Skip to main content

ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ : ਸਾਂਝੀ ਤਾਲਮੇਲ ਕਮੇਟੀ

ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ : ਸਾਂਝੀ ਤਾਲਮੇਲ ਕਮੇਟੀ  ਚੰਡੀਗੜ੍ਹ 5 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਸਰਕਾਰ ਆਪਣੀਆਂ ਨਕਾਮੀਆਂ ਨੂੰ ਛੁਪਾਉਣ ਵਾਸਤੇ ਹੁਣ ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਵਰਗੀਆਂ ਕੋਝੀਆਂ ਹਰਕਤਾਂ ਤੇ ਉਤਰ ਆਈ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ "ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ" ਅਤੇ "ਸਾਂਝਾਂ ਮੁਲਾਜ਼ਮ ਮੰਚ, ਪੰਜਾਬ" ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂਆਂ ਸਰਵ ਸ਼੍ਰੀ ਸਤੀਸ਼ ਰਾਣਾ, ਗੁਰਨਾਮ ਸਿੰਘ ਵਿਰਕ, ਸੁਖਚੈਨ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾ, ਸੁਸ਼ੀਲ ਕੁਮਾਰ ਫੌਜੀ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਰਕੇਸ਼ ਕੁਮਾਰ, ਭਜਨ ਸਿੰਘ ਗਿੱਲ, ਐਨ ਕੇ ਕਲਸੀ, ਮਨਜੀਤ ਸਿੰਘ ਬਾਸਰਕੇ, ਤਰਸੇਮ ਸਿੰਘ ਭੱਠਲ, ਕੁਲਵਿੰਦਰ ਸਿੰਘ ਢਿੱਲੋ, ਸੁਖਦੇਵ ਸਿੰਘ ਸੈਣੀ, ਗੁਰਸ਼ਰਨ ਸਿੰਘ ਹੁੰਦਲ, ਗਗਨਦੀਪ ਸਿੰਘ ਭੁੱਲਰ, ਦੀਦਾਰ ਸਿੰਘ ਚੋਕਰ, ਅਮਰੀਕ ਸਿੰਘ ਕੰਗ, ਦਿਲਪ੍ਰੀਤ ਸਿੰਘ, ਦਿਗਵਿਜੇ ਪਾਲ ਸ਼ਰਮਾ, ਹਰਨੇਕ ਸਿੰਘ, ਅਵਤਾਰ ਸਿੰਘ ਕੈਂਥ, ਰਘਵੀਰ ਸਿੰਘ ਬਡਵਾਲ , ਜਗਦੀਸ਼ ਸਿੰਘ ਚਾਹਲ, ਮਨਦੀਪ...

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਕਲਾਸ ਫੋਰਥ ਗਵਰਨਮੈਂਟ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਕਲਾਸ ਫੋਰਥ ਗਵਰਨਮੈਂਟ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਬੈਠਕ ਦੌਰਾਨ ਮੰਗਾਂ 'ਤੇ ਵਿਸਤਾਰ ਪੂਰਵਕ ਹੋਈ ਚਰਚਾ, ਹਰਚੰਦ ਸਿੰਘ ਬਰਸਟ ਨੇ ਦਿੱਤਾ ਜਲਦ ਹੱਲ ਦਾ ਭਰੋਸਾ

ਐਸ.ਏ.ਐਸ ਨਗਰ 3 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਕਲਾਸ ਫੋਰਥ ਗਵਰਨਮੈਂਟ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਬੈਠਕ ਦੌਰਾਨ ਠੇਕੇਦਾਰੀ ਪ੍ਰਣਾਲੀ ਅਧੀਨ ਕੰਮ ਕਰ ਰਹੇ ਕਾਮਿਆਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੁਮਾਰ ਅਮਿਤ (ਆਈ.ਏ.ਐਸ.) ਸਕੱਤਰ ਪੰਜਾਬ ਮੰਡੀ ਬੋਰਡ, ਹਰਜੀਤ ਸਿੰਘ ਸੰਧੂ (ਪੀ.ਸੀ.ਐਸ.) ਸੰਯੁਕਤ ਸਕੱਤਰ ਅਤੇ ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ ਵੀ ਹਾਜਰ ਰਹੇ। ਮੀਟਿੰਗ ਦੌਰਾਨ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਨੇ ਕਾਮਿਆਂ ਦੀਆਂ ਮੁੱਖ ਮੰਗਾਂ ਬਾਰੇ ਚੇਅਰਮੈਨ ਮੰਡੀ ਬੋਰਡ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ ਅਤੇ ਇਹਨਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਮੰਗ ਕੀਤੀ। ਯੂਨੀਅਨ ਦੀਆਂ ਗੱਲਾਂ ਨੂੰ ਹਮਦਰਦੀ ਨਾਲ ਸੁਣਦਿਆਂ ਸ. ਹਰਚੰਦ ਸਿੰਘ ਬਰਸਟ ਨੇ ਮੌਕੇ 'ਤੇ ਹੀ ਮੌਜੂਦ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। 

ਮੀਟਿੰਗ ਵਿੱਚ ਮੰਗਾਂ ਦੇ ਹੱਲ ਲਈ ਅਧਿਕਾਰੀਆਂ ਦੇ ਪੱਧਰ ’ਤੇ ਇੱਕ ਕਮੇਟੀ ਗਠਿਤ ਕਰਨ ਦਾ ਫ਼ੈਸਲਾ ਕੀਤਾ ਗਿਆ, ਜਿਸ ਵਿੱਚ ਯੂਨੀਅਨ ਦੇ ਦੋ ਨੁਮਾਇੰਦਿਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ, ਤਾਂ ਜੋ ਮੰਗਾਂ ਸਬੰਧੀ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਉਹਨਾਂ ਦੇ ਹੱਲ ਲਈ ਕਾਰਵਾਈ ਕੀਤੀ ਜਾ ਸਕੇ। ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ, ਉੱਥੇ ਹੀ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਨੂੰ ਹਮੇਸ਼ਾ ਸਰਵਉੱਚ ਰੱਖਦੀ ਹੈ। ਉਨ੍ਹਾਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ। ਭਵਿੱਖ ਵਿੱਚ ਵੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਹ ਮੁਲਾਜਮਾਂ ਦੀ ਬਿਹਤਰੀ ਲਈ ਲਗਾਤਾਰ ਕਾਰਜਸ਼ੀਲ ਰਹਿਣਗੇ। 

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

INDEPENDENCE is the right of all DIVIDED WE FALL : Ranjeet Singh Dhaliwal

ਜਗਤ ਪੰਜਾਬੀ ਸਭਾ ਵੱਲੋਂ ਵਰਲਡ ਪੰਜਾਬੀ ਕਾਨਫਰੰਸ ਦੀ ਸਫਲਤਾ 'ਤੇ ਜਸ਼ਨ ਸਮਾਗਮ ਆਯੋਜਿਤ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸੰਪਰਕ ਕੇਂਦਰ ਦੇ ਕਰਮਚਾਰੀਆਂ ਨੇ ਇੱਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ