ਸਾਥੀ ਸੁਸ਼ੀਲ ਕੁਮਾਰ ਫੌਜੀ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ
ਸਾਥੀ ਸੁਸ਼ੀਲ ਕੁਮਾਰ ਫੌਜੀ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ
ਚੰਡੀਗੜ੍ਹ 7 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾਂ ਮੁਲਾਜ਼ਮ ਮੰਚ, ਪੰਜਾਬ ਤੇ ਅਧਾਰਤ ਬਣੀ "ਸਾਂਝੀ ਤਾਲਮੇਲ ਕਮੇਟੀ" ਦੇ ਪ੍ਰਮੁੱਖ ਆਗੂ ਸਾਥੀ ਸੁਸ਼ੀਲ ਕੁਮਾਰ ਫੌਜੀ ਦੀ ਬਦਲਾ ਲਉ ਭਾਵਨਾ ਨਾਲ ਕੀਤੀ ਨਜਾਇਜ਼ ਬਦਲੀ ਦੀ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਵੱਲੋਂ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂਆਂ ਸਰਵ ਸਤੀਸ਼ ਰਾਣਾ, ਗੁਰਨਾਮ ਸਿੰਘ ਵਿਰਕ, ਸੁਖਚੈਨ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਰਕੇਸ਼ ਕੁਮਾਰ, ਭਜਨ ਸਿੰਘ ਗਿੱਲ, ਐਨ ਕੇ ਕਲਸੀ, ਮਨਜੀਤ ਸਿੰਘ ਬਾਸਰਕੇ, ਤਰਸੇਮ ਸਿੰਘ ਭੱਠਲ, ਕੁਲਵਿੰਦਰ ਸਿੰਘ ਢਿੱਲੋ, ਸੁਖਦੇਵ ਸਿੰਘ ਸੈਣੀ, ਗੁਰਸ਼ਰਨ ਸਿੰਘ ਹੁੰਦਲ, ਗਗਨਦੀਪ ਸਿੰਘ ਭੁੱਲਰ, ਦੀਦਾਰ ਸਿੰਘ ਚੋਕਰ, ਅਮਰੀਕ ਸਿੰਘ ਕੰਗ, ਦਿਗਵਿਜੇ ਪਾਲ ਸ਼ਰਮਾ, ਹਰਨੇਕ ਸਿੰਘ, ਅਵਤਾਰ ਸਿੰਘ ਕੈਂਥ, ਰਘਵੀਰ ਸਿੰਘ ਬਡਵਾਲ, ਜਗਦੀਸ਼ ਸਿੰਘ ਚਾਹਲ, ਰਾਧੇ ਸ਼ਾਮ, ਜਸਵੀਰ ਸਿੰਘ ਤਲਵਾੜਾ, ਕਰਮਜੀਤ ਸਿੰਘ ਬੀਹਲਾ ਅਤੇ ਬੋਬਿੰਦਰ ਸਿੰਘ ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬਦਲੇ ਦੀ ਭਾਵਨਾ ਨਾਲ ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ, ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੇ ਮੁੱਖ ਆਗੂ ਅਤੇ ਸਾਂਝੀ ਤਾਲਮੇਲ ਕਮੇਟੀ ਤੇ ਪ੍ਰਮੁੱਖ ਆਗੂ ਸਾਥੀ ਸੁਸ਼ੀਲ ਕੁਮਾਰ ਫੌਜੀ ਨੂੰ ਸਕੱਤਰੇਤ 1 ਚੰਡੀਗ੍ਹੜ ਤੋਂ ਬਦਲ ਕੇ ਅਧੀਨ ਸੇਵਾਵਾਂ ਬੋਰਡ ਮੋਹਾਲੀ ਵਿਖੇ ਲਗਾ ਦਿੱਤਾ ਹੈ।
ਆਗੂਆਂ ਆਖਿਆ ਕਿ ਇਹ ਮੁੱਖ ਮੰਤਰੀ ਦੀ ਬੁਖਲਾਹਟ ਦਾ ਕਾਰਨ ਹੈ ਜੋ ਠੀਕ ਦਿਸ਼ਾ ਵਿੱਚ ਨਹੀਂ ਹੈ। ਇੱਕ ਪਾਸੇ ਮੁੱਖ ਮੰਤਰੀ ਅਤੇ ਉਹਨਾਂ ਦੇ ਕੈਬਨਟ ਮੰਤਰੀ ਮੁਲਾਜ਼ਮਾਂ ਨੂੰ ਆਪਣਾ ਪਰਿਵਾਰ ਮੰਨਦੇ ਹਨ ਅਤੇ ਦੂਜੇ ਪਾਸੇ ਆਪਣੇ ਪ੍ਰਸ਼ਾਸਨਿਕ ਅਧਿਕਾਰੀ ਸਾਂਝੀ ਤਾਲਮੇਲ ਕਮੇਟੀ ਨਾਲ ਮੀਟਿੰਗ ਕਰਨ ਦੀਆਂ ਗੱਲਾਂ ਕਰਦੇ ਹਨ ਅਤੇ ਦੂਜੇ ਪਾਸੇ ਆਪਣੇ ਪ੍ਰਸ਼ਾਸਨਿਕ ਅਧਿਕਾਰੀਆਂ ਰਾਹੀਂ ਬਦਲਾ ਲਊ ਭਾਵਨਾ ਨਾਲ ਬਦਲੀਆਂ ਕਰਵਾ ਰਹੇ ਹਨ । ਆਗੂਆਂ ਆਖਿਆ ਕਿ ਮੁਲਾਜ਼ਮ ਆਗੂ ਸਰਕਾਰ ਦੀਆਂ ਇਹਨਾਂ ਕੋਝੀਆਂ ਹਰਕਤਾਂ ਤੋਂ ਡਰਨ ਵਾਲੇ ਨਹੀਂ, ਇਸ ਨਾਲ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਸਰਕਾਰ ਪ੍ਰਤੀ ਰੋਹ ਹੋਰ ਪ੍ਰਚੰਡ ਹੋਵੇਗਾ। ਆਗੂਆਂ ਆਖਿਆ ਕਿ ਸਰਕਾਰ ਦੇ ਇਹ ਕੋਝੇ ਹੱਥ ਕੰਡੇ ਬਲਦੀ ਤੇ ਤੇਲ ਪਾਣ ਦਾ ਕੰਮ ਕਰਨਗੇ। ਮੁਲਾਜ਼ਮ ਤੇ ਪੈਨਸ਼ਨਰ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਉਹ ਟਕਰਾ ਦੀ ਨੀਤੀ ਛੱਡ ਕੇ ਬਦਲਾ ਲਉ ਭਾਵਨਾ ਨਾਲ ਕੀਤੀਆਂ ਬਦਲੀਆਂ ਰੱਦ ਕਰੇ ਅਤੇ ਸਮੂਹਿਕ ਛੁੱਟੀ ਤੇ ਗਏ ਮੁਲਾਜ਼ਮਾ ਸਬੰਧੀ ਕੱਢੇ ਪੱਤਰ ਵਾਪਸ ਲਵੇ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਆਪਣਾ ਪ੍ਰੈਸ ਬਿਆਨ ਜਾਰੀ ਰੱਖਦਿਆਂ ਦੱਸਿਆ ਕਿ ਪਿਛਲੀ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਈ ਮਹਾਂ ਰੈਲੀ ਜਿਸ ਵਿੱਚ 2 ਲੱਖ ਤੋਂ ਵੱਧ ਮੁਲਾਜ਼ਮਾ ਅਤੇ ਪੈਨਸ਼ਨਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ ਸੀ ਅਤੇ ਇਸ ਉਪਰੰਤ 27 ਅਗਸਤ ਨੂੰ 03 ਲੱਖ ਤੋਂ ਵੱਧ ਮੁਲਾਜ਼ਮ ਸਮੂਹਿਕ ਛੁੱਟੀ ਤੇ ਜਾਣ ਨਾਲ ਸਰਕਾਰ ਦੀਆਂ ਜੜਾਂ ਪੁੱਟੀਆਂ ਜਾ ਚੁੱਕੀਆਂ ਹਨ, ਜਿਸ ਕਰਕੇ ਸਰਕਾਰ ਹੁਣ ਬੁਖਲਾਹਟ ਵਿੱਚ ਆ ਚੁੱਕੀ ਹੈ।
ਆਗੂਆਂ ਅੱਗੇ ਆਖਿਆ ਕਿ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਕੱਲ 08 ਸਤੰਬਰ ਨੂੰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਬੈਨਰ ਥੱਲੇ ਸਮੁੱਚੇ ਕਲੈਰੀਕਲ ਕਾਮੇ ਸਕਤਰੇਤ ਤੋਂ ਲੈ ਕੇ ਤਹਿਸੀਲ ਕੇਂਦਰਾਂ ਤੱਕ ਦੇ ਦਫਤਰਾਂ ਦਾ ਸਮੁੱਚਾ ਕੰਮ ਠੱਪ ਰੱਖ ਕੇ ਤਹਿਸੀਲ/ ਜਿਲਾ ਕੇਂਦਰਾਂ ਤੇ ਰੋਸ ਪ੍ਰਦਰਸ਼ਨ ਕਰਨਗੇ, ਜਿਸ ਵਿੱਚ ਸਾਂਝੀ ਤਾਲਮੇਲ ਕਮੇਟੀ ਨਾਲ ਸਬੰਧਤ ਸਮੁੱਚੀਆਂ ਧਿਰਾਂ ਸ਼ਾਮਿਲ ਹੋਣਗੀਆਂ। ਜੇਕਰ ਸਰਕਾਰ ਨੇ ਫਿਰ ਵੀ ਸਬਕ ਨਾ ਸਿੱਖਿਆ ਤਾਂ 12 - 13 ਸਤੰਬਰ ਨੂੰ 07 ਕੈਬਨਟ ਮੰਤਰੀਆਂ ਦੇ ਘਰਾਂ ਦਾ ਘਰਾਓ ਕੀਤਾ ਜਾਵੇਗਾ ਅਤੇ ਰਹਿੰਦੇ ਮੰਤਰੀਆਂ ਅਤੇ ਵਿਧਾਇਕਾਂ ਦੇ 19 - 20 ਸਤੰਬਰ ਨੂੰ ਘਰਾਓ ਕੀਤੇ ਜਾਣਗੇ। ਇਸ ਉਪਰੰਤ 10 ਅਕਤੂਬਰ ਨੂੰ ਸੰਗਰੂਰ ਵਿਖੇ ਮਹਾਂ ਰੈਲੀ ਕੀਤੀ ਜਾਵੇਗੀ ਅਤੇ 21- 22 ਅਕਤੂਬਰ ਨੂੰ ਪੰਜਾਬ ਦੇ ਸਮੁੱਚੇ ਮੁਲਾਜ਼ਮ ਦੋ ਦਿਨਾਂ ਸਮੂਹਿਕ ਛੁੱਟੀ ਤੇ ਜਾਣ ਲਈ ਮਜਬੂਰ ਹੋਣਗੇ, ਜਿਸ ਦਾ ਨੋਟਿਸ ਪੰਜਾਬ ਦੇ ਮੁੱਖ ਮੰਤਰੀ ਅਤੇ ਮੁੱਖ ਸਕੱਤਰ ਨੂੰ ਭੇਜਿਆ ਜਾ ਚੁੱਕਾ ਹੈ।

Comments
Post a Comment