Skip to main content

Rahul Gandhi Coming to Punjab to Seek Votes After Rubbing Salt into the Wounds of Families of 1984 Sikh Genocide Victims : Tarun Chugh

Rahul Gandhi Coming to Punjab to Seek Votes After Rubbing Salt into the Wounds of Families of 1984 Sikh Genocide Victims : Tarun Chugh Choosing November 1 for a Delhi Protest and Tearing Posters Demanding Justice for Sikhs Reflec Congress's Insensitivity and Hostile Attitude Towards the Sikh Community : Chugh Before Welcoming Rahul Gandhi, Pargat Singh, Raja Warring, Partap Bajwa and All Punjab Congress Leaders Must Clarify Their Stand on the 1984 Anti-Sikh Massacre : Chugh Chandigarh 3 November ( Ranjeet Singh Dhaliwal ) : BJP National Headquarters In-Charge and MP Tarun Chugh today fired the Congress for inflicting brutal injuries on the minds and the psyche of the Sikhs in the past. Questioning the propriety and validity of forhtcoming visit of  Congress leader Rahul Gandhi to Punjab, Chugh said  Rahul Gandhi must answer the questions surrounding the suffering of families affected by the 1984 Sikh genocide, their decades-long struggle and their continued demand for justice....

ਮਾਣਹਾਨੀ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਦਾ ਫ਼ੈਸਲਾ ਲੋਕਤੰਤਰ ਅਤੇ ਬੋਲਣ ਦੀ ਆਜ਼ਾਦੀ 'ਤੇ ਸੱਟ, ਪਰ ਭ੍ਰਿਸ਼ਟਾਚਾਰ ਖ਼ਿਲਾਫ਼ ਜੰਗ ਜਾਰੀ ਰਹੇਗੀ : ਸਿਮਰਜੀਤ ਸਿੰਘ ਬੈਂਸ

ਲੁਧਿਆਣਾ 20 ਅਕਤੂਬਰ ( ਪੀ ਡੀ ਐਲ ) : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਪਟਿਆਲਾ ਦੀ ਮਾਨਯੋਗ ਸੀ.ਜੀ.ਐਮ. ਅਦਾਲਤ ਵੱਲੋਂ ਮਾਣਹਾਨੀ ਦੇ ਇੱਕ ਕੇਸ ਵਿੱਚ ਸੁਣਾਈ ਗਈ ਇੱਕ ਸਾਲ ਦੀ ਸਜ਼ਾ 'ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਹ ਮਾਮਲਾ ਕੇਵਲ ਉਨ੍ਹਾਂ ਦੀ ਸਜ਼ਾ ਜਾਂ ਜੇਲ੍ਹ ਜਾਣ ਦਾ ਨਹੀਂ ਹੈ, ਸਗੋਂ ਲੋਕਤੰਤਰ ਦੀ ਖ਼ੂਬਸੂਰਤੀ, ਬੋਲਣ ਦੀ ਆਜ਼ਾਦੀ (Freedom of Speech) ਅਤੇ ਵਿਰੋਧ ਪੱਖ ਦੀ ਆਵਾਜ਼ ਨੂੰ ਦਬਾਉਣ ਦਾ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਬੈਂਸ ਨੇ ਕਿਹਾ ਕਿ ਉਹ ਨਿਆਂਪਾਲਿਕਾ ਦਾ ਹਮੇਸ਼ਾ ਸਤਿਕਾਰ ਕਰਦੇ ਆਏ ਹਨ, ਅੱਜ ਵੀ ਕਰਦੇ ਹਨ ਅਤੇ ਭਵਿੱਖ ਵਿੱਚ ਵੀ ਕਰਦੇ ਰਹਿਣਗੇ। ਹਾਲਾਂਕਿ, 297 ਪੇਸ਼ੀਆਂ ਭੁਗਤਣ ਅਤੇ ਲਗਭਗ 8 ਸਾਲ ਕੇਸ ਚੱਲਣ ਤੋਂ ਬਾਅਦ ਆਏ ਇਸ ਫ਼ੈਸਲੇ ਖ਼ਿਲਾਫ਼ ਉਹ ਮਾਨਯੋਗ ਸੈਸ਼ਨ ਅਦਾਲਤ ਪਟਿਆਲਾ ਅਤੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਕੋਲ ਅਪੀਲ ਅਤੇ ਸ਼ਿਕਾਇਤ ਲੈ ਕੇ ਜਾਣਗੇ। ਉਨ੍ਹਾਂ ਦੱਸਿਆ ਕਿ ਕਾਨੂੰਨੀ ਮਾਹਰਾਂ ਮੁਤਾਬਕ ਇਸ ਆਰਡਰ ਵਿੱਚ ਕੋਈ ਮਜ਼ਬੂਤ ਅਧਾਰ ਨਹੀਂ ਹੈ, ਜਿਸ ਕਾਰਨ ਉਨ੍ਹਾਂ ਨੂੰ ਉੱਚ ਅਦਾਲਤਾਂ ਤੋਂ ਪੂਰੇ ਇਨਸਾਫ਼ ਦੀ ਉਮੀਦ ਹੈ।

ਆਪਣੇ ਬਿਆਨ ਵਿੱਚ ਬੈਂਸ ਨੇ ਸਪੱਸ਼ਟ ਕੀਤਾ ਕਿ ਇਹ ਮੁਕੱਦਮਾ ਸਾਲ 2018 ਦਾ ਹੈ, ਜਦੋਂ ਉਨ੍ਹਾਂ ਨੇ ਤਤਕਾਲੀ ਸਿਹਤ ਮੰਤਰੀ ਦੇ ਚੇਲਿਆਂ-ਚਪਟਿਆਂ ਵੱਲੋਂ ਚਲਾਏ ਜਾ ਰਹੇ ਨਸ਼ੇ ਦੀਆਂ ਗੋਲੀਆਂ ਅਤੇ ਜਾਅਲੀ ਦਵਾਈਆਂ ਦੇ ਕਾਰੋਬਾਰ ਨੂੰ ਬੇਨਕਾਬ ਕੀਤਾ ਸੀ। ਉਨ੍ਹਾਂ ਕਿਹਾ ਕਿ ਜਦੋਂ ਵੀ ਸਰਕਾਰੀ ਖ਼ਜ਼ਾਨੇ ਦੀ ਲੁੱਟ ਹੁੰਦੀ ਹੈ ਜਾਂ ਜਨਤਾ ਨਾਲ ਠੱਗੀ ਹੁੰਦੀ ਹੈ, ਤਾਂ ਉਹ ਚੁੱਪ ਨਹੀਂ ਬੈਠ ਸਕਦੇ। ਉਨ੍ਹਾਂ ਪੰਜਾਬ ਅਸੰਬਲੀ ਵਿੱਚ ਹਾਈ ਕੋਰਟ ਦੇ ਇੱਕ ਜੱਜ ਵੱਲੋਂ 10 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੀ ਆਡੀਓ ਜਨਤਕ ਕਰਨ ਅਤੇ ਵਿਸਲ ਬਲੋਅਰ ਵਜੋਂ ਲੜੇ ਸੰਘਰਸ਼ ਦਾ ਵੀ ਜ਼ਿਕਰ ਕੀਤਾ।

ਆਪਣੇ 25 ਸਾਲਾਂ ਦੇ ਰਾਜਨੀਤਿਕ ਅਤੇ ਸਮਾਜਿਕ ਸਫ਼ਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ 12 ਸਾਲ ਦੀ ਉਮਰ ਵਿੱਚ ਧਰਮ ਯੁੱਧ ਮੋਰਚੇ ਦੌਰਾਨ ਪਹਿਲੀ ਵਾਰ ਜੇਲ੍ਹ ਯਾਤਰਾ ਕੀਤੀ ਸੀ। ਇਸ ਤੋਂ ਬਾਅਦ ਲੋਕਾਂ ਦੀ ਲੜਾਈ ਲੜਦਿਆਂ— ਚਾਹੇ ਰੇਤ ਮਾਫ਼ੀਆ ਹੋਵੇ, ਕੇਬਲ ਮਾਫ਼ੀਆ ਹੋਵੇ ਜਾਂ ਨਸ਼ਾ ਮਾਫ਼ੀਆ— ਉਹ 13 ਵਾਰ ਜੇਲ੍ਹ ਗਏ ਹਨ ਅਤੇ ਆਪਣੇ ਕਰੀਅਰ ਦੇ ਪੌਣੇ ਪੰਜ ਸਾਲ ਜੇਲ੍ਹ ਵਿੱਚ ਬਿਤਾਏ ਹਨ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਨੇਤਾਵਾਂ ਵਿੱਚੋਂ ਹਨ ਜਿਨ੍ਹਾਂ ਨੇ ਭ੍ਰਿਸ਼ਟ ਅਫ਼ਸਰਾਂ ਤੋਂ ਲਾਈਵ ਹੋ ਕੇ ਆਮ ਜਨਤਾ ਦੇ ਰਿਸ਼ਵਤ ਦੇ ਪੈਸੇ ਵਾਪਸ ਕਰਵਾਏ ਹਨ।

ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਉਦਾਹਰਨ ਦਿੰਦਿਆਂ ਬੈਂਸ ਨੇ ਕਿਹਾ ਕਿ ਜਿਸ ਤਰ੍ਹਾਂ ਰਾਹੁਲ ਗਾਂਧੀ ਨੂੰ ਸੂਰਤ ਅਦਾਲਤ ਵੱਲੋਂ ਸਜ਼ਾ ਸੁਣਾ ਕੇ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਉਹ ਸੱਚ ਬੋਲਣ ਤੋਂ ਪਿੱਛੇ ਨਹੀਂ ਹਟੇ, ਠੀਕ ਉਸੇ ਤਰ੍ਹਾਂ ਉਹ ਵੀ ਭ੍ਰਿਸ਼ਟਾਚਾਰ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਰੱਖਣਗੇ। ਉਨ੍ਹਾਂ ਅੰਤ ਵਿੱਚ ਕਿਹਾ ਕਿ ਸਜ਼ਾ ਜਾਂ ਜੇਲ੍ਹ ਭੇਜ ਕੇ ਉਨ੍ਹਾਂ ਦੀ ਆਵਾਜ਼ ਬੰਦ ਨਹੀਂ ਕੀਤੀ ਜਾ ਸਕਦੀ, ਉਹ ਦੇਸ਼ ਅਤੇ ਪੰਜਾਬ ਦੀ ਸੇਵਾ ਕਰਦੇ ਰਹਿਣਗੇ ਅਤੇ ਬੇਈਮਾਨਾਂ ਦੇ ਪਰਦੇ ਫ਼ਾਸ ਕਰਦੇ ਰਹਿਣਗੇ।

Comments

Most Popular

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਹੰਕਾਰੀ ਚੇਅਰਮੈਨ ਵੱਲੋਂ ਗਰਭਵਤੀ ਅਤੇ ਬਿਮਾਰ ਮਹਿਲਾਵਾਂ ਤੋਂ ਚੁਕਵਾਇਆ ਜਾ ਰਿਹਾ ਭਾਰੀ ਸਮਾਨ, ਕਰਵਾਈ ਜਾ ਰਹੀ ਹੈ ਸਫਾਈ

ਫੀਲਡ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ : ਵਾਹਿਦਪੁਰੀ

The auspicious festival of Dussehra was celebrated with great fervor at Wave Estate, Sector-85, Mohali : Hardev Singh Ubha.

ਹਿੰਮਤ, ਦ੍ਰਿੜਤਾ ਅਤੇ ਸ਼ਮੂਲੀਅਤ ਦਾ ਇੱਕ ਵਿਲੱਖਣ ਜਸ਼ਨ:

19 ਅਕਤੂਬਰ ਨੂੰ ਸੀਪੀਡੀਐਲ ਵਿਰੁੱਧ ਬਿਜਲੀ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਲਈ ਤਿਆਰੀਆਂ ਜ਼ੋਰਾਂ 'ਤੇ

ਯੂਟੀ ਕਰਮਚਾਰੀ ਅਤੇ ਵਰਕਰ ਫੈਡਰੇਸ਼ਨ, ਚੰਡੀਗੜ੍ਹ ਨੇ ਮੰਗ ਕੀਤੀ ਹੈ ਕਿ 20,000 ਤੋਂ ਵੱਧ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਬੋਨਸ ਅਤੇ 2% ਵਾਧੂ ਡੀਸੀ ਰੇਟ ਦਿੱਤਾ ਜਾਵੇ

NHM ਮੁਲਾਜ਼ਮਾਂ ਵੱਲੋਂ ਲਗਾਤਾਰ ਦੂਜੇ ਦਿਨ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ; 23 ਅਕਤੂਬਰ ਨੂੰ GMSH-16 ਦੇ ਸਾਹਮਣੇ ਹੋਵੇਗਾ ਸਮੂਹਿਕ ਪ੍ਰਦਰਸ਼ਨ

ਚੰਡੀਗੜ੍ਹ ਐਨ.ਐਚ.ਐਮ. ਕਰਮਚਾਰੀ ਸੰਘ ਵੱਲੋਂ ਲੰਬਿਤ ਮੰਗਾਂ ਨੂੰ ਲੈ ਕੇ ਤਿੰਨ ਰੋਜ਼ਾ ਰੋਸ ਪ੍ਰਦਰਸ਼ਨ ਦੀ ਸ਼ੁਰੂਆਤ,

ਸੰਯੁਕਤ ਕਿਸਾਨ ਮੋਰਚੇ ਭਖਦੇ ਕਿਸਾਨੀ ਮਸਲਿਆਂ ਤੇ ਮੀਟਿੰਗ ਹੋਈ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਿਨਾਂ ਕਿਸੇ ਵਿਕਲਪ ਦੇ ਜ਼ਬਰਦਸਤੀ ਸੀਪੀਡੀਐਲ ਭੇਜੇ ਗਏ ਕਰਮਚਾਰੀਆਂ 'ਤੇ ਕੀਤੇ ਜਾ ਰਹੇ ਦਮਨ ਵਿਰੁੱਧ ਵਿਰੋਧ ਰੈਲੀਆਂ ਦੀ ਲੜੀ ਜਾਰੀ ਹੈ