ਪੰਜਾਬ ਵਿੱਚ ਖਸਖਸ ਦੀ ਖੇਤੀ ਸ਼ੁਰੂ ਕਰਵਾਉਣਾ ਭਾਰਤੀ ਰਾਸ਼ਟਰਵਾਦੀ ਪਾਰਟੀ (ਬੀ.ਆਰ.ਪੀ) ਸਰਕਾਰ ਬਣਨ ਤੇ ਪਹਿਲਾ ਫ਼ੈਸਲਾ ਹੋਵੇਗਾ,
ਪੰਜਾਬ ਵਿੱਚ ਖਸਖਸ ਦੀ ਖੇਤੀ ਸ਼ੁਰੂ ਕਰਵਾਉਣਾ ਭਾਰਤੀ ਰਾਸ਼ਟਰਵਾਦੀ ਪਾਰਟੀ (ਬੀ.ਆਰ.ਪੀ) ਸਰਕਾਰ ਬਣਨ ਤੇ ਪਹਿਲਾ ਫ਼ੈਸਲਾ ਹੋਵੇਗਾ, ਕਿਸਾਨਾਂ ਦੀ ਖੁਸ਼ਹਾਲੀ ਤੇ ਨੌਜਵਾਨਾਂ ਦੀ ਹਿਫ਼ਾਜ਼ਤ ਜ਼ਰੂਰੀ: ਅਮਲਾਨ ਬਿਸਵਾਸ ਤੇ ਸੁੱਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ
ਚੰਡੀਗੜ੍ਹ 18 ਅਕਤੂਬਰ ( ਰਣਜੀਤ ਧਾਲੀਵਾਲ ) : ਭਾਰਤੀ ਰਾਸ਼ਟਰਵਾਦੀ ਪਾਰਟੀ ਦੇ ਕੌਮੀ ਪ੍ਰਧਾਨ ਅਮਲਾਨ ਬਿਸਵਾਸ ਅਤੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਤੇ ਪੰਜਾਬ ਪ੍ਰਦੇਸ਼ ਇੰਚਾਰਜ ਸੁੱਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ ਨੇ ਪੰਜਾਬ ਵਿੱਚ ਵਧੇ ਹੋਏ ਨਸ਼ਿਆਂ ਦੇ ਕਹਿਰ, ਚਿੱਟੇ ਕਾਰਨ ਉੱਜੜ ਰਹੇ ਪਰਿਵਾਰਾਂ, ਕਿਸਾਨਾਂ ਦੀਆਂ ਮਾੜੀਆਂ ਆਰਥਿਕ ਹਾਲਤਾਂ ਅਤੇ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ। ਅੱਜ ਇੱਥੇ ਕੀਤੀ ਗਈ ਇੱਕ ਪ੍ਰੈੱਸ ਕਾਨਫਰੰਸ ਵਿੱਚ ਦੋਵਾਂ ਆਗੂਆਂ ਨੇ ਕਿਹਾ ਕਿ ਚਿੱਟੇ ਅਤੇ ਹੋਰ ਨਸ਼ਿਆਂ ਦੀ ਮਾਰ ਨੇ ਪੰਜਾਬ ਦੇ ਅਣਗਿਣਤ ਘਰਾਂ ਨੂੰ ਡੂੰਘੇ ਦੁੱਖ ਵਿੱਚ ਧੱਕ ਦਿੱਤਾ ਹੈ। ਕਈ ਘਰਾਂ ਦੇ ਨੌਜਵਾਨ ਉਮਰੋਂ ਪਹਿਲਾਂ ਹੀ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ, ਮਾਪੇ ਆਪਣੀ ਔਲਾਦ ਗੁਆ ਰਹੇ ਹਨ ਅਤੇ ਕਈ ਦਰਦਨਾਕ ਮਾਮਲਿਆਂ ਵਿੱਚ ਛੋਟੀ ਉਮਰ ਵਿੱਚ ਹੀ ਔਰਤਾਂ ਦੇ ਸਿਰ ਤੋਂ ਪਤੀ ਦਾ ਸਾਇਆ ਉੱਠ ਜਾਂਦਾ ਹੈ। ਬੱਚੇ ਵੀ ਮਾਪਿਆਂ ਦੇ ਪਿਆਰ ਤੇ ਸਹਾਰੇ ਤੋਂ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਅਤੇ ਦੁੱਖ ਝੱਲ ਰਹੇ ਪਰਿਵਾਰਾਂ ਦਾ ਸਹਾਰਾ ਬਣਨਾ ਸਮਾਜ ਤੇ ਖਾਸ ਕਰ ਸਰਕਾਰ ਦੀ ਵੱਡੀ ਜ਼ਿੰਮੇਵਾਰੀ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਲਈ ਪੰਜਾਬੀ ਨੌਜਵਾਨਾਂ ਦੀ ਟਾਸਕ ਫੋਰਸ ਤੁਰੰਤ ਬਣਾਈ ਜਾਵੇਗੀ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਵਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਚਿੱਟੇ ਤੇ ਹੋਰ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਲੋਕਾਂ ਲਈ ਵਧੀਆ ਇਲਾਜ ਅਤੇ ਨਸ਼ਾ ਛੁਡਾਊ ਸਹੂਲਤਾਂ ਦਾ ਪ੍ਰਬੰਧ ਕਰਾਂਗੇ। ਪੰਜਾਬ ਦੇ ਨੌਜਵਾਨਾਂ ਨੂੰ ਤੁਰੰਤ ਰੁਜ਼ਗਾਰ ਦੇਵਾਂਗੇ ਅਤੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਆਮਦਨ ਵਧਾਉਣ ਲਈ ਖਸਖਸ ਦੀ ਖੇਤੀ ਦੀ ਸ਼ੁਰੂਆਤ ਕਰਵਾਉਣਗੇ। ਦੋਵਾਂ ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਭਾਰਤੀ ਰਾਸ਼ਟਰਵਾਦੀ ਪਾਰਟੀ ਦੀ ਸਰਕਾਰ ਬਣਾਉਣੀ ਪੰਜਾਬੀਆਂ ਦੀ ਜ਼ੁੰਮੇਵਾਰੀ ਹੈ ਤੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦੀ ਤਰਜ਼ ਤੇ ਅਫ਼ੀਮ ਤੇ ਖਸਖਸ ਦੀ ਖੇਤੀ ਸ਼ੁਰੂਆਤ ਭਾਰਤੀ ਰਾਸ਼ਟਰਵਾਦੀ ਪਾਰਟੀ ਦੀ ਸਰਕਾਰ ਕਰਵਾਏਗੀ।
ਦੋਵਾਂ ਆਗੂਆਂ ਨੇ ਕਿਹਾ ਕਿ ਭਾਰਤੀ ਰਾਸ਼ਟਰਵਾਦੀ ਪਾਰਟੀ ਕਿਸਾਨਾਂ ਦੀ ਖੁਸ਼ਹਾਲੀ, ਖੇਤ ਮਜ਼ਦੂਰਾਂ ਦੀ ਆਰਥਿਕ ਤਰੱਕੀ, ਨਸ਼ਿਆਂ ਤੋਂ ਪੀੜਤ ਪਰਿਵਾਰਾਂ ਦੀ ਮਦਦ ਅਤੇ ਪੰਜਾਬ ਦੇ ਪਿੰਡਾਂ ਦੇ ਵਿਕਾਸ ਨਾਲ ਜੁੜੇ ਮਸਲਿਆਂ ’ਤੇ ਗੰਭੀਰਤਾ ਨਾਲ ਕੰਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤੀ ਰਾਸ਼ਟਰਵਾਦੀ ਪਾਰਟੀ ਦਾ ਮੁੱਖ ਟੀਚਾ ਹੈ ਅਤੇ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨਾਲ ਪੱਕਾ ਵਾਅਦਾ ਹੈ। ਪੰਜਾਬ ਵਿੱਚ ਖਸਖਸ ਦੀ ਖੇਤੀ ਸ਼ੁਰੂ ਕਰਵਾਉਣਾ ਭਾਰਤੀ ਰਾਸ਼ਟਰਵਾਦੀ ਪਾਰਟੀ (ਬੀ.ਆਰ.ਪੀ) ਸਰਕਾਰ ਬਣਨ ਤੇ ਪਹਿਲਾ ਫ਼ੈਸਲਾ ਹੋਵੇਗਾ, ਕਿਸਾਨਾਂ ਦੀ ਖੁਸ਼ਹਾਲੀ ਤੇ ਨੌਜਵਾਨਾਂ ਦੀ ਹਿਫ਼ਾਜ਼ਤ ਜ਼ਰੂਰੀ

Comments
Post a Comment