ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਸਖ਼ਤ ਨਿਖੇਧੀ, ਇਨਸਾਫ਼ ਦਿਵਾਉਣ ਲਈ ਹਰ ਸੰਘਰਸ਼ ਵਿੱਚ ਲਵਾਂਗੇ ਹਿੱਸਾ : ਹਰਿੰਦਰ ਸਿੰਘ ਲੱਖੋਵਾਲ
ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਸਖ਼ਤ ਨਿਖੇਧੀ, ਇਨਸਾਫ਼ ਦਿਵਾਉਣ ਲਈ ਹਰ ਸੰਘਰਸ਼ ਵਿੱਚ ਲਵਾਂਗੇ ਹਿੱਸਾ : ਹਰਿੰਦਰ ਸਿੰਘ ਲੱਖੋਵਾਲ
ਚੰਡੀਗੜ੍ਹ 14 ਅਕਤੂਬਰ ( ਰਣਜੀਤ ਧਾਲੀਵਾਲ ) : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਸ. ਹਰਿੰਦਰ ਸਿੰਘ ਲੱਖੋਵਾਲ ਨੇ ਮਾਨਸਾ ਵਿਖੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਘਟਨਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦਾ ਅਧਿਕਾਰ ਨਹੀਂ ਹੈ ਅਤੇ ਅਜਿਹੀਆਂ ਘਟਨਾਵਾਂ ਸਮਾਜ ਵਿੱਚ ਡਰ ਤੇ ਬੇਭਰੋਸਗੀ ਦਾ ਮਾਹੌਲ ਪੈਦਾ ਕਰਦੀਆਂ ਹਨ।
ਲੱਖੋਵਾਲ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਕਤਲ ਵਿੱਚ ਸ਼ਾਮਲ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਜਥੇਬੰਦੀਆਂ ਵੱਲੋਂ ਜੋ ਵੀ ਸੰਘਰਸ਼ੀ ਪ੍ਰੋਗਰਾਮ ਜਾਂ ਰੋਸ ਪ੍ਰਦਰਸ਼ਨ ਉਲੀਕੇ ਜਾਣਗੇ, ਉਨ੍ਹਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੂਰੀ ਤਨਦੇਹੀ ਨਾਲ ਸ਼ਮੂਲੀਅਤ ਕਰੇਗੀ। ਉਨ੍ਹਾਂ ਕਿਹਾ ਕਿ ਜਥੇਬੰਦੀ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਇਨਸਾਫ਼ ਮਿਲਣ ਤੱਕ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ।

Comments
Post a Comment