Skip to main content

Mission Yuva Sarkar 2027: Bharatiya Rashtrawadi Party Releases First List of 30 Halqa In-charges

Mission Yuva Sarkar 2027: Bharatiya Rashtrawadi Party Releases First List of 30 Halqa In-charges Sukhminder Singh Grewal appointed National Vice President and Punjab in-charge; party prepares to strengthen its organisation across all 117 Assembly constituencies Chandigarh 14 October ( Ranjeet Singh Dhaliwal ) : The Bharatiya Rashtrawadi Party (BRP) has intensified its organisational activities ahead of the 2027 Punjab Assembly elections. Under its ‘Mission Yuva Sarkar 2027’, the party has announced its first list of 30 halqa in-charges and appointed Sukhminder Singh Grewal (Bhukri Kalan) as National Vice President and Punjab State in-charge. The appointments were made by party National President Amlan Biswas. The party claims to have selected candidates for all 117 Assembly constituencies and is now focusing on strengthening its grassroots organisation and activating local leadership. Punjab State Convener Dr. Vikram Singh Suri, Punjab Coordinator Harpreet Singh Shergill and Legal Cell...

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪੰਜਾਬ ਸਰਕਾਰ ਦੇ ਤਿੰਨ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਹੋਈ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪੰਜਾਬ ਸਰਕਾਰ ਦੇ ਤਿੰਨ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਹੋਈ

ਚੰਡੀਗੜ੍ਹ 13 ਅਕਤੂਬਰ ( ਰਣਜੀਤ ਧਾਲੀਵਾਲ ) : ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਕਮੇਟੀ ਦੀ ਮੀਟਿੰਗ ਪੰਜਾਬ ਸਰਕਾਰ ਦੇ ਤਿੰਨ ਕੈਬਿਨਟ ਮੰਤਰੀਆਂ ਅਮਨ ਅਰੋੜਾ, ਹਰਪਾਲ ਸਿੰਘ ਚੀਮਾ ਅਤੇ ਗੁਰਮੀਤ ਸਿੰਘ ਖੁੱਡੀਆਂ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਸਕੱਤਰ ਵੀ ਸ਼ਾਮਿਲ ਹੋਏ। ਮੀਟਿੰਗ ਦੌਰਾਨ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਅਤੇ ਰੂਪ ਸਿੰਘ ਛੰਨਾ ਨੇ ਮੰਤਰੀਆਂ ਅੱਗੇ ਦੁਬਾਰਾ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਰੱਦ ਕਰਨ,ਦਰਿਆਈ ਪਾਣੀਆਂ ਦੇ ਮਸਲੇ ਦਾ ਢੁਕਵਾਂ ਹੱਲ, ਜਮੀਨਾਂ ਤੇ ਕਾਬਜ਼ ਆਬਾਦਕਾਰ ਮੁਜ਼ਾਰਿਆਂ ,ਕਿਸਾਨਾਂ ਨੂੰ ਮਾਲਕੀ ਹੱਕ ਦੇਣ ਅਤੇ ਹੜਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਮੰਗਾਂ ਰੱਖੀਆਂ ਤਾਂ ਇਸ ਸੰਬੰਧ ਵਿੱਚ ਮੰਤਰੀਆਂ ਨੇ ਕਿਹਾ ਕਿ ਪਾਕਿਸਤਾਨ ਵੱਲ ਅਜਾਈ ਜਾਂਦੇ ਪਾਣੀ ਬਾਰੇ ਵਾਈਟ ਪੇਪਰ ਜਾਰੀ ਕਰਾਂਗੇ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਬਾਰੇ 2020-21ਦੇ ਕਾਨੂੰਨ ਚ ਸ਼ੋਧ ਕਰਕੇ ਉਸ ਵਿੱਚ ਹੋਰ ਸਮਾਂ ਦਿੱਤਾ ਜਾਵੇਗਾ 

ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਆਗੂ ਜਨਕ ਸਿੰਘ ਭੁਟਾਲ ਅਤੇ ਸਕੱਤਰ ਜਗਤਾਰ ਸਿੰਘ ਕਾਲਾ ਝਾੜ ਨੇ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਵੀਂ ਖੇਤੀ ਨੀਤੀ ਲਾਗੂ ਕਰਨਾ ਅਤੇ ਅੰਦੋਲਨਾਂ ਦੌਰਾਨ ਦਰਜ ਕੀਤੇ ਪਰਚੇ ਅਤੇ ਮਜਬੂਰੀ ਬੱਸ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖਿਲਾਫ ਕੀਤੇ ਪੁਲਿਸ ਪਰਚੇ ਰੱਦ ਕੀਤੇ ਜਾਣ ਤਾਂ ਮੰਤਰੀਆਂ ਨੇ ਜਵਾਬ ਵਿੱਚ ਕਿਹਾ ਕਿ 20 ਦਿੱਨਾ ਚ ਪੁਲਿਸ ਪਰਚੇ ਰੱਦ ਕਰਨ ਲਈ ਏ ਆਈ ਜੀ ਚਰਨਜੀਤ ਸਿੰਘ ਸੋਹਲ ਦੀ ਡਿਊਟੀ ਲਾਈ ਜਿਹੜੇ ਕਿ ਕਿਸਾਨ ਆਗੂਆਂ ਨਾਲ ਸੰਪਰਕ ਚ ਰਹਿਣਗੇ।ਔਰਤ ਜਥੇਬੰਦੀਆਂ ਦੇ ਆਗੂ ਹਰਿੰਦਰ ਕੌਰ ਬਿੰਦੂ ਕਮਲਜੀਤ ਬਰਨਾਲਾ ਅਤੇ ਕੁਲਦੀਪ ਕੌਰ ਕੁੱਸਾ ਨੇ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਮਜ਼ਦੂਰਾਂ ਸਿਰ ਚੜਿਆ ਕਰਜਾ ਖਤਮ ਕਰਨ ਅਤੇ ਕਰਜੇ ਤੇ ਆਰਥਿਕ ਤੰਗੀਆਂ ਕਾਰਨ ਖੁਦਕੁਸ਼ੀਆਂ ਕਰਕੇ ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜੇ ਅਤੇ ਨੌਕਰੀ ਬਾਰੇ ਮੰਗ ਰੱਖੀ ਤਾਂ ਇਸ ਦੇ ਜਵਾਬ ਵਿੱਚ ਮੰਤਰੀਆਂ ਨੇ ਕਿਹਾ ਕਿ ਖੁਦਕੁਸ਼ੀ ਪੀੜਤ ਪਰਿਵਾਰਾਂ ਦੀ ਪੜਤਾਲ ਕਰਕੇ ਤੁਰੰਤ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਬਣੀ ਪਾਲਿਸੀ ਚ ਸ਼ੋਧ ਕਰਕੇ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸੌਖੀ ਕੀਤੀ ਜਾਵੇਗੀ ਅਤੇ ਯਕ ਮੁਸਤ ਸਕੀਮ 15 ਦਿਨਾਂ ਚ ਲਾਗੂ ਕਰਨ ਦਾ ਵਾਅਦਾ ਕੀਤਾ 
ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਕਿਸਾਨਾਂ ਮਜ਼ਦੂਰਾਂ ਦੀਆਂ 13 ਮੰਗਾਂ ਬਾਰੇ ਚੱਲ ਰਹੇ ਸੰਘਰਸ਼ ਦੌਰਾਨ 6 ਅਕਤੂਬਰ ਨੂੰ ਪੰਜਾਬ ਸਰਕਾਰ ਦੁਆਰਾ ਅੱਜ ਕੈਬਨਟ ਮੰਤਰੀਆਂ ਨਾਲ ਮੰਗਾਂ ਦੇ ਹੱਲ ਕਰਨ ਸਬੰਧੀ ਮੀਟਿੰਗ ਤੈਅ ਹੋਈ ਸੀ ਜਿਸ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਕੇਂਦਰ ਨਾਲ ਸੰਬੰਧਿਤ ਮੰਗਾਂ ਅਮਰੀਕਾ ਭਾਰਤ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ ਆਦਿ ਬਾਰੇ ਮੰਗਾਂ ਸਬੰਧੀ ਮੰਤਰੀਆਂ ਨੇ ਕਿਹਾ ਕਿ ਕਾਫੀ ਮੁਦਿਆਂ ਤੇ ਵਿਧਾਨ ਸਭਾ ਚ ਇਹਨਾਂ ਦੇ ਖਿਲਾਫ ਮਤੇ ਪਾਏ ਹੋਏ ਮਤੇ ਦੀਆਂ ਕਾਪੀਆਂ ਦਿੱਤੀਆਂ ਤੇ ਰਹਿੰਦੇ ਮੁੱਦਿਆਂ ਤੇ ਛੇਤੀ ਹੀ ਵਿਧਾਨ ਸਭਾ ਚ ਮਤਾ ਪਾ ਕੇ ਕਾਪੀਆਂ ਦੇ ਦਿੱਤੀਆਂ ਜਾਣਗੀਆਂ। ਅਵਤਾਰ ਪਾਸ ਹੰਸ ਰਾਜ ਯਾਦਗਾਰੀ ਕਮੇਟੀ ਨਾਲ ਚੱਲ ਰਹੇ ਸੰਘਰਸ਼ ਦੌਰਾਨ ਮੰਤਰੀਆਂ ਨੇ ਵਾਅਦਾ ਕੀਤਾ ਕਿ ਸਰਪੰਚ ਸਮੇਤ ਦੋਸ਼ੀਆਂ ਨੂੰ ਤੁਰੰਤ ਗਿਰਫਤਾਰ ਕੀਤਾ ਜਾਵੇਗਾ ਅਤੇ ਯਾਦਗਾਰੀ ਕੰਪਲੈਕਸ ਦੀ ਨਿਗਰਾਨ ਵਜੋਂ ਟਰਸਟ ਨੂੰ ਮਾਲਕੀ ਸੌਂਪੀ ਜਾਵੇਗੀ ਇਸ ਤੋਂ ਇਲਾਵਾ ਸਹਿਕਾਰੀ ਸੁਸਾਇਟੀਆਂ ਦੇ ਵਿੱਚ ਜੋ ਪੰਜਾਬ ਸਰਕਾਰ ਵਲੋ ਹਿੱਸੇਦਾਰੀ ਦੀ ਰਕਮ ਵਧਾਉਣ ਲਈ ਚਿਠੀ ਦੇ ਸਬੰਧ ਚ ਮੰਤਰੀਆਂ ਨੇ ਵੀ ਇਹ ਚਿੱਠੀ ਵਾਪਸ ਲਵਾਂਗੇ ਦਾ ਵਾਅਦਾ ਕੀਤਾ।

Comments

Most Popular

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਫੀਲਡ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ : ਵਾਹਿਦਪੁਰੀ

ਹਿੰਮਤ, ਦ੍ਰਿੜਤਾ ਅਤੇ ਸ਼ਮੂਲੀਅਤ ਦਾ ਇੱਕ ਵਿਲੱਖਣ ਜਸ਼ਨ:

19 ਅਕਤੂਬਰ ਨੂੰ ਸੀਪੀਡੀਐਲ ਵਿਰੁੱਧ ਬਿਜਲੀ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਲਈ ਤਿਆਰੀਆਂ ਜ਼ੋਰਾਂ 'ਤੇ

ਚਾਰਾਂ ਸਰਕਾਰੀ ਜਨਰਲ ਬੀਮਾ ਕੰਪਨੀਆਂ ਦੇ ਰਲੇਵੇਂ ਦੀ ਮੰਗ, ਜੀ.ਆਈ.ਈ.ਏ.ਆਈ.ਏ. ਨੇ ਚੰਡੀਗੜ੍ਹ ਵਿੱਚ ਸੰਪਰਕ ਮੁਹਿੰਮ ਸ਼ੁਰੂ ਕੀਤੀ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

ਭੜਕੇ ਜੰਗਲਾਤ ਕਾਮੇੰ ਅਧਿਕਾਰੀਆਂ ਦੇ ਭਰੋਸੇ ਮਗਰੋਂ ਹੋਏ ਸ਼ਾਂਤ

GIEAIA seeks merger of four public sector general insurers

ਸਟਰੀਟ ਲਾਈਟਾਂ ਅਤੇ ਪਾਰਕਿੰਗ ਦੇ ਨਿੱਜੀਕਰਨ ਵਿਰੁੱਧ 23 ਸਤੰਬਰ, 2026 ਨੂੰ ਨਗਰ ਨਿਗਮ ਦਫ਼ਤਰ, ਸੈਕਟਰ 17 ਦੇ ਸਾਹਮਣੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਪੂਰੀਆਂ ਹੋ ਗਈਆਂ ਹਨ