Skip to main content

ਕਿਸਾਨਾਂ ਦੀਆਂ ਬੁਨਿਆਦੀ ਮੰਗਾਂ ਲਈ ਭਾਕਿਯੂ ਉਗਰਾਹਾਂ ਨੇ ਫਿਰ ਘੇਰੇ ਡੀਸੀ ਦਫਤਰ,

ਕਿਸਾਨਾਂ ਦੀਆਂ ਬੁਨਿਆਦੀ ਮੰਗਾਂ ਲਈ ਭਾਕਿਯੂ ਉਗਰਾਹਾਂ ਨੇ ਫਿਰ ਘੇਰੇ ਡੀਸੀ ਦਫਤਰ, ਭਗਵੰਤ ਮਾਨ ਦਾ ਪੂਤਲਾ ਫੂਕਦਿਆਂ ਔਰਤਾਂ ਨੇ ਮੁੱਖ ਮੰਤਰੀ ਦਾ ਕੀਤਾ ਪਿੱਟ ਸਿਆਪਾ ਚੰਡੀਗੜ੍ਹ 5 ਅਕਤੂਬਰ ( ਰਣਜੀਤ ਧਾਲੀਵਾਲ ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਦੇ ਲੱਗਭਗ ਡੇੜ ਦਰਜਨ ਜਿਲਿਆਂ ਵਿੱਚ ਡਿਪਟੀ ਕਮਿਸਨਰਾਂ ਦੇ ਦਫਤਰਾਂ ਦੇ ਘਿਰਾਓ ਸੁਰੂ ਕਰ ਦਿੱਤੇ ਹਨ ਅਤੇ ਰਾਤ 10 ਵਜੇ ਔਰਤਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਿਆਪਾ ਕਰਦਿਆਂ ਮੁੱਖ ਮੰਤਰੀ ਦੇ ਪੂਤਲੇ ਫੂਕੇ ਜਾਣਗੇ ਅਤੇ ਘਿਰਾਓ ਜਾਰੀ ਰਹਿਣਗੇ। ਅੱਜ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ ਮਜਦੂਰਾਂ ਦੀਆਂ 13 ਮੰਗਾਂ ਲਈ ਪਹਿਲਾਂ 30 ਅਗਸਤ ਤੋਂ 16 ਦਿਨ ਲਗਾਤਾਰ ਡੀ ਸੀ ਦਫਤਰਾਂ ਅੱਗੇ ਦਿਨ ਰਾਤ ਦੇ ਧਰਨੇ ਲਾਏ ਪਰ ਸਰਕਾਰ ਨੇ ਮੰਗਾਂ ਪ੍ਰਤੀ ਚੁੱਪ ਧਾਰੀ ਹੋਈ ਹੈ। ਬੁਲਾਰਿਆਂ ਨੇ 23 ਅਕਤੂਬਰ ਨੂੰ ਸੱਦੇ ਜਾ ਰਹੇ ਵਿਧਾਨ ਸਭਾ ਚ ਮੁੜ ਲਿਆਂਦੀ ਜਾ ਰਹੀ ਲੈਂਡ ਪੁਲਿੰਗ ਪਾਲਿਸੀ ਰੱਦ ਕੀਤੀ ਜਾਵੇ ,ਆਬਾਦਕਾਰਾਂ ਅਤੇ ਮੁਜ਼ਾਰਿਆਂ, ਨੂੰ ਜਮੀਨਾਂ ਤੇ ਕਾਬਜ਼ ਮਾਲਕ ਕਿਸਾਨਾਂ ਮਜ਼ਦੂਰਾਂ ਨੂੰ ਮਾਲਕੀ ਦੇਣ ਦਾ ਕਾਨੂੰਨ ਬਣਾਇਆ ਜਾਵੇ,ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ, ਸਹਿਕਾਰੀ ਅਦਾਰਿਆਂ ਦੇ ਵਿੱਚ ਯਕਮੁਸ਼ਤ ਸਕੀਮ ਤੁਰੰਤ ਲਾਗੂ ਕਰਕੇ ਕਰਜੇ ਖਤਮ ਕੀਤੇ ਜਾਣ। ਸੂਦਖੋਰੀ ਨੂੰ ਨੱਥ ਪਾਉਂਦਾ ਕਿਸਾਨ ਮਜ਼ਦੂਰ ਪੱਖੀ ਕਰਜਾ ਕਾਨ...

ਪੁਲਿਸ ਅਧਿਕਾਰੀ ਵੱਲੋਂ ਲੜਕੀਆਂ ਨਾਲ ਛੇੜਛਾੜ ਦੀ ਘਟਨਾ ਸਰਮਨਾਕ : ਕਾ: ਸੇਖੋਂ

ਪੁਲਿਸ ਅਧਿਕਾਰੀ ਵੱਲੋਂ ਲੜਕੀਆਂ ਨਾਲ ਛੇੜਛਾੜ ਦੀ ਘਟਨਾ ਸਰਮਨਾਕ : ਕਾ: ਸੇਖੋਂ

ਚੰਡੀਗੜ੍ਹ 5 ਅਕਤੂਬਰ ( ਰਣਜੀਤ ਧਾਲੀਵਾਲ ) :  ਦੇਸ਼ ਦੀ ਰਾਜਧਾਨੀ ਵਿੱਚ ਪ੍ਰਦਰਸ਼ਨ ਦੌਰਾਨ ਲੜਕੀਆਂ ਦੀਆਂ ਛਾਤੀਆਂ ਨਾਲ ਛੇੜਛਾੜ ਕਰਨੀ ਅਤੀ ਸ਼ਰਮਨਾਕ ਘਟਨਾ ਹੈ। ਇਹ ਦੋਸ਼ ਲਾਉਂਦਿਆਂ ਸੀ ਪੀ ਆਈ ਐੱਮ ਪੰਜਾਬ ਦੇ ਸਕੱਤਰ ਕਾ: ਸੁਖਵਿੰਦਰ ਸਿੰਘ ਸੇਖੋਂ ਨੇ ਸੁਆਲ ਉਠਾਇਆ ਕਿ ਭਾਜਪਾ ਸਰਕਾਰ ਦੇ ਸ਼ਾਸਨ ਵਿੱਚ ਦਿੱਲੀ ਪੁਲਿਸ ਕੀ ਸੁਨੇਹਾ ਦੇਣਾ ਚਾਹੁੰਦੀ ਹੈ? ਦਿੱਲੀ ਪੁਲਿਸ ਕੇਂਦਰੀ ਗ੍ਰਹਿ ਵਿਭਾਗ ਦੇ ਅਧੀਨ ਕੰਮ ਕਰਦੀ ਹੋਣ ਕਰਕੇ ਇਸ ਘਿਨਾਉਣੀ ਘਟਨਾ ਲਈ ਕੇਂਦਰ ਸਰਕਾਰ ਪੂਰੀ ਤਰ੍ਹਾਂ ਜੁਮੇਵਾਰ ਹੈ। ਦਿੱਲੀ ਦੇ ਜੰਤਰ ਮੰਤਰ ਵਿਖੇ ਪ੍ਰਦਰਸ਼ਨ ਮੌਕੇ ਦਿੱਲੀ ਪੁਲਿਸ ਦੀ ਸੁਰੱਖਿਆ ਲਈ ਜੁਮੇਵਾਰੀ ਸੀ, ਖਾਸ ਕਰਕੇ ਮਹਿਲਾਵਾਂ ਦੀ ਰੱਖਿਆ ਲਈ। ਕੇਂਦਰੀ ਗ੍ਰਹਿ ਵਿਭਾਗ ਵੱਲੋਂ ਦਿੱਤੀ ਖੁੱਲ੍ਹ ਸਦਕਾ ਰਾਖੀ ਕਰਨ ਵਾਲੀ ਪੁਲਿਸ ਦੇ ਮਰਦ ਅਧਿਕਾਰੀ ਏ ਸੀ ਪੀ ਵਿਵੇਕ ਭਗਤ ਨੇ ਲੜਕੀਆਂ ਦੀਆਂ ਛਾਤੀਆਂ ਨਾਲ ਛੇੜਛਾੜ ਕੀਤੀ। ਤਿੰਨ ਮਹਿਲਾ ਪੱਤਰਕਾਰ ਵੱਲੋਂ ਲਾਏ ਦੋਸ ਉਪਰੰਤ ਜਾਂਚ ਲਈ ਇਹ ਮਾਮਲਾ ਦਿੱਲੀ ਦੀ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ। ਪਰ ਹੈਰਾਨੀ ਉਸ ਸਮੇਂ ਹੋਈ ਜਦੋਂ ਕਥਿਤ ਦੋਸੀ ਵਿਵੇਕ ਭਗਤ ਦੀ ਬਦਲੀ ਵੀ ਅਪਰਾਧ ਸ਼ਾਖਾ ਦੀ ਕਰ ਦਿੱਤੀ ਗਈ। ਪੁਲਿਸ ਐੱਫ ਆਈ ਆਰ ਦਰਜ ਕਰਨ ਦੀ ਬਜਾਏ ਬਿਆਨ ਦਰਜ ਕਰਨ ਜਾਂ ਪੁੱਛ ਗਿੱਛ ਕਰਨ ਦੇ ਬਹਾਨੇ ਬਣਾ ਕੇ ਟਾਲਾ ਵੱਟ ਰਹੀ ਹੈ।

ਕਾ: ਸੇਖੋਂ ਨੇ ਕਿਹਾ ਕਿ ਭਾਜਪਾ ਦੇ ਰਾਜਭਾਗ ਦੌਰਾਨ ਪਹਿਲਾਂ ਵੀ ਪ੍ਰਦਰਸ਼ਨਾਂ ਦੌਰਾਨ ਔਰਤਾਂ ਨਾਲ ਛੇੜਛਾੜ ਕਰਨ ਦੀਆਂ ਘਟਨਾਵਾਂ ਵਾਪਰੀਆਂ ਹਨ ਅਤੇ ਭਾਜਪਾ ਸਰਕਾਰ ਮਾਮਲਿਆਂ ਨੂੰ ਦਬਾਉਣ ਦੇ ਯਤਨ ਕਰਦੀ ਰਹੀ ਹੈ। ਭਾਜਪਾ ਦੇ ਬਹੁਤ ਸਾਰੇ ਆਗੂਆਂ, ਸੰਸਦ ਮੈਂਬਰਾਂ, ਵਿਧਾਇਕਾਂ ਆਦਿ ਤੇ ਔਰਤਾਂ ਦਾ ਸੋਸਣ ਕਰਨ ਦੇ ਦੋਸ਼ ਲੱਗ ਚੁੱਕੇ ਹਨ। ਹੁਣ ਦਿੱਲੀ ਪੁਲਿਸ ਜੋ ਕੇਂਦਰੀ ਗ੍ਰਹਿ ਵਿਭਾਗ ਦੇ ਅਧੀਨ ਹੈ, ਦੂਜੇ ਰਾਜਾਂ ਨੂੰ ਕੀ ਸੁਨੇਹਾ ਦੇਣਾ ਚਾਹੁੰਦੀ ਹੈ? ਉਹਨਾਂ ਕਿਹਾ ਕਿ ਜੇਕਰ ਔਰਤਾਂ ਨਾਲ ਦੇਸ ਦੀ ਰਾਜਧਾਨੀ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਹੀ ਛੇੜਛਾੜ ਕੀਤੀ ਜਾ ਰਹੀ ਹੈ ਤਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਅਹੁਦੇ ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ, ਉਸ ਵੱਲੋਂ ਤੁਰੰਤ ਅਸਤੀਫਾ ਦੇ ਕੇ ਲਾਂਭੇ ਹੋ ਜਾਣਾ ਚਾਹੀਦਾ ਹੈ। ਸੂਬਾ ਸਕੱਤਰ ਨੇ ਕਿਹਾ ਕਿ ਭਾਰਤੀ ਸੰਵਿਧਾਨ ਅਨੁਸਾਰ ਤੁਰੰਤ ਏ ਸੀ ਪੀ ਵਿਵੇਕ ਭਗਤ ਤੇ ਮੁਕੱਦਮਾ ਦਰਜ ਕਰਕੇ ਉਸਨੂੰ ਹਿਰਾਸਤ ਵਿੱਚ ਲਿਆ ਜਾਣਾ ਚਾਹੀਦਾ ਹੈ। ਜੇਕਰ ਇਸ ਮਾਮਲੇ ਨੂੰ ਲਟਕਾਉਣ ਦੇ ਯਤਨ ਕੀਤੇ ਤਾਂ ਦੇਸ ਵਾਸੀਆਂ ਨੂੰ ਇਨਸਾਫ਼ ਹਾਸਲ ਕਰਨ ਲਈ ਸੜਕਾਂ ਦੇ ਨਿਕਲਣਾ ਚਾਹੀਦਾ ਹੈ।

Comments

Most Popular

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਚਾਰਾਂ ਸਰਕਾਰੀ ਜਨਰਲ ਬੀਮਾ ਕੰਪਨੀਆਂ ਦੇ ਰਲੇਵੇਂ ਦੀ ਮੰਗ, ਜੀ.ਆਈ.ਈ.ਏ.ਆਈ.ਏ. ਨੇ ਚੰਡੀਗੜ੍ਹ ਵਿੱਚ ਸੰਪਰਕ ਮੁਹਿੰਮ ਸ਼ੁਰੂ ਕੀਤੀ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਭੜਕੇ ਜੰਗਲਾਤ ਕਾਮੇੰ ਅਧਿਕਾਰੀਆਂ ਦੇ ਭਰੋਸੇ ਮਗਰੋਂ ਹੋਏ ਸ਼ਾਂਤ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

GIEAIA seeks merger of four public sector general insurers

ਸਟਰੀਟ ਲਾਈਟਾਂ ਅਤੇ ਪਾਰਕਿੰਗ ਦੇ ਨਿੱਜੀਕਰਨ ਵਿਰੁੱਧ 23 ਸਤੰਬਰ, 2026 ਨੂੰ ਨਗਰ ਨਿਗਮ ਦਫ਼ਤਰ, ਸੈਕਟਰ 17 ਦੇ ਸਾਹਮਣੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਪੂਰੀਆਂ ਹੋ ਗਈਆਂ ਹਨ

ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ' ਵੱਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ