Skip to main content

Questions have been raised over our administration, yet our own committee will conduct the inquiry.

Questions have been raised over our administration, yet our own committee will conduct the inquiry. The Sangat has been asked to remain silent for fifteen days. Wah, Dhami Sahib, what authoritarianism!” : Giani Harpreet Singh Chandigarh 22 September ( Ranjeet Singh Dhaliwal ) : President of the Shiromani Akali Dal Punar-surjit, Giani Harpreet Singh, reacting to the statement issued by SGPC President Harjinder Singh Dhami regarding the alleged sexual exploitation case in Sri Anandpur Sahib, sarcastically said that Dhami Sahib appears to be saying: “Our Gurdwara Sahib administration is ours, the members accused are ours, and the woman stayed for six months in a sarai under our management. The Sangat is seeking answers from us, so our own committee will conduct the inquiry. No member from the opposition has been included in the committee. In other words, the accused are ours, the inquiry is ours, and the decision will also be ours. The Sangat has simply been advised to remain silent for f...

ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ : ਬਰਸਟ

ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ : ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸੂਬੇ ਦੀਆਂ ਸਾਰੀਆਂ 1886 ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਪੁਖਤਾ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼

ਐਸ.ਏ.ਐਸ ਨਗਰ 22 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਗਾਮੀ ਸਾਉਣੀ ਸੀਜ਼ਨ 2026-27 ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚੋਂ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ 1 ਅਕਤੂਬਰ, 2026 ਤੋਂ ਸ਼ੁਰੂ ਹੋਣ ਵਾਲੇ ਸਾਉਣੀ ਖਰੀਦ ਸੀਜ਼ਨ ਲਈ ਝੋਨੇ ਦੇ ਸੁਚਾਰੂ ਖਰੀਦ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਹੋਈ ਮੀਟਿੰਗ ਦੌਰਾਨ ਦਿੱਤੀ। ਬਰਸਟ ਨੇ ਅੱਜ ਖਰੀਦ ਪ੍ਰਬੰਧਾਂ ਸਬੰਧੀ ਪੰਜਾਬ ਮੰਡੀ ਬੋਰਡ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਮੰਡੀ ਅਧਿਕਾਰੀਆਂ ਨਾਲ ਬੋਰਡ ਦੇ ਮੁੱਖ ਦਫ਼ਤਰ ਵਿਖੇ ਉੱਚ ਪੱਧਰੀ ਮੀਟਿੰਗ ਕੀਤੀ। 

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸਾਰੀਆਂ 1886 ਮੰਡੀਆਂ ਅਤੇ ਖਰੀਦ ਕੇਂਦਰ ਝੋਨੇ ਦੀ ਫਸਲ ਦੀ ਖਰੀਦ ਕਰਨ ਵਾਸਤੇ ਪੁਖਤਾ ਪ੍ਰਬੰਧਾਂ ਨਾਲ ਲੈਸ ਹੋਣ ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਸਾਫ਼-ਸਫਾਈ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਦੀ ਸਹੂਲਤ, ਪਖਾਨੇ ਅਤੇ ਬੈਠਣ ਸਮੇਤ ਵਿਆਪਕ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਸ਼ੇਸ਼ ਤੌਰ ਤੇ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਮੰਡੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਢੁਕਵੇਂ ਛਾਂਦਾਰ ਖੇਤਰ ਅਤੇ ਬੈਠਣ ਦੇ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਉਨ੍ਹਾਂ ਦੇ ਆਰਾਮ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਇਆ ਜਾ ਸਕੇ। ਚੇਅਰਮੈਨ ਨੇ ਦੱਸਿਆ ਕਿ ਸੀਜਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾਵੇਗਾ, ਜੋ ਕਿ 1 ਅਕਤੂਬਰ ਤੋਂ ਸ਼ੁਰੂ ਹੋਵੇਗਾ। ਕੰਟਰੋਲ ਰੂਮ ਵਿੱਚ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸੰਪਰਕ ਕੀਤਾ ਜਾ ਸਕੇਗਾ, ਤਾਂ ਜੋ ਸੀਜਨ ਦੌਰਾਨ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।

ਬਰਸਟ ਨੇ ਸਮੂਹ ਜਿਲ੍ਹਾ ਮੰਡੀ ਅਫ਼ਸਰਾਂ ਨੂੰ ਪੂਰੀ ਤਨਦੇਹੀ ਨਾਲ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੀਜਨ ਦੌਰਾਨ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਦੇ ਪੁਖਤਾਂ ਪ੍ਰਬੰਧ ਕਰਕੇ ਚੰਗੀ ਕਾਰਗੁਜਾਰੀ ਦੀ ਮਿਸਾਲ ਕਾਇਮ ਕੀਤੀ ਜਾਵੇ, ਤਾਂ ਜੋ ਕਿਸਾਨ ਵੀ ਖੁਸ਼ੀ-ਖੁਸ਼ੀ ਆਪਣੀਆਂ ਫਸਲਾਂ ਨੂੰ ਬਿਨਾਂ ਕਿਸੇ ਔਕੜ ਤੋਂ ਵੇਚ ਸਕਣ। ਉਨ੍ਹਾਂ ਨੇ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਮੰਡੀ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ 'ਤੇ ਮੰਡੀਆਂ ਦਾ ਦੌਰਾ ਕਰਨ, ਜ਼ਮੀਨੀ ਪੱਧਰ 'ਤੇ ਸਥਿਤੀ ਦੀ ਨਿਰੰਤਰ ਨਿਗਰਾਨੀ ਰੱਖਣ ਤਾਂ ਜੋ ਕਿਸੇ ਵੀ ਸਮੱਸਿਆ ਨੂੰ ਤੁਰੰਤ ਹੱਲ ਕੀਤਾ ਜਾ ਸਕੇ। ਇਸ ਮੌਕੇ ਕੁਮਾਰ ਅਮਿਤ (ਆਈ.ਏ.ਐਸ.) ਸਕੱਤਰ ਪੰਜਾਬ ਮੰਡੀ ਬੋਰਡ, ਹਰਜੀਤ ਸਿੰਘ ਸੰਧੂ (ਪੀ.ਸੀ.ਐਸ.) ਸੰਯੁਕਤ ਸਕੱਤਰ, ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਅਮਨਦੀਪ ਸਿੰਘ ਮੁੱਖ ਇੰਜੀਨੀਅਰ ਸਮੇਤ ਸਮੂਹ ਡਿਪਟੀ ਜਨਰਲ ਮੈਨੇਜਰ ਅਤੇ ਜਿਲ੍ਹਾ ਮੰਡੀ ਅਫ਼ਸਰ ਹਾਜਰ ਰਹੇ। 

Comments

Most Popular

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

ਚੰਡੀਗੜ੍ਹ ਮੋਰਚਾ ਚੌਥਾ ਦਿਨ ਭਾਰੀ ਮੀਂਹ ਵਿੱਚ ਵੀ ਡਟੇ ਰਹੇ ਕਿਸਾਨ

ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ' ਵੱਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ