Skip to main content

Fear of Extortion, Gunfire and Gangsters Grips Punjab; No One Is Safe Under the ‘Jhaadu’ Government : Pargat Singh

Fear of Extortion, Gunfire and Gangsters Grips Punjab; No One Is Safe Under the ‘Jhaadu’ Government : Pargat Singh Patience of Punjabis Wearing Thin; Home Minister Bhagwant Mann Remains a Silent Spectator : Pargat Singh Shooting Incident Involving an Amritsar Trader Reflects Punjab’s Deteriorating Law and Order Situation Chandigarh 15 October ( Ranjeet Singh Dhaliwal ) : Punjab Pradesh Congress Committee (PPCC) President Pargat Singh has launched a sharp attack on the Aam Aadmi Party government over extortion threats, incidents of firing and the rising concerns surrounding criminal activities in the state. He said that after four and a half years of AAP rule, the deteriorating law and order situation has left people in Punjab feeling unsafe. Traders and ordinary citizens are increasingly worried about their security, with businessmen allegedly being targeted with gunfire when they refuse to pay extortion money. Meanwhile, Punjab Home Minister Bhagwant Singh Mann, he alleged, continues ...

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੋਹਾਲੀ ’ਚ ਵਿਸ਼ਾਲ ਰੋਸ ਧਰਨਾ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੋਹਾਲੀ ’ਚ ਵਿਸ਼ਾਲ ਰੋਸ ਧਰਨਾ

ਐਸ.ਏ.ਐਸ.ਨਗਰ 15 ਅਕਤੂਬਰ ( ਰਣਜੀਤ ਧਾਲੀਵਾਲ ) :  ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਦਾਰਾ ਸਟੂਡੀਓ ਚੌਂਕ, ਮੋਹਾਲੀ ਵਿਖੇ ਮਰਹੂਮ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਕਹਿਰ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਗਈ। ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਜੇਕਰ ਪੰਜਾਬ ਵਿੱਚ ਸਭ ਕੁਝ ਠੀਕ ਹੈ ਤਾਂ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਲੋਕ ਅੱਜ ਵੀ ਚਿੰਤਤ ਕਿਉਂ ਹਨ? ਸਰਕਾਰ ਦੱਸੇ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਅਸਲ ਵਿੱਚ ਕੀ ਠੋਸ ਕਦਮ ਚੁੱਕੇ ਗਏ ਹਨ? ਸਿਰਫ਼ ਇਸ਼ਤਿਹਾਰਾਂ ਅਤੇ ਬਿਆਨਾਂ ਨਾਲ ਪੰਜਾਬ ਦੀ ਨੌਜਵਾਨੀ ਦਾ ਭਵਿੱਖ ਨਹੀਂ ਬਚਾਇਆ ਜਾ ਸਕਦਾ।

ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕਿਸ ਦੀ ਹੈ? ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਕੀ ਕਰ ਰਹੀ ਹੈ? ਉਨ੍ਹਾਂ ਮੰਗ ਕੀਤੀ ਕਿ ਮਾਮਲੇ ਨਾਲ ਜੁੜੇ ਸਾਰੇ ਤੱਥ ਸਾਹਮਣੇ ਲਿਆਂਦੇ ਜਾਣ ਅਤੇ ਜੇਕਰ ਕਿਸੇ ਦੀ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੇ ਸਵਾਲਾਂ ਤੋਂ ਭੱਜਣ ਦੀ ਬਜਾਏ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ। ਉਨ੍ਹਾਂ ਸਵਾਲ ਉਠਾਇਆ ਕਿ ਆਖ਼ਰ ਪੰਜਾਬ ਵਿੱਚ ਇਹ ਸਭ ਕੁਝ ਕਿਸ ਦੀ ਸ਼ਹਿ ’ਤੇ ਹੋ ਰਿਹਾ ਹੈ? ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਕਦੋਂ ਮਿਲੇਗਾ? ਕੀ ਪੰਜਾਬ ਸਰਕਾਰ ਇਨ੍ਹਾਂ ਮਾਮਲਿਆਂ ਵਿੱਚ ਜਵਾਬਦੇਹੀ ਤੈਅ ਕਰੇਗੀ?

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨਸ਼ਿਆਂ ਅਤੇ ਅਪਰਾਧਾਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ ’ਤੇ ਸੰਘਰਸ਼ ਕਰੇਗੀ। ਇਸ ਮੌਕੇ ਬਾਬਾ ਕਸ਼ਮੀਰਾ ਸਿੰਘ, ਮੁਖਤਿਆਰ ਸਿੰਘ, ਨਰਿੰਦਰ ਸਿੰਘ, ਨੀਰੋ ਦੇਵੀ, ਬਿਮਲਾ ਦੇਵੀ, ਹੈਪੀ ਮਲਿਕ ਅਤੇ ਆਸ਼ੂ ਮਲਿਕ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

Comments

Most Popular

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਫੀਲਡ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ : ਵਾਹਿਦਪੁਰੀ

ਹਿੰਮਤ, ਦ੍ਰਿੜਤਾ ਅਤੇ ਸ਼ਮੂਲੀਅਤ ਦਾ ਇੱਕ ਵਿਲੱਖਣ ਜਸ਼ਨ:

19 ਅਕਤੂਬਰ ਨੂੰ ਸੀਪੀਡੀਐਲ ਵਿਰੁੱਧ ਬਿਜਲੀ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਲਈ ਤਿਆਰੀਆਂ ਜ਼ੋਰਾਂ 'ਤੇ

ਚਾਰਾਂ ਸਰਕਾਰੀ ਜਨਰਲ ਬੀਮਾ ਕੰਪਨੀਆਂ ਦੇ ਰਲੇਵੇਂ ਦੀ ਮੰਗ, ਜੀ.ਆਈ.ਈ.ਏ.ਆਈ.ਏ. ਨੇ ਚੰਡੀਗੜ੍ਹ ਵਿੱਚ ਸੰਪਰਕ ਮੁਹਿੰਮ ਸ਼ੁਰੂ ਕੀਤੀ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਭੜਕੇ ਜੰਗਲਾਤ ਕਾਮੇੰ ਅਧਿਕਾਰੀਆਂ ਦੇ ਭਰੋਸੇ ਮਗਰੋਂ ਹੋਏ ਸ਼ਾਂਤ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

GIEAIA seeks merger of four public sector general insurers

ਸਟਰੀਟ ਲਾਈਟਾਂ ਅਤੇ ਪਾਰਕਿੰਗ ਦੇ ਨਿੱਜੀਕਰਨ ਵਿਰੁੱਧ 23 ਸਤੰਬਰ, 2026 ਨੂੰ ਨਗਰ ਨਿਗਮ ਦਫ਼ਤਰ, ਸੈਕਟਰ 17 ਦੇ ਸਾਹਮਣੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਪੂਰੀਆਂ ਹੋ ਗਈਆਂ ਹਨ