 ਹੈਡ ਪ੍ਰਧਾਨ ਸਰਬਜੀਤ ਕੋਰ ਬੰਗੜ, ਗੁਰਦੀਪ ਕੋਰ ਅਤੇ ਹੋਰ ਆਗੂਆਂ ਵੱਲੋਂ ਮੁਲਾਜ਼ਮ ਮੰਚ ਦੇ ਸੁਬਾ ਆਗੂ ਸੁਖਚੈਨ ਸਿੰਘ ਖਹਿਰਾ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਵਲੋਂ ਮੁਲਾਜ਼ਮ ਪੈਨਸ਼ਨਰ ਦੀਆਂ ਮੰਗਾਂ ਦੇ ਹੱਲ ਲਈ ਕੀਤੇ ਜਾ ਰਾਹੇ ਸੰਘਰਸ਼ ਦੀ ਸ਼ਲਾਘਾ ਕੀਤੀ ਇਸ ਮੋਕੇ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਤੋਂ ਮਨਾਉਣ ਲਈ ਸਿਹਤ ਵਿਭਾਗ ਦੇ ਮੁਲਾਜ਼ਮ ਵਰਗ ਵਲੋਂ ਪੂਰਾ ਸਹਿਯੋਗ ਹੋਵੇਗਾ ਇਸ ਮੌਕੇ ਮੁਲਾਜ਼ਮਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਭਵਿੱਖ ਦੀ ਰਣਨੀਤੀਆਂ ਵੀ ਵਿਚਾਰੀਆਂ ਗਾਈਆਂ ਇਸ ਮੋਕੇ ਹੋਰ ਵੀ ਸੀਨੀਅਰ ਆਗੂ ਹਾਜਰ, ਸਨ।

Comments
Post a Comment