Skip to main content

Chitta, Crime, Corruption & Cash-for-Rangdari: Punjab’s 4C Crisis Is Bhagwant Mann Government’s Real Flagship

(Chitta, Crime, Corruption, Conflict & Cash-for-Rangdari) Chitta, Crime, Corruption & Cash-for-Rangdari: Punjab’s 4C Crisis Is Bhagwant Mann Government’s Real Flagship Tarun Chugh launches sharp attack on Bhagwant Mann Government during Nasha Mukt Punjab Abhiyan Chugh questions government over Sangrur incident involving youth who raised voice against drugs Bathinda/Chandigarh 21 September ( Ranjeet Singh Dhaliwal ) : BJP National Office In-Charge and MP Tarun Chugh, while participating in the BJP’s ongoing ‘Nasha Mukt Punjab Abhiyan’ in the presence of Union Agriculture and Farmers Welfare Minister Shivraj Singh Chouhan, launched a sharp attack on the Bhagwant Mann government over the growing concerns surrounding drugs, crime, corruption and extortion in Punjab. He said that while the government continues to publicise its flagship schemes, the real issues confronting Punjab today are Chitta, Crime, Corruption and Cash-for-Rangdari. Tarun Chugh said complaints about Chitta being...

ਅਕਾਲੀ ਦਲ ਨੇ ਯੂ ਟੀ ਪ੍ਰਸ਼ਾਸਨ ਵੱਲੋਂ ਵੱਖਰਾ ਹੈਲਥ ਕੇਡਰ ਸਿਰਜਣ ਦੇ ਫੈਸਲੇ ਦੀ ਕੀਤੀ ਸਖ਼ਤ ਨਿਖੇਧੀ

ਅਕਾਲੀ ਦਲ ਨੇ ਯੂ ਟੀ ਪ੍ਰਸ਼ਾਸਨ ਵੱਲੋਂ ਵੱਖਰਾ ਹੈਲਥ ਕੇਡਰ ਸਿਰਜਣ ਦੇ ਫੈਸਲੇ ਦੀ ਕੀਤੀ ਸਖ਼ਤ ਨਿਖੇਧੀ

ਆਪ ਇਸ ਮਾਮਲੇ ’ਤੇ ਚੁੱਪ ਕਿਉਂ, ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਹ ਨੋਟੀਫਿਕੇਸ਼ਨ ਵਾਪਸ ਲੈਣ ਲਈ ਪ੍ਰਸ਼ਾਸਨ ਨੂੰ ਹਦਾਇਤ ਕਰੇ: ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਾਸ਼ਤ ਪ੍ਰਦੇਸ਼ ਵੱਲੋ਼ ਯੂ ਟੀ ਲਈ ਵੱਖਰਾ ਹੈਲਥ ਕੇਡਰ ਸਿਰਜਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਇਹ ਪੰਜਾਬ ਪੁਨਰਗਠਨ ਐਕਟ 1966 ਦੀ ਉਲੰਘਣਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਪੁਨਰਗਠਨ ਐਕਟ 1966 ਦੇ ਮੁਤਾਬਕ ਚੰਡੀਗੜ੍ਹ ਵਿਚ ਹੈਲਥ ਸਟਾਫ ਦੀ ਤਾਇਨਾਤ ਪੰਜਾਬ ਤੇ ਹਰਿਆਣਾ ਤੋਂ 60:40 ਅਨੁਪਾਤ ਵਿਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪ੍ਰਸ਼ਾਸਨ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਕੇ ਸਾਰੀਆਂ ਆਸਾਮੀਆਂ ਲਈ 40 ਫੀਸਦੀ ਨਵਾਂ ਕੇਡਰ ਸਿਰਜਣ ਦਾ ਨੋਟੀਫਿਕੇਸ਼ਨ ਬੀਤੀ ਰਾਤ ਜਾਰੀ ਕੀਤਾ ਹੈ। ਉਹਨਾਂ ਕਿਹਾ ਕਿ ਯੂ ਟੀ ਪ੍ਰਸ਼ਾਸਨ ਨੇ ਅਜਿਹਾ ਉਦੋਂ ਕੀਤਾ ਹੈ, ਜਦੋਂ ਇਸ ਕੋਲ ਵੱਖਰਾ ਹੈਲਥ ਕੇਡਰ ਸਿਰਜਣ ਦਾ ਕੋਈ ਅਧਿਕਾਰ ਨਹੀਂ ਹੈ।

ਅਕਾਲੀ ਆਗੂ ਨੇ ਸਵਾਲ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਇਸ ਅਹਿਮ ਮਾਮਲੇ ’ਤੇ ਚੁੱਪ ਕਿਉਂ ਹੈ? ਉਹਨਾਂ ਕਿਹਾ ਕਿ ਪਹਿਲਾਂ ਵੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਚੰਡੀਗੜ੍ਹ ਦੇ ਮਾਮਲੇ ਵਿਚ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਕਰਨ ਵਿਚ ਨਾਕਾਮ ਸਾਬਤ ਹੋਏ ਹਨ। ਉਹਨਾਂ ਕਿਹਾ ਕਿ ਹੁਣ ਵੀ ਚੰਡੀਗੜ੍ਹ ’ਤੇ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੇ ਯਤਨ ਹੋ ਰਹੇ ਹਨ ਜਿਸਦਾ ਜ਼ੋਰਦਾਰ ਵਿਰੋਧ ਹੋਣਾ ਚਾਹੀਦਾ ਹੈ।

ਡਾ. ਚੀਮਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਦਾ ਨੋਟਿਸ ਲਵੇ ਅਤੇ ਯੂ ਟੀ ਪ੍ਰਸ਼ਾਸਨ ਨੂੰ ਹਦਾਇਤ ਕਰੇ ਕਿ ਉਹ ਫੈਸਲੇ ਦੀ ਸਮੀਖਿਆ ਕਰਦਿਆਂ ਨੋਟੀਫਿਕੇਸ਼ਨ ਤੁਰੰਤ ਵਾਪਸ ਲਵੇ। ਉਹਨਾਂ ਨੇ ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ ਨੂੰ ਕਮਜ਼ੋਰ ਕਰਨ ਦੇ ਯਤਨਾਂ ਦੀ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਕੁਝ ਦਿਨ ਪਹਿਲਾਂ ਪੰਜਾਬ ਯੂਨੀਵਰਸਿਟੀ ਨੇ ਗੁਰੂ ਸਾਹਿਬਾਨ ਅਤੇ ਸਿੱਖ ਇਤਿਹਾਸ ਬਾਰੇ ਅਧਿਆਏ ਇਤਿਹਾਸ ਦੇ ਪੋਸਟ ਗਰੈਜੂਏਟ ਕੋਰਸ ਵਿਚੋਂ ਹਟਾਉਣ ਦਾ ਇਕਪਾਸੜ ਫੈਸਲਾ ਲਿਆ ਸੀ। ਅਕਾਲੀ ਦਲ ਨੇ ਇਸ ਫੈਸਲੇ ਦਾ ਵਿਰੋਧ ਕੀਤਾ ਤਾਂ ਇਹ ਫੈਸਲਾ ਵਾਪਸ ਲੈ ਲਿਆ ਗਿਆ। ਉਹਨਾਂ ਕਿਹਾ ਕਿ ਅਸੀਂ ਵੱਖਰਾ ਹੈਲਥ ਕੇਡਰ ਖੜ੍ਹਾ ਕਰਨ ਦੇ ਫੈਸਲੇ ਦਾ ਵੀ ਹਰ ਥਾਂ ’ਤੇ ਵਿਰੋਧ ਕਰਾਂਗੇ।

Comments

Most Popular

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

ਚੰਡੀਗੜ੍ਹ ਮੋਰਚਾ ਚੌਥਾ ਦਿਨ ਭਾਰੀ ਮੀਂਹ ਵਿੱਚ ਵੀ ਡਟੇ ਰਹੇ ਕਿਸਾਨ

ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ' ਵੱਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ