Skip to main content

Sukhbir Badal: Door-to-Door ‘Chittar’ (sandals) Await AAP Leaders Across Punjab

Sukhbir Badal: Door-to-Door ‘Chittar’ (sandals) Await AAP Leaders Across Punjab SAD President Cautions Govt Employees: Kejriwal & Mann are both thugs, don’t believe them till you get your entire DA Announces creation of a New Jalalabad, medical and veterinary college & an end to road tax on ‘gareeb da gadda’ (motorcycle) once SAD forms the govt   Jalalabad/Chandigarh 18 September ( Ranjeet Singh Dhaliwal ) : Shiromani Akali Dal (SAD) president Sukhbir Singh Badal today hit out at the Aam Aadmi Party who announced their door-to-door campaign earlier today. Speaking at the ‘Punjab Bachao’ rally in Jalalabad, Sukhbir Badal said, “Door-to-door Chittar (sandals) await all the leaders of AAP. Let them start going to villages and see what happens to them when the police is not there to protect them! People of Punjab who are demanding accountability on drugs and the total collapse of law and order will show them stars!’ He further appealed to Punjabis to unite to rid Punjab of...

ਦਰਿਆਈ ਪਾਣੀਆਂ ਦੀ ਵੰਡ ਦਾ ਰੇੜਕਾ ਲੋਕਾਂ ਦਰਮਿਆਨ ਸਦਭਾਵਨਾ ਵਾਲ਼ੀ ਨਿਆਈਂ ਪਹੁੰਚ ਨਾਲ ਹੱਲ ਕੀਤਾ ਜਾਵੇ : ਉਗਰਾਹਾਂ

ਦਰਿਆਈ ਪਾਣੀਆਂ ਦੀ ਵੰਡ ਦਾ ਰੇੜਕਾ ਲੋਕਾਂ ਦਰਮਿਆਨ ਸਦਭਾਵਨਾ ਵਾਲ਼ੀ ਨਿਆਈਂ ਪਹੁੰਚ ਨਾਲ ਹੱਲ ਕੀਤਾ ਜਾਵੇ : ਉਗਰਾਹਾਂ 

ਚੰਡੀਗੜ੍ਹ 8 ਸਤੰਬਰ ( ਰਣਜੀਤ ਧਾਲੀਵਾਲ ) : ਦਰਿਆਈ ਪਾਣੀਆਂ ਦੀ ਵੰਡ ਦਾ ਰੇੜਕਾ ਲੋਕਾਂ ਦਰਮਿਆਨ ਸਦਭਾਵਨਾ ਵਾਲੀ ਨਿਆਈ ਪਹੁੰਚ ਨਾਲ ਹੱਲ ਕੀਤਾ ਜਾਣਾ ਚਾਹੀਦਾ ਹੈ ਇਹ ਗੱਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚੱਲ ਰਹੇ ਜ਼ਿਲ੍ਹਾ ਪੱਧਰਾਂ ਤੇ ਪੱਕੇ ਮੋਰਚਿਆਂ ਦੌਰਾਨ ਲੋਕਾਂ ਨੂੰ ਸੰਬੋਧਨ ਹੁੰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਹੀ ।ਉਹਨਾਂ ਕਿਹਾ ਕਿ ਪੰਜਾਬ ਤੇ ਗੁਆਂਢੀ ਰਾਜਾਂ ਦਰਮਿਆਨ ਦਰਿਆਈ ਪਾਣੀਆਂ ਦੀ ਵੰਡ ਦਾ ਰੱਟਾ ਬੇਸਿਨ ਸਿਧਾਂਤ ਦੇ ਪ੍ਰਵਾਨਿਤ ਕੌਮਾਂਤਰੀ ਅਸੂਲਾਂ ਅਨੁਸਾਰ ਅਤੇ ਲੋਕਾਂ ਦਰਮਿਆਨ ਏਕਤਾ ਤੇ ਸਦਭਾਵਨਾ ਦੀ ਰਾਖੀ ਵਾਲ਼ੀ ਪਹੁੰਚ ਨੂੰ ਪ੍ਰਮੁੱਖ ਰੱਖ ਕੇ ਨਿਬੇੜਿਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬ ਪੁਨਰਗਠਨ ਐਕਟ ਦੀਆਂ ਧਰਾਵਾਂ 78 ,79, 80 ਨੂੰ ਮੁੱਢੋਂ ਹੀ ਰੱਦ ਕਰਨ ਦੀ ਮੰਗ ਹਰਿਆਣੇ ਦੀ ਕਿਸਾਨੀ ਨੂੰ ਗਲਤ ਸੰਦੇਸ਼ ਦੇਣ ਵਾਲੀ ਹੈ ਕਿਉਂਕਿ ਇਹਨਾਂ ਧਰਾਵਾਂ ਤਹਿਤ ਹੀ ਸਾਂਝੇ ਪੰਜਾਬ ਦੇ ਵਾਰਿਸ ਰਾਜ ਵਜੋਂ ਹਰਿਆਣੇ ਦਾ ਹੱਕ ਤਸਲੀਮ ਹੁੰਦਾ ਹੈ। ਵਾਰਸ ਰਾਜਾਂ ਦੇ ਇਸ ਹੱਕ ਦਾ ਤੇ ਸਾਧਨਾਂ ਦੀ ਵੰਡ ਦਾ ਕੋਈ ਹੋਰ ਬਦਲ ਦਿੱਤੇ ਬਿਨਾਂ ਇਹਨਾਂ ਨੂੰ ਰੱਦ ਕਰਨ ਦੀ ਮੰਗ ਕਰਨਾ ਕਿਸੇ ਪੱਖੋਂ ਵੀ ਨਿਆਈਂ ਪਹੁੰਚ ਨਹੀਂ ਬਣਦੀ। ਇਹ ਮੰਗ ਸਾਂਝੇ ਪੰਜਾਬ ਦੇ ਵਾਰਿਸ ਰਾਜ ਵਜੋਂ ਸਤਲੁਜ ਤੇ ਬਿਆਸ ਦੇ ਪਾਣੀਆਂ 'ਚ ਹਿੱਸੇਦਾਰੀ ਨੂੰ ਮੁੱਢੋਂ ਹੀ ਖਾਰਜ ਕਰਨਾ ਬਣ ਜਾਂਦਾ ਹੈ। 

ਪੰਜਾਬ ਤੇ ਹਰਿਆਣੇ ਦਰਮਿਆਨ ਪਾਣੀਆਂ ਦੀ ਵੰਡ ਦਾ ਰੇੜਕਾ ਦੋ ਤੋਂ ਤਿੰਨ ਐਮ ਏ ਐਫ ਪਾਣੀ ਦੀ ਮਾਤਰਾ ਨੂੰ ਲੈ ਕੇ ਹੈ ਅਤੇ ਇਹ ਸਿਰਫ ਬਿਆਸ ਪ੍ਰੋਜੈਕਟ ਦੇ ਪਾਣੀ ਦੀ ਵੰਡ ਨੂੰ ਲੈ ਕੇ ਬਣਦਾ ਹੈ, ਨਾ ਕਿ ਸਾਂਝੇ ਪੰਜਾਬ ਦੇ ਵਾਰਿਸ ਰਾਜ ਵਜੋਂ ਹਰਿਆਣੇ ਦੇ ਅਧਿਕਾਰਾਂ 'ਤੇ ਮੂਲੋਂ ਕਾਟਾ ਮਾਰਨ ਦਾ ਮਾਮਲਾ ਹੈ।ਉਹਨਾਂ ਕਿਹਾ ਕਿ ਧਾਰਾ 78 ਜਾਂ ਬਾਕੀ ਦੋਨੋਂ ਧਰਾਵਾਂ ਅੰਦਰ ਕੇਂਦਰੀ ਹਕੂਮਤ ਦੀਆਂ ਤਾਕਤਾਂ ਘਟਾਉਣ ਦੇ ਪੱਖ ਤੋਂ ਜਾਂ ਰਾਜਾਂ ਦੇ ਸਰੋਕਾਰਾਂ ਨੂੰ ਵਿਸ਼ੇਸ਼ ਥਾਂ ਦੇਣ ਦੇ ਪੱਖ ਤੋਂ ਤਬਦੀਲੀ ਦੀ ਮੰਗ ਤਾਂ ਕੀਤੀ ਜਾਣੀ ਚਾਹੀਦੀ ਹੈ ਪਰ ਇਹਨਾਂ ਧਰਾਵਾਂ ਨੂੰ ਮੁੜ ਸੋਧਣ ਜਾਂ ਮੁੜ ਵਿਚਾਰਨ ਦੀ ਕੋਈ ਵੀ ਮੰਗ ਸਿੰਧ ਨਦੀ ਜਲ ਸੰਧੀ , ਸਾਂਝੇ ਪੰਜਾਬ ਦੇ ਵਾਰਿਸ ਰਾਜ ਵਜੋਂ ਹਰਿਆਣੇ ਦੀ ਦਾਅਵੇਦਾਰੀ , ਭਾਖੜਾ ਤੇ ਬਿਆਸ ਪ੍ਰੋਜੈਕਟਾਂ ਦੀ 1961 'ਚ ਹੋਈ ਵੰਡ ਆਦਿ ਦੇ ਬੁਨਿਆਦੀ ਨੁਕਤਿਆਂ ਨੂੰ ਖਾਰਜ ਕਰਕੇ ਨਹੀਂ ਕੀਤੀ ਜਾ ਸਕਦੀ। ਇਸ ਚੌਖਟੇ ਦੀ ਤਬਦੀਲੀ ਕਰਦੀ ਕੋਈ ਵੀ ਉਲੰਘਣਾ ਪਹਿਲਾਂ ਹੀ ਉਲਝੇ ਹੋਏ ਇਸ ਮਸਲੇ ਨੂੰ ਹੋਰ ਉਲਝਾਉਣ ਦੀ ਵਜਹਾ ਬਣੇਗੀ। ਉਹਨਾਂ ਕਿਹਾ ਕਿ ਪੰਜਾਬ ਹਰਿਆਣੇ ਦਰਮਿਆਨ ਪਾਣੀਆਂ ਦੀ ਵੰਡ ਦਾ ਰੱਟਾ ਧਾਰਾ 78 ਤਹਿਤ ਨਿਬੇੜਿਆ ਜਾ ਸਕਦਾ ਹੈ। ਕੇਂਦਰ ਸਰਕਾਰ ਨੇ 1976 ਤੇ 1981 'ਚ ਪੰਜਾਬ ਖਿਲਾਫ ਇਕਪਾਸੜ ਢੰਗ ਨਾਲ ਪਾਣੀ ਦੀ ਵੰਡ ਦੇ ਫੈਸਲੇ ਕਰਨ ਵੇਲੇ ਇਸ ਧਾਰਾ ਦੀ ਦੁਰਵਰਤੋਂ ਕੀਤੀ ਹੈ। ਹਾਲਾਂਕਿ ਇਹ ਧਾਰਾ ਰਾਵੀ ਦੇ ਪਾਣੀਆਂ ਦੀ ਵੰਡ ਦੀ ਇਜਾਜ਼ਤ ਨਹੀਂ ਦਿੰਦੀ ਪਰ ਕੇਂਦਰ ਸਰਕਾਰ ਵੱਲੋਂ ਦਿੱਤੇ ਗਏ ਫੈਸਲਿਆਂ ਵਿੱਚ ਰਾਵੀ ਦੇ ਪਾਣੀਆਂ ਨੂੰ ਵੀ ਵੰਡੇ ਜਾਣ ਦੇ ਖਾਤੇ ਗਲਤ ਢੰਗ ਨਾਲ ਪਾਇਆ ਗਿਆ ਸੀ। ਇਸ ਲਈ ਮਾਮਲਾ ਇਸ ਧਾਰਾ ਦੀ ਦੁਰਵਰਤੋਂ ਰੋਕਣ ਦਾ ਬਣਦਾ ਹੈ।
ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਪੰਜਾਬ, ਹਰਿਆਣੇ ,ਰਾਜਸਥਾਨ ਤੇ ਹੋਰਨਾਂ ਸੂਬਿਆਂ ਦੀ ਕਿਸਾਨੀ ਨੂੰ ਖੇਤੀ ਸੰਕਟ ਦੇ ਹੱਲ ਲਈ ਮੁਲਕ ਪੱਧਰੀ ਕਿਸਾਨ ਏਕਤਾ ਤੇ ਕਿਸਾਨ ਸੰਘਰਸ਼ ਦੀ ਜਰੂਰਤ ਹੈ। ਉਹਨਾਂ ਦੀ ਜਥੇਬੰਦੀ ਇਸ ਏਕਤਾ 'ਚ ਪਾਏ ਜਾਣ ਵਾਲੇ ਪਾਟਕਾਂ ਦੇ ਹਮੇਸ਼ਾ ਖ਼ਿਲਾਫ਼ ਖੜੀ ਹੈ ਤੇ ਇਸ ਏਕੇ ਦੀ ਰਾਖੀ ਲਈ ਸਦਾ ਖੜੀ ਰਹੇਗੀ। ਇਹ ਮਸਲਾ ਮੌਕਾ ਪ੍ਰਸਤ ਵੋਟ ਸਿਆਸਤਦਾਨਾਂ ਤੋਂ ਪਾਸੇ ਰੱਖਦਿਆਂ ਨਿਰਪੱਖ ਪਾਣੀ ਮਾਹਿਰਾਂ ਤੇ ਹਕੀਕੀ ਲੋਕ ਨੁਮਾਇੰਦਿਆਂ ਦੀ ਸ਼ਮੂਲੀਅਤ ਨਾਲ ਹੀ ਨਜਿੱਠਿਆ ਜਾ ਸਕਦਾ ਤੇ ਅਜਿਹਾ ਕਰਨ ਲਈ ਦੋਹਾਂ ਸੂਬਿਆਂ ਦੇ ਲੋਕਾਂ ਨੂੰ ਹਕੂਮਤਾਂ ਖਿਲਾਫ ਸਾਂਝਾ ਦਬਾਅ ਲਾਮਬੰਦ ਕਰਨ ਦੀ ਲੋੜ ਹੈ। ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ ,ਜਨਕ ਸਿੰਘ ਭਟਾਲ ਤੇ ਔਰਤ ਆਗੂ ਕੁਲਦੀਪ ਕੁੱਸਾ ,ਕਮਲ ਬਰਨਾਲਾ ਨੇ ਕੱਲ ਤਲਵੰਡੀ ਸਲੇਮ ਵਿਖੇ ਪਿੰਡ ਦੇ ਸਰਪੰਚ ਪ੍ਰਦੀਪ ਸਿੰਘ ਤੇ ਉਸਦੀ ਗੁੰਡਾ ਢਾਣੀ ਵਲੋਂ ਪੁਲਸ ਦੀ ਹਾਜਰੀ ਵਿੱਚ ਜੋ ਲੋਕ ਆਗੂਆਂ ਉੱਪਰ ਹਮਲਾ ਕਰਨ ਦੀ ਨੀਤ ਨਾਲ ਹਰਕਤ ਕੀਤੀ ਹੈ ਉਹਦੀ ਸ਼ਖਤ ਨਿਖੇਧੀ ਕਰਦਿਆਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਹਨਾਂ ਦੋਸ਼ੀਆਂ ਤੇ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਇਸ ਧੱਕੜ ਕਾਰਵਾਈ ਦਾ ਜਵਾਬ ਦੇਣ ਲਈ ਕੱਲ ਨੂੰ ਮਨਾਏ ਜਾ ਰਹੇ ਅਵਤਾਰ ਪਾਸ ਦੇ ਜਨਮ ਦਿਹਾੜੇ ਤੇ ਵੱਧ ਤੋਂ ਵੱਧ ਹੁਮ ਹੁਮਾ ਕੇ ਪੁੱਜਿਆ ਜਾਵੇ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਚੰਡੀਗੜ੍ਹ ਮੋਰਚਾ ਚੌਥਾ ਦਿਨ ਭਾਰੀ ਮੀਂਹ ਵਿੱਚ ਵੀ ਡਟੇ ਰਹੇ ਕਿਸਾਨ

ਸ਼ੈਲਬੀ ਹਸਪਤਾਲ ਮੋਹਾਲੀ ਨੇ 24×7 ਕਾਰਡੀਅਕ ਹੈਲਪਲਾਈਨ ਲਾਂਚ ਕੀਤੀ