Skip to main content

Warring asks Mann to restore OPS, clear ₹14,191 crore DA dues of Punjab employees

Warring asks Mann to restore OPS, clear ₹14,191 crore DA dues of Punjab employees Guarantees, Congress government will do both things immediately  Chandigarh 2 September ( Ranjeet Singh Dhaliwal ) : Punjab Congress president and Ludhiana MP Amarinder Singh Raja Warring on Wednesday urged Chief Minister Bhagwant Mann to immediately restore the Old Pension Scheme (OPS) for government employees and clear the pending Dearness Allowance (DA) dues, accusing the Aam Aadmi Party government of deliberately delaying employees’ legitimate payments and prolonging its legal battle with them. In a letter addressed to Mann, Warring said the demand of government employees for payment of pending DA was “legitimate and genuine” and claimed that the Punjab and Haryana High Court had already directed the state government to make the payment within a stipulated timeframe. He questioned the decision of the Mann government to challenge the High Court’s directions before the Supreme Court, saying the stat...

ਚੰਡੀਗੜ ਮੋਰਚਾ ਦੂਸਰਾ ਦਿਨ ਮੋਰਚੇ ਦੇ ਦੂਸਰੇ ਦਿਨ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਦੀ ਆਮਦ

ਚੰਡੀਗੜ ਮੋਰਚਾ ਦੂਸਰਾ ਦਿਨ

ਮੋਰਚੇ ਦੇ ਦੂਸਰੇ ਦਿਨ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਦੀ ਆਮਦ

ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਪ੍ਰਤੀ ਧਾਰੀ ਗਈ ਚੁੱਪ ਦਾ ਲਿਆ ਸਖਤ ਨੋਟਿਸ

ਮੰਗਾਂ ਦੀ ਅਣਦੇਖੀ ਸਖਤ ਫੈਸਲੇ ਲੈਣ ਲਈ ਕਰੇਗੀ ਮਜਬੂਰ-ਸੰਯੁਕਤ ਕਿਸਾਨ ਮੋਰਚਾ

ਚੰਡੀਗੜ੍ਹ/ਐਸ.ਏ.ਐਸ.ਨਗਰ 2 ਸਤੰਬਰ ( ਰਣਜੀਤ ਧਾਲੀਵਾਲ ) : ਸੰਯੁਕਤ ਕਿਸਾਨ ਮੋਰਚਾ ਵਲੋਂ ਚੰਡੀਗੜ੍ਹ ਦੇ ਸੈਕਟਰ 48-ਸੀ ਵਿੱਚ ਚੱਲ ਰਿਹਾ ਮੋਰਚਾ ਅੱਜ ਦੂਜੇ ਦਿਨ ਵਿੱਚ ਦਾਖਲ ਹੋ ਗਿਆ। ਬੀਤੇ ਕੱਲ ਨਾਲੋਂ ਅੱਜ ਕਿਸਾਨਾਂ ਦੀ ਆਮਦ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚ ਗਈ। ਦਰਜਨਾਂ ਹੋਰ ਟ੍ਰੈਕਟਰ ਟਰਾਲੀਆਂ ਉਤੇ ਸਵਾਰ ਹੋ ਕੇ ਕਿਸਾਨ ਮੋਰਚੇ ਵਿੱਚ ਸ਼ਾਮਲ ਹੋਏ। ਕਿਸਾਨ ਜੱਥੇਬੰਦੀਆਂ ਦੇ ਰੰਗ ਬਿਰੰਗੇ ਝੰਡਿਆਂ ਨਾਲ ਨਾਅਰੇ ਮਾਰਦੇ ਹੋਏ ਕਿਸਾਨ ਜਥੇ ਪੰਡਾਲ ਵਿੱਚ ਪੁੱਜੇ ਅਤੇ ਬੁਲਾਰਿਆਂ ਦੇ ਵਿਚਾਰਾਂ ਨੂੰ ਸੁਣਿਆ। ਸਟੇਜ ਦੀ ਅੱਜ ਦੀ ਕਾਰਵਾਈ ਹਰਮੀਤ ਸਿੰਘ ਕਾਦੀਆਂ, ਗੁਰਮੀਤ ਸਿੰਘ ਭੱਟੀਵਾਲ, ਜੰਗਵੀਰ ਸਿੰਘ ਚੌਹਾਨ, ਅਵਤਾਰ ਸਿੰਘ ਮਹਿਮਾ, ਜਸਕਰਨ ਸਿੰਘ ਸਰਾਂ, ਹਰਜਿੰਦਰ ਸਿੰਘ ਟਾਂਡਾ ਅਤੇ ਭੁਪਿੰਦਰ ਸਿੰਘ ਔਲਖ ਉਤੇ ਅਧਾਰਿਤ ਪ੍ਰਧਾਨਗੀ ਮੰਡਲ ਦੀ ਅਗਵਾਈ ਹੇਠ ਚਲਾਈ ਗਈ। 

ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਅੱਜ ਵੱਖ ਵੱਖ ਬੁਲਾਰਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਦੋਵਾਂ ਸਰਕਾਰਾਂ ਨੇ ਕਿਸਾਨੀ, ਖੇਤੀ ਅਤੇ ਪਾਣੀਆਂ ਦੇ ਮਸਲਿਆਂ ਨੂੰ ਹੱਲ ਕਰਨ ਸਬੰਧੀ ਘੇਸਲ ਵੱਟੀ ਹੋਈ ਹੈ। ਉਨ੍ਹਾਂ ਨੂੰ ਲੋਕਾਂ ਦੇ ਦੁੱਖ ਦਰਦ ਦੀ ਕੋਈ ਪ੍ਰਵਾਹ ਨਹੀ। ਹੁਕਮਰਾਨਾਂ ਦਾ ਅਜਿਹਾ ਵਤੀਰਾ ਸੰਯੁਕਤ ਕਿਸਾਨ ਮੋਰਚਾ ਨੂੰ ਭਵਿੱਖ ਵਿੱਚ ਸਖਤ ਫੈਸਲੇ ਲੈਣ ਲਈ ਮਜਬੂਰ ਕਰ ਸਕਦਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਬੁਲਾਰਿਆਂ ਨੇ ਇੱਕ ਸੁਰ ਹੋ ਕੇ ਕਿਹਾ ਉਨ੍ਹਾਂ ਨੇ ਪੰਜਾਬ ਦੇ ਪਾਣੀਆਂ ਦੇ ਸੰਕਟ ਦੇ ਹੱਲ,ਫਰੀ ਟਰੇਡ ਸਮਝੌਤੇ ਨੂੰ ਰੱਦ ਕਰਨ ਅਤੇ ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਹੋਰ ਮੰਗਾਂ ਦੇ ਹੱਲ ਲਈ ਵੱਖ ਵੱਖ ਸਮੇਂ ਤੇ ਦੋਵੇਂ ਹਕੂਮਤਾਂ ਨੂੰ ਮੰਗ ਪੱਤਰ ਦਿੱਤੇ ਪ੍ਰੰਤੂ ਦੋਵੇਂ ਹਕੂਮਤਾਂ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਰੱਦੀ ਦੀ ਟੋਕਰੀ ਵਿੱਚ ਸੁੱਟ ਦਿੱਤਾ। ਮੰਗਾਂ ਦੀ ਅਣਦੇਖੀ ਹੋਣ ਕਾਰਨ ਉਹ ਮੋਰਚਾ ਲਾਉਣ ਲਈ ਮਜਬੂਰ ਹੋਏ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕਿਸਾਨ ਚੰਡੀਗੜ੍ਹ ਅਤੇ ਮੋਹਾਲੀ ਦੀਆਂ ਸੜਕਾਂ ਤੇ ਆਵਾਜ਼ ਬੁਲੰਦ ਕਰ ਰਹੇ ਹਨ ਦੂਸਰੇ ਪਾਸੇ ਦੋਵੇਂ ਸਰਕਾਰਾਂ ਨੂੰ ਇਸ ਦੀ ਕੋਈ ਪ੍ਰਵਾਹ ਨਹੀ।ਅਜਿਹਾ ਵਤੀਰਾ ਕੇਂਦਰ ਦੀ ਸੱਤਾ ਉੱਤੇ ਬਿਰਾਜਮਾਨ ਭਾਜਪਾ ਅਤੇ ਪੰਜਾਬ ਦੀ ਸੱਤਾ ਉੱਤੇ ਬਿਰਾਜਮਾਨ ਆਮ ਆਦਮੀ ਪਾਰਟੀ ਦੇ ਲੋਕ ਦੋਖੀ ਕਿਰਦਾਰ ਦੀ ਨਿਸ਼ਾਨਦੇਹੀ ਕਰਦੀ ਹੈ।
ਵਰਣਨਯੋਗ ਹੈ ਕਿ ਚੰਡੀਗੜ ਮੋਰਚਾ ਲੱਗਣ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਨੇ ਗਵਰਨਰ ਪੰਜਾਬ ਰਾਹੀ ਕੇਂਦਰ ਸਰਕਾਰ ਅਤੇ ਡੀ ਆਈ ਜੀ ਨਾਨਕ ਸਿੰਘ ਰਾਹੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜੇ ਸਨ। ਪ੍ਰੰਤੂ ਦੋਵੇਂ ਪਾਸਿਆਂ ਤੋਂ ਹਾਲੇ ਤੱਕ ਕੋਈ ਜਵਾਬ ਨਹੀਂ ਆਇਆ। ਸੰਯੁਕਤ ਕਿਸਾਨ ਮੋਰਚਾ ਨੇ ਆਪਣੀ ਮੀਟਿੰਗ ਵਿੱਚ ਦੋਵੇਂ ਸਰਕਾਰਾਂ ਦੇ ਵਤੀਰੇ ਉੱਪਰ ਵਿਚਾਰ ਕਰਨ ਅਤੇ ਭਵਿੱਖੀ ਰਣਨੀਤੀ ਦੇ ਅਜੰਡੇ ਉਪਰ 4 ਸਤੰਬਰ ਦੀ ਮੀਟਿੰਗ ਵਿੱਚ ਫੈਸਲਾ ਕਰਨ ਲਈ ਸਾਰੇ ਸੀਨੀਅਰ ਆਗੂਆਂ ਨੂੰ ਉਸ ਦਿਨ ਹਾਜ਼ਰ ਹੋਣ ਦਾ ਅੰਦਰੂਨੀ ਸੁਨੇਹਾ ਦਿੱਤਾ ਹੈ। ਅੱਜ ਪੰਡਾਲ ਵਿੱਚ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਕਿਸਾਨਾਂ ਮਜ਼ਦੂਰਾਂ ਦੀ ਲਹਿਰ ਦੇ ਆਗੂ ਅਜਮੇਰ ਸਿੰਘ ਸਮਰਾ ਦੀ ਮੌਤ ਹੋ ਜਾਣ ਦੀ ਖਬਰ ਮਿਲਣ ਮਗਰੋਂ ਸ਼ਰਧਾਂਜਲੀ ਭੇਟ ਕੀਤੀ ਗਈ। 
ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਦੇਸ਼ ਦੇ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਨੂੰ ਪੂਰਾ ਕਰਨ ਵਾਲਾ ਅੰਨਦਾਤਾ ਅੱਜ ਇਨਸਾਫ਼ ਲਈ ਸੜਕਾਂ ’ਤੇ ਰੁਲ ਰਿਹਾ ਹੈ। ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ। ਆਪਣੇ ਹੱਕਾਂ ਲਈ ਕਿਸਾਨਾਂ ਨੂੰ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਰਾਜੇਵਾਲ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਤੋਂ ਅੱਜ ਸਿਰਫ਼ ਕਿਸਾਨ ਹੀ ਨਹੀਂ ਬਲਕਿ ਸਾਰੇ ਵਰਗ ਦੁਖੀ ਹਨ। ਰਾਜੇਵਾਲ ਨੇ ਗੰਨੇ ਦਾ ਭਾਅ ਘੱਟੋ-ਘੱਟ 500 ਰੁਪਏ ਪ੍ਰਤੀ ਕੁਇੰਟਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਗੰਨਾ ਉਤਪਾਦਕਾਂ ਦੇ ਬਕਾਇਆ ਭੁਗਤਾਨ, ਕਰਜ਼ਾ-ਮੁਆਫ਼ੀ ਅਤੇ ਹੋਰ ਅਹਿਮ ਮਸਲਿਆਂ ਨੂੰ ਫੌਰੀ ਹੱਲ ਕੀਤਾ ਜਾਣਾ ਚਾਹੀਦਾ ਹੈ।
ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਿਸਾਨਾਂ ਸਿਰ ਚੜ੍ਹੇ ਕਰਜ਼ਿਆਂ ਨੂੰ ਪੂਰੀ ਤਰ੍ਹਾਂ ਮੁਆਫ਼ ਕਰਨ ਅਤੇ ਗੰਨਾ ਉਤਪਾਦਕਾਂ ਦੀਆਂ ਰੁਕੀਆਂ ਅਦਾਇਗੀਆਂ ਸਮੇਂ ਸਿਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਪੁਰਾਣੇ ਜਲ-ਵੰਡ ਸਮਝੌਤਿਆਂ ਨੂੰ ਰੱਦ ਕੀਤੇ ਜਾਣ। ਮਨਜੀਤ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਵੇ, ਬਲਕਿ ਕਿਸਾਨਾਂ ਦੀਆਂ ਮੰਗਾਂ ਮੰਨਣ ਨੂੰ ਤਰਜ਼ੀਹ ਦਿੱਤੀ ਜਾਵੇ। ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਦੇਸ਼ ਦੇ ਹੁਕਮਰਾਨਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦਾ ਕਿਸਾਨ ਹੁਣ ਇੱਥੋਂ ਆਪਣੇ ਹੱਕ ਵਾਪਸ ਲੈ ਕੇ ਘਰਾਂ ਨੂੰ ਪਰਤੇਗਾ। ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਜੇਕਰ ਪੰਜਾਬ ਅਤੇ ਕੇਂਦਰ ਸਰਕਾਰ ਨੇ ਆਪਣੇ ਅਧੀਨ ਆਉਂਦੇ ਮਸਲਿਆਂ ਦਾ ਹੱਲ ਨਹੀਂ ਕੀਤਾ ਤਾਂ ਸੂਬੇ ਦਾ ਕਿਸਾਨ ਇਸ ਵਾਰ ਸਰਕਾਰਾਂ ਦੀ ਭੂਤਣੀ ਭੁਲਾ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਧਰਨਾ ਪ੍ਰਦਰਸ਼ਨ ਸੱਤ ਸਤੰਬਰ ਤੋਂ ਅੱਗੇ ਵੀ ਵਧ ਸਕਦਾ ਹੈ।
ਅੱਜ ਦੇ ਇਕੱਠ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਸਰਵਸ੍ਰੀ ਬਲਵੀਰ ਸਿੰਘ ਰਾਜੇਵਾਲ, ਨਿਰਭੈ ਸਿੰਘ ਢੁੱਡੀਕੇ, ਗੁਰਦੀਪ ਸਿੰਘ ਰਾਮਪੁਰਾ, ਬੂਟਾ ਸਿੰਘ ਬੁਰਜ ਗਿੱਲ, ਸੁਖਦੇਵ ਸਿੰਘ ਅਰਾਈਆਂ ਵਾਲਾ, ਪਵਿੱਤਰ ਸਿੰਘ ਲਾਲੀ, ਕੰਵਲਪ੍ਰੀਤ ਸਿੰਘ ਪੰਨੂ, ਡਾਕਟਰ ਸਤਨਾਮ ਸਿੰਘ ਅਜਨਾਲਾ, ਮਹਾਂਵੀਰ ਸਿੰਘ ਗਿੱਲ, ਅਵਤਾਰ ਸਿੰਘ ਮਹਿਮਾ, ਅਵਤਾਰ ਸਿੰਘ ਮੇਹਲੋਂ, ਰਘਵੀਰ ਸਿੰਘ ਮਹਿਰਵਾਲ, ਮਲੂਕ ਸਿੰਘ ਹੀਰ ਕੇ, ਬਲਵਿੰਦਰ ਸਿੰਘ ਰਾਜੂ ਔਲਖ , ਸੁਰਜੀਤ ਸਿੰਘ ਭਾਦਸੋਂ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਸੁਖਮੰਦਰ ਸਿੰਘ, ਪ੍ਰੇਮ ਸਿੰਘ ਭੰਗੂ, ਸੁਖਦੇਵ ਸਿੰਘ ਅਰਾਈਆਂਵਾਲਾ ਅਤੇ ਪ੍ਰਗਟ ਸਿੰਘ ਨੇ ਸੰਬੋਧਨ ਕੀਤਾ। ਸਟੇਜ ਦਾ ਸੰਚਾਲਨ ਅੰਗਰੇਜ਼ ਸਿੰਘ ਭਦੌੜ, ਪਵਨ ਸੋਗਲਪੁਰ, ਮੁਕੇਸ਼ ਚੰਦਰ ਸ਼ਰਮਾ, ਦਰਸ਼ਨ ਸਿੰਘ ਜਟਾਣਾ ਅਤੇ ਹਰਭਜਨ ਸਿੰਘ ਧੂਹੜ ਨੇ ਕੀਤਾ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਯੂਨਾਈਟਿਡ ਇੰਪਲਾਈਜ਼ ਫਰੰਟ ਦੀ ਰੋਸ ਰੈਲੀ ਸਫਲ ਰਹੀ, ਜਿਸ ਵਿੱਚ ਕਰਮਚਾਰੀਆਂ ਨੇ ਬੇਮਿਸਾਲ ਏਕਤਾ ਦਾ ਪ੍ਰਦਰਸ਼ਨ ਕੀਤਾ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

INDEPENDENCE is the right of all DIVIDED WE FALL : Ranjeet Singh Dhaliwal

Leaders of the Employees and Pensioners Joint Front termed the facts and figures presented by the Finance Minister as illogical and false,

ਜਗਤ ਪੰਜਾਬੀ ਸਭਾ ਵੱਲੋਂ ਵਰਲਡ ਪੰਜਾਬੀ ਕਾਨਫਰੰਸ ਦੀ ਸਫਲਤਾ 'ਤੇ ਜਸ਼ਨ ਸਮਾਗਮ ਆਯੋਜਿਤ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਸੰਪਰਕ ਕੇਂਦਰ ਦੇ ਕਰਮਚਾਰੀਆਂ ਨੇ ਇੱਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ