Skip to main content

Rahul Gandhi Coming to Punjab to Seek Votes After Rubbing Salt into the Wounds of Families of 1984 Sikh Genocide Victims : Tarun Chugh

Rahul Gandhi Coming to Punjab to Seek Votes After Rubbing Salt into the Wounds of Families of 1984 Sikh Genocide Victims : Tarun Chugh Choosing November 1 for a Delhi Protest and Tearing Posters Demanding Justice for Sikhs Reflec Congress's Insensitivity and Hostile Attitude Towards the Sikh Community : Chugh Before Welcoming Rahul Gandhi, Pargat Singh, Raja Warring, Partap Bajwa and All Punjab Congress Leaders Must Clarify Their Stand on the 1984 Anti-Sikh Massacre : Chugh Chandigarh 3 November ( Ranjeet Singh Dhaliwal ) : BJP National Headquarters In-Charge and MP Tarun Chugh today fired the Congress for inflicting brutal injuries on the minds and the psyche of the Sikhs in the past. Questioning the propriety and validity of forhtcoming visit of  Congress leader Rahul Gandhi to Punjab, Chugh said  Rahul Gandhi must answer the questions surrounding the suffering of families affected by the 1984 Sikh genocide, their decades-long struggle and their continued demand for justice....

ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 15 ਅਕਤੂਬਰ ਦੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਦਾ ਐਲਾਨ

ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 15 ਅਕਤੂਬਰ ਦੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਦਾ ਐਲਾਨ

ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਸਦੇ ਅਸਲ ਕਾਤਲਾਂ ਦੀ ਪਰਿਵਾਰ ਦੀ ਮੰਗ ਅਨੁਸਾਰ ਜਾਂਚ ਰਾਹੀ ਨਿਸ਼ਾਨਦੇਹੀ ਕਰਕੇ ਸਖਤ ਸਜ਼ਾਵਾਂ ਦੇਣੀਆਂ ਯਕੀਨੀ ਬਣਾਈਆਂ ਜਾਣ

ਨਸ਼ੇ ਵਿਰੁੱਧ ਯੁੱਧ ਮਹਿਜ਼ ਦਿਖਾਵਾ-ਨਸ਼ੇ ਦਾ ਕਾਰੋਬਾਰ ਲਈ ਸਮਗਲਰ-ਸਿਆਸੀ-ਅਫ਼ਸਰਸ਼ਾਹ ਗਠਜੋੜ ਸਿੱਧੇ ਰੂਪ ਵਿੱਚ ਹੈ ਜ਼ਿੰਮੇਵਾਰ

ਚੰਡੀਗੜ੍ਹ 14 ਅਕਤੂਬਰ ( ਰਣਜੀਤ ਧਾਲੀਵਾਲ ) : ਸੰਯੁਕਤ ਕਿਸਾਨ ਮੋਰਚਾ ਨੇ ਪਰਵਿੰਦਰ ਸਿੰਘ ਝੋਟੇ ਦੇ ਦਰਦਨਾਕ ਕਤਲ ਵਿਰੁੱਧ ਰੋਹ ਦਾ ਪ੍ਰਗਟਾਵਾ ਕਰਦਿਆਂ 15 ਅਕਤੂਬਰ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ ਕੀਤਾ ਹੈ। ਮੋਰਚੇ ਨੇ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਕਾਮਨਾ ਕੀਤੀ ਹੈ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਹੈ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਲਈ ਅਸਲ ਵਿੱਚ ਸਮਗਲਰ ਸਿਆਸੀ ਅਤੇ ਅਫ਼ਸਰਸ਼ਾਹ ਗਠਜੋੜ ਜ਼ਿੰਮੇਵਾਰ ਹੈ ਜਿਨ੍ਹਾਂ ਦੀ ਸਰਪ੍ਰਸਤੀ ਹੇਠ ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਤੇਜ਼ੀ ਨਾਲ ਵਧਿਆ ਹੈ। 

ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਕਾਗਜ਼ੀ ਮੁਹਿੰਮ ਕਰਾਰ ਦਿੰਦਿਆਂ ਕਿਹਾ ਕਿ ਮਾਨਸਾ ਦੇ ਕਥਿਤ ਮੈਡੀਕਲ ਸਟੋਰ ਦੇ ਬਦਨਾਮ ਮਾਲਕ ਉਪਰ ਚਾਰ ਚਾਰ ਕੇਸ ਦਰਜ ਹੋਣ ਦੇ ਬਾਵਜੂਦ ਉਸ ਵਲੋਂ ਧੜੱਲੇ ਨਾਲ ਵੇਚੇ ਜਾ ਰਹੇ ਨਸ਼ਿਆਂ ਦੀਆਂ ਰਿਪੋਰਟਾਂ ਨੇ ਸਰਕਾਰ ਦੀ ਮੁਹਿੰਮ ਦੀ ਪੋਲ ਖੋਲ੍ਹ ਦਿੱਤੀ ਹੈ।ਉਸ ਕੋਲ ਹਥਿਆਰ ਅਤੇ ਲੋਕਾਂ ਉਪਰ ਚਲਾਈਆਂ ਗੋਲੀਆਂ ਦੱਸ ਰਹੀਆਂ ਹਨ ਕਿ ਅਜਿਹੇ ਨਸ਼ਿਆਂ ਦੇ ਵਪਾਰੀਆਂ ਦੇ ਵਧੇ ਹੋਏ ਹੌਸਲੇ ਸਿਆਸੀ ਅਤੇ ਅਫ਼ਸਰਸ਼ਾਹੀ ਦੀ ਸਰਪ੍ਰਸਤੀ ਤੋਂ ਬਿਨਾ ਸੰਭਵ ਨਹੀ।

ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਅੱਜ ਪੰਜਾਬ ਦੇ ਹੋਰ ਇਲਾਕਿਆਂ ਵਿੱਚੋਂ ਵੀ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਵਿਅਕਤੀਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ। ਨਸ਼ਿਆਂ ਦੇ ਕਾਰੋਬਾਰੀਆਂ ਦੇ ਵਧਦੇ ਹੌਸਲਿਆਂ ਨੂੰ ਲੋਕ ਲਹਿਰ ਹੀ ਠੱਲ ਪਾ ਸਕਦੀ ਹੈ।ਇਸ ਲਈ ਉਹ ਕੱਲ ਦੇ ਪੰਜਾਬ ਬੰਦ ਨੂੰ ਪੂਰਨ ਸਮਰਥਨ ਦਿੰਦੇ ਹਨ। ਮੋਰਚੇ ਨੇ ਮੰਗ ਕੀਤੀ ਹੈ ਕਿ ਪਰਵਿੰਦਰ ਸਿੰਘ ਝੋਟੇ ਦੇ ਅਸਲ ਕਾਤਲਾਂ ਦੀ ਪਰਿਵਾਰ ਦੀ ਮੰਗ ਅਨੁਸਾਰ ਜਾਂਚ ਰਾਹੀ ਨਿਸ਼ਾਨਦੇਹੀ ਕਰਕੇ ਸਖਤ ਸਜ਼ਾਵਾਂ ਦਿੱਤੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ।

Comments

Most Popular

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਹੰਕਾਰੀ ਚੇਅਰਮੈਨ ਵੱਲੋਂ ਗਰਭਵਤੀ ਅਤੇ ਬਿਮਾਰ ਮਹਿਲਾਵਾਂ ਤੋਂ ਚੁਕਵਾਇਆ ਜਾ ਰਿਹਾ ਭਾਰੀ ਸਮਾਨ, ਕਰਵਾਈ ਜਾ ਰਹੀ ਹੈ ਸਫਾਈ

ਫੀਲਡ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ : ਵਾਹਿਦਪੁਰੀ

The auspicious festival of Dussehra was celebrated with great fervor at Wave Estate, Sector-85, Mohali : Hardev Singh Ubha.

ਹਿੰਮਤ, ਦ੍ਰਿੜਤਾ ਅਤੇ ਸ਼ਮੂਲੀਅਤ ਦਾ ਇੱਕ ਵਿਲੱਖਣ ਜਸ਼ਨ:

19 ਅਕਤੂਬਰ ਨੂੰ ਸੀਪੀਡੀਐਲ ਵਿਰੁੱਧ ਬਿਜਲੀ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਲਈ ਤਿਆਰੀਆਂ ਜ਼ੋਰਾਂ 'ਤੇ

ਯੂਟੀ ਕਰਮਚਾਰੀ ਅਤੇ ਵਰਕਰ ਫੈਡਰੇਸ਼ਨ, ਚੰਡੀਗੜ੍ਹ ਨੇ ਮੰਗ ਕੀਤੀ ਹੈ ਕਿ 20,000 ਤੋਂ ਵੱਧ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਬੋਨਸ ਅਤੇ 2% ਵਾਧੂ ਡੀਸੀ ਰੇਟ ਦਿੱਤਾ ਜਾਵੇ

NHM ਮੁਲਾਜ਼ਮਾਂ ਵੱਲੋਂ ਲਗਾਤਾਰ ਦੂਜੇ ਦਿਨ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ; 23 ਅਕਤੂਬਰ ਨੂੰ GMSH-16 ਦੇ ਸਾਹਮਣੇ ਹੋਵੇਗਾ ਸਮੂਹਿਕ ਪ੍ਰਦਰਸ਼ਨ

ਚੰਡੀਗੜ੍ਹ ਐਨ.ਐਚ.ਐਮ. ਕਰਮਚਾਰੀ ਸੰਘ ਵੱਲੋਂ ਲੰਬਿਤ ਮੰਗਾਂ ਨੂੰ ਲੈ ਕੇ ਤਿੰਨ ਰੋਜ਼ਾ ਰੋਸ ਪ੍ਰਦਰਸ਼ਨ ਦੀ ਸ਼ੁਰੂਆਤ,

ਸੰਯੁਕਤ ਕਿਸਾਨ ਮੋਰਚੇ ਭਖਦੇ ਕਿਸਾਨੀ ਮਸਲਿਆਂ ਤੇ ਮੀਟਿੰਗ ਹੋਈ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਿਨਾਂ ਕਿਸੇ ਵਿਕਲਪ ਦੇ ਜ਼ਬਰਦਸਤੀ ਸੀਪੀਡੀਐਲ ਭੇਜੇ ਗਏ ਕਰਮਚਾਰੀਆਂ 'ਤੇ ਕੀਤੇ ਜਾ ਰਹੇ ਦਮਨ ਵਿਰੁੱਧ ਵਿਰੋਧ ਰੈਲੀਆਂ ਦੀ ਲੜੀ ਜਾਰੀ ਹੈ