Skip to main content

Sukhbir S Badal to blow election bugle by launching a door to door campaign on October 6 and bus yatra from November 10.

Sukhbir S Badal to blow election bugle by launching a door to door campaign on October 6 and bus yatra from November 10. (Harsimrat K Badal to start second phase of anti-drug women campaign from October 5) Party will release its election manifesto on November 1 and hold a mammoth public rally on December 8 on Parkash Singh Badal’s birthday at historic Killi Chahlan village in Moga. Chandigarh 1 October ( Ranjeet Singh Dhaliwal ) : The Shiromani Akali Dal (SAD) today announced an intensive campaign programme for the forthcoming assembly elections centered on a door to door campaign starting from October 6 and a Statewide bus-yatra led by party president Sukhbir Singh Badal from November 10 from Talwandi Sabo. The door to door campaign will also be kicked off by the SAD president and will be initiated from Attari and will be organized simultaneously in all assembly constituencies to take suggestions for formulating the SAD’s election manifesto whose launch date has been fixed for Novembe...

ਸੁਖਬੀਰ ਸਿੰਘ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਦਾ ਚੋਣ ਬਿਗਲ ਵਜਾਉਣਗੇ ਤੇ 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ ਯਾਤਰਾ

ਸੁਖਬੀਰ ਸਿੰਘ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਦਾ ਚੋਣ ਬਿਗਲ ਵਜਾਉਣਗੇ ਤੇ 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ ਯਾਤਰਾ

ਹਰਸਿਮਰਤ ਕੌਰ ਬਾਦਲ 5 ਅਕਤੂਬਰ ਤੋਂ ਨਸ਼ਾ ਵਿਰੋਧੀ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਨਗੇ

ਪਾਰਟੀ 1 ਨਵੰਬਰ ਨੂੰ ਚੋਣ ਮਨੋਰਥ ਪੱਤਰ ਜਾਰੀ ਕਰੇਗੀ ਅਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ’ਤੇ 8 ਦਸੰਬਰ ਨੂੰ ਮੋਗਾ ਦੇ ਕਿੱਲੀ ਚਾਹਲਾਂ ਵਿਖੇ ਕਰੇਗੀ ਵਿਸ਼ਾਲ ਰੈਲੀ

ਚੰਡੀਗੜ੍ਹ 1 ਅਕਤੂਬਰ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਇਸਦਾ ਘਰ-ਘਰ ਪ੍ਰਚਾਰ ਮੁਹਿੰਮ ਪ੍ਰੋਗਰਾਮ 6 ਅਕਤੂਬਰ ਤੋਂ ਸ਼ੁਰੂ ਹੋਵੇਗਾ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 10 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਬੱਸ ਯਾਤਰਾ ਪ੍ਰੋਗਰਾਮ ਦੀ ਸ਼ੁਰੂਆਤ ਹੋਵੇਗੀ। ਘਰ-ਘਰ ਪ੍ਰਚਾਰ ਮੁਹਿੰਮ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ਼ੁਰੂ ਕਰਨਗੇ ਅਤੇ ਇਹ ਅਟਾਰੀ ਤੋਂ ਸ਼ੁਰੂ ਹੋਵੇਗੀ ਤੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਚਲਾਈ ਜਾਵੇਗੀ ਜਿਸ ਦੌਰਾਨ ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਨੂੰ ਤਿਆਰ ਕਰਨ ਵਾਸਤੇ ਸੁਝਾਅ ਲਏ ਜਾਣਗੇ ਤਾਂ ਜੋ ਅਕਾਲੀ ਦਲ ਦਾ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾ ਸਕੇ ਜੋ 1 ਨਵੰਬਰ ਨੂੰ ਰਿਲੀਜ਼ ਕੀਤਾ ਜਾਵੇਗਾ। ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ 5 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਨਸ਼ਾ ਵਿਰੋਧੀ ਮਹਿਲਾ ਮੁਹਿੰਮ ਮਾਵਾਂ ਧੀਆਂ ਦਾ ਸਤਿਕਾਰ ਦਾ ਦੂਜਾ ਪੜਾਅ ਸ਼ੁਰੂ ਕਰਨਗੇ। ਇਸ ਪ੍ਰੋਗਰਾਮ ਦਾ ਨਾਂ ਮਾਵਾਂ ਧੀਆਂ ਦੀ ਲਲਕਾਰ, ਬੰਦ ਕਰੋ ਨਸ਼ਾ ਵਪਾਰ ਹੋਵਗਾ ਤੇ ਸੂਬੇ ਦੇ ਹਰ ਘਰ ਤੱਕ ਪਹੁੰਚ ਕਰੇਗੀ।

ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ’ਤੇ 8 ਦਸੰਬਰ ਨੂੰ ਮੋਗਾ ਦੇ ਕਿੱਲੀ ਚਾਹਲਾਂ ਪਿੰਡ ਵਿਚ ਵਿਸ਼ਾਲ ਜਨਤਕ ਰੈਲੀ ਕੀਤੀ ਜਾਵੇਗੀ। ਇਹ ਐਲਾਨ ਅੱਜ ਇਥੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਡਾ. ਦਲਜੀਤ ਸਿੰਘ ਚੀਮਾ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਵੇਰਵੇ ਸਾਂਝੇ ਕਰਦਿਆਂ ਇਹਨਾਂ ਆਗੂਆਂ ਨੇ ਕਿਹਾ ਕਿ ਇਹ ਫੈਸਲੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਹਲਕਾ ਇੰਚਾਰਜਾਂ ਤੇ ਆਬਜ਼ਰਵਰਾਂ ਦੀ ਮੀਟਿੰਗ ਵਿਚ ਹੋਏ ਫੈਸਲੇ ਮੁਤਾਬਕ ਲਏ ਗਏ ਹਨ। ਇਹਨਾਂ ਆਗੂਆਂ ਨੇ ਦੱਸਿਆ ਕਿ 6 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਘਰ-ਘਰ ਪ੍ਰਚਾਰ ਮੁਹਿੰਮ ਦੌਰਾਨ ਲੋਕਾਂ ਤੋਂ ਰਾਇ ਲਈ ਜਾਵੇਗੀ ਕਿ ਪਾਰਟੀ ਦੇ ਚੋਣ ਮਨੋਰਥ ਵਿਚ ਕੀ-ਕੀ ਸ਼ਾਮਲ ਕੀਤਾ ਜਾਵੇ। ਇਸ ਤੋਂ ਪਹਿਲਾਂ ਚੋਣ ਮਨੋਰਥ ਪੱਤਰ ਕਮੇਟੀ ਨੇ ਪਾਰਟੀ ਦੇ ਅਨੁਸੂਚਿਤ ਜਾਤੀ ਤੇ ਪਛੜੀਆਂ ਸ਼੍ਰੇਣੀਆਂ ਵਿੰਗਾਂ ਤੋਂ ਸੁਝਾਅ ਲਏ ਤੇ ਉਹ ਕਿਸਾਨਾਂ, ਵਪਾਰੀਆਂ, ਨੌਜਵਾਨਾਂ ਤੇ ਸਰਕਾਰੀ ਮੁਲਾਜ਼ਮਾਂ ਨਾਲ ਮੀਟਿੰਗਾਂ ਦੇ ਦੌਰ ਜਾਰੀ ਰੱਖੇਗੀ। ਉਹਨਾਂ ਕਿਹਾ ਕਿ ਸਾਡਾ ਮੁੱਖ ਜ਼ੋਰ ਲੋਕਾਂ ਤੋਂ ਫੀਡਬੈਕ ਲੈਣ ’ਤੇ ਰਹੇਗਾ ਤਾਂ ਜੋ ਅਸੀਂ ਪੰਜਾਬ ਨੂੰ ਤਰੱਕੀ ਤੇ ਖੁਸ਼ਹਾਲੀ ਦੇ ਦੌਰ ਵਿਚ ਲਿਜਾ ਸਕੀਏ। ਉਹਨਾਂ ਦੱਸਿਆ ਕਿ ਇਹ ਸਾਰੇ ਪ੍ਰੋਗਰਾਮ 25 ਅਕਤੂਬਰ ਨੂੰ ਸੰਪੂਰਨ ਹੋਣਗੇ।
ਭੂੰਦੜ ਤੇ ਡਾ. ਚੀਮਾ ਨੇ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਦੀ ਬੱਸ ਯਾਤਰਾ 10 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਸ਼ੁਰੂ ਹੋਵੇਗੀ ਜਿਸ ਦੌਰਾਨ ਸਰਦਾਰ ਬਾਦਲ ਰੋਜ਼ਾਨਾ ਦੋ ਤੋਂ ਤਿੰਨ ਹਲਕੇ ਕਵਰ ਕਰਨਗੇ। ਡਾ. ਚੀਮਾ ਨੇ ਇਹ ਵੀ ਐਲਾਨ ਕੀਤਾ ਕਿ ਪਾਰਟੀ ਅਤੇ ਇਸਦੇ ਆਗੂਆਂ ਦੇ ਖਿਲਾਫ ਮੀਡੀਆ ਅਤੇ ਸੋਸ਼ਲ ਮੀਡੀਆ ’ਤੇ ਕੀਤੇ ਜਾਂਦੇ ਕੂੜ ਪ੍ਰਚਾਰ ਨੂੰ ਲੈ ਕੇ 10 ਮੈਂਬਰੀ ਵਕੀਲਾਂ ਦੀ ਕਮੇਟੀ ਗਠਿਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਇਸ ਕਮੇਟੀ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ ਜੋ ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨਾਲ ਸਲਾਹ ਮਸ਼ਵਰਾ ਕਰ ਕੇ ਫੈਸਲੇ ਲੈਣਗੇ।

ਡੱਬੀ

ਇਸ ਦੌਰਾਨ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਸਿਰਫ 25 ਰੁਪਏ ਦਾ ਵਾਧਾ ਕਰ ਕੇ 2610 ਰੁਪਏ ਪ੍ਰਤੀ ਕੁਇੰਟਲ ਭਾਅ ਤੈਅ ਕਰਨ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਇਹ ਕੀਮਤ ਕਿਸਾਨਾਂ ਦੀ ਲਾਗਤ ਮੁਤਾਬਕ ਨਹੀਂ ਹੈ ਤੇ ਪਿਛਲੇ 17 ਸਾਲਾਂ ਵਿਚ ਸਭ ਤੋਂ ਘੱਟ ਕੀਤਾ ਗਿਆ ਵਾਧਾ ਹੈ। ਸਰਦਾਰ ਭੂੰਦੜ ਨੇ ਕੇਂਦਰ ਸਰਕਾਰ ਨੂੰ ਇਸ ਫੈਸਲੇ ’ਤੇ ਮੁੜ ਵਿਚਾਰ ਕਰਨ ਅਤੇ ਇਸਦੀ ਫੌਰੀ ਸਮੀਖਿਆ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਖੇਤੀਬਾੜੀ ਖੇਤਰ ਨੂੰ ਬਚਾਉਣ ਵਾਸਤੇ ਅਜਿਹਾ ਜ਼ਰੂਰੀ ਹੈ ਕਿਉਂਕਿ ਇਹ ਖੇਤਰ ਬਹੁਤ ਗੰਭੀਰ ਸੰਕਟ ਵਿਚੋਂ ਲੰਘ ਰਿਹਾ ਹੈ।

Comments

Most Popular

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਚਾਰਾਂ ਸਰਕਾਰੀ ਜਨਰਲ ਬੀਮਾ ਕੰਪਨੀਆਂ ਦੇ ਰਲੇਵੇਂ ਦੀ ਮੰਗ, ਜੀ.ਆਈ.ਈ.ਏ.ਆਈ.ਏ. ਨੇ ਚੰਡੀਗੜ੍ਹ ਵਿੱਚ ਸੰਪਰਕ ਮੁਹਿੰਮ ਸ਼ੁਰੂ ਕੀਤੀ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਭੜਕੇ ਜੰਗਲਾਤ ਕਾਮੇੰ ਅਧਿਕਾਰੀਆਂ ਦੇ ਭਰੋਸੇ ਮਗਰੋਂ ਹੋਏ ਸ਼ਾਂਤ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

GIEAIA seeks merger of four public sector general insurers

ਸਟਰੀਟ ਲਾਈਟਾਂ ਅਤੇ ਪਾਰਕਿੰਗ ਦੇ ਨਿੱਜੀਕਰਨ ਵਿਰੁੱਧ 23 ਸਤੰਬਰ, 2026 ਨੂੰ ਨਗਰ ਨਿਗਮ ਦਫ਼ਤਰ, ਸੈਕਟਰ 17 ਦੇ ਸਾਹਮਣੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਪੂਰੀਆਂ ਹੋ ਗਈਆਂ ਹਨ

ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ' ਵੱਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ