Skip to main content

Congress stages massive protest demanding removal of Gyanesh Kumar

Congress stages massive protest demanding removal of Gyanesh Kumar Under Kumar, ECI has been reduced to BJP’s extension counter : Warring Chandigarh 25 September ( Ranjeet Singh Dhaliwal ) : Thousands of Congress workers staged a massive protest here today demanding removal of the Chief Election Commissioner Gyanesh Kumar for subverting and sabotaging the electoral process in the country. The protestors were raising slogans against Kumar and the Prime Minister Narendra Modi and union Home Minister Amit Shah, saying all of them were in collusion to subvert the electoral process and steal elections. Addressing the demonstration, PCC president Amarinder Singh Raja Warring said that day by day more evidence was cropping up as to how much the CEC was compromised and how much he was colluding with the BJP to help it steal the elections. He said, this has never happened in the history of the country. “What is seen to be an electoral victory, is actually the theft of the elections (vote-chori)...

ਗੁਲਜ਼ਾਰ ਸਿੰਘ ਨੂੰ ਇਨਸਾਫ਼ ਅਤੇ ਨਸ਼ਿਆਂ ਖ਼ਿਲਾਫ਼ ਬਲਬੀਰ ਸਿੱਧੂ ਦੀ ਅਗਵਾਈ ’ਚ SSP ਦਫ਼ਤਰ ਅੱਗੇ ਕਾਂਗਰਸ ਦਾ ਵੱਡਾ ਧਰਨਾ

ਗੁਲਜ਼ਾਰ ਸਿੰਘ ਨੂੰ ਇਨਸਾਫ਼ ਅਤੇ ਨਸ਼ਿਆਂ ਖ਼ਿਲਾਫ਼ ਬਲਬੀਰ ਸਿੱਧੂ ਦੀ ਅਗਵਾਈ ’ਚ SSP ਦਫ਼ਤਰ ਅੱਗੇ ਕਾਂਗਰਸ ਦਾ ਵੱਡਾ ਧਰਨਾ

SSP ਮੋਹਾਲੀ ਨੂੰ ਮੰਗ ਪੱਤਰ ਸੌਂਪ ਕੇ ਆਮ ਆਦਮੀ ਪਾਰਟੀ ਦੇ ਮੰਤਰੀ ਹਰਪਾਲ ਚੀਮਾ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

ਐਸ.ਏ.ਐਸ.ਨਗਰ 24 ਸਤੰਬਰ ( ਰਣਜੀਤ ਧਾਲੀਵਾਲ ) : ਐੱਸ.ਐੱਸ.ਪੀ. ਦਫ਼ਤਰ, ਮੋਹਾਲੀ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਵੱਲੋਂ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਕਹਿਰ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਗੁਲਜ਼ਾਰ ਸਿੰਘ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤੀ। ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਮੁੱਦਾ ਸਿਰਫ਼ ਸਰਕਾਰੀ ਇਸ਼ਤਿਹਾਰਾਂ, ਨਾਅਰਿਆਂ ਅਤੇ ਸਿਆਸੀ ਮੁਹਿੰਮਾਂ ਤੱਕ ਸੀਮਤ ਨਹੀਂ ਰਹਿ ਸਕਦਾ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਅਤੇ ਆਮ ਨਾਗਰਿਕ ਨਸ਼ਿਆਂ ਦੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ, ਉਨ੍ਹਾਂ ਦੀ ਆਵਾਜ਼ ਸੁਣਨਾ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਆਵਾਜ਼ ਚੁੱਕਣ ਵਾਲਿਆਂ ਨੂੰ ਡਰਾਉਣ ਜਾਂ ਦਬਾਉਣ ਦੀ ਬਜਾਏ ਨਸ਼ਾ ਤਸਕਰੀ ਦੇ ਅਸਲ ਨੈੱਟਵਰਕ ’ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਉਨ੍ਹਾਂ ਸੰਗਰੂਰ ਦੇ ਪਿੰਡ ਸ਼ੇਰੋਂ ਵਿਖੇ ਵਾਪਰੇ ਮੋਹਨਜੀਤ ਸਿੰਘ ਨਾਲ ਸਬੰਧਤ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੇਕਰ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ਨੂੰ ਹੀ ਪੁਲਿਸ ਤਸ਼ੱਦਦ ਦਾ ਸਾਹਮਣਾ ਕਰਨਾ ਪਵੇ, ਤਾਂ ਇਹ ਬੇਹੱਦ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਜ਼ਿੰਮੇਵਾਰ ਅਧਿਕਾਰੀ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਬਲਬੀਰ ਸਿੰਘ ਸਿੱਧੂ ਨੇ ਗੁਲਜ਼ਾਰ ਸਿੰਘ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਤਿੱਖੇ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਕੋਈ ਨਾਗਰਿਕ ਨਸ਼ਿਆਂ ਦੇ ਵਧਦੇ ਕਹਿਰ ਖ਼ਿਲਾਫ਼ ਆਵਾਜ਼ ਬੁਲੰਦ ਕਰਦਾ ਹੈ ਤਾਂ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਉਸ ਦੀ ਆਵਾਜ਼ ਸੁਣਨਾ ਅਤੇ ਉਸ ਨੂੰ ਸੁਰੱਖਿਆ ਦੇਣਾ ਹੁੰਦੀ ਹੈ, ਨਾ ਕਿ ਉਸ ਨੂੰ ਡਰ ਅਤੇ ਦਬਾਅ ਦੇ ਮਾਹੌਲ ਵਿੱਚ ਧੱਕਣਾ। ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ਤੋਂ ਪਹਿਲਾਂ ਸਾਹਮਣੇ ਆਈ ਵੀਡੀਓ ਵਿੱਚ ਉਸ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਬੰਧੀ ਗੰਭੀਰ ਦੋਸ਼ ਲਗਾਏ ਗਏ ਸਨ। ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਨ੍ਹਾਂ ਦੋਸ਼ਾਂ ਦੀ ਸੱਚਾਈ ਦਾ ਫ਼ੈਸਲਾ ਜਾਂਚ ਏਜੰਸੀਆਂ ਅਤੇ ਅਦਾਲਤ ਨੇ ਕਰਨਾ ਹੈ, ਪਰ ਇੰਨੇ ਗੰਭੀਰ ਮਾਮਲੇ ਵਿੱਚ ਸਰਕਾਰ ਵੱਲੋਂ ਪਾਰਦਰਸ਼ੀ ਜਾਂਚ ਯਕੀਨੀ ਬਣਾਉਣਾ ਲਾਜ਼ਮੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਇੱਕ ਵਿਅਕਤੀ ਆਪਣੀ ਜਾਨ ਗੁਆਉਣ ਤੋਂ ਪਹਿਲਾਂ ਕਿਸੇ ਜ਼ਿੰਮੇਵਾਰ ਵਿਅਕਤੀ ਵੱਲ ਇਸ਼ਾਰਾ ਕਰਕੇ ਗੰਭੀਰ ਦੋਸ਼ ਲਗਾਉਂਦਾ ਹੈ ਤਾਂ ਉਸ ਦੇ ਬਿਆਨਾਂ ਦੀ ਨਿਰਪੱਖ ਜਾਂਚ ਕਿਉਂ ਨਾ ਹੋਵੇ? ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਕਿਸੇ ਵੀ ਸਿਆਸੀ ਪ੍ਰਭਾਵ ਤੋਂ ਉੱਪਰ ਉੱਠ ਕੇ ਮਾਮਲੇ ਦੀ ਸਮੇਂਬੱਧ, ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੈ ਅਤੇ ਜੇਕਰ ਜਾਂਚ ਵਿੱਚ ਕਿਸੇ ਦੀ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ ਤਾਂ ਅਹੁਦਾ ਜਾਂ ਸਿਆਸੀ ਪਹੁੰਚ ਉਸ ਲਈ ਢਾਲ ਨਹੀਂ ਬਣਨੀ ਚਾਹੀਦੀ।
ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਿਰਫ਼ ਨਾਅਰੇ, ਪੋਸਟਰ, ਪ੍ਰੈੱਸ ਕਾਨਫਰੰਸਾਂ ਅਤੇ ਸਰਕਾਰੀ ਪ੍ਰਚਾਰ ਨਾਲ ਪੰਜਾਬ ਨਸ਼ਾ ਮੁਕਤ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦਾ ਦਾਅਵਾ ਕੀਤਾ ਜਾ ਰਿਹਾ ਹੈ, ਪਰ ਪੰਜਾਬ ਦੇ ਲੋਕਾਂ ਦਾ ਸਿੱਧਾ ਸਵਾਲ ਹੈ ਕਿ ਜੇਕਰ ਇਹ ਸੱਚਮੁੱਚ ਯੁੱਧ ਹੈ ਤਾਂ ਨਸ਼ਿਆਂ ਦੀ ਸਪਲਾਈ ਲਾਈਨ, ਵੱਡੇ ਤਸਕਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਖ਼ਿਲਾਫ਼ ਕੀ ਠੋਸ ਅਤੇ ਪਾਰਦਰਸ਼ੀ ਕਾਰਵਾਈ ਹੋ ਰਹੀ ਹੈ? ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਦੀ ਸਫ਼ਲਤਾ ਦਾ ਪੈਮਾਨਾ ਸਰਕਾਰੀ ਇਸ਼ਤਿਹਾਰ ਨਹੀਂ, ਸਗੋਂ ਪੰਜਾਬ ਦੇ ਪਿੰਡਾਂ, ਸ਼ਹਿਰਾਂ ਅਤੇ ਘਰਾਂ ਵਿੱਚ ਨਸ਼ਿਆਂ ਦੇ ਪ੍ਰਭਾਵ ਨੂੰ ਘਟਾਉਣਾ ਅਤੇ ਨੌਜਵਾਨਾਂ ਨੂੰ ਸੁਰੱਖਿਅਤ ਭਵਿੱਖ ਦੇਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਆਸੀ ਪ੍ਰਚਾਰ ਤੋਂ ਅੱਗੇ ਵਧ ਕੇ ਨਸ਼ਿਆਂ ਦੇ ਪੂਰੇ ਨੈੱਟਵਰਕ ’ਤੇ ਕਾਰਵਾਈ, ਪੀੜਤ ਪਰਿਵਾਰਾਂ ਨੂੰ ਇਨਸਾਫ਼ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।

ਉਨ੍ਹਾਂ ਭਾਜਪਾ ਨੂੰ ਸਿੱਧਾ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਨੂੰ ‘ਨਸ਼ਾ ਮੁਕਤ’ ਕਰਨ ਦੇ ਦਾਅਵੇ ਕਰਨ ਤੋਂ ਪਹਿਲਾਂ ਭਾਜਪਾ ਨੂੰ ਦੇਸ਼ ਪੱਧਰ ’ਤੇ ਨਸ਼ਿਆਂ ਦੀ ਸਪਲਾਈ ਅਤੇ ਤਸਕਰੀ ਦੇ ਰਸਤੇ ਬਾਰੇ ਵੀ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਦੀਆਂ ਬੰਦਰਗਾਹਾਂ ਤੋਂ ਨਸ਼ੀਲੇ ਪਦਾਰਥਾਂ ਦੀਆਂ ਵੱਡੀਆਂ ਖੇਪਾਂ ਜ਼ਬਤ ਹੋਣ ਦੀਆਂ ਰਿਪੋਰਟਾਂ ਲਗਾਤਾਰ ਸਾਹਮਣੇ ਆਉਂਦੀਆਂ ਰਹੀਆਂ ਹਨ। ਅਜਿਹੇ ਵਿੱਚ ਸਵਾਲ ਸਿਰਫ਼ ਪੰਜਾਬ ਦੇ ਨੌਜਵਾਨਾਂ ’ਤੇ ਨਹੀਂ, ਸਗੋਂ ਉਨ੍ਹਾਂ ਸਰੋਤਾਂ ਅਤੇ ਰਸਤਿਆਂ ’ਤੇ ਵੀ ਹੋਣਾ ਚਾਹੀਦਾ ਹੈ ਜਿੱਥੋਂ ਨਸ਼ਿਆਂ ਦੀਆਂ ਖੇਪਾਂ ਦੇਸ਼ ਵਿੱਚ ਦਾਖ਼ਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ‘ਨਸ਼ਾ ਮੁਕਤ ਯਾਤਰਾ’ ਕੱਢਣ ਦੇ ਨਾਲ ਇਹ ਵੀ ਦੱਸਣਾ ਚਾਹੀਦਾ ਹੈ ਕਿ ਦੇਸ਼ ਦੀਆਂ ਬੰਦਰਗਾਹਾਂ ਅਤੇ ਸਰਹੱਦੀ ਰਸਤਿਆਂ ਰਾਹੀਂ ਨਸ਼ਿਆਂ ਦੀ ਆਮਦ ਨੂੰ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਕਦਮਾਂ ਦੇ ਨਤੀਜੇ ਕੀ ਹਨ। ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਦੀ ਗੱਲ ਕਰਨ ਵਾਲੀ ਹਰ ਸਿਆਸੀ ਪਾਰਟੀ ਨੂੰ ਸਿਆਸੀ ਬਿਆਨਾਂ ਤੋਂ ਅੱਗੇ ਵਧ ਕੇ ਪੂਰੀ ਸਪਲਾਈ ਚੇਨ ’ਤੇ ਜਵਾਬਦੇਹੀ ਅਤੇ ਠੋਸ ਕਾਰਵਾਈ ਦੀ ਗੱਲ ਕਰਨੀ ਚਾਹੀਦੀ ਹੈ।

ਸਿੱਧੂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਜ਼ਿੰਦਗੀ ਨਾਲ ਜੁੜੇ ਨਸ਼ਿਆਂ ਵਰਗੇ ਗੰਭੀਰ ਮੁੱਦੇ ਨੂੰ ਸਿਰਫ਼ ਸਿਆਸੀ ਪ੍ਰਚਾਰ, ਯਾਤਰਾਵਾਂ ਅਤੇ ਨਾਅਰਿਆਂ ਦਾ ਵਿਸ਼ਾ ਬਣਾਉਣਾ ਬੰਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਕਿਸੇ ਇੱਕ ਪਾਰਟੀ ਜਾਂ ਇੱਕ ਸੂਬੇ ਦੀ ਜ਼ਿੰਮੇਵਾਰੀ ਨਹੀਂ, ਸਗੋਂ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਜਿੱਥੋਂ ਨਸ਼ਿਆਂ ਦੀ ਸਪਲਾਈ ਸ਼ੁਰੂ ਹੁੰਦੀ ਹੈ, ਜਿਨ੍ਹਾਂ ਰਸਤਿਆਂ ਰਾਹੀਂ ਇਹ ਦੇਸ਼ ਵਿੱਚ ਪਹੁੰਚਦੇ ਹਨ ਅਤੇ ਜਿਹੜੇ ਨੈੱਟਵਰਕ ਇਸ ਦੀ ਤਸਕਰੀ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਬਿਨਾਂ ਕਿਸੇ ਸਿਆਸੀ ਪੱਖਪਾਤ ਦੇ ਸਖ਼ਤ ਅਤੇ ਪਾਰਦਰਸ਼ੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਰਫ਼ ‘ਨਸ਼ਾ ਮੁਕਤ ਪੰਜਾਬ’ ਦੇ ਨਾਅਰੇ ਨਹੀਂ ਸੁਣਨਾ ਚਾਹੁੰਦੇ, ਉਹ ਜਵਾਬਦੇਹੀ, ਠੋਸ ਕਾਰਵਾਈ ਅਤੇ ਜ਼ਮੀਨੀ ਨਤੀਜੇ ਦੇਖਣਾ ਚਾਹੁੰਦੇ ਹਨ। ਸਿੱਧੂ ਨੇ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਇਸ ਗੰਭੀਰ ਮੁੱਦੇ ਨੂੰ ਸਿਆਸੀ ਫਾਇਦੇ ਲਈ ਵਰਤਣ ਦੀ ਬਜਾਏ ਸਾਰੀਆਂ ਸਰਕਾਰਾਂ ਨੂੰ ਮਿਲ ਕੇ ਨਸ਼ਿਆਂ ਦੀ ਸਪਲਾਈ ਅਤੇ ਤਸਕਰੀ ਦੇ ਪੂਰੇ ਨੈੱਟਵਰਕ ’ਤੇ ਕਾਰਵਾਈ ਕਰਨੀ ਚਾਹੀਦੀ ਹੈ।

ਅੰਤ ਵਿੱਚ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਦੇ ਭਵਿੱਖ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਹਰ ਮੰਚ ’ਤੇ ਡਟ ਕੇ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੇ ਗੰਭੀਰ ਮੁੱਦੇ ’ਤੇ ਕਾਂਗਰਸ ਕਿਸੇ ਵੀ ਸਰਕਾਰ ਦੀ ਜਵਾਬਦੇਹੀ ਤੋਂ ਪਿੱਛੇ ਨਹੀਂ ਹਟੇਗੀ ਅਤੇ ਜਿੱਥੇ ਵੀ ਲੋਕਾਂ ਨਾਲ ਧੱਕਾ ਹੋਵੇਗਾ, ਉੱਥੇ ਕਾਂਗਰਸ ਮਜ਼ਬੂਤੀ ਨਾਲ ਉਨ੍ਹਾਂ ਦੇ ਨਾਲ ਖੜ੍ਹੀ ਹੋਵੇਗੀ। ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ, ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਬਚਾਉਣ ਲਈ ਕਾਂਗਰਸ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ ਅਤੇ ਕਾਂਗਰਸ ਹਰ ਹਾਲਤ ਵਿੱਚ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਡੱਟ ਕੇ ਲੜਾਈ ਲੜੇਗੀ।

ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਸ਼੍ਰੀ ਕਮਲ ਕਿਸ਼ੋਰ ਸ਼ਰਮਾ ਨੇ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਸਮੂਹ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਾਥੀਆਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਦੀ ਲੜਾਈ ਵਿੱਚ ਕਾਂਗਰਸ ਪਾਰਟੀ ਹਮੇਸ਼ਾ ਇਕਜੁੱਟ ਹੋ ਕੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਇਸ ਰੋਸ ਧਰਨੇ ਦੌਰਾਨ  ਸਟੇਜ ਸਕੱਤਰ ਦੀ ਅਹਿਮ ਭੂਮਿਕਾ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੈਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੱਲੋਂ ਨਿਭਾਈ ਗਈ।ਇਸ ਧਰਨੇ ਨੂੰ ਸ਼੍ਰੀ ਕਮਲ ਕਿਸ਼ੋਰ ਸ਼ਰਮਾ ਪ੍ਰਧਾਨ ਜਿਲ੍ਹਾ ਕਾਂਗਰਸ ਕਮੇਟੀ ਮੋਹਾਲੀ, ਹਰਦਿਆਲ ਚੰਦ ਬਡਬਰ,ਠੇਕੇਦਾਰ ਮੋਹਣ ਸਿੰਘ ਬਠਲਾਣਾ,ਸ ਸੁੱਚਾ ਸਿੰਘ ਕਲੋਡ਼ ਸਾਬਕਾ ਕੌਂਸਲਰ,ਖੁਸ਼ੀ ਰਾਮ ਸਾਬਕਾ ਡੀ. ਸੀ.,ਮਨਦੀਪ ਸਿੰਘ ਕੁੰਬੜਾ,ਹਰਸ਼ ਰਿਸ਼ੀ ਬਲਾਕ ਪ੍ਰਧਾਨ ਜੀਰਕਪੁਰ, ਨੇ ਸੰਬੋਧਨ ਕੀਤਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਲਜੀਤ ਚਾਵਲਾ,ਕੰਵਰਬੀਰ ਸਿੰਘ ਸਿੱਧੂ,ਬਲਾਕ ਦਿਹਾਤੀ ਪ੍ਰਧਾਨ ਪ੍ਰਦੀਪ ਸਿੰਘ ਤੰਗੋਰੀ,ਬਲਾਕ ਸ਼ਹਿਰੀ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ ,ਰਣਜੀਤ ਸਿੰਘ ਨਗਲੀਆਂ ਐਸ.ਸੀ. ਸੈਲ ਚੇਅਰਮੈਨ, ਬਲਾਕ ਪ੍ਰਧਾਨ ਖਰੜ ਸਤਨਾਮ ਸਿੰਘ ਸੈਣੀ, ਸੁਖਵਿੰਦਰ ਸਿੰਘ ਲੰਬੜਦਾਰ ਬਲਾਕ ਪ੍ਰਧਾਨ ਮਾਜਰੀ, , ਕਰਨੈਲ ਸਿੰਘ ਬਲਾਕ ਪ੍ਰਧਾਨ ਲਾਲੜੂ, ਮੰਡਲ ਪ੍ਰਧਾਨ ਹੈਪੀ ਮਲੀਕ,ਮੰਡਲ ਪ੍ਰਧਾਨ ਸ਼੍ਰੀ ਅਸ਼ੋਕ ਕੌਂਡਲ,ਮੰਡਲ ਪ੍ਰਧਾਨ ਗੁਰਵਿੰਦਰ ਸਿੰਘ ਸੋਹੀ ,ਕਮਲਜੀਤ ਸਿੰਘ ਬੰਨੀ ਕੌਂਸਲਰ,ਸ਼੍ਰੀਮਤੀ ਦਵਿੰਦਰ ਕੌਰ ਵਾਲਿਆਂ ,ਪਰਮਜੀਤ ਸਿੰਘ ਹੈਪੀ, ਜਸਬੀਰ ਸਿੰਘ ਮਾਣਕੂ,ਸੁਰਿੰਦਰ ਰਾਜਪੂਤ,ਇੰਦਰ ਜੀਤ ਸਿੰਘ ਢਿੱਲੋਂ,ਗੁਰਚਰਨ ਸਿੰਘ ਭਾਮਰਾ ਅਰੁਣ ਸ਼ਰਮਾਂ ਅਨੂ ਸਾਰੇ ਸਾਬਕਾ ਕੌਂਸਲਰ, ਮੁਕੁਲ ਸ਼ਰਮਾਂ ਹਲਕਾ ਯੂਥ ਕਾਂਗਰਸ ਪ੍ਰਧਾਨ, ਸੁਖਦੀਪ ਸਿੰਘ ਨਿਆ ਸ਼ਹਿਰ,ਰਜਿੰਦਰ ਸਿੰਘ ਧਰਮਗੜ੍ਹ,  ਜਸਵਿੰਦਰ ਸਿੰਘ ਸ਼ਰਮਾਂ,ਆਈ ਟੀ ਸੇਲ ਇੰਚਾਰਜ ਪਰਮਜੀਤ ਸਿੰਘ ਚੌਹਾਨ,ਬਲਜਿੰਦਰ ਲੱਕੀ ਫੇਸ-1, ਅਮਰਪਾਲ ਸਿੰਘ ਫੇਸ 7, ਸ੍ਰੀ ਬਾਲ ਚੰਦ ਜੀ ਫੇਸ 11,ਨਾਹਰ ਸਿੰਘ ਸਰਪੰਚ ਕੁਰੜੀ, ਸਾਬਕਾ ਸਰਪੰਚ ਰਮਨਦੀਪ ਸਿੰਘ ਸਾਫੀਪੁਰ, ਦਵਿੰਦਰ ਸਿੰਘ ਸਾਬਕਾ ਸਰਪੰਚ ਕੂਰੜਾ,ਗਿਆਨ ਸਿੰਘ ਕੂਰੜਾ, ਮੰਗਲ ਸਿੰਘ ਮੌਜਪੁਰ, ਗੁਲਜ਼ਾਰ ਸਿੰਘ ਕੂਰੜਾ,ਮਨਜੀਤ ਸਿੰਘ ਤੰਗੌਰੀ ਮੀਤ ਚੈਅਰਮੈਨ ਬਲਾਕ ਸੰਮਤੀ ਖਰੜ, ਟਹਿਲ ਸਿੰਘ ਮਾਣਕਪੁਰ ਕੱਲਰ , ਕਰਮ ਸਿੰਘ ਮਾਣਕਪੁਰ ਕੱਲਰ ਸਾ ਸਰਪੰਚ, ਸਾਬਕਾ ਸਰਪੰਚ ਬੂਟਾ ਸਿੰਘ ਬੈਦਵਾਨ ਸੋਹਾਣਾ, ਦਵਿੰਦਰ ਚੋਪੜਾ ਸੋਹਾਣਾ, ਸੰਜੇ ਕੌਸ਼ਿਕ ਸੋਹਾਣਾ, ਮੋਹਨ ਸਿੰਘ ਸਾਬਕਾ ਸਰਪੰਚ ਰਾਏਪੁਰ, ਮੀਤ ਸਿੰਘ ਕੁੰਬੜਾ, ਪ੍ਰਿੰਸ ਵਰਮਾ ਫੇਸ-9, ਜਸਵਿੰਦਰ ਸਿੰਘ ਗਿੱਲ ਲਖਨੌਰ, ਸੁਰਜੀਤ ਸਿੰਘ ਮਾਣਕ ਮਾਜਰਾ, ਮੇਜਰ ਸਿੰਘ ਸਾਬਕਾ ਸਰਪੰਚ ਮਨੌਲੀ ਸ੍ਰੀ ਅਸ਼ੋਕ ਕੁਮਾਰ ਮਨੌਲੀ, ਸਤਨਾਮ ਸਿੰਘ ਗਿੱਲ ਮਨੌਲੀ,ਗਿਆਨੀ ਗੁਰਮੇਲ ਸਿੰਘ ਮਨੌਲੀ, ਅਵਤਾਰ ਸਿੰਘ ਗੀਗੇ ਮਾਜਰਾ, ਲਖਬੀਰ ਲੱਕੀ ਬਹਿਲੋਲਪੁਰ, ਸੀਨੀਅਰ ਕਾਂਗਰਸੀ ਆਗੂ ਜੰਗ ਸਿੰਘ ਕੁੰਬੜਾ, ਜਸਵਿੰਦਰ ਸਿੰਘ ਪੱਪਾ ਗਿੱਦੜਪੁਰ , ਅਜਮੇਰ ਸਿੰਘ ਸਾਬਕਾ ਸਰਪੰਚ ਦਾਊਂ, ਨਵਦੀਪ ਸਿੰਘ ਗੋਲਡੀ ਦਾਊਂ, ਸਰਬਜੀਤ ਸਿੰਘ ਮੌਲੀ ਬੈਦਵਾਨ, ਗੁਰਸੇਵ ਸਿੰਘ ਮੌਲੀ ਬੈਦਵਾਣ, ਮਨਜੀਤ ਸਿੰਘ ਮੋਟੇ ਮਾਜਰਾ,ਸਤਵੀਰ ਸਿੰਘ ਬੱਲੋ ਮਾਜਰਾ,ਮਲਕੀਤ ਸਿੰਘ ਮਟੌਰ, ਮੱਖਣ ਸਿੰਘ ਮਟੌਰ,ਸਾਬਕਾ ਸਰਪੰਚ ਅਮਰੀਕ ਸਿੰਘ ਮਟੌਰ,ਬਲਜਿੰਦਰ ਸਿੰਘ ਪੱਪੂ ਮਟੌਰ, ਲਖਮੀਰ ਸਿੰਘ ਮਟੌਰ, ਕਰਮਜੀਤ ਸਿੰਘ ਸਿੱਧੂ ਸੈਕਟਰ 86,ਰਾਜਿੰਦਰ ਸਿੰਘ ਸੈਕਟਰ - 123, ਗੁਰਦੀਪ ਸਿੰਘ ਸੈਕਟਰ- 77, ਸ਼ੇਰ ਸਿੰਘ ਜੀ ਸੈਕਟਰ- 74, ਮਾਮਤਾ ਸ਼ਰਮਾਂ ਸੈਕਟਰ -68, ਨਰਿੰਦਰ ਸਿੰਘ ਸੈਕਟਰ- 70, ਮੋਨੀਕਾ ਠਾਕੁਰ ਸੈਕਟਰ -70, ਸੁਖਚੈਨ ਸਿੰਘ ਚਾਚੂ ਮਾਜਰਾ,ਰਵਿੰਦਰ ਸ਼ਰਮਾ ਫੇਸ - 7,  ਰਣਜੀਤ ਸਿੰਘ ਗਿੱਲ ਜਗਤਪੁਰਾ, ਸਤੀਸ਼ ਕੁਮਾਰ ਜਗਤਪੁਰਾ, ਡਾ ਦਰਸ਼ਨ ਲਾਲ ਖੱਟਕ ਜਗਤਪੁਰਾ, ਮੁਖਤਿਆਰ ਸਿੰਘ ਫੇਸ 9, ਜਤਿੰਦਰ ਸਿੰਘ ਸੋਡੀ ਫੇਸ-4, ਰਵਿੰਦਰ ਸਿੰਘ ਰਵੀ ਫੇਸ- 4, ਸੁਖਪਾਲ ਸਿੰਘ ਫੇਸ 4, ਕੁਲਵਿੰਦਰ ਸਿੰਘ ਰੋਮੀ ਫੇਸ 6, ਅੰਮ੍ਰਿਤ ਪਾਲ ਸਿੰਘ ਟਿਵਾਣਾ ਫੇਸ -9,ਸੁਰਜੀਤ ਸਿੰਘ ਢਿੱਲੋਂ ਵੇਵ ਇਸਟੇਟ, ਜਸਦੀਪ ਸਿੰਘ ਸ਼ੇਰਗਿੱਲ ਸੈਕਟਰ 89, ਹਰਚਰਨ ਸਿੰਘ ਗਰੇਵਾਲ ਸੈਕਟਰ-69, ਹਰਵੰਤ ਸਿੰਘ ਗਰੇਵਾਲ ਸੈਕਟਰ -69, ਗੁਰਪ੍ਰੀਤ ਸਿੰਘ ਤੰਗੋਰੀ, ਮੁਖਤਿਆਰ ਸਿੰਘ ਜੁਝਾਰ ਨਗਰ,ਗੁਰਦੀਪ ਸਿੰਘ ਮੌਲੀ ਬੈਦਵਾਨ, ਰਾਜਿੰਦਰ ਸਿੰਘ ਪ੍ਰਕਾਸ਼ ਝਾਮਪੁਰ, ਗੁਰਪ੍ਰੀਤ ਸਿੰਘ ਝਾਮਪੁਰ, ਦਲਬੀਰ ਸਿੰਘ ਚਾਉਂ ਮਾਜਰਾ, ਅਮਰਜੀਤ ਸਿੰਘ ਸੁੱਖਗੜ੍ਹ, ਦਰਸ਼ਨ ਸਿੰਘ ਧਾਰੀਵਾਲ ਫੇਸ 10, ਹਰਜਿੰਦਰ ਸਿੰਘ ਮਾਣਕਪੁਰ ਕਲਰ, ਗੁਰਪ੍ਰੀਤ ਸਿੰਘ ਗਿੰਨੀ ਬੜ ਮਾਜਰਾ ਸੁਖਵਿੰਦਰ ਸਿੰਘ ਬੜਮਾਜਰਾ, ਸੰਜੀਵ ਕੁਮਾਰ ਬੰਟੀ ਗੋਬਿੰਦਗੜ੍ਹ ਗੁਰਵਿੰਦਰ ਸਿੰਘ ਬੜੀ ਸਾਬਕਾ ਬਲਾਕ ਸੰਮਤੀ ਮੈਂਬਰ ਰੁਪਿੰਦਰ ਸਿੰਘ ਮਟਰਾਂ ਦਲੇਰ ਸਿੰਘ ਮਟਰਾ ਸ ਗੁਰਦੀਪ ਸਿੰਘ ਢਿੱਲੋ, ਕਰਨਵੀਰ ਸਿੰਘ ਢਿੱਲੋ ਫੇਸ 10, ਸੰਦੀਪ ਧਮਾਨ ਫੇਸ ਇੱਕ ਤਰਲੋਚਨ ਸਿੰਘ ਚਾਉਂਮਾਜਰਾ, ਹਰਜਿੰਦਰ ਸਿੰਘ ਦਰਾਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਪਿੰਡਾਂ ਦੇ ਪੰਚ,ਸਰਪੰਚ ਹਾਜ਼ਰ ਸਨ।

Comments

Most Popular

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

ਭੜਕੇ ਜੰਗਲਾਤ ਕਾਮੇੰ ਅਧਿਕਾਰੀਆਂ ਦੇ ਭਰੋਸੇ ਮਗਰੋਂ ਹੋਏ ਸ਼ਾਂਤ

ਸਟਰੀਟ ਲਾਈਟਾਂ ਅਤੇ ਪਾਰਕਿੰਗ ਦੇ ਨਿੱਜੀਕਰਨ ਵਿਰੁੱਧ 23 ਸਤੰਬਰ, 2026 ਨੂੰ ਨਗਰ ਨਿਗਮ ਦਫ਼ਤਰ, ਸੈਕਟਰ 17 ਦੇ ਸਾਹਮਣੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਪੂਰੀਆਂ ਹੋ ਗਈਆਂ ਹਨ

ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ' ਵੱਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ