Skip to main content

Jagat Punjabi Sabha and Ontario Friends Club Organize Kavi Darbar

Jagat Punjabi Sabha and Ontario Friends Club Organize Kavi Darbar Received $15,000 in support announced by Darshan Singh Dhaliwal for the Sabha Brampton/Chandigarh 7 September 6 (Hardev Chauhan/Ranjeet Singh Dhaliwal) : Jagat Punjabi Sabha Canada and Ontario Friends Club organized a grand Kavi Darbar at the Jagat Punjabi Sabha office, 134 Kennedy Road South, Brampton. Poets and members participated enthusiastically in this event. The chief guest of the Kavi Darbar was eminent writer and editor Paul Singh Nauli. In his impressive speech, he shared his views on serious issues related to environmental conservation and river waters. Amar Singh Bhullar, Patron Jagat Punjabi Sabha, Sardul Singh Thiara, President Jagat Punjabi Sabha, Santokh Singh Sandhu, President Ontario Friends Club, Ajaib Singh Chatha, Chairman Jagat Punjabi Sabha and Amrik Singh Gogna, Patron Ontario Friends Club, along with many other prominent personalities attended the event. During the Kavi Darbar conducted by renown...

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਜਲਦ ਤੋਂ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਐਸ.ਏ.ਐਸ. ਨਗਰ 7 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਅੱਜ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਦੇ ਅਹੁਦੇਦਾਰਾਂ ਅਤੇ ਸਮੂਹ ਦਰਜਾ ਤਿੰਨ ਕਰਮਚਾਰੀਆਂ ਵੱਲੋਂ ਮੁਲਾਕਾਤ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਪ੍ਰੈਸ ਸਕੱਤਰ ਹਰੀਸ਼ ਪ੍ਰਸਾਦ, ਕੈਸ਼ੀਅਰ ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ ਗਿੱਲ ਸਮੇਤ ਸਮੂਹ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਅਤੇ ਮੁਲਾਜ਼ਮਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਚੇਅਰਮੈਨ ਨੂੰ ਜਾਣੂ ਕਰਵਾਇਆ ਗਿਆ ਅਤੇ ਇਨ੍ਹਾਂ ਦੇ ਜਲਦ ਨਿਪਟਾਰੇ ਦੀ ਮੰਗ ਕੀਤੀ ਗਈ।

ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਪੰਜਾਬ ਐਗਰੋ ਤੋਂ ਮਰਜ ਹੋਏ ਕਰਮਚਾਰੀਆਂ ਦੀਆਂ ਸੇਵਾ ਸ਼ਰਤਾਂ ਅਤੇ ਉਹਨਾਂ ਵੱਲੋਂ ਆਪਣੀ ਸੀਨੀਆਰਤਾ ਸਬੰਧੀ ਦਾਇਰ ਕੀਤੇ ਗਏ ਕੇਸਾਂ ਦਾ ਮੁੱਦਾ ਵੀ ਉਠਾਇਆ ਗਿਆ। ਯੂਨੀਅਨ ਦੇ ਆਗੂਆਂ ਨੇ ਚੇਅਰਮੈਨ ਦੇ ਧਿਆਨ ਵਿੱਚ ਲਿਆਂਦਾ ਕਿ ਪੰਜਾਬ ਮੰਡੀ ਬੋਰਡ ਵਿੱਚ ਮਰਜ਼ ਹੋਏ ਪੰਜਾਬ ਐਗਰੋ ਦੇ ਕਰਮਚਾਰੀਆਂ ਦੇ ਹੁਕਮਾਂ ਵਿੱਚ ਇਹ ਸਪੱਸ਼ਟ ਕੀਤਾ ਗਿਆ ਸੀ ਕਿ ਇਨ੍ਹਾਂ ਕਰਮਚਾਰੀਆਂ ਦੀ ਸੀਨੀਆਰਤਾ ਪੰਜਾਬ ਮੰਡੀ ਬੋਰਡ ਵਿੱਚ ਮਰਜ ਹੋਣ ਦੀ ਮਿਤੀ ਤੋਂ ਮੰਨੀ ਜਾਵੇਗੀ ਅਤੇ ਪੰਜਾਬ ਮੰਡੀ ਬੋਰਡ ਵਿੱਚ ਪਹਿਲਾਂ ਨਿਯੁਕਤ ਹੋਏ ਕਲਰਕਾਂ ਦੀ ਸੀਨੀਆਰਤਾ ਤੋਂ ਹੇਠਾਂ ਫਿਕਸ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਯੂਨੀਅਨ ਵੱਲੋਂ ਮੰਗ ਕੀਤੀ ਗਈ ਕਿ ਪੰਜਾਬ ਮੰਡੀ ਬੋਰਡ ਵਿੱਚ ਡੈਪੂਟੇਸ਼ਨ ’ਤੇ ਕੰਮ ਕਰ ਰਹੇ ਪੰਜਾਬ ਐਗਰੋ ਦੇ ਮੁਲਾਜ਼ਮਾਂ ਨੂੰ ਉਹਨਾਂ ਦੇ ਮੂਲ ਵਿਭਾਗ ਵਿੱਚ ਤੁਰੰਤ ਵਾਪਸ ਭੇਜਿਆ ਜਾਵੇ। ਯੂਨੀਅਨ ਆਗੂਆਂ ਨੇ ਇਹ ਵੀ ਮੰਗ ਰੱਖੀ ਕਿ ਭਵਿੱਖ ਵਿੱਚ ਕਿਸੇ ਵੀ ਹੋਰ ਵਿਭਾਗ ਜਾਂ ਕਾਰਪੋਰੇਸ਼ਨ ਦੇ ਕਰਮਚਾਰੀਆਂ ਨੂੰ ਡੈਪੂਟੇਸ਼ਨ ’ਤੇ ਲੈਣ ਜਾਂ ਮਰਜ ਕਰਨ ’ਤੇ ਮੁਕੰਮਲ ਰੋਕ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਮੰਡੀ ਬੋਰਡ ਦੇ ਮੌਜੂਦਾ ਕਰਮਚਾਰੀਆਂ ਦੀਆਂ ਤਰੱਕੀਆਂ, ਸੀਨੀਆਰਤਾ ਅਤੇ ਸੇਵਾ ਨਾਲ ਸਬੰਧਤ ਹੋਰ ਮਾਮਲਿਆਂ ਵਿੱਚ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਸਮੇਂ ਸਿਰ ਨਿਪਟਾਰੇ ਨਾਲ ਜਿੱਥੇ ਕਰਮਚਾਰੀਆਂ ਵਿੱਚ ਸੰਤੁਸ਼ਟੀ ਪੈਦਾ ਹੋਵੇਗੀ, ਉੱਥੇ ਹੀ ਵਿਭਾਗ ਦੇ ਕੰਮਕਾਜ ਵਿੱਚ ਵੀ ਹੋਰ ਬਿਹਤਰੀ ਆਵੇਗੀ। ਇਸ ਮੌਕੇ ਯੂਨੀਅਨ ਵੱਲੋਂ ਚੇਅਰਮੈਨ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਧਿਆਨਪੂਰਵਕ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਇਨ੍ਹਾਂ ਮੰਗਾਂ ’ਤੇ ਹਮਦਰਦੀਪੂਰਵਕ ਵਿਚਾਰ ਕਰਦਿਆਂ ਜਲਦ ਤੋਂ ਜਲਦ ਯੋਗ ਕਾਰਵਾਈ ਕੀਤੀ ਜਾਵੇਗੀ। ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਵੀ ਵਚਨਬੱਧ ਹੈ। 

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

INDEPENDENCE is the right of all DIVIDED WE FALL : Ranjeet Singh Dhaliwal

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਜਗਤ ਪੰਜਾਬੀ ਸਭਾ ਵੱਲੋਂ ਵਰਲਡ ਪੰਜਾਬੀ ਕਾਨਫਰੰਸ ਦੀ ਸਫਲਤਾ 'ਤੇ ਜਸ਼ਨ ਸਮਾਗਮ ਆਯੋਜਿਤ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ