BJP Demonstrates Strength in Kharar Constituency; Over 1,000 People from Three Villages Join the Party Fateh Jang Singh Bajwa Facilitates Induction; More Than 250 Women Among the New Members Chandigarh 22 November ( Ranjeet Singh Dhaliwal ) : Amidst preparations for the 2027 Punjab Assembly elections, the BJP has ramped up its political activity in the Kharar Assembly constituency, claiming a significant breakthrough in three villages. Nearly 1,000 residents from the villages of Gudha, Kasauli, and Jayanti Majri have joined the BJP, including over 250 women. Former MLA Fateh Jang Singh Bajwa oversaw their induction into the party. The joining of such a large number of people from these villages in the Kharar Assembly constituency is being viewed as a significant political development for the BJP. The party, in particular, sees the participation of women as a step toward strengthening its footprint in rural areas. This development is also crucial for the party because the Kharar constit...
ਪਿੰਡ ਕੁੰਭੜਾ ਵਿਖੇ ਮਹਾਂਰਿਸ਼ੀ ਭਗਵਾਨ ਵਾਲਮੀਕ ਜੀ ਦਾ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ ਗਿਆ
ਪਿੰਡ ਦੀ ਸੰਗਤ ਵੱਲੋਂ ਸਵੇਰੇ ਹਵਨ ਕੀਤਾ ਗਿਆ ਉਪਰੰਤ ਖੀਰ ਪੂੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ
ਇਸ ਮੌਕੇ ਭਾਜਪਾ ਜਿਲ੍ਹਾ ਪ੍ਰਧਾਨ ਸੰਜੀਵ ਵਿਸ਼ਿਸ਼ਟ, ਐਸ ਸੀ ਬੀਸੀ ਮਹਾ ਪੰਚਾਇਤ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਅਤੇ ਆਪ ਆਗੂ ਪ੍ਰਭਜੋਤ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ
ਐਸ.ਏ.ਐਸ.ਨਗਰ 26 ਅਕਤੂਬਰ ( ਰਣਜੀਤ ਧਾਲੀਵਾਲ ) : ਮਹਾਂਰਿਸ਼ੀ ਭਗਵਾਨ ਵਾਲਮੀਕ ਜੀ ਦਾ ਜਨਮ ਦਿਹਾੜਾ ਪੂਰੀ ਦੁਨੀਆ ਦੇ ਵਿੱਚ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਸਮੂਹ ਲੋਕ ਇਸ ਦਿਨ ਮਹਾਰਿਸ਼ੀ ਵਾਲਮੀਕ ਜੀ ਦਾ ਨੂੰ ਸਮਰਪਿਤ ਪਹਿਲੇ ਹਵਨ ਕਰਦੇ ਹਨ ਉਪਰੰਤ ਲੰਗਰ ਵਰਤਾਏ ਜਾਂਦੇ ਹਨ ਤੇ ਸਮੂਹ ਸਾਧ ਸੰਗਤ ਜਾਤ ਪਾਤ ਤੋਂ ਉਪਰ ਉੱਠ ਕੇ ਇਸ ਪਾਵਨ ਦਿਹਾੜੇ ਨੂੰ ਸ਼ਰਧਾ ਪੂਰਵਕ ਮਨਾਉਂਦੇ ਹਨ। ਮੋਹਾਲੀ ਦੇ ਪਿੰਡ ਕੁੰਭੜਾ ਵਿੱਚ ਵੀ ਵਾਲਮੀਕਿ ਮੰਦਰ ਵਿੱਚ ਮਹਾਰਿਸ਼ੀ ਵਾਲਮੀਕਿ ਜੀ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ।
ਸਵੇਰੇ ਸੰਗਤ ਨੇ ਹਵਨ ਕੀਤਾ ਉਪਰੰਤ ਖੀਰ ਪੂੜਿਆਂ ਦਾ ਲੰਗਰ ਸਾਧ ਸੰਗਤ ਵਿੱਚ ਅਤੁੱਟ ਵਰਤਾਇਆ ਗਿਆ। ਸਭ ਨੇ ਮਹਾਰਿਸ਼ੀ ਵਾਲਮੀਕ ਜੀ ਦੀ ਪ੍ਰਤਿਮਾ ਤੇ ਫੁੱਲ ਚੜਾਏ ਅਤੇ ਉਨਾਂ ਨੂੰ ਨਮਸਕਾਰ ਕੀਤਾ। ਇਸ ਮੌਕੇ ਵੱਖ ਵੱਖ ਰਾਜਸੀ ਪਾਰਟੀਆਂ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਭਾਜਪਾ ਦੇ ਜ਼ਿਲਾ ਪ੍ਰਧਾਨ ਸੰਜੀਵ ਵਸ਼ਿਸ਼ਟ ਵਿਸ਼ੇਸ਼ ਤੌਰ ਤੇ ਪਹੁੰਚੇ ਤੇ ਉਹਨਾਂ ਨੇ ਸਮੂਹ ਦੇਸ਼ ਵਿਦੇਸ਼ ਚ ਵਸਦੇ ਲੋਕਾਂ ਨੂੰ ਮਹਾਰਿਸ਼ੀ ਭਗਵਾਨ ਵਾਲਮੀਕ ਜੀ ਦੇ ਪ੍ਰਕਾਸ਼ ਉਤਸਵ ਦੀਆਂ ਵਧਾਈਆਂ ਦਿੱਤੀਆਂ ਤੇ ਉਹਨਾਂ ਦੇ ਉਪਦੇਸ਼ਾਂ ਤੇ ਚੱਲਣ ਦੀ ਅਪੀਲ ਕੀਤੀ।
ਇਸ ਮੌਕੇ ਐਸ ਸੀ ਬੀਸੀ ਮਹਾ ਪੰਚਾਇਤ ਪੰਜਾਬ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਜਾਤ ਪਾਤ ਤੋਂ ਉੱਪਰ ਉੱਠ ਕੇ ਇਹ ਮਹਾਨ ਦਿਹਾੜਾ ਸ਼ਰਧਾ ਪੂਰਵਕ ਆਪਸੀ ਭਾਈਚਾਰੇ ਨਾਲ ਮਨਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪਿੰਡ ਕੁੰਭੜਾ ਦੇ ਵਿੱਚ ਹਰ ਇੱਕ ਗੁਰਪੁਰਬ, ਸ਼ਹੀਦੀ ਦਿਹਾੜਾ, ਧਾਰਮਿਕ ਸਮਾਗਮ ਪਿੰਡ ਵਾਸੀ ਆਪਸੀ ਭਾਈਚਾਰੇ ਇਤਫਾਕ ਨਾਲ ਮਨਾਉਂਦੇ ਹਨ ਜੋ ਇੱਕ ਵੱਡੀ ਮਿਸਾਲ ਹੈ। ਇਸ ਮੌਕੇ ਵਾਲਮੀਕੀ ਕਮੇਟੀ ਦੇ ਪ੍ਰਧਾਨ ਬਚਨ ਸਿੰਘ ਅਤੇ ਸੀਨੀਅਰ ਆਗੂ ਪ੍ਰਵੀਨ ਟਾਕ ਨੇ ਵੀ ਸੰਬੋਧਨ ਕੀਤਾ ਅਤੇ ਆਈ ਸਮੂਹ ਸਾਧ ਸੰਗਤ ਅਤੇ ਆਗੂ ਸਾਹਿਬਾਨਾਂ ਦਾ ਧੰਨਵਾਦ ਕੀਤਾ ਤੇ ਲੋਕਾਂ ਨੂੰ ਮਹਾਂਰਿਸ਼ੀ ਵਾਲਮੀਕ ਜੀ ਦੇ ਪਾਏ ਪੂਰਨਿਆਂ ਤੇ ਚੱਲਣ ਦੀ ਅਪੀਲ ਵੀ ਕੀਤੀ।
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਭਜੋਤ ਕੌਰ ਅਤੇ ਹਰਮੇਸ਼ ਸਿੰਘ ਕੁੰਭੜਾ ਅਤੇ ਕਾਂਗਰਸੀ ਆਗੂ ਕੁਲਜੀਤ ਸਿੰਘ ਬੇਦੀ ਸਾਬਕਾ ਡਿਪਟੀ ਮੇਅਰ ਅਤੇ ਪਰਮਿੰਦਰ ਕੌਰ ਛੀਨਾ ਅਤੇ ਕੋਮਨ ਲੈਂਡ ਪ੍ਰੋਟੈਕਸ਼ਨ ਸੋਸਾਇਟੀ ਦੇ ਚੇਅਰਮੈਨ ਅਵਤਾਰ ਸਿੰਘ ਨਗਲਾ ਨੇ ਵੀ ਵਿਸ਼ੇਸ਼ ਤੌਰ ਤੇ ਹਾਜ਼ਰੀ ਲਵਾਈ। ਇਸ ਮੌਕੇ ਹਰਦੀਪ ਸਿੰਘ ਬੀਜੇਪੀ ਆਗੂ, ਅਵਤਾਰ ਸਿੰਘ, ਰਜੇਸ਼ ਲਗੋਤਰਾ, ਰਤਨ ਸਿੰਘ, ਮਹਿੰਦਰ ਸਿੰਘ, ਨਸੀਬ ਸਿੰਘ, ਭਾਗ ਸਿੰਘ, ਪਰਮਜੀਤ ਕੌਰ, ਕੁਲਵਿੰਦਰ ਕੌਰ, ਦਲਜੀਤ ਕੌਰ, ਹਰਬੰਸ ਸਿੰਘ, ਰਜਿੰਦਰ ਸਿੰਘ ਰਾਜੂ, ਰਤਨ ਸਿੰਘ, ਗੌਰਵ ਕੁਮਾਰ, ਤਜਿੰਦਰ ਸਿੰਘ ਤੇਜ, ਸੀਤਲ ਸਿੰਘ, ਭਾਗ ਸਿੰਘ ਹਰਬੰਸ ਸਿੰਘ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਬਬਲੂ, ਕੁਲਦੀਪ ਕੌਰ, ਯੋਗਰਾਜ ਸਿੰਘ, ਮਨਦੀਪ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਹੋਏ।

Comments
Post a Comment