Skip to main content

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ ਚੰਡੀਗੜ੍ਹ 6 ਨਵੰਬਰ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੱਮਦ ਅਤੇ ਜਨਰਲ ਸਕੱਤਰ ਤੇ ਬੁਲਾਰੇ ਦਵਿੰਦਰ ਸਿੰਘ ਸੋਢੀ ਨੇ ਇੱਕ ਸੰਯੁਕਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਪੰਜਾਬ ਅਤੇ ਸਿੱਖ ਰਾਜਨੀਤੀ ਵਿੱਚ ਆਈ ਭਾਰੀ ਗਿਰਾਵਟ ਉੱਤੇ ਡੂੰਘੀ ਚਿੰਤਾ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਆਗੂਆਂ ਨੇ ਕਿਹਾ ਕਿ ਰਾਜਨੀਤੀ ਦੀ ਨਿਵਾਣ ਅੱਜ ਉਸ ਹੱਦ ਤੱਕ ਪਹੁੰਚ ਚੁੱਕੀ ਹੈ, ਜਿੱਥੇ ਕੱਲ੍ਹ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ-ਪਵਿੱਤਰ ਹਜ਼ੂਰੀ ਵਿੱਚ ਸੋਹਾਂ ਖਾ ਕੇ, ਜੈਕਾਰਿਆਂ ਦੀ ਗੂੰਜ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਪ੍ਰਧਾਨ ਚੁਣਨ ਵਾਲੇ ਲੋਕ ਅੱਜ ਉਹਨਾਂ ਵਿਰੁੱਧ ਹੀ ਟਿੱਪਣੀਆਂ ਕਰ ਰਹੇ ਹਨ। ਉਹ ਲੋਕ ਅੱਜ ਇਹ ਆਖ ਰਹੇ ਹਨ ਕਿ "ਗਿਆਨੀ ਹਰਪ੍ਰੀਤ ਸਿੰਘ ਤਾਂ ਇਕੱਲੇ ਕਥਾ ਵੀ ਕਰ ਸਕਦੇ ਹਨ।" ਇਸ ਤੋਂ ਨੀਵੇਂ ਪੱਧਰ ਦੀ ਅਤੇ ਸ਼ਰਮਨਾਕ ਰਾਜਨੀਤੀ ਹੋਰ ਕਿਤੇ ਨਜ਼ਰ ਨਹੀਂ ਆ ਸਕਦੀ। ਮੀਡੀਆ ਬਿਆਨ ਦੇ ਮੁੱਖ ਬਿੰਦੂ:  * ਮੌਕਾਪ੍ਰਸਤੀ ਅਤੇ ਦੋਹਰਾ ਚਰਿੱਤਰ: ਪੀਰ ਮੁਹੱਮਦ ਅਤੇ ਸੋਢੀ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜੋ ਲੋਕ ਕੱਲ੍ਹ ਤੱਕ ਗਿਆਨੀ ਹਰਪ੍ਰੀਤ ਸਿੰਘ ਜੀ ਦ...

ਮਾਨਸਾ ਪੁਲਿਸ ਨੇ ਨਸ਼ਾ ਤਸਕਰਾਂ ਨਾਲ ਰਲੇ ਮੁੱਖ ਮੰਤਰੀ ਦੇ ਹੁਕਮਾਂ ’ਤੇ ਨਸ਼ਿਆਂ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੀ ਲਾਸ਼ ਧੱਕੇ ਨਾਲ ਚੁੱਕੀ : ਹਰਸਿਮਰਤ ਕੌਰ ਬਾਦਲ

ਮਾਨਸਾ ਪੁਲਿਸ ਨੇ ਨਸ਼ਾ ਤਸਕਰਾਂ ਨਾਲ ਰਲੇ ਮੁੱਖ ਮੰਤਰੀ ਦੇ ਹੁਕਮਾਂ ’ਤੇ ਨਸ਼ਿਆਂ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੀ ਲਾਸ਼ ਧੱਕੇ ਨਾਲ ਚੁੱਕੀ : ਹਰਸਿਮਰਤ ਕੌਰ ਬਾਦਲ

ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰੇਗੀ ਅਤੇ ਉਹਨਾਂ ਨੂੰ ਵੇਚ ਕੇ ਪੀੜਤਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕਰੇਗੀ

ਤਲਵੰਡੀ ਸਾਬੋ ਵਿਖੇ ਵਿਸ਼ਾਲ ਮਾਵਾਂ ਧੀਆਂ ਲਲਕਾਰ ਰੈਲੀ ਨੂੰ ਕੀਤਾ ਸੰਬੋਧਨ

ਤਲਵੰਡੀ ਸਾਬੋ 30 ਅਕਤੂਬਰ ( ਪੀ ਡੀ ਐਲ ) : ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਨਸ਼ੇ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੀ ਲਾਸ਼ ਨੂੰ ਅਗਵਾ ਕੀਤਾ ਜਦੋਂ ਕਿ ਮੁੱਖ ਮੰਤਰੀ ਖੁਦ ਪੀੜਤ ਪਰਿਵਾਰਾਂ ਦੀ ਥਾਂ ਨਸ਼ਾ ਤਸਕਰਾਂ ਨਾਲ ਰਲਿਆ ਹੋਇਆ ਹੈ। ਬਠਿੰਡਾ ਦੇ ਐਮ ਪੀ, ਜਿਹਨਾਂ ਨੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੀ ਪਹਿਲਕਦਮੀ ’ਤੇ ਤਲਵੰਡੀ ਸਾਬੋ ਵਿਖੇ ਵਿਸ਼ਾਲ ਮਾਵਾਂ ਧੀਆਂ ਲਲਕਾਰ ਇਨਸਾਫ ਰੈਲੀ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਮਾਨਸਾ ਦਾ ਐਸ ਐਸ ਪੀ ਜਿਸਨੇ ਪਰਵਿੰਦਰ ਸਿੰਘ ਝੋਟਾ ਕਤਲ ਕੇਸ ਵਿਚ ਮੁਲਜ਼ਮਾਂ ਦੇ ਖਿਲਾਫ ਕਾਰਵਾਈ ਕਰਨ ਤੋਂ ਇਨਕਾਰ ਕੀਤਾ, ਹੁਣ ਭੱਮੇ ਕਲਾਂ ਦੇ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਚੁੱਕ ਕੇ ਲੈ ਗਏ। ਉਹਨਾਂ ਕਿਹਾ ਕਿ ਇਹ ਸਭ ਕੁਝ ਸ਼ਰ੍ਹੇਆਮ ਲੋਕਾਂ ਦੇ ਸਾਹਮਣੇ ਹੋਇਆ ਜਦੋਂ ਪੀੜਤ ਪਰਿਵਾਰ ਮ੍ਰਿਤਕ ਦੇਹ ਨੂੰ ਮਾਨਸਾ ਲੈ ਕੇ ਜਾ ਰਿਹਾ ਸੀ ਜਿਥੇ ਪਰਵਿੰਦਰ ਸਿੰਘ ਝੋਟਾ ਦਾ ਪਰਿਵਾਰ ਧਰਨੇ ’ਤੇ ਬੈਠਾ ਹੈ। ਉਹਨਾਂ ਕਿਹਾ ਕਿ ਇਸਦੇ ਬਾਵਜੂਦ ਜਦੋਂ ਉਹ ਬੀਤੀ ਰਾਤ ਪੀੜਤ ਪਰਿਵਾਰ ਨੂੰ ਮਿਲਣ ਗਏ ਤਾਂ ਐਸ ਐਸ ਪੀ ਨੇ ਉਹਨਾਂ ਨੂੰ ਝੂਠ ਬੋਲਿਆ ਅਤੇ ਸਾਰੇ ਮਾਮਲੇ ’ਤੇ ਪਰਦਾ ਪਾਉਣ ਦਾ ਯਤਨ ਕੀਤਾ।

ਹਰਸਿਮਰਤ ਕੌਰ ਬਾਦਲ ਨੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਖਿਲਾਫ ਜੰਗ ਨੂੰ ਆਪਣੇ ਹੱਥਾਂ ਵਿਚ ਲੈਣ ਅਤੇ ਕਿਹਾ ਕਿ ਉਹਨਾਂ ਦੇ ਮਨ ਨੂੰ ਸੰਤੁਸ਼ਟੀ ਹੈ ਕਿ ਔਰਤਾਂ ਨਾ ਸਿਰਫ ਅਕਾਲੀ ਦਲ ਵੱਲੋਂ ਬਣਾਈ ਮਾਈ ਭਾਗੋ ਦੀ ਫੌਜ ਵਿਚ ਸ਼ਾਮਲ ਹੋ ਰਹੀਆਂ ਹਨ ਬਲਕਿ ਨਸ਼ਾ ਤਸਕਰਾਂ ਨਾਲ ਲੋਹਾ ਵੀ ਲੈ ਰਹੀਆਂ ਹਨ। ਉਹਨਾਂ ਨੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਪਿੰਡਾਂ ਤੇ ਮੁਹੱਲਿਆਂ ਵਿਚ ਨਸ਼ਾ ਤਸਕਰਾਂ ਦੇ ਨਾਮ ਦਰਜ ਕਰਨ ਬਲਕਿ ਆਮ ਆਦਮੀ ਪਾਰਟੀ (ਆਪ) ਦੇ ਉਹਨਾਂ ਦੀ ਪੁਸ਼ਤ ਪਨਾਹੀ ਕਰਨ ਵਾਲੇ ਆਗੂਆਂ ਤੇ ਪੁਲਿਸ ਮੁਲਾਜ਼ਮਾਂ ਦੇ ਨਾਮ ਵੀ ਦਰਜ ਕਰਨ। ਉਹਨਾਂ ਕਿਹਾ ਕਿ 2027 ਵਿਚ ਅਕਾਲੀ ਦੀ ਸਰਕਾਰ ਬਣਨ ’ਤੇ ਅਸੀਂ ਇਕ ਮਹਿਲਾ ਡੀ ਜੀ ਪੀ ਅਗਵਾਈ ਹੇਠ ਵਿਸ਼ੇਸ਼ ਟਾਸਕ ਫੋਰਸ ਗਠਿਤ ਕਰਾਂਗੇ ਜੋ ਇਹਨਾਂ ਸਾਰੇ ਵਿਅਕਤੀਆਂ ਦੇ ਖਿਲਾਫ ਜਾਂਚ ਕਰੇਗੀ ਅਤੇ ਸਖ਼ਤ ਸਜ਼ਾਵਾਂ ਦੇਵੇਗੀ। ਉਹਨਾਂ ਨੇ ਮਾਈ ਭਾਗ ਦੀ ਫੌਜ ਦੇ ਹਲਕਾ ਪੱਧਰੀ ਕੋਆਰਡੀਨੇਟਰ ਨਿਯੁਕਤ ਕਰਨ ਦਾ ਵੀ ਐਲਾਨ ਕੀਤਾ।
ਬਾਦਲ ਨੇ ਔਰਤਾਂ ਨੂੰ ਇਹ ਵੀ ਭਰੋਸਾ ਦੁਆਇਆ ਕਿ ਨਸ਼ਾ ਤਸਕਰ ਤੇ ਉਹਨਾਂ ਦੇ ਆਕਾ ਅਕਾਲੀ ਦਲ ਦੀ ਸਰਕਾਰ ਵਿਚ ਨਹੀਂ ਬਚਣਗੇ ਤੇ ਅਕਾਲੀ ਦਲ ਦੀ ਸਰਕਾਰ ਕਾਨੂੰਨ ਲਿਆ ਕੇ ਉਹਨਾਂ ਨੂੰ 10 ਸਾਲ ਤੱਕ ਜ਼ਮਾਨਤ ਨਾ ਮਿਲਣਾ ਤੇ ਉਹਨਾਂ ਦੀ ਜਾਇਦਾਦ ਜ਼ਬਤ ਕਰਨੀ ਯਕੀਨੀ ਬਣਾਵੇਗੀ। ਬਾਦਲ ਨੇ ਇਸ ਮੌਕੇ ਨਸ਼ਿਆਂ ਕਾਰਨ ਪੁੱਤ ਗੁਆਉਣ ਵਾਲੀ ਮਹਿਲਾ ਪੁਸ਼ਪਾ ਨਾਲ ਵੀ ਗੱਲਬਾਤ ਕੀਤੀ ਤੇ ਕਿਹਾ ਕਿ ਜਿਥੇ ਵੀ ਮੈਂ ਜਾਂਦੀ ਹੈ, ਔਰਤਾਂ ਆ ਕੇ ਉਹਨਾਂ ਨੂੰ ਨਸ਼ਿਆਂ ਦੀ ਬੁਰਾਈ ਬਾਰੇ ਦੱਸਦੀਆਂ ਹਨ ਕਿ ਕਿਵੇਂ ਉਹਨਾਂ ਦੀ ਜ਼ਿੰਦਗੀ ਨਸ਼ਿਆਂ ਨੇ ਬਰਬਾਦ ਕੀਤੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਉਹਨਾਂ ਦੀਆਂ ਅਪੀਲਾਂ ਸੁਣਨ ਵਾਸਤੇ ਤਿਆਰ ਨਹੀਂ ਤੇ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕਰਨ ਤੋਂ ਵੀ ਇਨਕਾਰੀ ਹਨ। ਉਹਨਾਂ ਨੇ ਮੁੱਖ ਮੰਤਰੀ ਵੱਲੋਂ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮਿਲਣ ਤੋਂ ਇਨਕਾਰ ਕਰਨ ਦੀ ਵੀ ਨਿਖੇਧੀ ਕੀਤੀ ਤੇ ਦੱਸਿਆ ਕਿ 15 ਦਿਨਾਂ ਤੋਂ ਝੋਟਾ ਦਾ ਅੰਤਿਮ ਸਸਕਾਰ ਨਹੀਂ ਹੋ ਸਕਿਆ।

ਉਹਨਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਨੇ ਇਹ ਵੀ ਦੱਸ ‌ਦਿੱਤਾ ਹੈ ਕਿ ਉਹਨਾਂ ਦੀ ਹਮਦਰਦੀ ਕਿਥੇ ਹੈ ਕਿਉਂਕਿ ਉਹਨਾਂ ਨੇ ਨਸ਼ਾ ਤਸਕਰੀ ਖਿਲਾਫ ਕਾਲੇ ਝੰਡੇ ਵਿਖਾਉਣ ’ਤੇ ਮੋਹਣਜੀਤ ਸਿੰਘ ਨਾਲ ਕਿਵੇਂ ਤਸ਼ੱਦਦ ਕੀਤਾ ਤੇ ਉਸ ਨੂੰ ਕਰੰਟ ਲਗਾਇਆ ਗਿਆ। ਉਹਨਾਂ ਕਿਹਾ ਕਿ ਇਹੀ ਕੁਝ ਤੂਰ ਵਣਜਾਰਾ ਦੇ ਗੁਲਜ਼ਾਰ ਸਿੰਘ ਨਾਲ ਹੋਇਆ ਜਿਸਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਇਹ ਸਵਾਲ ਕੀਤਾ ਸੀ ਕਿ ਚਿੱਟੇ ਦੇ ਕਾਰੋਬਾਰ ਦੇ ਮਾਮਲੇ ਵਿਚ ਕਾਰਵਾਈ ਕਿਉਂ ਨਹੀਂ ਹੋ ਰਹੀ। ਉਹਨਾਂ ਕਿਹਾ ਕਿ ਇਹ ਸਾਰੇ ਕੇਸ ਸਪਸ਼ਟ ਸੁਨੇਹਾ ਦੇ ਰਹੇ ਹਨ ਕਿ ਜੇਕਰ ਉਹਨਾਂ ਨੇ ਸ਼ਾਸਕਾਂ ਖਿਲਾਫ ਆਵਾਜ਼ ਬੁਲੰਦ ਕੀਤੀ ਤਾਂ ਉਹ ਮੌਤ ਦੇ ਮੂੰਹ ਵਿਚ ਜਾਣਗੇ ਅਤੇ ਇਸੇ ਕਾਰਨ ਨਸ਼ਾ ਤਸਕਰੀ ਵਿਚ ਦਿਨੋਂ ਦਿਨ ਵਾਧਾ ਹੋ ਰਿਹਾ ਹੈ। ਇਸ ਮੌਕੇ ਅਕਾਲੀ ਦਲ ਦੇ ਤਲਵੰਡੀ ਸਾਬੋ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਤੇ ਉਹਨਾਂ ਦੀ ਪਤਨੀ ਰਿਤਿਕਾ ਸਿੱਧੂ ਵੀ ਹਾਜ਼ਰ ਸਨ।

Comments

Most Popular

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਹੰਕਾਰੀ ਚੇਅਰਮੈਨ ਵੱਲੋਂ ਗਰਭਵਤੀ ਅਤੇ ਬਿਮਾਰ ਮਹਿਲਾਵਾਂ ਤੋਂ ਚੁਕਵਾਇਆ ਜਾ ਰਿਹਾ ਭਾਰੀ ਸਮਾਨ, ਕਰਵਾਈ ਜਾ ਰਹੀ ਹੈ ਸਫਾਈ

ਫੀਲਡ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ : ਵਾਹਿਦਪੁਰੀ

The auspicious festival of Dussehra was celebrated with great fervor at Wave Estate, Sector-85, Mohali : Hardev Singh Ubha.

ਹਿੰਮਤ, ਦ੍ਰਿੜਤਾ ਅਤੇ ਸ਼ਮੂਲੀਅਤ ਦਾ ਇੱਕ ਵਿਲੱਖਣ ਜਸ਼ਨ:

19 ਅਕਤੂਬਰ ਨੂੰ ਸੀਪੀਡੀਐਲ ਵਿਰੁੱਧ ਬਿਜਲੀ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਲਈ ਤਿਆਰੀਆਂ ਜ਼ੋਰਾਂ 'ਤੇ

ਪੀਜੀਆਈ ਕਰਮਚਾਰੀ ਯੂਨੀਅਨ ਨੇ ਪੀਜੀਆਈ ਅਤੇ ਕੇਂਦਰ ਸਰਕਾਰ ਦੇ ਹੋਰ ਖੁਦਮੁਖਤਿਆਰ ਅਦਾਰਿਆਂ ਦੇ ਕਰਮਚਾਰੀਆਂ ਨੂੰ ਐਡ-ਹਾਕ ਬੋਨਸ ਦੀ ਅਦਾਇਗੀ ਨਾ ਕਰਨ ਦੇ ਖਿਲਾਫ ਇੱਕ ਵਿਸ਼ਾਲ ਵਿਰੋਧ ਰੈਲੀ ਦਾ ਆਯੋਜਨ ਕੀਤਾ

ਯੂਟੀ ਕਰਮਚਾਰੀ ਅਤੇ ਵਰਕਰ ਫੈਡਰੇਸ਼ਨ, ਚੰਡੀਗੜ੍ਹ ਨੇ ਮੰਗ ਕੀਤੀ ਹੈ ਕਿ 20,000 ਤੋਂ ਵੱਧ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਬੋਨਸ ਅਤੇ 2% ਵਾਧੂ ਡੀਸੀ ਰੇਟ ਦਿੱਤਾ ਜਾਵੇ

NHM ਮੁਲਾਜ਼ਮਾਂ ਵੱਲੋਂ ਲਗਾਤਾਰ ਦੂਜੇ ਦਿਨ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ; 23 ਅਕਤੂਬਰ ਨੂੰ GMSH-16 ਦੇ ਸਾਹਮਣੇ ਹੋਵੇਗਾ ਸਮੂਹਿਕ ਪ੍ਰਦਰਸ਼ਨ

ਚੰਡੀਗੜ੍ਹ ਐਨ.ਐਚ.ਐਮ. ਕਰਮਚਾਰੀ ਸੰਘ ਵੱਲੋਂ ਲੰਬਿਤ ਮੰਗਾਂ ਨੂੰ ਲੈ ਕੇ ਤਿੰਨ ਰੋਜ਼ਾ ਰੋਸ ਪ੍ਰਦਰਸ਼ਨ ਦੀ ਸ਼ੁਰੂਆਤ,

ਸੰਯੁਕਤ ਕਿਸਾਨ ਮੋਰਚੇ ਭਖਦੇ ਕਿਸਾਨੀ ਮਸਲਿਆਂ ਤੇ ਮੀਟਿੰਗ ਹੋਈ