Skip to main content

Mission Yuva Sarkar 2027: Bharatiya Rashtrawadi Party Releases First List of 30 Halqa In-charges

Mission Yuva Sarkar 2027: Bharatiya Rashtrawadi Party Releases First List of 30 Halqa In-charges Sukhminder Singh Grewal appointed National Vice President and Punjab in-charge; party prepares to strengthen its organisation across all 117 Assembly constituencies Chandigarh 14 October ( Ranjeet Singh Dhaliwal ) : The Bharatiya Rashtrawadi Party (BRP) has intensified its organisational activities ahead of the 2027 Punjab Assembly elections. Under its ‘Mission Yuva Sarkar 2027’, the party has announced its first list of 30 halqa in-charges and appointed Sukhminder Singh Grewal (Bhukri Kalan) as National Vice President and Punjab State in-charge. The appointments were made by party National President Amlan Biswas. The party claims to have selected candidates for all 117 Assembly constituencies and is now focusing on strengthening its grassroots organisation and activating local leadership. Punjab State Convener Dr. Vikram Singh Suri, Punjab Coordinator Harpreet Singh Shergill and Legal Cell...

21-22 ਅਕਤੂਬਰ ਨੂੰ ਦੋ ਦਿਨਾਂ ਸਮੂਹਿਕ ਛੁੱਟੀ ਤੇ ਜਾਣਗੇ ਪੰਜਾਬ ਦੇ ਸਮੁੱਚੇ ਮੁਲਾਜ਼ਮ, ਜਿਲਾ ਕੇਂਦਰਾਂ ਤੇ ਮੁਲਾਜ਼ਮਾ ਤੇ ਪੈਨਸ਼ਨਰਾਂ ਵਲੋਂ ਹੋਣਗੇ ਪ੍ਰਦਰਸ਼ਨ ,

21-22 ਅਕਤੂਬਰ ਨੂੰ ਦੋ ਦਿਨਾਂ ਸਮੂਹਿਕ ਛੁੱਟੀ ਤੇ ਜਾਣਗੇ ਪੰਜਾਬ ਦੇ ਸਮੁੱਚੇ ਮੁਲਾਜ਼ਮ, ਜਿਲਾ ਕੇਂਦਰਾਂ ਤੇ ਮੁਲਾਜ਼ਮਾ ਤੇ ਪੈਨਸ਼ਨਰਾਂ ਵਲੋਂ ਹੋਣਗੇ ਪ੍ਰਦਰਸ਼ਨ , 

10 ਅਕਤੂਬਰ ਦੀ ਸੰਗਰੂਰ ਰੈਲੀ ਤੇ ਤਸੱਲੀ ਦਾ ਪ੍ਰਗਟਾਵਾ - ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ

ਹੁਸ਼ਿਆਰਪੁਰ/ਚੰਡੀਗੜ੍ਹ 14 ਅਕਤੂਬਰ ( ਰਣਜੀਤ ਧਾਲੀਵਾਲ ) : " ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ " ਦੀ ਆਨਲਾਈਨ ਮੀਟਿੰਗ ਫਰੰਟ ਤੇ ਕਨਵੀਨਰ ਸਾਥੀ ਧਨਵੰਤ ਸਿੰਘ ਭੱਠਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫੈਸਲੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਪ੍ਰਮੁੱਖ ਆਗੂਆਂ ਸਤੀਸ਼ ਰਾਣਾ, ਕਰਮ ਸਿੰਘ ਧਨੋਆ, ਰਣਜੀਤ ਸਿੰਘ ਰਾਣਵਾ, ਜਰਮਨਜੀਤ ਸਿੰਘ, ਕੁਲਵਿੰਦਰ ਸਿੰਘ ਢਿੱਲੋਂ, ਮਨਜੀਤ ਸਿੰਘ ਬਾਸਰਕੇ, ਸੁਰਿੰਦਰ ਰਾਮ ਕੁੱਸਾ, ਗਗਨਦੀਪ ਸਿੰਘ ਭੁੱਲਰ, ਸੁਖਦੇਵ ਸਿੰਘ ਸੈਣੀ, ਜਸਵੀਰ ਸਿੰਘ ਤਲਵਾੜਾ,ਪ੍ਰੇਮ ਚਾਵਲਾ, ਰਾਧੇ ਸ਼ਾਮ, ਸੁਰਜੀਤ ਸਿੰਘ ਗਗੜਾ, ਰੇਸ਼ਮ ਸਿੰਘ ਖੇਮੂਆਣਾ, ਕਰਮਜੀਤ ਸਿੰਘ ਬੀਹਲਾ, ਬੋਬਿੰਦਰ ਸਿੰਘ, ਹਰਵਿੰਦਰ ਸਿੰਘ ਬਿਲਗਾ ਨੇ ਆਖਿਆ ਕਿ ਮੀਟਿੰਗ ਦੌਰਾਨ ਜਿੱਥੇ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਈ ਮਹਾਂ ਰੈਲੀ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਵਿਆਪਕ ਪੱਧਰ ਤੇ ਕੀਤੀ ਗਈ ਸ਼ਮੂਲੀਅਤ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ ਉੱਥੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਅਕਤੂਬਰ ਦੇ ਪਹਿਲੇ ਹਫਤੇ ਸਾਂਝੀ ਤਾਲਮੇਲ ਕਮੇਟੀ ਨਾਲ ਮੀਟਿੰਗ ਕਰਨ ਤੋਂ ਭੱਜਣ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। 

ਆਗੂਆਂ ਆਖਿਆ ਕਿ ਸਾਂਝੀ ਤਾਲਮੇਲ ਕਮੇਟੀ ਵੱਲੋਂ ਪਹਿਲਾਂ ਤੋਂ ਹੀ ਐਲਾਨੇ ਅਗਲੇ ਸੰਘਰਸ਼ ਦੇ ਤਹਿਤ 21- 22 ਅਕਤੂਬਰ ਨੂੰ ਦੋ ਦਿਨਾਂ ਕੀਤੀ ਜਾਣ ਵਾਲੀ ਸਮੂਹਿਕ ਛੁੱਟੀ ਦੇ ਐਕਸ਼ਨ ਨੂੰ ਸਫਲ ਬਣਾਉਣ ਲਈ ਵੱਡੇ ਪੱਧਰ ਤੇ ਤਿਆਰੀਆਂ ਅਰੰਭਣ ਦਾ ਫੈਸਲਾ ਕੀਤਾ ਗਿਆ, ਤਾਂ ਜੋ ਦੋ ਦਿਨ ਸਰਕਾਰ ਦਾ ਸਮੁੱਚਾ ਕੰਮ ਕਾਜ ਠੱਪ ਹੋ ਸਕੇ। ਇਸ ਮੌਕੇ ਆਗੂਆਂ ਮੰਗ ਕੀਤੀ ਕਿ ਪੰਜਾਬ ਸਰਕਾਰ ਮਾਨਯੋਗ ਉੱਚ ਅਦਾਲਤ ਦੇ ਫੈਸਲੇ ਦਾ ਸਤਿਕਾਰ ਕਰਦਿਆਂ ਰਹਿੰਦਾ ਮਹਿਗਾਈ ਭੱਤਾ ਅਤੇ ਉਸਦੇ ਬਕਾਏ ਦੀ ਅਦਾਇਗੀ ਤੁਰੰਤ ਕਰੇ, ਤਨਖਾਹ ਕਮਿਸ਼ਨ ਦੀ ਸਿਫਾਰਸ਼ ਅਨੁਸਾਰ ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਗੁਣਾਕ ਨਾਲ ਕੀਤੀ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਹਰ ਤਰ੍ਹਾਂ ਦੇ ਕੱਚੇ, ਦਿਹਾੜੀਦਾਰ, ਆਊਟਸੋਰਸ, ਇਨਲਿਸਟਮੈਟ ਮੁਲਾਜ਼ਮ ਬਿਨਾਂ ਸ਼ਰਤ ਪੱਕੇ ਕੀਤੇ ਜਾਣ ਅਤੇ ਪੱਕੇ ਕਰਨ ਸਬੰਧੀ 16.5.2023 ਦੀ ਪੋਲਸੀ ਸੋਧ ਕੇ ਲਾਗੂ ਕੀਤੀ ਜਾਵੇ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ ਅਤੇ ਕੇਂਦਰੀ ਸਕੀਮਾਂ ਤਹਿਤ ਸਿੱਖਿਆ ਅਤੇ ਸਿਹਤ ਸਮੇਤ ਹੋਰ ਵਿਭਾਗਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ ਕਰਕੇ ਪੱਕੇ ਕੀਤੇ ਜਾਣ, ਮਿਡ ਡੇ ਮੀਲ ਕੁਕ ਵਰਕਰਾਂ, ਆਸ਼ਾ ਵਰਕਰਾਂ ਅਤੇ ਆਗਣਵਾੜੀ ਵਰਕਰਾਂ ਦਾ ਮਾਣ ਭੱਤਾ/ ਇਨਸੈਂਟਿਵ ਫੋਰੀ ਤੌਰ ਤੇ ਦੋਗੁਣਾ ਕੀਤਾ ਜਾਵੇ ਅਤੇ ਇਹਨਾਂ ਨੂੰ ਘੱਟੋ ਘੱਟ ਤਨਖਾਹ ਦੇ ਘੇਰੇ ਵਿੱਚ ਲਿਆਂਦਾ ਜਾਵੇ, ਕੇਂਦਰੀ ਤਨਖਾਹ ਸਕੇਲਾਂ ਸੰਬੰਧੀ 17.7.2020 ਦਾ ਪੱਤਰ ਅਤੇ ਪ੍ਰਵੇਸ਼ਨਲ ਪੀਰੀਅਡ ਸਬੰਧੀ 15.01.2015 ਅਤੇ 7.9.2016 ਦਾ ਪੱਤਰ ਤੁਰੰਤ ਵਾਪਸ ਲਿਆ ਜਾਵੇ, ਪੇਂਡੂ ਭੱਤੇ ਸਮੇਤ ਕੱਟੇ ਗਏ ਹੋਰ ਭੱਤੇ ਸੋਧ ਕੇ ਲਾਗੂ ਕੀਤੇ ਜਾਣ, ਏ.ਸੀ.ਪੀ. ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਰੈਗੂਲਰ ਭਰਤੀ ਰਾਹੀਂ ਭਰੀਆਂ ਜਾਣ, ਕੇਂਦਰੀ ਤਰਜ ਤੇ ਗਰੇਚੁਟੀ ਦੀ ਰਕਮ 20 ਲੱਖ ਤੋਂ 25 ਲੱਖ ਰੁਪਏ ਕੀਤੀ ਜਾਵੇ, ਮੁਲਾਜ਼ਮ ਪੈਨਸ਼ਨਰ ਹਿੱਤਾਂ ਵਿੱਚ ਹੋਏ ਅਦਾਲਤੀ ਫੈਸਲੇ ਜਨਰਲਾਈਜ਼ ਕੀਤੇ ਜਾਣ, 6ਵੇ ਤਨਖਾਹ ਕਮਿਸ਼ਨ ਦੇ ਬਕਾਏ ਚੱਕ ਮੁਸ਼ਤ (ਇਕ ਕਿਸ਼ਤ ਵਿੱਚ) ਅਦਾ ਕੀਤੇ ਜਾਣ, 01.01.2016 ਤਨਖਾਹ ਕਮਿਸ਼ਨ ਲਾਗੂ ਕਰਦੇ ਸਮੇਂ 125% ਮਹਿਗਾਈ ਭੱਤੇ ਨੂੰ ਆਧਾਰ ਬਣਾਇਆ ਜਾਵੇ।

Comments

Most Popular

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਫੀਲਡ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ : ਵਾਹਿਦਪੁਰੀ

ਹਿੰਮਤ, ਦ੍ਰਿੜਤਾ ਅਤੇ ਸ਼ਮੂਲੀਅਤ ਦਾ ਇੱਕ ਵਿਲੱਖਣ ਜਸ਼ਨ:

19 ਅਕਤੂਬਰ ਨੂੰ ਸੀਪੀਡੀਐਲ ਵਿਰੁੱਧ ਬਿਜਲੀ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਲਈ ਤਿਆਰੀਆਂ ਜ਼ੋਰਾਂ 'ਤੇ

ਚਾਰਾਂ ਸਰਕਾਰੀ ਜਨਰਲ ਬੀਮਾ ਕੰਪਨੀਆਂ ਦੇ ਰਲੇਵੇਂ ਦੀ ਮੰਗ, ਜੀ.ਆਈ.ਈ.ਏ.ਆਈ.ਏ. ਨੇ ਚੰਡੀਗੜ੍ਹ ਵਿੱਚ ਸੰਪਰਕ ਮੁਹਿੰਮ ਸ਼ੁਰੂ ਕੀਤੀ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

ਭੜਕੇ ਜੰਗਲਾਤ ਕਾਮੇੰ ਅਧਿਕਾਰੀਆਂ ਦੇ ਭਰੋਸੇ ਮਗਰੋਂ ਹੋਏ ਸ਼ਾਂਤ

GIEAIA seeks merger of four public sector general insurers

ਸਟਰੀਟ ਲਾਈਟਾਂ ਅਤੇ ਪਾਰਕਿੰਗ ਦੇ ਨਿੱਜੀਕਰਨ ਵਿਰੁੱਧ 23 ਸਤੰਬਰ, 2026 ਨੂੰ ਨਗਰ ਨਿਗਮ ਦਫ਼ਤਰ, ਸੈਕਟਰ 17 ਦੇ ਸਾਹਮਣੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਪੂਰੀਆਂ ਹੋ ਗਈਆਂ ਹਨ