Skip to main content

Congress Will Form Government in Punjab and Restore Peace and Make the State Drug-Free : K.C. Venugopal

Congress Will Form Government in Punjab and Restore Peace and Make the State Drug-Free : K.C. Venugopal Rahul Gandhi to Launch Congress’s 2027 Election Campaign from Sangrur on November 4; He Shares a Deep Bond with Punjab and Punjabis : Venugopal AAP Government Has Pushed Punjab to the Brink of Ruin; Law and Order, Drug Abuse and Unemployment Pose Major Challenges : Congress General Secretary Congress Leaders and Workers United to Save Punjab and Protect the State’s Interests : Pargat Singh Congress Will Contest the Upcoming Assembly Elections with Full Preparation and a Strong Strategy : Sachin Pilot Chandigarh 26 October ( Ranjeet Singh Dhaliwal ) : All India Congress Committee General Secretary (Organisation) K.C. Venugopal expressed confidence that the Congress would win the 2027 Punjab Assembly elections and form the government in the state. Addressing a press conference at Punjab Congress Bhawan, he said that all Congress leaders and workers would contest the elections unitedly ...

ਪੰਜਾਬ ਵਿੱਚ ਕਾਂਗਰਸ ਬਣਾਏਗੀ ਸਰਕਾਰ, ਮੁੜ ਸ਼ਾਂਤੀਪੂਰਨ ਅਤੇ ਨਸ਼ਾ ਮੁਕਤ ਸੂਬਾ ਬਣਾਵਾਂਗੇ : ਕੇ.ਸੀ. ਵੇਣੂਗੋਪਾਲ

ਪੰਜਾਬ ਵਿੱਚ ਕਾਂਗਰਸ ਬਣਾਏਗੀ ਸਰਕਾਰ, ਮੁੜ ਸ਼ਾਂਤੀਪੂਰਨ ਅਤੇ ਨਸ਼ਾ ਮੁਕਤ ਸੂਬਾ ਬਣਾਵਾਂਗੇ : ਕੇ.ਸੀ. ਵੇਣੂਗੋਪਾਲ

4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ ਦਾ ਗਹਿਰਾ ਲਗਾਅ : ਵੇਣੂਗੋਪਾਲ

ਆਪ ਸਰਕਾਰ ਨੇ ਪੰਜਾਬ ਨੂੰ ਤਬਾਹੀ ਦੇ ਕੰਢੇ ’ਤੇ ਪਹੁੰਚਾਇਆ, ਕਾਨੂੰਨ ਵਿਵਸਥਾ ਡਾਵਾਂਡੋਲ, ਨਸ਼ੇ ਅਤੇ ਬੇਰੁਜ਼ਗਾਰੀ ਬਣੀਆਂ ਵੱਡੀਆਂ ਚੁਣੌਤੀਆਂ : ਕਾਂਗਰਸ ਜਨਰਲ ਸਕੱਤਰ

ਪੰਜਾਬ ਨੂੰ ਬਚਾਉਣ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਕਾਂਗਰਸ ਦੇ ਸਾਰੇ ਆਗੂ ਤੇ ਵਰਕਰ ਇਕਜੁੱਟ ਹੋ ਕੇ ਮੈਦਾਨ ਵਿੱਚ ਉਤਰੇ : ਪਰਗਟ ਸਿੰਘ

ਕਾਂਗਰਸ ਆਗਾਮੀ ਵਿਧਾਨ ਸਭਾ ਚੋਣਾਂ ਪੂਰੀ ਤਿਆਰੀ ਅਤੇ ਮਜ਼ਬੂਤ ਰਣਨੀਤੀ ਨਾਲ ਲੜੇਗੀ : ਸਚਿਨ ਪਾਇਲਟ

ਚੰਡੀਗੜ੍ਹ 26 ਅਕਤੂਬਰ ( ਰਣਜੀਤ ਧਾਲੀਵਾਲ ) : ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਨੇ ਭਰੋਸਾ ਪ੍ਰਗਟਾਇਆ ਕਿ ਕਾਂਗਰਸ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਕੇ ਸਰਕਾਰ ਬਣਾਏਗੀ। ਪੰਜਾਬ ਕਾਂਗਰਸ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਾਰੇ ਆਗੂ ਅਤੇ ਵਰਕਰ ਇਕਜੁੱਟ ਹੋ ਕੇ ਚੋਣ ਲੜਨਗੇ ਅਤੇ ਜਿੱਤ ਹਾਸਲ ਕਰਨਗੇ। ਕਾਂਗਰਸ ਦਾ ਟੀਚਾ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਰਾਖੀ ਕਰਨਾ ਕਾਂਗਰਸ ਦੀ ਮੁੱਖ ਤਰਜੀਹ ਹੈ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਕਰੀਬ ਪੰਜ ਸਾਲਾਂ ਦੌਰਾਨ ਸੂਬੇ ਨੂੰ ਤਬਾਹੀ ਦੇ ਕੰਢੇ ’ਤੇ ਪਹੁੰਚਾ ਦਿੱਤਾ ਹੈ। ਉਨ੍ਹਾਂ ਅਨੁਸਾਰ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ, ਨਸ਼ਾ ਤਸਕਰੀ ਦਾ ਨੈੱਟਵਰਕ ਫੈਲ ਰਿਹਾ ਹੈ ਅਤੇ ਨੌਜਵਾਨਾਂ ਸਾਹਮਣੇ ਬੇਰੁਜ਼ਗਾਰੀ ਇੱਕ ਗੰਭੀਰ ਚੁਣੌਤੀ ਬਣੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਤਸਕਰਾਂ ਨੂੰ ਸਿਆਸੀ ਸਰਪ੍ਰਸਤੀ ਮਿਲਣ ਅਤੇ ਪੁਲਿਸ ਤੇ ਪ੍ਰਸ਼ਾਸਨ ਦੀ ਨਿਸ਼ਕਿਰਿਆ ਕਾਰਗੁਜ਼ਾਰੀ ਕਾਰਨ ਆਮ ਲੋਕਾਂ ਦਾ ਭਰੋਸਾ ਕਮਜ਼ੋਰ ਹੋਇਆ ਹੈ। ਵੇਣੂਗੋਪਾਲ ਨੇ ਕਿਹਾ ਕਿ ਪੰਜਾਬ ਨੂੰ ਇਸ ਸੰਕਟ ਵਿੱਚੋਂ ਬਾਹਰ ਕੱਢਣ ਅਤੇ ਮੁੜ ਤਰੱਕੀ ਦੇ ਰਾਹ ’ਤੇ ਲਿਜਾਣ ਲਈ ਕਾਂਗਰਸ ਪੂਰੀ ਮਜ਼ਬੂਤੀ ਨਾਲ ਸੰਘਰਸ਼ ਕਰੇਗੀ।

ਕੇ.ਸੀ. ਵੇਣੂਗੋਪਾਲ ਨੇ ਦੱਸਿਆ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 4 ਨਵੰਬਰ ਨੂੰ ਸੰਗਰੂਰ ਪਹੁੰਚਣਗੇ ਅਤੇ ਉੱਥੋਂ ਹੀ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਕਾਂਗਰਸ ਦੀ ਚੋਣ ਮੁਹਿੰਮ ਦਾ ਵੱਡੇ ਪੱਧਰ ’ਤੇ ਆਗਾਜ਼ ਕਰਨਗੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦਾ ਪੰਜਾਬ ਅਤੇ ਪੰਜਾਬੀਆਂ ਨਾਲ ਗਹਿਰਾ ਭਾਵਨਾਤਮਕ ਲਗਾਅ ਹੈ ਅਤੇ ਪੰਜਾਬ ਦੇ ਲੋਕ ਵੀ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ ਹਨ। ਕਾਂਗਰਸ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ’ਤੇ ਚੱਲਣ ਵਾਲੀ ਪਾਰਟੀ ਦੱਸਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸਾਰੇ ਆਗੂਆਂ ਅਤੇ ਵਰਕਰਾਂ ਦੇ ਵਿਚਾਰਾਂ ਨੂੰ ਮਹੱਤਵ ਦਿੱਤਾ ਜਾਂਦਾ ਹੈ। ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਤੇਜ਼ ਕਰਨ ਲਈ ਪਾਰਟੀ ਵੱਲੋਂ ਅੱਜ ਚਾਰ ਅਹਿਮ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿੱਚ ਚੋਣ ਰਣਨੀਤੀ, ਸੰਗਠਨਾਤਮਕ ਮਜ਼ਬੂਤੀ ਅਤੇ ਆਉਣ ਵਾਲੇ ਮਹੀਨਿਆਂ ਦੀ ਯੋਜਨਾਬੰਦੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਕਿਹਾ ਕਿ ਕਾਂਗਰਸ ਆਗਾਮੀ ਵਿਧਾਨ ਸਭਾ ਚੋਣਾਂ ਪੂਰੀ ਤਿਆਰੀ ਅਤੇ ਮਜ਼ਬੂਤ ਰਣਨੀਤੀ ਨਾਲ ਲੜੇਗੀ। ਕੇ.ਸੀ. ਵੇਣੂਗੋਪਾਲ ਦੀ ਅਗਵਾਈ ਹੇਠ ਹੋਈਆਂ ਮੀਟਿੰਗਾਂ ਵਿੱਚ ਸਾਰਾ ਦਿਨ ਚੋਣ ਤਿਆਰੀਆਂ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਸਬੰਧੀ ਚਰਚਾ ਕੀਤੀ ਗਈ ਹੈ। ਰਾਹੁਲ ਗਾਂਧੀ ਦੇ ਸੰਗਰੂਰ ਦੌਰੇ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।  ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਦੇ ਸਾਰੇ ਆਗੂ ਅਤੇ ਵਰਕਰ ਪੰਜਾਬ ਨੂੰ ਬਚਾਉਣ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਇਕਜੁੱਟ ਹੋ ਕੇ ਮੈਦਾਨ ਵਿੱਚ ਉਤਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਉਜਾਗਰ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਮੌਜੂਦ ਸਨ।

Comments

Most Popular

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਹੰਕਾਰੀ ਚੇਅਰਮੈਨ ਵੱਲੋਂ ਗਰਭਵਤੀ ਅਤੇ ਬਿਮਾਰ ਮਹਿਲਾਵਾਂ ਤੋਂ ਚੁਕਵਾਇਆ ਜਾ ਰਿਹਾ ਭਾਰੀ ਸਮਾਨ, ਕਰਵਾਈ ਜਾ ਰਹੀ ਹੈ ਸਫਾਈ

ਫੀਲਡ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ : ਵਾਹਿਦਪੁਰੀ

The auspicious festival of Dussehra was celebrated with great fervor at Wave Estate, Sector-85, Mohali : Hardev Singh Ubha.

ਹਿੰਮਤ, ਦ੍ਰਿੜਤਾ ਅਤੇ ਸ਼ਮੂਲੀਅਤ ਦਾ ਇੱਕ ਵਿਲੱਖਣ ਜਸ਼ਨ:

19 ਅਕਤੂਬਰ ਨੂੰ ਸੀਪੀਡੀਐਲ ਵਿਰੁੱਧ ਬਿਜਲੀ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਲਈ ਤਿਆਰੀਆਂ ਜ਼ੋਰਾਂ 'ਤੇ

NHM ਮੁਲਾਜ਼ਮਾਂ ਵੱਲੋਂ ਲਗਾਤਾਰ ਦੂਜੇ ਦਿਨ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ; 23 ਅਕਤੂਬਰ ਨੂੰ GMSH-16 ਦੇ ਸਾਹਮਣੇ ਹੋਵੇਗਾ ਸਮੂਹਿਕ ਪ੍ਰਦਰਸ਼ਨ

ਚੰਡੀਗੜ੍ਹ ਐਨ.ਐਚ.ਐਮ. ਕਰਮਚਾਰੀ ਸੰਘ ਵੱਲੋਂ ਲੰਬਿਤ ਮੰਗਾਂ ਨੂੰ ਲੈ ਕੇ ਤਿੰਨ ਰੋਜ਼ਾ ਰੋਸ ਪ੍ਰਦਰਸ਼ਨ ਦੀ ਸ਼ੁਰੂਆਤ,

ਸੰਯੁਕਤ ਕਿਸਾਨ ਮੋਰਚੇ ਭਖਦੇ ਕਿਸਾਨੀ ਮਸਲਿਆਂ ਤੇ ਮੀਟਿੰਗ ਹੋਈ

ਬਿਜਲੀ ਕਰਮਚਾਰੀ ਸੰਘਰਸ਼ ਦੇ ਰਾਹ 'ਤੇ ਪਰਤੇ: 19 ਅਕਤੂਬਰ ਨੂੰ ਸੀਪੀਡੀਐਲ ਵਿਰੁੱਧ ਧਰਨਾ ਅਤੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ

New Executive Committee of Chandigarh NHM Employees Union Formed Unanimously; Babita Rawat Elected President for the Seventh Time