Skip to main content

Sukhbir Badal: Door-to-Door ‘Chittar’ (sandals) Await AAP Leaders Across Punjab

Sukhbir Badal: Door-to-Door ‘Chittar’ (sandals) Await AAP Leaders Across Punjab SAD President Cautions Govt Employees: Kejriwal & Mann are both thugs, don’t believe them till you get your entire DA Announces creation of a New Jalalabad, medical and veterinary college & an end to road tax on ‘gareeb da gadda’ (motorcycle) once SAD forms the govt   Jalalabad/Chandigarh 18 September ( Ranjeet Singh Dhaliwal ) : Shiromani Akali Dal (SAD) president Sukhbir Singh Badal today hit out at the Aam Aadmi Party who announced their door-to-door campaign earlier today. Speaking at the ‘Punjab Bachao’ rally in Jalalabad, Sukhbir Badal said, “Door-to-door Chittar (sandals) await all the leaders of AAP. Let them start going to villages and see what happens to them when the police is not there to protect them! People of Punjab who are demanding accountability on drugs and the total collapse of law and order will show them stars!’ He further appealed to Punjabis to unite to rid Punjab of...

ਕਿਸ਼ਾਉ ਡੈਮ ਅਤੇ ਉੱਪਰੀ ਯਮੁਨਾ ਦੀ ਨਵੀਂ ਵਿਵਸਥਾ ਵਿੱਚੋਂ ਪੰਜਾਬ ਨੂੰ ਬਾਹਰ ਰੱਖਣਾ ਗੰਭੀਰ ਸਵਾਲ ਖੜੇ ਕਰਦਾ ਹੈ : ਗਿਆਨੀ ਹਰਪ੍ਰੀਤ ਸਿੰਘ

ਕਿਸ਼ਾਉ ਡੈਮ ਅਤੇ ਉੱਪਰੀ ਯਮੁਨਾ ਦੀ ਨਵੀਂ ਵਿਵਸਥਾ ਵਿੱਚੋਂ ਪੰਜਾਬ ਨੂੰ ਬਾਹਰ ਰੱਖਣਾ ਗੰਭੀਰ ਸਵਾਲ ਖੜੇ ਕਰਦਾ ਹੈ : ਗਿਆਨੀ ਹਰਪ੍ਰੀਤ ਸਿੰਘ

1994 ਦੀ ਵਿਵਸਥਾ ਦੀ 2025 ਤੋਂ ਬਾਅਦ ਸਮੀਖਿਆ ਕਿਉਂ ਨਹੀਂ? ਜਿਸ ਵਿੱਚ ਪੰਜਾਬ ਵੀ ਸ਼ਾਮਲ ਹੋਵੇ 

ਚੰਡੀਗੜ੍ਹ 17 ਸਤੰਬਰ ( ਰਣਜੀਤ ਧਾਲੀਵਾਲ ) :  ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਸ਼ਾਊ ਬਹੁ-ਉਦੇਸ਼ੀ ਡੈਮ ਪ੍ਰੋਜੈਕਟ ਸਬੰਧੀ ਪੰਜਾਬ ਨੂੰ ਫ਼ੈਸਲਾ ਲੈਣ ਦੀ ਪ੍ਰਕਿਰਿਆ ਤੋਂ ਬਾਹਰ ਰੱਖੇ ਜਾਣ ’ਤੇ ਗੰਭੀਰ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉੱਪਰੀ ਯਮੁਨਾ ਦੇ ਪਾਣੀਆਂ ਅਤੇ ਇਸ ਨਾਲ ਜੁੜੇ ਨਵੇਂ ਪ੍ਰੋਜੈਕਟਾਂ ਵਿੱਚ ਪੰਜਾਬ ਦੀ ਨੁਮਾਇੰਦਗੀ ਅਤੇ ਪੰਜਾਬ ਦੇ ਹਿੱਤਾਂ ਨੂੰ ਵਿਚਾਰਨ ਦੀ ਕੋਈ ਵਿਵਸਥਾ ਕਿਉਂ ਨਹੀਂ ਕੀਤੀ ਗਈ? ਉਨ੍ਹਾਂ ਕਿਹਾ ਕਿ ਜਾਣਕਾਰੀ ਅਨੁਸਾਰ 15 ਸਤੰਬਰ 2026 ਨੂੰ ਕਿਸ਼ਾਊ ਬਹੁ-ਉਦੇਸ਼ੀ ਪ੍ਰੋਜੈਕਟ ਸਬੰਧੀ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਵੱਲੋਂ ਸਮਝੌਤਾ ਸਾਈਨ ਕੀਤਾ ਗਿਆ ਹੈ। ਇਹ ਪ੍ਰੋਜੈਕਟ ਟੌਂਸ ਨਦੀ ’ਤੇ ਬਣਾਇਆ ਜਾਣਾ ਹੈ, ਜੋ ਯਮੁਨਾ ਦੀ ਮਹੱਤਵਪੂਰਨ ਸਹਾਇਕ ਨਦੀ ਹੈ। ਕੇਂਦਰ ਦੇ ਨੱਬੇ ਫੀਸਦੀ ਖਰਚੇ ਨਾਲ ਬਣਨ ਵਾਲੇ ਇਸ ਪ੍ਰੋਜੈਕਟ ਵਿੱਚ ਲਗਭਗ 1,562 ਮਿਲੀਅਨ ਘਣ ਮੀਟਰ ਪਾਣੀ ਦੀ ਸਟੋਰੇਜ ਸਮਰੱਥਾ ਹੋਵੇਗੀ ਅਤੇ ਇਸ ਨਾਲ ਸਿੰਚਾਈ, ਪੀਣ ਵਾਲੇ ਪਾਣੀ ਅਤੇ ਬਿਜਲੀ ਉਤਪਾਦਨ ਦੇ ਲਾਭ ਸੰਬੰਧਿਤ ਰਾਜਾਂ ਨੂੰ ਮਿਲਣੇ ਹਨ। ਪੰਜਾਬ ਨੂੰ ਇਸ ਸਮਝੌਤੇ ਵਿੱਚ ਸ਼ਾਮਲ ਛੇ ਰਾਜਾਂ ਵਿੱਚ ਸ਼ੁਮਾਰ ਨਹੀਂ ਕੀਤਾ ਗਿਆ। ਜਦਕਿ ਪੰਜਾਬ ਦੇ ਪਾਣੀਆਂ 'ਤੇ ਹਰਿਆਣਾ ਅਤੇ ਰਾਜਸਥਾਨ ਦਾ ਦਾਅਵਾ ਲਗਤਾਰ ਬਰਕਰਾਰ ਰੱਖਿਆ ਜਾ ਰਿਹਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਕਿਸੇ ਹੋਰ ਰਾਜ ਦੇ ਮੌਜੂਦਾ ਕਾਨੂੰਨੀ ਹੱਕ ਖੋਹਣ ਦੀ ਮੰਗ ਨਹੀਂ ਕਰ ਰਿਹਾ, ਪਰ ਇਹ ਸਵਾਲ ਜ਼ਰੂਰ ਪੁੱਛਣਾ ਬਣਦਾ ਹੈ ਕਿ ਉੱਪਰੀ ਯਮੁਨਾ ਦੀ 1994 ਦੀ ਵਿਵਸਥਾ ਵਿੱਚ ਹਿਮਾਚਲ ਪ੍ਰਦੇਸ਼ ਨੂੰ ਸਹਿ-ਬੇਸਿਨ ਰਾਜ ਵਜੋਂ ਸ਼ਾਮਲ ਕਰਕੇ 0.378 ਬਿਲੀਅਨ ਘਣ ਮੀਟਰ ਪਾਣੀ ਦੀ ਸਾਲਾਨਾ ਵੰਡ ਕੀਤੀ ਜਾ ਸਕਦੀ ਹੈ, ਤਾਂ ਪੰਜਾਬ ਨੂੰ ਉੱਪਰੀ ਯਮੁਨਾ ਨਾਲ ਜੁੜੇ ਨਵੇਂ ਸਟੋਰੇਜ ਪ੍ਰੋਜੈਕਟਾਂ ਬਾਰੇ ਆਪਣਾ ਪੱਖ ਰੱਖਣ ਦਾ ਮੌਕਾ ਕਿਉਂ ਨਹੀਂ ਦਿੱਤਾ ਗਿਆ? 1994 ਦੇ ਸਮਝੌਤੇ ਵਿੱਚ ਹਰਿਆਣਾ ਲਈ 5.730 BCM, ਉੱਤਰ ਪ੍ਰਦੇਸ਼ ਲਈ 4.032 BCM, ਰਾਜਸਥਾਨ ਲਈ 1.119 BCM, ਹਿਮਾਚਲ ਪ੍ਰਦੇਸ਼ ਲਈ 0.378 BCM ਅਤੇ ਦਿੱਲੀ ਲਈ 0.724 BCM ਦੀ ਵੰਡ ਦਰਜ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਇੱਕ ਹੋਰ ਬਹੁਤ ਮਹੱਤਵਪੂਰਨ ਤੱਥ ਸਾਹਮਣੇ ਆਉਂਦਾ ਹੈ। 1994 ਦੇ ਉੱਪਰੀ ਯਮੁਨਾ ਸਮਝੌਤੇ ਵਿੱਚ ਖੁਦ ਇਹ ਲਿਖਿਆ ਗਿਆ ਹੈ ਕਿ ਜੇਕਰ ਕਿਸੇ ਬੇਸਿਨ ਰਾਜ ਵੱਲੋਂ ਮੰਗ ਕੀਤੀ ਜਾਵੇ ਤਾਂ ਇਸ ਸਮਝੌਤੇ ਦੀ 2025 ਤੋਂ ਬਾਅਦ ਸਮੀਖਿਆ ਕੀਤੀ ਜਾ ਸਕਦੀ ਹੈ। ਹੁਣ 2026 ਚੱਲ ਰਿਹਾ ਹੈ। ਇਸ ਲਈ ਕੇਂਦਰ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ 2025 ਤੋਂ ਬਾਅਦ ਇਸ ਵਿਵਸਥਾ ਦੀ ਸਮੀਖਿਆ ਕੀਤੀ ਗਈ ਹੈ ਜਾਂ ਨਹੀਂ ਅਤੇ ਜੇ ਨਹੀਂ ਕੀਤੀ ਗਈ ਤਾਂ ਇਸ ਦਾ ਕਾਰਨ ਕੀ ਹੈ। 

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦਾ ਸਵਾਲ ਇਹ ਵੀ ਹੈ ਕਿ ਉੱਪਰੀ ਯਮੁਨਾ ਵਿੱਚ ਰਾਜਾਂ ਦੀ ਭੂਮਿਕਾ ਨਿਰਧਾਰਤ ਕਰਨ ਲਈ ਸਿਰਫ਼ ਮੌਜੂਦਾ ਰਿਪੇਰੀਅਨ ਸਥਿਤੀ ਹੀ ਮਾਪਦੰਡ ਹੈ ਜਾਂ ਬੇਸਿਨ, ਇਤਿਹਾਸਕ, ਪ੍ਰਸ਼ਾਸਕੀ ਅਤੇ ਅੰਤਰ-ਰਾਜੀ ਸਬੰਧਾਂ ਨੂੰ ਵੀ ਵਿਚਾਰਿਆ ਜਾਂਦਾ ਹੈ। ਕਿਉਂਕਿ ਰਾਇਪੇਰੀਅਨ ਨਾ ਹੋਣ ਦੇ ਬਾਵਜੂਦ ਹਿਮਾਚਲ ਪ੍ਰਦੇਸ਼ ਨੂੰ ਲਾਭਾਰਥੀ ਵਜੋਂ ਇਸ ਸਮਝੌਤੇ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਲਈ ਪੰਜਾਬ ਨੂੰ ਇਹ ਸਪੱਸ਼ਟ ਕੀਤਾ ਜਾਣਾ ਚਾਹੀਦਾ ਹੈ ਕਿ ਪੰਜਾਬ ਨੂੰ ਉੱਪਰੀ ਯਮੁਨਾ ਦੀ ਫ਼ੈਸਲਾ ਲੈਣ ਵਾਲੀ ਵਿਵਸਥਾ ਵਿੱਚ ਸ਼ਾਮਲ ਨਾ ਕਰਨ ਦਾ ਸਹੀ ਭੂਗੋਲਿਕ ਅਤੇ ਕਾਨੂੰਨੀ ਮਾਪਦੰਡ ਕੀ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਰਾਵੀ-ਬਿਆਸ ਦੇ ਪਾਣੀਆਂ ਸਬੰਧੀ ਇਤਿਹਾਸਕ ਵਿਵਸਥਾਵਾਂ ਇਹ ਦਰਸਾਉਂਦੀਆਂ ਹਨ ਕਿ ਅੰਤਰ-ਰਾਜੀ ਦਰਿਆਈ ਪਾਣੀਆਂ ਦੀ ਵੰਡ ਸਿਰਫ਼ ਮੌਜੂਦਾ ਦਰਿਆਈ ਹੱਦਾਂ ਦੇ ਆਧਾਰ ’ਤੇ ਨਹੀਂ ਹੋਈ। ਕੇਂਦਰ ਸਰਕਾਰ ਦੇ ਅਧਿਕਾਰਤ ਅੰਕੜਿਆਂ ਅਨੁਸਾਰ 1981 ਦੀ ਵਿਵਸਥਾ ਵਿੱਚ 17.17 MAF ਸਰਪਲੱਸ ਰਾਵੀ-ਬਿਆਸ ਪਾਣੀ ਵਿੱਚੋਂ ਪੰਜਾਬ ਨੂੰ 4.22 MAF, ਹਰਿਆਣਾ ਨੂੰ 3.50 MAF, ਰਾਜਸਥਾਨ ਨੂੰ 8.60 MAF, ਦਿੱਲੀ ਨੂੰ 0.20 MAF ਅਤੇ ਜੰਮੂ-ਕਸ਼ਮੀਰ ਨੂੰ 0.65 MAF ਦੀ ਵੰਡ ਦਰਜ ਕੀਤੀ ਗਈ ਸੀ। 

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਦੀ ਰਾਵੀ-ਬਿਆਸ ਸਬੰਧੀ ਹਿੱਸੇਦਾਰੀ ਨੂੰ ਪੰਜਾਬ ਪੁਨਰਗਠਨ ਤੋਂ ਬਾਅਦ ਬਣੇ ਕਾਨੂੰਨੀ ਅਤੇ ਅੰਤਰ-ਰਾਜੀ ਪ੍ਰਬੰਧਾਂ ਦੇ ਸੰਦਰਭ ਵਿੱਚ ਦੇਖਿਆ ਗਿਆ ਹੈ। ਇਸ ਲਈ ਪੰਜਾਬ ਇਹ ਪੁੱਛਣ ਦਾ ਹੱਕ ਰੱਖਦਾ ਹੈ ਕਿ ਜਦੋਂ ਇੱਕ ਦਰਿਆਈ ਪ੍ਰਣਾਲੀ ਵਿੱਚ ਇਤਿਹਾਸਕ ਅਤੇ ਪੁਨਰਗਠਨ ਨਾਲ ਜੁੜੇ ਤੱਥਾਂ ਨੂੰ ਵਿਚਾਰਿਆ ਜਾ ਸਕਦਾ ਹੈ ਤਾਂ ਦੂਜੀ ਦਰਿਆਈ ਪ੍ਰਣਾਲੀ ਵਿੱਚ ਬੇਸਿਨ ਸਬੰਧਾਂ ਨੂੰ ਵਿਚਾਰਨ ਤੋਂ ਇਨਕਾਰ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੰਦਰਭ ਵਿੱਚ ਇੱਕ ਹੋਰ ਮਹੱਤਵਪੂਰਨ ਗੱਲ ਇਹ ਹੈ ਕਿ ਜੂਨ 2026 ਵਿੱਚ ਕੇਂਦਰ ਸਰਕਾਰ ਦੀ ਅਗਵਾਈ ਹੇਠ ਹੋਈ ਸਹਿਮਤੀ ਵਿੱਚ ਹਿਮਾਚਲ ਪ੍ਰਦੇਸ਼ ਦੇ ਪਾਣੀ ਦੇ ਹਿੱਸੇ ਨੂੰ ਦਿੱਲੀ ਅਤੇ ਰਾਜਸਥਾਨ ਨੂੰ ਦੇਣ ਅਤੇ ਇਸ ਦੇ ਬਦਲੇ ਹਿਮਾਚਲ ਪ੍ਰਦੇਸ਼ ਦੇ ਪਾਵਰ ਕੰਪੋਨੈਂਟ ਦੀ ਲਾਗਤ ਦੇਣ ਦੀ ਵਿਵਸਥਾ ’ਤੇ ਸਹਿਮਤੀ ਬਣੀ ਸੀ। ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਯਮੁਨਾ ਬੇਸਿਨ ਵਿੱਚ ਪਾਣੀ ਅਤੇ ਪ੍ਰੋਜੈਕਟ ਦੀ ਲਾਗਤ ਸਬੰਧੀ ਅੰਤਰ-ਰਾਜੀ ਵਿਵਸਥਾਵਾਂ ਆਪਸੀ ਸਹਿਮਤੀ ਨਾਲ ਬਦਲੀਆਂ ਅਤੇ ਤੈਅ ਕੀਤੀਆਂ ਜਾ ਸਕਦੀਆਂ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਹਿਮਾਚਲ ਪ੍ਰਦੇਸ਼ ਦੇ ਪਾਣੀ ਦੇ ਹਿੱਸੇ ਦੀ ਵਰਤੋਂ ਦਿੱਲੀ ਅਤੇ ਰਾਜਸਥਾਨ ਲਈ ਕਰਨ ਦੀ ਵਿਵਸਥਾ ਬਣ ਸਕਦੀ ਹੈ, ਤਾਂ ਪੰਜਾਬ ਦੇ ਹਿੱਤਾਂ ਨੂੰ ਵਿਚਾਰਨ ਲਈ ਪੰਜਾਬ ਨੂੰ ਮੇਜ਼ ’ਤੇ ਬਿਠਾਉਣ ਵਿੱਚ ਕੀ ਮੁਸ਼ਕਲ ਹੈ? ਪੰਜਾਬ ਸਿਰਫ਼ ਇਹ ਮੰਗ ਕਰਦਾ ਹੈ ਕਿ ਜਿੱਥੇ ਨਵੇਂ ਸਟੋਰੇਜ ਪ੍ਰੋਜੈਕਟ ਭਵਿੱਖ ਦੇ ਦਰਿਆਈ ਪਾਣੀਆਂ ਦੇ ਪ੍ਰਬੰਧ ਨੂੰ ਪ੍ਰਭਾਵਿਤ ਕਰ ਰਹੇ ਹਨ, ਉੱਥੇ ਪੰਜਾਬ ਦੀ ਆਵਾਜ਼ ਵੀ ਸੁਣੀ ਜਾਣੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਜੇਕਰ 1994 ਦਾ ਉੱਪਰੀ ਯਮੁਨਾ ਸਮਝੌਤਾ 2025 ਤੋਂ ਬਾਅਦ ਸਮੀਖਿਆ ਲਈ ਖੁੱਲ੍ਹਾ ਹੈ, ਤਾਂ ਕੇਂਦਰ ਸਰਕਾਰ ਨੂੰ ਇਸ ਦੀ ਸਮੀਖਿਆ ਦੀ ਪ੍ਰਕਿਰਿਆ ਜਨਤਕ ਕਰਨੀ ਚਾਹੀਦੀ ਹੈ ਅਤੇ ਪੰਜਾਬ ਦੇ ਪ੍ਰਤੀਨਿਧੀਆਂ ਨੂੰ ਵੀ ਆਪਣਾ ਪੱਖ ਰੱਖਣ ਦਾ ਮੌਕਾ ਦੇਣਾ ਚਾਹੀਦਾ ਹੈ। ਪੰਜਾਬ ਦੀ ਸਰਕਾਰ ਨੂੰ ਇਹ ਮੰਗ ਜੋਰਦਾਰ ਢੰਗ ਨਾਲ ਉਠਾਉਣੀ ਚਾਹੀਦੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਉੱਪਰੀ ਯਮੁਨਾ ਨਾਲ ਸਬੰਧਤ ਭਵਿੱਖੀ ਨੀਤੀ, ਨਵੇਂ ਸਟੋਰੇਜ ਪ੍ਰੋਜੈਕਟਾਂ ਅਤੇ ਪਾਣੀ ਦੀ ਵੰਡ ਬਾਰੇ ਵਿਚਾਰ-ਵਟਾਂਦਰੇ ਵਿੱਚ ਆਪਣਾ ਪੱਖ ਰੱਖਣ ਲਈ ਅਧਿਕਾਰਤ ਮੌਕਾ ਦਿੱਤਾ ਜਾਵੇ। ਕਿਉਂਕਿ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਨੂੰ ਕਿਸੇ ਵੀ ਨਵੇਂ ਦਰਿਆਈ ਪ੍ਰਬੰਧ ਵਿੱਚ ਬਿਨਾਂ ਸੁਣੇ ਖਤਮ ਮੰਨ ਲੈਣਾ ਕਬੂਲ ਨਹੀਂ ਕੀਤਾ ਜਾ ਸਕਦਾ। ਦਰਿਆਈ ਪਾਣੀਆਂ ਦੇ ਮਾਮਲੇ ਵਿੱਚ ਮਾਪਦੰਡ ਇੱਕੋ ਜਿਹੇ, ਪਾਰਦਰਸ਼ੀ ਅਤੇ ਨਿਆਂਸੰਗਤ ਹੋਣੇ ਚਾਹੀਦੇ ਹਨ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਚੰਡੀਗੜ੍ਹ ਮੋਰਚਾ ਚੌਥਾ ਦਿਨ ਭਾਰੀ ਮੀਂਹ ਵਿੱਚ ਵੀ ਡਟੇ ਰਹੇ ਕਿਸਾਨ