ਪੰਜਾਬ ਸਰਕਾਰ ਵੱਲੋਂ ਵੱਟੀ ਹੋਈ ਮੁਜਰਮਾਨਾ ਚੁੱਪ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਦੇ ਦਫਤਰਾਂ ਅਤੇ ਸਰਕਾਰੀ ਰਿਹਾਇਸ਼ਾਂ ਦਾ ਮੁਕੰਮਲ ਘਿਰਾਓ ਕੀਤਾ
ਪੰਜਾਬ ਸਰਕਾਰ ਵੱਲੋਂ ਵੱਟੀ ਹੋਈ ਮੁਜਰਮਾਨਾ ਚੁੱਪ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਦੇ ਦਫਤਰਾਂ ਅਤੇ ਸਰਕਾਰੀ ਰਿਹਾਇਸ਼ਾਂ ਦਾ ਮੁਕੰਮਲ ਘਿਰਾਓ ਕੀਤਾ
ਚੰਡੀਗੜ੍ਹ 5 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਸਰਕਾਰ ਵੱਲੋਂ ਵੱਟੀ ਹੋਈ ਮੁਜਰਮਾਨਾ ਚੁੱਪ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 30 ਅਗਸਤ ਤੋਂ ਚੱਲ ਰਹੇ ਪੱਕੇ ਮੋਰਚਿਆਂ ਦੌਰਾਨ ਅੱਜ ਸਖਤ ਐਕਸ਼ਨ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਦੇ ਦਫਤਰਾਂ ਅਤੇ ਸਰਕਾਰੀ ਰਿਹਾਇਸ਼ਾਂ ਦਾ ਮੁਕੰਮਲ ਘਿਰਾਓ ਕੀਤਾ ਗਿਆ। ਅੱਜ ਦੀਆਂ ਸਟੇਜਾਂ ਤੋਂ ਕਿਸਾਨ ਆਗੂਆਂ ਨੇ ਕਿਹਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਉਹਨਾਂ ਦੇ ਚੱਲ ਰਹੇ ਸੰਘਰਸ਼ ਨਾਲ ਸਾਂਝ ਵਧਾਉਂਦਿਆਂ ਹੋਇਆਂ ਉਹਨਾਂ ਵੱਲੋਂ 12 ਸਤੰਬਰ ਅਤੇ 13 ਸਤੰਬਰ ਨੂੰ ਆਪਣੀਆਂ ਮੰਗਾਂ ਲਈ ਮੰਤਰੀਆਂ ਦੇ ਦਰਾਂ ਤੇ ਜਾਣ ਦੇ ਐਲਾਨ ਨਾਲ ਤਾਲਮੇਲ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 12 ਸਤੰਬਰ ਨੂੰ ਪੰਜਾਬ ਦੇ ਚਾਰ ਮੰਤਰੀਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾਕਟਰ ਬਲਜੀਤ ਕੌਰ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੰਚਾਇਤ ਮੰਤਰੀ ਤਰਨਪ੍ਰੀਤ ਸਿੰਘ ਸੌਂਧ ਦੇ ਘਰਾਂ ਦਾ ਮੁਕੰਮਲ ਘਿਰਾਓ ਕਰਕੇ ਕਿਸਾਨੀ ਮੋਰਚੇ ਦੀਆਂ 13 ਮੰਗਾਂ ਦੇ ਨਾਲ ਮੁਲਾਜਮਾ ਅਤੇ ਪੈਨਸ਼ਨਰਾਂ ਦੇ ਮੰਗ ਪੱਤਰ ਨਾਲ ਲਿਜਾ ਕਿ ਉਹਨਾਂ ਦੀਆਂ ਮੰਗਾਂ ਨੂੰ ਵੀ ਉਭਾਰਿਆ ਜਾਵੇਗਾ।
ਇਸ ਤੋਂ ਪਹਿਲਾਂ ਕੱਲ 4 ਸਤੰਬਰ ਨੁੰ ਮੋਰਚੇ ਦੀ ਸਟੇਜ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਘੋਲ ਦੀਆਂ ਮੰਗਾਂ ਨੂੰ ਸਮਰਪਿਤ ਸੀ ਜਿਸ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਿਸਾਨ ਮੋਰਚੇ ਨਾਲ ਯੱਕ ਜਹਿਤੀ ਸਹਿਮਤ ਕਰਦਿਆਂ ਮੋਰਚੇ ਦਾ ਸਮਰਥਨ ਕੀਤਾ ਅਤੇ ਸਾਂਝੇ ਸੰਘਰਸ਼ ਕਰਨ ਦੇ ਰਾਹ ਨੂੰ ਅੱਗੇ ਵਧਾਇਆ । ਕਿਸਾਨ ਮੋਰਚੇ ਵੱਲੋਂ ਅੱਜ ਦੇ ਅਫਸਰਾਂ ਦੇ ਘਿਰਾਓ ਮੌਕੇ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਅੰਦਰ ਕਿਸਾਨ ਅੰਦੋਲਨ ਅਤੇ ਪਰਾਲੀ ਸਾੜਨ ਤੇ ਕਿਸਾਨਾਂ ਵਿਰੁੱਧ ਕੀਤੇ ਪਰਚੇ ਰੱਦ ਕਰਨ ਅਤੇ ਸਦੀਆਂ ਤੋਂ ਜਮੀਨਾਂ ਤੇ ਕਾਬਜ (ਜਿਉਂਦ ਪਿੰਡ ਦੀ ਜਮੀਨ ਦਾ ਮਸਲਾ ਸਮੇਤ) ਕਿਸਾਨਾਂ ਨੂੰ ਉਹਨਾਂ ਦੇ ਮਾਲਕੀ ਹੱਕ ਦਿਵਾਉਣ, ਪਿੰਡ ਘੁੱਦਾ ਦੀ ਅੱਗ ਨਾਲ ਸੜੀ ਕਣਕ ਦਾ ਮੁਆਵਜਾ , ਜਿਲਾ ਅੰਮ੍ਰਿਤਸਰ, ਫਾਜਿਲਕਾ ਅਤੇ ਗੁਰਦਾਸਪੁਰ ਵੱਲੋਂ ਆਬਾਦਕਾਰ ਕਿਸਾਨਾਂ ਦੇ ਮਾਲਕੀ ਹੱਕ ਅਤੇ ਹੜਾਂ ਕਾਰਨ ਹੋਏ ਫਸਲਾਂ ਦੇ ਨੁਕਸਾਨ ਦੇ ਮੁਆਵਜੇ , ਜ਼ਿਲਾ ਪਟਿਆਲਾ ਵੱਲੋਂ ਝੋਨੇ ਦੇ ਖਰਾਬ ਬੀਜ ਕਾਰਨ ਹੋਈ ਫਸਲ ਦੇ ਮੁਆਵਜੇ,ਜਿਲਾ ਮਾਨਸਾ ਵੱਲੋਂ ਕਰਜੇ ਤੋਂ ਪੀੜਤ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਕਰਜ਼ਾ ਮੁਕਤੀ, ਜ਼ਿਲ੍ਹਾ ਮੁਕਤਸਰ ਸਾਹਿਬ ਵੱਲੋਂ ਨਰਮੇ ਦਾ ਮੁਆਵਜ਼ਾ ਤੇ ਪੁਲਿਸ ਕੇਸ ਰੱਦ ਕਰਵਾਉਣ ਅਤੇ ਹੋਰ ਬਾਕੀ ਜਿਲਿਆਂ ਵੱਲੋਂ ਜਿਲੇ ਨਾਲ ਸੰਬੰਧਿਤ ਮੰਗਾਂ ਸਬੰਧੀ ਫੌਰੀ ਹੱਲ ਕਰਨ ਦੀ ਮੰਗ ਕੀਤੀ।
ਅੱਜ ਦੇ ਇਕੱਠ ਵੱਲੋਂ ਪਿਛਲੇ ਦਿਨੀ ਪਿੰਡ ਸ਼ੇਰੋ ਵਿਖੇ ਮੁੱਖ ਮੰਤਰੀ ਨੂੰ ਪਿੰਡ ਦੇ ਨੌਜਵਾਨ ਮੋਹਨਜੀਤ ਸਿੰਘ ਵੱਲੋਂ ਕਾਲੀਆਂ ਝੰਡੀਆਂ ਦਿਖਾ ਕੇ ਸੰਵਿਧਾਨਿਕ ਤਰੀਕੇ ਨਾਲ ਸ਼ਾਂਤਮਈ ਤੌਰ ਤੇ ਰੋਸ ਕਰਨ ਅਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਦੋ ਪੱਤਰਕਾਰ ਕੁੜੀਆਂ ਵੱਲੋਂ ਸਵਾਲ ਪੁੱਛੇ ਜਾਣ ਤੇ ਕੀਤੇ ਅਣਮਨੁੱਖੀ ਅੱਤਿਆਚਾਰ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਜਬਰ ਕਰਨ ਵਾਲੇ ਅਧਿਕਾਰੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ । ਬੁਲਾਰਿਆਂ ਨੇ ਇਸ ਘਟਨਾ ਸਬੰਧੀ ਦੇਸ਼ ਵਿੱਚ ਸਭ ਤੋਂ ਵੱਧ ਜਮਹੂਰੀਅਤ ਕਹਾਉਣ ਵਾਲੇ ਦੇਸ਼ ਨੂੰ ਤਾਨਾਸ਼ਾਹੀ ਰਾਜ ਕਰਾਰ ਦਿੱਤਾ।ਘਿਰਾਓ ਦੌਰਾਨ ਅੱਜ ਦੇ ਇਕੱਠਾਂ ਨੂੰ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਸੀਨੀਅਰ ਮੀਤ ਪਧਾਨ੍ਰ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸਿੰਗਾਰਾ ਸਿੰਘ ਮਾਨ, ਜਨਕ ਸਿੰਘ ਭੁਟਾਲ, ਰੂਪ ਸਿੰਘ ਛੰਨਾ, ਜਗਤਾਰ ਸਿੰਘ ਕਾਲਾਝਾੜ, ਅਤੇ ਔਰਤ ਜਥੇਬੰਦੀ ਦੇ ਆਗੂ ਹਰਿੰਦਰ ਕੌਰ ਬਿੰਦੂ, ਕਮਲ ਬਰਨਾਲਾ ਅਤੇ ਕੁਲਦੀਪ ਕੌਰ ਕੁੱਸਾ ਅਤੇ ਜਿਲ੍ਹਿਆਂ ਦੇ ਪ੍ਰਧਾਨ ਸਕੱਤਰਾਂ ਨੇ ਕਿਹਾ ਕਿ ਮੋਰਚੇ ਦੀਆਂ 13 ਮੰਗਾਂ ਦੇ ਨਿਪਟਾਰੇ ਤੱਕ ਮੋਰਚੇ ਜਾਰੀ ਰਹਿਣਗੇ।



Comments
Post a Comment