Skip to main content

ਕਿਸਾਨਾਂ ਦੀਆਂ ਬੁਨਿਆਦੀ ਮੰਗਾਂ ਲਈ ਭਾਕਿਯੂ ਉਗਰਾਹਾਂ ਨੇ ਫਿਰ ਘੇਰੇ ਡੀਸੀ ਦਫਤਰ,

ਕਿਸਾਨਾਂ ਦੀਆਂ ਬੁਨਿਆਦੀ ਮੰਗਾਂ ਲਈ ਭਾਕਿਯੂ ਉਗਰਾਹਾਂ ਨੇ ਫਿਰ ਘੇਰੇ ਡੀਸੀ ਦਫਤਰ, ਭਗਵੰਤ ਮਾਨ ਦਾ ਪੂਤਲਾ ਫੂਕਦਿਆਂ ਔਰਤਾਂ ਨੇ ਮੁੱਖ ਮੰਤਰੀ ਦਾ ਕੀਤਾ ਪਿੱਟ ਸਿਆਪਾ ਚੰਡੀਗੜ੍ਹ 5 ਅਕਤੂਬਰ ( ਰਣਜੀਤ ਧਾਲੀਵਾਲ ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਦੇ ਲੱਗਭਗ ਡੇੜ ਦਰਜਨ ਜਿਲਿਆਂ ਵਿੱਚ ਡਿਪਟੀ ਕਮਿਸਨਰਾਂ ਦੇ ਦਫਤਰਾਂ ਦੇ ਘਿਰਾਓ ਸੁਰੂ ਕਰ ਦਿੱਤੇ ਹਨ ਅਤੇ ਰਾਤ 10 ਵਜੇ ਔਰਤਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਿਆਪਾ ਕਰਦਿਆਂ ਮੁੱਖ ਮੰਤਰੀ ਦੇ ਪੂਤਲੇ ਫੂਕੇ ਜਾਣਗੇ ਅਤੇ ਘਿਰਾਓ ਜਾਰੀ ਰਹਿਣਗੇ। ਅੱਜ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ ਮਜਦੂਰਾਂ ਦੀਆਂ 13 ਮੰਗਾਂ ਲਈ ਪਹਿਲਾਂ 30 ਅਗਸਤ ਤੋਂ 16 ਦਿਨ ਲਗਾਤਾਰ ਡੀ ਸੀ ਦਫਤਰਾਂ ਅੱਗੇ ਦਿਨ ਰਾਤ ਦੇ ਧਰਨੇ ਲਾਏ ਪਰ ਸਰਕਾਰ ਨੇ ਮੰਗਾਂ ਪ੍ਰਤੀ ਚੁੱਪ ਧਾਰੀ ਹੋਈ ਹੈ। ਬੁਲਾਰਿਆਂ ਨੇ 23 ਅਕਤੂਬਰ ਨੂੰ ਸੱਦੇ ਜਾ ਰਹੇ ਵਿਧਾਨ ਸਭਾ ਚ ਮੁੜ ਲਿਆਂਦੀ ਜਾ ਰਹੀ ਲੈਂਡ ਪੁਲਿੰਗ ਪਾਲਿਸੀ ਰੱਦ ਕੀਤੀ ਜਾਵੇ ,ਆਬਾਦਕਾਰਾਂ ਅਤੇ ਮੁਜ਼ਾਰਿਆਂ, ਨੂੰ ਜਮੀਨਾਂ ਤੇ ਕਾਬਜ਼ ਮਾਲਕ ਕਿਸਾਨਾਂ ਮਜ਼ਦੂਰਾਂ ਨੂੰ ਮਾਲਕੀ ਦੇਣ ਦਾ ਕਾਨੂੰਨ ਬਣਾਇਆ ਜਾਵੇ,ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ, ਸਹਿਕਾਰੀ ਅਦਾਰਿਆਂ ਦੇ ਵਿੱਚ ਯਕਮੁਸ਼ਤ ਸਕੀਮ ਤੁਰੰਤ ਲਾਗੂ ਕਰਕੇ ਕਰਜੇ ਖਤਮ ਕੀਤੇ ਜਾਣ। ਸੂਦਖੋਰੀ ਨੂੰ ਨੱਥ ਪਾਉਂਦਾ ਕਿਸਾਨ ਮਜ਼ਦੂਰ ਪੱਖੀ ਕਰਜਾ ਕਾਨ...

ਗਮਾਡਾ ਤੇ ਈਡੀ ਦੀ ਰੇਡ ਤੋਂ ਬਾਅਦ ਵੀ ਭ੍ਰਿਸ਼ਟ ਅਫਸਰ ਨਹੀਂ ਦੇ ਰਹੇ ਆਰ.ਟੀ.ਆਈ. ਦਾ ਜਵਾਬ, ਐਸ ਸੀ ਬੀ ਸੀ ਮੋਰਚੇ ਨੇ ਮੰਗਿਆ ਸੀ ਫਿਨਿਕਸ ਮਾਲ ਦਾ ਰਿਕਾਰਡ

ਗਮਾਡਾ ਤੇ ਈਡੀ ਦੀ ਰੇਡ ਤੋਂ ਬਾਅਦ ਵੀ ਭ੍ਰਿਸ਼ਟ ਅਫਸਰ ਨਹੀਂ ਦੇ ਰਹੇ ਆਰ.ਟੀ.ਆਈ. ਦਾ ਜਵਾਬ, ਐਸ ਸੀ ਬੀ ਸੀ ਮੋਰਚੇ ਨੇ ਮੰਗਿਆ ਸੀ ਫਿਨਿਕਸ ਮਾਲ ਦਾ ਰਿਕਾਰਡ

ਮੋਹਾਲੀ ਵਿੱਚ ਬਣ ਰਹੇ ਵੱਡੇ ਵੱਡੇ ਮਾਲਾਂ ਦੀ ਬਰੀਕੀ ਨਾਲ ਜਾਂਚ ਕਰਨ ਲਈ ਪ੍ਰਧਾਨ ਕੁੰਭੜਾ ਨੇ ਈਡੀ ਤੋਂ ਕੀਤੀ ਮੰਗ

30 ਦਿਨਾਂ ਵਿੱਚ ਆਰ.ਟੀ.ਆਈ. ਦਾ ਜਵਾਬ ਦੇਣਾ ਜਰੂਰੀ, ਚਾਰ ਮਹੀਨੇ ਵਿੱਚ ਨਹੀਂ ਦਿੱਤਾ ਜਵਾਬ : ਕੁੰਭੜਾ

ਐਸ.ਏ.ਐਸ.ਨਗਰ 5 ਅਕਤੂਬਰ ( ਰਣਜੀਤ ਧਾਲੀਵਾਲ ) : ਕਿਸੇ ਵੀ ਮਹਿਕਮੇ ਬਾਰੇ ਜਾਣਕਾਰੀ ਲੈਣ ਲਈ ਸਾਡੇ ਸੰਵਿਧਾਨ ਵਿੱਚ ਸੂਚਨਾ ਅਧਿਕਾਰ ਐਕਟ 2005 ਬਣਿਆ ਹੋਇਆ ਹੈ। ਜਿਸ ਦੇ ਤਹਿਤ 30 ਦਿਨਾਂ ਦੇ ਅੰਦਰ-ਅੰਦਰ ਮੰਗੀ ਗਈ ਜਾਣਕਾਰੀ ਦੇਣਾ ਜਰੂਰੀ ਹੁੰਦਾ ਹੈ। ਪਰ ਭ੍ਰਿਸ਼ਟ ਅਫਸਰਾਂ ਦੇ ਸਬੰਧੀ ਮੰਗੀ ਗਈ ਜਾਣਕਾਰੀ ਚਾਰ ਮਹੀਨੇ ਬੀਤਣ ਤੇ ਵੀ ਨਹੀਂ ਦਿੱਤੀ ਗਈ ਤੇ ਜਦੋਂ ਵੀ ਦਫਤਰ ਤੋਂ ਜਾਣਕਾਰੀ ਮੰਗੀ, ਟਾਲ ਮਟੋਲ ਕੀਤਾ ਗਿਆ। ਸਿਰਫ ਦਫਤਰ ਵਿੱਚੋਂ ਪੱਤਰ ਜਾਰੀ ਕਰਕੇ ਲੋਕਾਂ ਨੂੰ ਭਰੋਸਾ ਦਿੱਤਾ ਜਾਂਦਾ ਹੈ ਕਿ ਤੁਹਾਡੀ ਜਾਣਕਾਰੀ ਸਬੰਧਤ ਬ੍ਰਾਂਚ ਨੂੰ ਭੇਜ ਦਿੱਤੀ ਗਈ ਹੈ, ਪਰ ਕੋਈ ਜਾਣਕਾਰੀ ਨਹੀਂ ਮਿਲਦੀ। ਉਪਰੁਕਤ ਬਿਆਨ ਐਸ ਸੀ ਬੀਸੀ ਮਹਾ ਪੰਚਾਇਤ ਪੰਜਾਬ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਪ੍ਰੈਸ ਸਾਹਮਣੇ ਦੱਸਦਿਆਂ ਕਿਹਾ ਕਿ ਅਸੀਂ ਫਿਨਿਕਸ ਮਾਲ ਬਾਰੇ ਪੁੱਡਾ ਗਮਾਡਾ ਤੋਂ ਜਾਣਕਾਰੀ ਮੰਗੀ ਸੀ, ਪਰ ਚਾਰ ਮਹੀਨੇ ਬੀਤਣ ਦੇ ਬਾਅਦ ਵੀ ਸਾਨੂੰ ਸਿਰਫ ਲੈਟਰ ਆਇਆ ਜਾਣਕਾਰੀ ਅੱਜ ਤੱਕ ਨਹੀਂ ਦਿੱਤੀ ਗਈ।

 ਇਸ ਮੌਕੇ ਪ੍ਰਧਾਨ ਕੁੰਭੜਾ ਨੇ ਈਡੀ ਦੇ ਡਾਇਰੈਕਟਰ ਨੂੰ ਬੇਨਤੀ ਕੀਤੀ ਕਿ ਮੋਹਾਲੀ ਵਿੱਚ ਵੱਡੇ ਬਣ ਰਹੇ ਮਾਲਾਂ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾਵੇ ਕਿਉਂਕਿ ਇਹ ਬਹੁਤ ਵੱਡੇ ਕੁਰਪਸ਼ਨ ਦੇ ਅੱਡੇ ਹਨ। ਉਹਨਾਂ ਕਿਹਾ ਕਿ ਜੇਕਰ ਇਹਨਾਂ ਬਣ ਰਹੇ ਮਾਲਾਂ ਬਾਰੇ ਜਾਂਚ ਕੀਤੀ ਜਾਵੇ ਤਾਂ ਪੁੱਡਾ ਗਮਾਡਾ ਦੇ ਕਈ ਸੀਨੀਅਰ ਅਧਿਕਾਰੀ ਇਸ ਨਾਲ ਸਬੰਧਤ ਹੋਣ ਦਾ ਪਰਦਾਫਾਸ਼ ਹੋਵੇਗਾ। ਇਸ ਇਸ ਮੌਕੇ ਮੋਰਚਾ ਆਗੂਆਂ ਨੇ ਮਾਨਯੋਗ ਹਾਈਕੋਰਟ ਵੱਲੋਂ ਜੋ ਸੀਬੀਆਈ ਜਾਂਚ ਲਈ ਹੁਕਮ ਦਿੱਤੇ ਹਨ, ਉਸ ਦਾ ਵੀ ਐਸ ਸੀ ਬੀਸੀ ਮੋਰਚੇ ਦੇ ਆਗੂਆਂ ਨੇ ਸਵਾਗਤ ਕੀਤਾ ਤੇ ਇਨਸਾਫ ਹੋਣ ਦੀ ਆਸ ਪ੍ਰਗਟਾਈ। 

ਇਸ ਮੌਕੇ ਮੋਰਚੇ ਦੇ ਸੀਨੀਅਰ ਆਗੂ ਮਾਸਟਰ ਬਨਵਾਰੀ ਲਾਲ ਨੇ ਵੀ ਆਰਟੀਆਈ ਦੇ ਅਧਿਕਾਰ ਬਾਰੇ ਬੋਲਦਿਆਂ ਕਿਹਾ ਕਿ ਇਸ ਦਾ ਕੋਈ ਵੀ ਤਸੱਲੀ ਬਖਸ਼ ਜਵਾਬ ਨਹੀਂ ਦਿੰਦਾ, ਸਿਰਫ ਆਰਟੀਆਈ ਪਾਉਣ ਵਾਲੇ ਨੂੰ ਟਾਲਮਟੋਲ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਸੂਚਨਾ ਅਧਿਕਾਰ ਕਮਿਸ਼ਨ ਕੁੰਭਕਰਨੀ ਨੀਂਦ ਸੌਂ ਰਿਹਾ ਹੈ। ਇਸ ਮੌਕੇ ਹਰਨੇਕ ਸਿੰਘ ਮਲੋਆ, ਬਾਪੂ ਲਾਭ ਸਿੰਘ, ਕਰਮਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਸ਼ਰਨ ਸਿੰਘ, ਪਰਮਜੀਤ ਕੌਰ, ਬੱਬਲ ਚੋਪੜਾ, ਹਰਵਿੰਦਰ ਸਿੰਘ, ਕਰਮ ਸਿੰਘ ਕੁਰੜੀ ਆਦ ਹਾਜ਼ਰ ਹੋਏ।

Comments

Most Popular

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਚਾਰਾਂ ਸਰਕਾਰੀ ਜਨਰਲ ਬੀਮਾ ਕੰਪਨੀਆਂ ਦੇ ਰਲੇਵੇਂ ਦੀ ਮੰਗ, ਜੀ.ਆਈ.ਈ.ਏ.ਆਈ.ਏ. ਨੇ ਚੰਡੀਗੜ੍ਹ ਵਿੱਚ ਸੰਪਰਕ ਮੁਹਿੰਮ ਸ਼ੁਰੂ ਕੀਤੀ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਭੜਕੇ ਜੰਗਲਾਤ ਕਾਮੇੰ ਅਧਿਕਾਰੀਆਂ ਦੇ ਭਰੋਸੇ ਮਗਰੋਂ ਹੋਏ ਸ਼ਾਂਤ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

GIEAIA seeks merger of four public sector general insurers

ਸਟਰੀਟ ਲਾਈਟਾਂ ਅਤੇ ਪਾਰਕਿੰਗ ਦੇ ਨਿੱਜੀਕਰਨ ਵਿਰੁੱਧ 23 ਸਤੰਬਰ, 2026 ਨੂੰ ਨਗਰ ਨਿਗਮ ਦਫ਼ਤਰ, ਸੈਕਟਰ 17 ਦੇ ਸਾਹਮਣੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਪੂਰੀਆਂ ਹੋ ਗਈਆਂ ਹਨ

ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ' ਵੱਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ