Skip to main content

ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ : ਸਾਂਝੀ ਤਾਲਮੇਲ ਕਮੇਟੀ

ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ : ਸਾਂਝੀ ਤਾਲਮੇਲ ਕਮੇਟੀ  ਚੰਡੀਗੜ੍ਹ 5 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਸਰਕਾਰ ਆਪਣੀਆਂ ਨਕਾਮੀਆਂ ਨੂੰ ਛੁਪਾਉਣ ਵਾਸਤੇ ਹੁਣ ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਵਰਗੀਆਂ ਕੋਝੀਆਂ ਹਰਕਤਾਂ ਤੇ ਉਤਰ ਆਈ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ "ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ" ਅਤੇ "ਸਾਂਝਾਂ ਮੁਲਾਜ਼ਮ ਮੰਚ, ਪੰਜਾਬ" ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂਆਂ ਸਰਵ ਸ਼੍ਰੀ ਸਤੀਸ਼ ਰਾਣਾ, ਗੁਰਨਾਮ ਸਿੰਘ ਵਿਰਕ, ਸੁਖਚੈਨ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾ, ਸੁਸ਼ੀਲ ਕੁਮਾਰ ਫੌਜੀ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਰਕੇਸ਼ ਕੁਮਾਰ, ਭਜਨ ਸਿੰਘ ਗਿੱਲ, ਐਨ ਕੇ ਕਲਸੀ, ਮਨਜੀਤ ਸਿੰਘ ਬਾਸਰਕੇ, ਤਰਸੇਮ ਸਿੰਘ ਭੱਠਲ, ਕੁਲਵਿੰਦਰ ਸਿੰਘ ਢਿੱਲੋ, ਸੁਖਦੇਵ ਸਿੰਘ ਸੈਣੀ, ਗੁਰਸ਼ਰਨ ਸਿੰਘ ਹੁੰਦਲ, ਗਗਨਦੀਪ ਸਿੰਘ ਭੁੱਲਰ, ਦੀਦਾਰ ਸਿੰਘ ਚੋਕਰ, ਅਮਰੀਕ ਸਿੰਘ ਕੰਗ, ਦਿਲਪ੍ਰੀਤ ਸਿੰਘ, ਦਿਗਵਿਜੇ ਪਾਲ ਸ਼ਰਮਾ, ਹਰਨੇਕ ਸਿੰਘ, ਅਵਤਾਰ ਸਿੰਘ ਕੈਂਥ, ਰਘਵੀਰ ਸਿੰਘ ਬਡਵਾਲ , ਜਗਦੀਸ਼ ਸਿੰਘ ਚਾਹਲ, ਮਨਦੀਪ...

ਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਨਾਲ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਬੇਹੱਦ ਨਿੰਦਣਯੋਗ : ਬਲਬੀਰ ਸਿੰਘ ਸਿੱਧੂ

ਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਨਾਲ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਬੇਹੱਦ ਨਿੰਦਣਯੋਗ : ਬਲਬੀਰ ਸਿੰਘ ਸਿੱਧੂ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਾਂਗੇ।

ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ : ਸਿੱਧੂ

ਐਸ.ਏ.ਐਸ.ਨਗਰ 4 ਸਤੰਬਰ ( ਰਣਜੀਤ ਧਾਲੀਵਾਲ ) : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੰਗਰੂਰ ਦੇ ਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਸ. ਮੋਹਣਜੀਤ ਸਿੰਘ ਨਾਲ ਕੁੱਟਮਾਰ, ਦਾੜ੍ਹੀ ਪੁੱਟਣ, ਕੇਸਾਂ ਦੀ ਬੇਅਦਬੀ ਅਤੇ ਕਕਾਰਾਂ ਨਾਲ ਅਪਮਾਨਜਨਕ ਵਿਵਹਾਰ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਨੌਜਵਾਨ ਨਾਲ ਧੱਕੇਸ਼ਾਹੀ ਦਾ ਮਾਮਲਾ ਨਹੀਂ, ਸਗੋਂ ਪੰਜਾਬ ਦੀਆਂ ਧਾਰਮਿਕ ਭਾਵਨਾਵਾਂ ਅਤੇ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੂੰ ਹੀ ਨਿਸ਼ਾਨਾ ਬਣਾਉਣਾ ਬੇਹੱਦ ਮੰਦਭਾਗਾ ਹੈ। ਜੇਕਰ ਇੱਕ ਆਮ ਨੌਜਵਾਨ ਆਪਣੇ ਇਲਾਕੇ ਵਿੱਚ ਫੈਲ ਰਹੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਂਦਾ ਹੈ ਅਤੇ ਉਸਨੂੰ ਹੀ ਪੁਲਿਸ ਦੀ ਧੱਕੇਸ਼ਾਹੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਦਾੜ੍ਹੀ ਅਤੇ ਕੇਸਾਂ ਦੀ ਬੇਅਦਬੀ ਅਤੇ ਕਕਾਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਅਪਮਾਨਜਨਕ ਵਿਵਹਾਰ ਬਰਦਾਸ਼ਤਯੋਗ ਨਹੀਂ ਹੈ। ਪੁਲਿਸ ਦੀ ਵਰਦੀ ਕਾਨੂੰਨ ਦੀ ਰੱਖਿਆ ਕਰਨ ਦੀ ਜ਼ਿੰਮੇਵਾਰੀ ਦਿੰਦੀ ਹੈ, ਕਿਸੇ ਨਾਗਰਿਕ ਨਾਲ ਜ਼ੁਲਮ ਜਾਂ ਧੱਕੇਸ਼ਾਹੀ ਕਰਨ ਦਾ ਲਾਇਸੈਂਸ ਨਹੀਂ। ਸਿੱਧੂ ਨੇ ਪੰਜਾਬ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਮਾਮਲੇ ਨੂੰ ਜਾਂਚ ਦੇ ਨਾਮ ’ਤੇ ਠੰਢੇ ਬਸਤੇ ਵਿੱਚ ਪਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਜੇਕਰ ਕੋਈ ਪੁਲਿਸ ਮੁਲਾਜ਼ਮ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਬਿਨਾਂ ਕਿਸੇ ਸਿਆਸੀ ਦਬਾਅ ਦੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਸਿੱਧੂ ਨੇ ਕਿਹਾ ਕਿ ਦਿੱਲੀ ਵਿੱਚ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਦੇਖ-ਰੇਖ ਹੇਠ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਜਿਸ ਤਰ੍ਹਾਂ ਕੁੱਟਮਾਰ ਕੀਤੀ ਗਈ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਨਾਲ ਕੁੱਟਮਾਰ ਅਤੇ ਬੇਅਦਬੀ ਦੀ ਘਟਨਾ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਭਗਵੰਤ ਮਾਨ ਦਾ ਫ਼ਰਜ਼ ਬਣਦਾ ਹੈ ਕਿ ਉਹ ਇਸ ਮਾਮਲੇ ’ਤੇ ਆਪਣਾ ਸਟੈਂਡ ਸਪੱਸ਼ਟ ਕਰਨ, ਘਟਨਾ ਦੀ ਪੂਰੀ ਜ਼ਿੰਮੇਵਾਰੀ ਲੈਂਦਿਆਂ ਨਿਰਪੱਖ ਜਾਂਚ ਯਕੀਨੀ ਬਣਾਉਣ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। 

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਸਭ ਲਈ ਬਰਾਬਰ ਹੈ ਅਤੇ ਵਰਦੀ ਦੇ ਪਿੱਛੇ ਲੁਕ ਕੇ ਕਿਸੇ ਨੂੰ ਵੀ ਮਨਮਾਨੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਸਰਕਾਰ ਨੂੰ ਇਹ ਸਪੱਸ਼ਟ ਕਰਨਾ ਹੋਵੇਗਾ ਕਿ ਉਹ ਪੀੜਤ ਨੌਜਵਾਨ ਦੇ ਨਾਲ ਖੜ੍ਹੀ ਹੈ ਜਾਂ ਫਿਰ ਦੋਸ਼ੀ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੀੜਤ ਨੌਜਵਾਨ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ ’ਤੇ ਆਵਾਜ਼ ਬੁਲੰਦ ਕਰੇਗੀ। ਸਾਡੀ ਮੰਗ ਬਿਲਕੁਲ ਸਪੱਸ਼ਟ ਹੈ- ਪੀੜਤ ਨੂੰ ਇਨਸਾਫ਼, ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਅਤੇ ਕਕਾਰਾਂ ਦੀ ਬੇਅਦਬੀ ਕਰਨ ਵਾਲਿਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਉਨ੍ਹਾਂ ਅੰਤ ਵਿੱਚ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਗੰਭੀਰ ਮਾਮਲੇ ਵਿੱਚ ਤੁਰੰਤ ਅਤੇ ਠੋਸ ਕਾਰਵਾਈ ਨਾ ਕੀਤੀ ਤਾਂ ਕਾਂਗਰਸ ਪਾਰਟੀ ਚੁੱਪ ਨਹੀਂ ਬੈਠੇਗੀ ਅਤੇ ਪੰਜਾਬ ਦੇ ਹੱਕਾਂ, ਨੌਜਵਾਨਾਂ ਦੀ ਇੱਜ਼ਤ ਅਤੇ ਇਨਸਾਫ਼ ਲਈ ਜ਼ੋਰਦਾਰ ਸੰਘਰਸ਼ ਕਰੇਗੀ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

INDEPENDENCE is the right of all DIVIDED WE FALL : Ranjeet Singh Dhaliwal

ਜਗਤ ਪੰਜਾਬੀ ਸਭਾ ਵੱਲੋਂ ਵਰਲਡ ਪੰਜਾਬੀ ਕਾਨਫਰੰਸ ਦੀ ਸਫਲਤਾ 'ਤੇ ਜਸ਼ਨ ਸਮਾਗਮ ਆਯੋਜਿਤ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸੰਪਰਕ ਕੇਂਦਰ ਦੇ ਕਰਮਚਾਰੀਆਂ ਨੇ ਇੱਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ