Skip to main content

Gurmat Samagam to Be Held in Mohali on October 10 to Mark Guru Ram Das Ji’s Gurpurab

Gurmat Samagam to Be Held in Mohali on October 10 to Mark Guru Ram Das Ji’s Gurpurab Giani Kuldip Singh Gargaj to Be Chief Guest; Preparations in Final Stage S.A.S.Nagar 9 October ( Ranjeet Singh Dhaliwal ) : A Gurmat Samagam will be organised on October 10 in the park opposite Lambiyan Sahib Gurdwara Sahib in Phase 8, Mohali, on the occasion of Sri Guru Ram Das Ji’s Gurpurab. Giani Kuldip Singh Gargaj, Acting Jathedar of Shri Akal Takht Sahib, will attend the samagam as the chief guest. Preparations for the event are underway in full swing. Parvinder Singh Sohana, Mohali district in-charge of the Shiromani Akali Dal, along with his team, inspected the arrangements at the venue, including the tents and other facilities. The preparations are now being given the final touches. Manjit Singh Mann, Pradeep Singh Bharaj, Ishpreet Singh Vicky and Sarabjit Singh were also present during the inspection. The organising team is working diligently to ensure the convenience of the sangat and the su...

ਫੀਲਡ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ : ਵਾਹਿਦਪੁਰੀ

ਫੀਲਡ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ : ਵਾਹਿਦਪੁਰੀ

ਮੁੱਖ ਕਾਰਜਕਾਰੀ ਅਫਸਰ ਸੀਵਰੇਜ ਬੋਰਡ ਚੰਡੀਗੜ੍ਹ ਨਾਲ ਜਥੇਬੰਦੀ ਦੀ ਮੀਟਿੰਗ ਹੋਈ

ਚੰਡੀਗੜ੍ਹ 8 ਅਕਤੂਬਰ ( ਰਣਜੀਤ ਧਾਲੀਵਾਲ ) : "ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਵੱਲੋਂ ਪੰਜਾਬ ਸਰਕਾਰ ਖਿਲਾਫ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਮਹਾਂ ਰੈਲੀ ਵਿੱਚ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ। ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਜਰਨਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ, ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਮੌੜ,ਤਾਰ ਸਿੰਘ ਗਿੱਲ, ਸਿੰਦਰਪਾਲ ਸਿੰਘ ਮਾਨਸਾ, ਨੇਕ ਰਾਜ ਗੁਰਦਾਸਪੁਰ, ਤੇ ਕਿਸ਼ੋਰ ਚੰਦ ਗਾਜ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤੇ ਦੇ ਬਕਾਏ ਸਬੰਧੀ ਜੋ 8% ਮਹਿੰਗਾਈ ਭੱਤਾ ਵਧਾਉਣ ਦਾ ਪੱਤਰ ਜਾਰੀ ਕੀਤਾ ਗਿਆ ਹੈ, ਉਸ ਨੂੰ ਸਰਕਾਰ ਕੇਂਦਰ ਨਾਲੋਂ ਡੀ-ਲਿੰਕ ਕਰਨ ਦੀ ਸਾਜਿਸ਼ ਕਰਾਰ ਦਿੱਤਾ ਗਿਆ ਹੈ। ਤਨਖਾਹ ਕਮਿਸ਼ਨ ਦੀ ਸਿਫਾਰਿਸ਼ ਅਨੁਸਾਰ ਪੈਨਸ਼ਨਰਾਂ ਦੀ ਪੈਨਸ਼ਨ ਸੁਧਾਈ 2.59 ਗੁਣਾਂਕ ਨਾਲ ਲਾਗੂ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਬੋਰਡਾਂ ਕਾਰਪੋਰੇਸ਼ਨਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ,ਵਿਭਾਗਾਂ ਅੰਦਰ ਪਈਆਂ ਖਾਲੀ ਅਸਾਮੀਆਂ ਪੂਰੀਆਂ ਤਨਖਾਹਾਂ ਰਾਹੀਂ ਭਰਨ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਵਿਭਾਗਾਂ ਅੰਦਰ ਪੱਕੇ ਕਰਨਾਂ ਲਾਗੂ ਕਰਵਾਉਣਾ ਮੰਗ ਪੱਤਰ ਵਿੱਚ ਦਰਜ ਮੰਗਾਂ ਦੀ ਪ੍ਰਾਪਤੀ ਲਈ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਸਬੰਧੀ ਤਿਆਰੀ ਕੀਤੀ ਗਈ। 

ਅੱਜ ਚੰਡੀਗੜ੍ਹ ਵਿਖੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਫਸਰ ਨਾਲ ਸੈਕਟਰ 35 ਏ ਵਿਖੇ ਜਥੇਬੰਦੀ ਨਾਲ ਮੀਟਿੰਗ ਕੀਤੀ ਗਈ ਤੇ ਸੀਵਰੇਜ ਬੋਰਡ ਮੁਲਾਜ਼ਮਾਂ ਦੀਆਂ ਮੰਗਾਂ ਤੇ ਵਿਚਾਰ ਕੀਤਾ ਗਿਆ ਜਿਸ ਵਿੱਚ ਮੁੱਖ ਕਾਰਜਕਾਰੀ ਅਫਸਰ ਵੱਲੋਂ ਜਥੇਬੰਦੀ ਨੂੰ ਮੰਗਾਂ ਸਬੰਧੀ ਵਿਸ਼ਵਾਸ ਦਵਾਇਆ ਗਿਆ ਕਿ ਕੱਚੇ ਮੁਲਾਜ਼ਮਾਂ ਨੂੰ ਸਰਕਾਰ ਦੀ ਪੋਲਸੀ ਅਧੀਨ ਇਨ ਸੋਰਸ ਕਰਨ ਵਾਸਤੇ ਬੀਓਡੀ ਵਿੱਚ ਰੈਗੂਲੇਸ਼ਨ ਪਾਸ ਕੀਤਾ ਗਿਆ ਹੈ ਤੇ ਅਗਲੀ ਪ੍ਰਕਿਰਿਆ ਜਲਦੀ ਨੇਪਰੇ ਚਾੜੀ ਜਾ ਰਹੀ ਹੈ। ਪਿਛਲੇ ਸਮੇਂ ਤੋਂ ਰਿਟਾਇਰ ਕਰਮਚਾਰੀਆਂ ਦੇ ਜੋ ਬਕਾਏ ਪੈਡਿੰਗ ਸਨ ਉਹ ਰਿਲੀਜ਼ ਕਰਵਾਏ ਗਏ, ਰੁਕੀਆਂ ਤਨਖਾਹਾਂ ਜਾਰੀ ਕਰਵਾਈਆਂ, ਪੁਰਾਣੀ ਪੈਨਸ਼ਨ ਸੀਵਰੇਜ ਬੋਰਡ ਚ ਲਾਗੂ ਕਰਨ ਵਾਸਤੇ ਇੱਕ ਮਹੀਨੇ ਦਾ ਸਮਾਂ ਮੰਗਿਆ ਗਿਆ ਤਾਂ ਜੋ ਵਿੱਤ ਮੰਤਰੀ ਵੱਲੋਂ ਮੰਗੀ ਗਈ ਰਿਪੋਰਟ ਸਹੀ ਤਿਆਰ ਹੋ ਸਕੇ ਮੰਗ ਪੱਤਰ ਸਬੰਧੀ ਹੋਰ ਮੰਗਾਂ ਤੇ ਵਿਚਾਰ ਕੀਤਾ ਗਿਆ ਅਤੇ ਸਾਰੇ ਮਸਲੇ ਜਲਦੀ ਹੱਲ ਕਰਨ ਦਾ ਭਰੋਸਾ ਦਵਾਇਆ ਗਿਆ ਅੱਜ ਦੀ ਮੀਟਿੰਗ ਵਿੱਚ ਪ੍ਰੇਮ ਕੁਮਾਰ ਗੁਰਦਾਸਪੁਰ, ਸੁਖਚੈਨ ਸਿੰਘ ਬਠਿੰਡਾ ਮੇਘ ਰਾਜ ਲੁਧਿਆਣਾ ਗੁਰਪ੍ਰੀਤ ਸਿੰਘ ਬਰਨਾਲਾ, ਹਰਪ੍ਰੀਤ ਸਿੰਘ, ਅਤੇ ਹੋਰ ਆਗੂ ਸ਼ਾਮਿਲ ਹੋਏ। 

Comments

Most Popular

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਚਾਰਾਂ ਸਰਕਾਰੀ ਜਨਰਲ ਬੀਮਾ ਕੰਪਨੀਆਂ ਦੇ ਰਲੇਵੇਂ ਦੀ ਮੰਗ, ਜੀ.ਆਈ.ਈ.ਏ.ਆਈ.ਏ. ਨੇ ਚੰਡੀਗੜ੍ਹ ਵਿੱਚ ਸੰਪਰਕ ਮੁਹਿੰਮ ਸ਼ੁਰੂ ਕੀਤੀ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਭੜਕੇ ਜੰਗਲਾਤ ਕਾਮੇੰ ਅਧਿਕਾਰੀਆਂ ਦੇ ਭਰੋਸੇ ਮਗਰੋਂ ਹੋਏ ਸ਼ਾਂਤ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

ਸਟਰੀਟ ਲਾਈਟਾਂ ਅਤੇ ਪਾਰਕਿੰਗ ਦੇ ਨਿੱਜੀਕਰਨ ਵਿਰੁੱਧ 23 ਸਤੰਬਰ, 2026 ਨੂੰ ਨਗਰ ਨਿਗਮ ਦਫ਼ਤਰ, ਸੈਕਟਰ 17 ਦੇ ਸਾਹਮਣੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਪੂਰੀਆਂ ਹੋ ਗਈਆਂ ਹਨ

GIEAIA seeks merger of four public sector general insurers

ਬਿਜਲੀ ਕਰਮਚਾਰੀ ਸੰਘਰਸ਼ ਦੇ ਰਾਹ 'ਤੇ ਪਰਤੇ: 19 ਅਕਤੂਬਰ ਨੂੰ ਸੀਪੀਡੀਐਲ ਵਿਰੁੱਧ ਧਰਨਾ ਅਤੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ