Skip to main content

SAD appeals to Punjab Governor to dismiss CM Bhagwant Mann

SAD appeals to Punjab Governor to dismiss CM Bhagwant Mann (Delegation led by S Sukhbir S Badal also urges Governor to grant Rs two crore compensation to the family of slain anti-drug crusader Parvinder Singh Jhota and a Class 1 job to the latter’s wife) (Asks CM to explain how a teacher’s son could bring back luxury purchases of Rs 1 crore, including an Rs 10 lakh woman’s bag, from his Paris jaunt) Chandigarh 23 October ( Ranjeet Singh Dhaliwal ) : The Shiromani Akali Dal (SAD) today appealed to Punjab Governor Gulab Chand Kataria to dismiss chief minister Bhagwant Mann besides urging him grant a Rs two crore compensation to the family of slain anti-drug crusader Parvinder Singh Jhota and a class one job to the latter’s wife. A high level delegation of the SAD, led by its president Sukhbir Singh Badal, also called for action against all ministers, legislators and civil and police officials accused of patronizing the drug trade and issuing arms licenses to drug offenders. It also urged...

ਅਕਾਲੀ ਦਲ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਮੁੱਖ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਅਪੀਲ

ਅਕਾਲੀ ਦਲ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਮੁੱਖ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਅਪੀਲ

ਸੁਖਬੀਰ ਬਾਦਲ ਦੀ ਅਗਵਾਈ ਹੇਠਲੇ ਵਫਦ ਨੇ ਰਾਜਪਾਲ ਨੂੰ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ 2 ਕਰੋੜ ਰੁਪੲ ਮੁਆਵਜ਼ਾ ਤੇ ਉਸਦੀ ਪਤਨੀ ਨੂੰ ਅਵੱਲ ਦਰਜੇ ਦੀ ਨੌਕਰੀ ਦੇਣ ਦੀ ਕੀਤੀ ਅਪੀਲ

ਮੁੱਖ ਮੰਤਰੀ ਨੂੰ ਆਖਿਆ ਕਿ ਉਹ ਦੱਸਣ ਕਿ ਮਾਸਟਰ ਦਾ ਮੁੰਡਾ ਪੈਰਿਸ ਤੋਂ ਔਰਤਾਂ ਲਈ 10 ਲੱਖ ਰੁਪਏ ਦਾ ਪਰਸ ਤੇ 1 ਕਰੋੜ ਰੁਪਏ ਦਾ ਬੇਸ਼ਕੀਮਤੀ ਸਮਾਨ ਕਿਵੇਂ ਲਿਆ ਸਕਦਾ ਹੈ ?

ਚੰਡੀਗੜ੍ਹ 23 ਅਕਤੂਬਰ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਰਖ਼ਾਸਤ ਕਰਨ ਅਤੇ ਅਪੀਲ ਕੀਤੀ ਕਿ ਮਰਹੂਮ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ 2 ਕਰੋੜ ਰੁਪਏ ਮੁਆਵਜ਼ਾ ਤੇ ਉਸਦੀ ਪਤਨੀ ਨੂੰ ਅਵੱਲ ਦਰਜੇ ਦੀ ਨੌਕਰੀ ਪ੍ਰਦਾਨ ਕੀਤੀ ਜਾਵੇ। ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਉਚ ਪੱਧਰੀ ਵਫਦ ਨੇ ਰਾਜਪਾਲ ਨਾਲ ਮੁਲਾਕਾਤ ਦੌਰਾਨ ਸਾਰੇ ਮੰਤਰੀਆਂ, ਵਿਧਾਇਕਾਂ, ਸਿਵਲ ਤੇ ਪੁਲਿਸ ਅਧਿਕਾਰੀਆਂ ਵੱਲੋਂ ਨਸ਼ਾ ਤਸਕਰੀ ਦੀ ਪੁਸਤਪਨਾਹੀ ਕਰਨ ਅਤੇ ਨਸ਼ਾ ਤਸਕਰਾਂ ਨੂੰ ਹਥਿਆਰਾਂ ਦੇ ਲਾਇਸੰਸ ਜਾਰੀ ਕਰਨ ਬਦਲੇ ਵੀ ਉਹਨਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਵਫਦ ਨੇ ਇਹ ਵੀ ਅਪੀਲ ਕੀਤੀ ਕਿ ਪਰਵਿੰਦਰ ਝੋਟਾ ਦੇ ਕਤਲ ਦੀ ਸੀ ਬੀ ਆਈ ਜਾਂਚ ਵਿਚ ਗੁਲਜ਼ਾਰ ਸਿੰਘ ਤੂਰ ਵਣਜਾਰਾ (ਦਿੜਬਾ) ਜਿਸਨੇ ਆਪਣੇ ਮਰਨ ਵੇਲੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਨਾਮ ਲਿਆ ਅਤੇ ਬਿਕਰਮਜੀਤ ਸਿੰਘ ਸ੍ਰੀ ਹਰਿਗੋਬਿੰਦਪੁਰ ਸਾਹਿਬ ਜਿਸਨੂੰ ਨਸ਼ਾ ਮਾਫੀਆ ਦਾ ਵਿਰੋਧ ਕਰਨ ’ਤੇ ਕਤਲ ਕੀਤਾ ਗਿਆ, ਦੇ ਕੇਸ ਵੀ ਸ਼ਾਮਲ ਕਰਵਾਏ ਜਾਣ। ਰਾਜਪਾਲ ਨੂੰ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਦੋਂ ਪੰਜਾਬ ਨਸ਼ਿਆਂ ਨਾਲ ਜੂਝ ਰਿਹਾ ਹੈ, ਉਸ ਵੇਲੇ ਪੰਜਾਬੀਆਂ ਵਿਚ ਵਿਸ਼ਵਾਸ ਬਹਾਲ ਕਰਨ ਵਾਸਤੇ ਦਰੁੱਸਤੀ ਭਰੇ ਕਦਮ ਚੁੱਕਣੇ ਜ਼ਰੂਰੀ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਖਿਲਾਫ ਲੜਨ ਵਾਲੇ ਝੋਟਾ ਦਾ ਪਰਿਵਾਰ ਪੰਜਾਬ ਦਾ ਪਰਿਵਾਰ ਹੈ ਤੇ ਝੋਟਾ ਦੇ ਪਰਿਵਾਰ ਨੇ ਕੋਈ ਵੀ ਨਿੱਜੀ ਲਾਭ ਨਹੀਂ ਮੰਗਿਆ ਤੇ ਰਾਜ ਸਰਕਾਰ ਨੂੰ ਪਰਿਵਾਰ ਦਾ ਖਿਆਲ ਰੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪਰਵਿੰਦਰ ਝੋਟਾ ਦੀ ਪਤਨੀ ਅਧਿਆਪਕ ਹੈ ਤੇ ਉਸਨੂੰ ਅਵੱਲ ਦਰਜੇ ਦੀ ਗਜ਼ਟਡ ਪੋਸਟ ਦੀ ਨੌਕਰੀ ਦੇਣੀ ਚਾਹੀਦੀ ਹੈ।

ਸੁਖਬੀਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਰਵਿੰਦਰ ਝੋਟਾ ਦੇ ਕਤਲ ਲਈ ਜ਼ਿੰਮੇਵਾਰ ਹਨ। ਉਹਨਾਂ ਨੇ ਝੋਟਾ ਦੇ ਪਿਤਾ ਭੀਮ ਸਿੰਘ ਵੱਲੋਂ ਪੁਲਿਸ ਨੂੰ ਦਿੱਤੇ ਬਿਆਨ ਦਾ ਹਵਾਲਾ ਦਿੱਤਾ ਜਿਸ ਵਿਚ ਉਹਨਾਂ ਦੱਸਿਆ ਕਿ ਉਹਨਾਂ ਦਾ ਪੁੱਤਰ ਪੰਜਾਬ ਵਿਚ ਨਸ਼ਿਆਂ ਦੇ ਪਸਾਰ ਲਈ ਸਿਆਸਤਦਾਨ-ਪੁਲਿਸ ਗੰਢਤੁੱਪ ਦਾ ਸ਼ਿਕਾਰ ਹੋਇਆ ਹੈ। ਉਹਨਾਂ ਕਿਹਾ ਕਿ ਭੀਮ ਸਿੰਘ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਇਸ ਗੰਢਤੁੱਪ ਦੀ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਿਖ਼ਰਲੇ ਪੱਧਰ ਤੋਂ ਪੁਸ਼ਤਪਨਾਹੀ ਹੋ ਰਹੀ  ਹੈ। ਉਹਨਾਂ ਕਿਹਾ ਕਿ ਨਸ਼ਾ ਵਿਰੋਧੀ ਕਾਰਕੁੰਨ ਦੇ ਪਿਤਾ ਨੇ ਇਹ ਵੀ ਦੱਸਿਆ ਹੈ ਕਿ ਉਸਦੇ ਪੁੱਤਰ ਨੇ ਉਹਨਾਂ ਨੂੰ ਦੱਸਿਆ ਸੀ ਕਿ ਸੂਬੇ ਦੇ ਡੀ ਜੀ ਪੀ ਹੀ ਪਰਵਿੰਦਰ ਝੋਟਾ ਖਿਲਾਫ ਝੂਠੇ ਕੇਸ ਦਰਜ ਕਰਨ ਵਾਸਤੇ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਕਿਉਂਕਿ ਸੂਬੇ ਦੇ ਦੋਵੇਂ ਮੁਖੀ ਲੋਕਾਂ ਅਤੇ ਸੂਬੇ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਅਸਫਲ ਰਹੇ ਹਨ, ਇਸ ਲਈ ਦੋਵਾਂ ਨੂੰ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ। ਮੰਗ ਪੱਤਰ ਵਿਚ ਇਹ ਵੀ ਕਿਹਾ ਗਿਆ ਕਿ ਇਹਨਾਂ ਕਦਮਾਂ ਨਾਲ ਪੰਜਾਬੀਆਂ ਨੂੰ ਸਪਸ਼ਟ ਸੁਨੇਹਾ ਜਾਵੇਗਾ ਕਿ ਹੁਣ ਬਹੁਤ ਹੋ ਗਿਆ। ਮੰਗ ਪੱਤਰ ਵਿਚ ਕਿਹਾ ਗਿਆ ਕਿ ਪੰਜਾਬ ਅਤੇ ਪੰਜਾਬੀਆਂ ਨੇ ਮਹਿਸੂਸ ਕਰ ਲਿਆ ਹੈ ਕਿ ਨਸ਼ਾ ਤਸਕਰੀ, ਇਸਦੀ ਪੁਸ਼ਤਪਨਾਹੀ ਕਰਨ ਵਾਲੇ ਸੂਬੇ ਦੇ ਨੰਬਰ ਇਕ ਦੁਸ਼ਮਣ ਹਨ ਤੇ ਇਹਨਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ।

ਰਾਜਪਾਲ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਇਕ ਸੱਚਾਈ ਹੈ ਕਿ ਆਮ ਆਦਮੀ ਪਾਰਟੀ (ਆਪ) ਨੇ ਅਜਿਹਾ ਕੋਈ ਕਾਨੂੰਨ ਲਾਗੂ ਨਹੀਂ ਕੀਤਾ ਜਿਸ ਰਾਹੀਂ ਨਸ਼ਾ ਤਸਕਰਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਹੋਵੇ ਜਾਂ ਉਹਨਾਂ ਦੀ ਸਾਰੀ ਜਾਇਦਾਦ ਜ਼ਬਤ ਹੋਵੇ ਜਿਸ ਤੋਂ ਸਾਬਤ ਹੁੰਦਾ ਹੈ ਕਿ ਸਰਕਾਰ ਨਸ਼ਾ ਤਸਕਰਾਂ ਨਾਲ ਰਲੀ ਹੋਈ ਹੈ। ਉਹਨਾਂ ਕਿਹਾ ਕਿ ਦੇਸ਼ ਭਰ ਵਿਚ 48 ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ ਸੀ ਓ ਆਰ ਡੀ) ਮੀਟਿੰਗਾਂ ਹੋ ਚੁੱਕੀਆਂ ਹਨ ਪਰ ਭਗਵੰਤ ਮਾਨ ਅਜਿਹੀ ਕੋਈ ਵੀ ਮੀਟਿੰਗ ਸੱਦਣ ਜਾਂ ਇਸ ਵਿਚ ਸ਼ਾਮਲ ਹੋਣ ਵਿਚ ਫੇਲ੍ਹ ਰਹੇ ਹਨ। ਇਸ ਤੋਂ ਪਤਾ ਚਲਦਾ ਹੈ ਕਿ ਨਸ਼ਾ ਤਸਕਰੀ ਪ੍ਰਤੀ ਉਹਨਾਂ ਦਾ ਰਵੱਈਆ ਕਿੰਨਾ ਢਿੱਲ ਮੱਠ ਵਾਲਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਸੂਬੇ ਦੇ ਹਾਲਾਤ ਨਾਲ ਨਜਿੱਠਣ ਦੀ ਥਾਂ ਆਪਣੀ ਪਤਨੀ ਦਾ ਜਨਮ ਦਿਨ ਮਨਾਉਣ ਪੈਰਿਸ ਚਲੇ ਗਏ। ਬਾਦਲ ਨੇ ਭਗਵੰਤ ਮਾਨ ਦੇ ਵਿਦੇਸ਼ ਦੌਰਿਆਂ ’ਤੇ ਪਾਬੰਦੀ ਲਾਉਣ ਦੀ ਵੀ ਮੰਗ ਕੀਤੀ ਤੇ ਕਿਹਾ ਕਿ ਅਜਿਹੇ ਦੌਰੇ ਫਜ਼ੂਲ ਖਰਚੀ ਹਨ। ਉਹਨਾਂ ਕਿਹਾ ਕਿ ਪੈਰਿਸ ਤੋਂ ਵਾਪਸੀ ਵੇਲੇ ਮੁੱਖ ਮੰਤਰੀ ਇਕ ਕਰੋੜ ਰੁਪਏ ਜਿਸ ਵਿਚ 10 ਲੱਖ ਰੁਪਏ ਦਾ ਮਹਿਲਾ ਬੈਗ ਵੀ ਸ਼ਾਮਲ ਸੀ, ਦਾ ਸਮਾਨ ਲੈ ਆਏ। ਉਹ ਪੰਜਾਬੀਆਂ ਨੂੰ ਦੱਸਣ ਕਿ ਇਕ ਮਾਸਟਰ ਦਾ ਮੁੰਡਾ ਇੰਨਾ ਸਮਾਨ ਕਿਵੇਂ ਲਿਆ ਸਕਦਾ ਹੈ ? ਇਸ ਮੌਕੇ ਉਹਨਾਂ ਦੇ ਨਾਲ ਸਰਦਾਰ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ ਅਤੇ ਪਰਮਬੰਸ ਸਿੰਘ ਰੋਮਾਣਾ ਵੀ ਹਾਜ਼ਰ ਸਨ।

ਡੱਬੀ

ਮੀਡੀਆ ਦੇ ਸਵਾਲ ਦੇ ਜਵਾਬ ਵਿਚ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਇਕ ਖੇਤਰੀ ਪਾਰਟੀ ਹੈ ਤੇ ਸੂਬਾ ਹੀ ਉਸ ਲਈ ਨੰਬਰ ਇਕ ਤਰਜੀਹ ਹੈ। ਉਹਨਾਂ ਕਿਹਾ ਕਿ ਅਸੀਂ ਸੱਤਾ ਵਿਚ ਆਈਏ ਜਾਂ ਨਾ ਆਈਏ ਪਰ ਅਸੀਂ ਪੰਜਾਬ ਲਈ ਲੜਦੇ ਰਹਾਂਗੇ। ਉਹਨਾਂ ਸਪਸ਼ਟ ਕੀਤਾ ਕਿ ਅਕਾਲੀ ਦਲ ਕਾਂਗਰਸ ਅਤੇ ਆਪ ਨੂੰ ਆਪਣੀਆਂ ਦੁਸ਼ਮਣ ਮੰਨਦਾ ਹੈ ਤੇ ਹੋਰ ਕਿਸੇ ਵੀ ਉਸ ਪਾਰਟੀ ਨਾਲ ਗਠਜੋੜ ਲਈ ਤਿਆਰ ਹੈ ਜੋ ਉਸਦੀ ਵਿਚਾਰਧਾਰਾ ਤੇ ਸਿਧਾਂਤਾਂ ਦਾ ਸਨਮਾਨ ਕਰਦੀ ਹੋਵੇ।

Comments

Most Popular

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਹੰਕਾਰੀ ਚੇਅਰਮੈਨ ਵੱਲੋਂ ਗਰਭਵਤੀ ਅਤੇ ਬਿਮਾਰ ਮਹਿਲਾਵਾਂ ਤੋਂ ਚੁਕਵਾਇਆ ਜਾ ਰਿਹਾ ਭਾਰੀ ਸਮਾਨ, ਕਰਵਾਈ ਜਾ ਰਹੀ ਹੈ ਸਫਾਈ

ਫੀਲਡ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ : ਵਾਹਿਦਪੁਰੀ

The auspicious festival of Dussehra was celebrated with great fervor at Wave Estate, Sector-85, Mohali : Hardev Singh Ubha.

ਹਿੰਮਤ, ਦ੍ਰਿੜਤਾ ਅਤੇ ਸ਼ਮੂਲੀਅਤ ਦਾ ਇੱਕ ਵਿਲੱਖਣ ਜਸ਼ਨ:

19 ਅਕਤੂਬਰ ਨੂੰ ਸੀਪੀਡੀਐਲ ਵਿਰੁੱਧ ਬਿਜਲੀ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਲਈ ਤਿਆਰੀਆਂ ਜ਼ੋਰਾਂ 'ਤੇ

ਚਾਰਾਂ ਸਰਕਾਰੀ ਜਨਰਲ ਬੀਮਾ ਕੰਪਨੀਆਂ ਦੇ ਰਲੇਵੇਂ ਦੀ ਮੰਗ, ਜੀ.ਆਈ.ਈ.ਏ.ਆਈ.ਏ. ਨੇ ਚੰਡੀਗੜ੍ਹ ਵਿੱਚ ਸੰਪਰਕ ਮੁਹਿੰਮ ਸ਼ੁਰੂ ਕੀਤੀ

NHM ਮੁਲਾਜ਼ਮਾਂ ਵੱਲੋਂ ਲਗਾਤਾਰ ਦੂਜੇ ਦਿਨ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ; 23 ਅਕਤੂਬਰ ਨੂੰ GMSH-16 ਦੇ ਸਾਹਮਣੇ ਹੋਵੇਗਾ ਸਮੂਹਿਕ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚੇ ਭਖਦੇ ਕਿਸਾਨੀ ਮਸਲਿਆਂ ਤੇ ਮੀਟਿੰਗ ਹੋਈ

ਚੰਡੀਗੜ੍ਹ ਐਨ.ਐਚ.ਐਮ. ਕਰਮਚਾਰੀ ਸੰਘ ਵੱਲੋਂ ਲੰਬਿਤ ਮੰਗਾਂ ਨੂੰ ਲੈ ਕੇ ਤਿੰਨ ਰੋਜ਼ਾ ਰੋਸ ਪ੍ਰਦਰਸ਼ਨ ਦੀ ਸ਼ੁਰੂਆਤ,

GIEAIA seeks merger of four public sector general insurers