Skip to main content

SAD appeals to Punjab Governor to dismiss CM Bhagwant Mann

SAD appeals to Punjab Governor to dismiss CM Bhagwant Mann (Delegation led by S Sukhbir S Badal also urges Governor to grant Rs two crore compensation to the family of slain anti-drug crusader Parvinder Singh Jhota and a Class 1 job to the latter’s wife) (Asks CM to explain how a teacher’s son could bring back luxury purchases of Rs 1 crore, including an Rs 10 lakh woman’s bag, from his Paris jaunt) Chandigarh 23 October ( Ranjeet Singh Dhaliwal ) : The Shiromani Akali Dal (SAD) today appealed to Punjab Governor Gulab Chand Kataria to dismiss chief minister Bhagwant Mann besides urging him grant a Rs two crore compensation to the family of slain anti-drug crusader Parvinder Singh Jhota and a class one job to the latter’s wife. A high level delegation of the SAD, led by its president Sukhbir Singh Badal, also called for action against all ministers, legislators and civil and police officials accused of patronizing the drug trade and issuing arms licenses to drug offenders. It also urged...

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਹੰਕਾਰੀ ਚੇਅਰਮੈਨ ਵੱਲੋਂ ਗਰਭਵਤੀ ਅਤੇ ਬਿਮਾਰ ਮਹਿਲਾਵਾਂ ਤੋਂ ਚੁਕਵਾਇਆ ਜਾ ਰਿਹਾ ਭਾਰੀ ਸਮਾਨ, ਕਰਵਾਈ ਜਾ ਰਹੀ ਹੈ ਸਫਾਈ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਹੰਕਾਰੀ ਚੇਅਰਮੈਨ ਵੱਲੋਂ ਗਰਭਵਤੀ ਅਤੇ ਬਿਮਾਰ ਮਹਿਲਾਵਾਂ ਤੋਂ ਚੁਕਵਾਇਆ ਜਾ ਰਿਹਾ ਭਾਰੀ ਸਮਾਨ, ਕਰਵਾਈ ਜਾ ਰਹੀ ਹੈ ਸਫਾਈ

ਪੜੇ ਲਿਖੇ ਮੁਲਾਜ਼ਮਾਂ ਤੋਂ ਕਰਵਾਈ ਕਰਵਾਇਆ ਜਾ ਰਿਹਾ ਹੈ ਮਜ਼ਦੂਰਾਂ ਵਾਲਾ ਕੰਮ, ਦਫਤਰੀ ਕੰਮਾਂ ਵਿੱਚ ਸਹਾਇਤਾ ਲਈ ਕੀਤੀ ਗਈ ਸੀ ਭਰਤੀ, ਜਾਣ ਬੁੱਝ ਕੇ ਕੀਤਾ ਜਾ ਰਿਹਾ ਤੰਗ ਪਰੇਸ਼ਾਨ

ਮਹਿਲਾ ਕਮਿਸ਼ਨ ਪੰਜਾਬ ਦੇ ਦਫਤਰ ਦੇ ਅਧਿਕਾਰੀਆਂ ਨੇ ਲਿਖਤੀ ਦਰਖਾਸਤ ਲੈਣ ਤੋਂ ਕੀਤਾ ਇਨਕਾਰ, ਕਿਹਾ ਸਿੱਖਿਆ ਬੋਰਡ ਦੇ ਚੇਅਰਮੈਨ ਨਾਲ ਹੀ ਕਰੋ ਸੰਪਰਕ

ਇਸ ਹੰਕਾਰੀ ਚੇਅਰਮੈਨ ਅਤੇ ਸਿੱਖਿਆ ਮੰਤਰੀ ਪੰਜਾਬ ਨੇ ਨਾ ਸੁਣੀ ਮੁਲਾਜ਼ਮਾਂ ਦੀ ਫਰਿਆਦ ਤਾਂ 7 ਫੇਸ ਦੀਆਂ ਲਾਈਟਾਂ ਤੇ ਕੀਤਾ ਜਾਵੇਗਾ ਵੱਡੇ ਪੱਧਰ ਤੇ ਚੱਕਾ ਜਾਮ : ਕੁੰਭੜਾ 

ਐਸ.ਏ.ਐਸ.ਨਗਰ 23 ਅਕਤੂਬਰ ( ਰਣਜੀਤ ਧਾਲੀਵਾਲ ) : ਐਸ ਸੀ ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ ਸੱਤ ਦੀਆਂ ਲਾਈਟਾਂ ਤੇ ਚੱਲ ਰਹੇ ਐਸ ਸੀ ਬੀਸੀ ਮੋਰਚੇ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਡੇਲੀਵੇਜ਼ ਕਰਮਚਾਰੀ ਯੂਨੀਅਨ ਮੋਹਾਲੀ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਡੇਲੀਵੇਜ਼ ਕਰਮਚਾਰੀਆਂ ਲਈ ਚੇਅਰਮੈਨ ਵੱਲੋਂ ਇੱਕ ਡੇਲੀਵੇਜ਼ ਕਰਮਚਾਰੀ ਭਲਾਈ ਯੋਜਨਾ 2026 ਬਣਾਈ ਗਈ ਹੈ, ਜੋ ਕਿ ਆਪਸ਼ਨਲ ਸੀ। ਜਿਨ੍ਹਾਂ ਕਰਮਚਾਰੀਆਂ ਨੇ ਪਾਲਸੀ ਨੂੰ ਸਵੀਕਾਰ ਨਹੀਂ ਕੀਤਾ ਤੇ ਉਸ ਪਾਲਿਸੀ ਨੂੰ ਕੋਰਟ ਵਿੱਚ ਚੈਲੇੰਜ ਕੀਤਾ, ਉਹਨਾਂ ਦੇ ਨਾਲ ਚੇਅਰਮੈਨ ਵੱਲੋਂ ਵਿਤਕਰਾ ਕੀਤਾ ਜਾ ਰਿਹਾ ਹੈ ਅਤੇ ਬਦਲੇ ਦੀ ਭਾਵਨਾ ਨਾਲ ਪਿਛਲੇ ਇੱਕ ਮਹੀਨੇ ਤੋਂ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਚੇਅਰਮੈਨ ਇੱਥੋਂ ਤੱਕ ਤੰਗ ਪਰੇਸ਼ਾਨ ਕਰ ਰਿਹਾ ਹੈ ਕਿ ਗਰਭਵਤੀ ਮਹਿਲਾਵਾਂ ਅਤੇ ਬਿਮਾਰ ਮਹਿਲਾਵਾਂ ਤੋਂ ਪੁਰਾਣਾ ਭਾਰੀ ਸਮਾਨ, ਟਾਇਰ, ਅਲਮਾਰੀਆਂ ਆਦਿ ਚੁਕਵਾਏ ਜਾ ਰਹੇ ਹਨ ਤੇ ਇਹਨਾਂ ਪੜੇ ਲਿਖੇ ਕਰਮਚਾਰੀਆਂ ਤੋਂ ਮਜ਼ਦੂਰਾਂ ਵਾਲਾ ਕੰਮ ਕਰਵਾਇਆ ਜਾ ਰਿਹਾ ਹੈ। 

ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਅਤੇ ਜਨਰਲ ਸੈਕਟਰੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਸਾਡੀ ਭਰਤੀ ਦਫਤਰ ਕੰਮਾਂ ਵਿੱਚ ਸਹਾਇਤਾ ਕਰਵਾਉਣ ਲਈ ਕੀਤੀ ਗਈ ਸੀ। ਸਾਨੂੰ ਚੇਅਰਮੈਨ ਵੱਲੋਂ ਜਾਣ ਬੁੱਝ ਕੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਬਿਨਾਂ ਕਿਸੇ ਸਰਕਾਰ ਦੀ ਪ੍ਰਵਾਨਗੀ ਤੋਂ, ਬਿਨਾਂ ਕਿਸੇ ਇਸ਼ਤਿਹਾਰਬਾਜ਼ੀ ਤੋਂ ਕੁਝ ਲੋਕਾਂ ਦੀ ਭਰਤੀ ਵੀ ਕੀਤੀ ਗਈ ਹੈ। ਮਹਿਲਾਵਾਂ ਨੂੰ ਤੰਗ ਪਰੇਸ਼ਾਨ ਕਰਨ ਦੇ ਮਾਮਲੇ ਬਾਰੇ ਯੂਨੀਅਨ ਦੇ ਆਗੂਆਂ ਨੇ ਜਦੋਂ ਮਹਿਲਾ ਕਮਿਸ਼ਨ ਪੰਜਾਬ ਨੂੰ ਲਿਖਤੀ ਦਰਖਾਸਤ ਦੇਣੀ ਚਾਹੀ ਤਾਂ ਦਫਤਰ ਦੇ ਅਧਿਕਾਰੀ ਨੇ ਦਰਖਾਸਤ ਲੈਣ ਤੋਂ ਇਨਕਾਰ ਕਰ ਦਿੱਤਾ ਅਤੇ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ, ਜਦਕਿ ਸਾਡੀ ਦਰਖਾਸਤ ਹੀ ਚੇਅਰਮੈਨ ਦੇ ਵਿਰੋਧ ਵਿੱਚ ਸੀ। ਜਦੋਂ ਪੰਜਾਬ ਮਹਿਲਾ ਕਮਿਸ਼ਨ ਦੇ ਅਧਿਕਾਰੀਆਂ ਨੇ ਸਾਥੋਂ ਦਰਖਾਸਤ ਨਹੀਂ ਲਈ ਤਾਂ ਅਸੀਂ ਆਪਣੀ ਦਰਖਾਸਤ ਨੂੰ ਈਮੇਲ ਰਾਹੀਂ ਭੇਜਿਆ, ਪਰ ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ।

ਇਸ ਮੌਕੇ ਐਸਸੀ ਬੀਸੀ ਮੋਰਚੇ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਅਤੇ ਫੇਲ ਹੋ ਚੁੱਕੀ ਹੈ। ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਦੀ ਫੂਕ ਨਿਕਲ ਚੁੱਕੀ ਹੈ। ਸਿੱਖਿਆ ਬੋਰਡ ਦੇ ਗੇਟ ਅੱਗੇ ਦੁਖੀ ਹੋਏ ਅਧਿਆਪਕ ਅਤੇ ਕਰਮਚਾਰੀ ਪੱਕੇ ਤੌਰ ਤੇ ਧਰਨਾ ਲਗਾਈ ਬੈਠੇ ਹਨ। ਪਰ ਇਸ ਜਾਣ ਵਾਲੀ ਨਾਲਾਇਕ ਸਰਕਾਰ ਨੇ ਆਪਣੇ ਕਾਰਜਕਾਲ ਵਿੱਚ ਉਹਨਾਂ ਦੀ ਸਾਰ ਨਹੀਂ ਲਈ। ਇਸ ਸਰਕਾਰ ਨੂੰ ਇਸ਼ਤਿਹਾਰਬਾਜ਼ੀ ਤੋਂ ਹੀ ਵੇਲ ਨਹੀਂ ਮਿਲ ਰਿਹਾ। ਇਸ ਸਰਕਾਰ ਨੇ ਪੰਜਾਬ ਦੇ ਕਿਸੇ ਮਸਲੇ ਨੂੰ ਹੱਲ ਕਰਨਾ ਆਪਣੀ ਜਿੰਮੇਵਾਰੀ ਨਹੀਂ ਸਮਝੀ। ਆਏ ਦਿਨ ਇਹਨਾਂ ਦੇ ਘੁਟਾਲਿਆਂ ਦੀਆਂ ਪੜਤਾਂ ਖੁੱਲ ਰਹੀਆਂ ਹਨ। ਮੁੱਖ ਮੰਤਰੀ ਪੰਜਾਬ ਵਿਦੇਸ਼ਾਂ ਵਿੱਚ ਜਾ ਜਾ ਕੇ ਆਪਣਾ ਜਨਮ ਦਿਨ ਮਨਾ ਰਿਹਾ ਹੈ। ਜਦਕਿ ਪੰਜਾਬ ਜਲ ਰਿਹਾ ਹੈ, ਇਸ ਦੀ ਸਥਿਤੀ ਨਿਘਰਦੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਇਹਨਾਂ ਕਰਮਚਾਰੀਆਂ ਦੀ ਸੁਣਵਾਈ ਨਾ ਕੀਤੀ ਤੇ ਹੰਕਾਰੀ ਚੇਅਰਮੈਨ ਆਪਣੀਆਂ ਘਿਨਾਉਣੀਆਂ ਹਰਕਤਾਂ ਤੋਂ ਬਾਜ਼ ਨਾ ਆਇਆ ਤਾਂ ਆਉਣ ਵਾਲੇ ਦਿਨਾਂ ਵਿੱਚ ਮੋਹਾਲੀ ਫੇਸ ਸੱਤ ਦੀਆਂ ਲਾਈਟਾਂ ਤੇ ਵੱਡੇ ਪੱਧਰ ਤੇ ਪੰਜਾਬ ਦੀਆਂ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਇਹਨਾਂ ਕਰਮਚਾਰੀਆਂ ਦੀ ਮਦਦ ਲਈ ਚੱਕਾ ਜਾਮ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਅਤੇ ਸਿੱਖਿਆ ਮੰਤਰੀ ਪੰਜਾਬ ਦੀ ਹੋਵੇਗੀ।

ਇਸ ਮੌਕੇ ਮੋਰਚੇ ਦੇ ਸੀਨੀਅਰ ਆਗੂ ਮਾਸਟਰ ਬਨਵਾਰੀ ਲਾਲ ਰਿਟਾਇਰਡ ਨੇ ਵੀ ਸਿੱਖਿਆ ਬੋਰਡ ਦੀਆਂ ਨਲਾਇਕੀਆਂ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਸਿੱਖਿਆ ਬੋਰਡ ਦਾ ਮਿਆਰ ਬਹੁਤ ਗਿਰ ਚੁੱਕਿਆ ਹੈ। ਜਿਸ ਦੇ ਜਿੰਮੇਵਾਰ ਇਹ ਨਲਾਇਕ ਅਧਿਕਾਰੀ ਅਤੇ ਸਰਕਾਰ ਹੈ। ਇਸ ਮੌਕੇ ਹਰਨੇਕ ਸਿੰਘ ਮਲੋਆ, ਕਰਮ ਸਿੰਘ ਕੁਰੜੀ, ਕਰਨ ਸਿੰਘ, ਗੁਰਪ੍ਰੀਤ ਸਿੰਘ, ਵਿਸ਼ਵਪ੍ਰੀਤ ਸਿੰਘ, ਬੂਟਾ ਸਿੰਘ, ਨਿਰਮਲ ਸਿੰਘ, ਬਿਕਰਮਜੀਤ ਸਿੰਘ, ਤਜਿੰਦਰ ਸਿੰਘ ਪ੍ਰੈਸ ਸਕੱਤਰ, ਸੁਸ਼ਮਾ ਕੁਮਾਰੀ, ਨਰਿੰਦਰ ਕੌਰ, ਰਵਨੀਤ ਕੌਰ, ਮਨਦੀਪ ਕੌਰ, ਪ੍ਰੀਤੀ ਸ਼ਰਮਾ, ਹੇਮਾ, ਗੁਰਵਿੰਦਰ ਸਿੰਘ, ਗੁਰਸ਼ਰਨ ਸਿੰਘ, ਬੱਬਲ ਚੋਪੜਾ, ਕਰਮਜੀਤ ਸਿੰਘ, ਪਰਮਜੀਤ ਕੌਰ ਆਦਿ ਹਾਜ਼ਰ ਹੋਏ।

Comments

Most Popular

ਫੀਲਡ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ : ਵਾਹਿਦਪੁਰੀ

The auspicious festival of Dussehra was celebrated with great fervor at Wave Estate, Sector-85, Mohali : Hardev Singh Ubha.

ਹਿੰਮਤ, ਦ੍ਰਿੜਤਾ ਅਤੇ ਸ਼ਮੂਲੀਅਤ ਦਾ ਇੱਕ ਵਿਲੱਖਣ ਜਸ਼ਨ:

19 ਅਕਤੂਬਰ ਨੂੰ ਸੀਪੀਡੀਐਲ ਵਿਰੁੱਧ ਬਿਜਲੀ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਲਈ ਤਿਆਰੀਆਂ ਜ਼ੋਰਾਂ 'ਤੇ

ਚਾਰਾਂ ਸਰਕਾਰੀ ਜਨਰਲ ਬੀਮਾ ਕੰਪਨੀਆਂ ਦੇ ਰਲੇਵੇਂ ਦੀ ਮੰਗ, ਜੀ.ਆਈ.ਈ.ਏ.ਆਈ.ਏ. ਨੇ ਚੰਡੀਗੜ੍ਹ ਵਿੱਚ ਸੰਪਰਕ ਮੁਹਿੰਮ ਸ਼ੁਰੂ ਕੀਤੀ

NHM ਮੁਲਾਜ਼ਮਾਂ ਵੱਲੋਂ ਲਗਾਤਾਰ ਦੂਜੇ ਦਿਨ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ; 23 ਅਕਤੂਬਰ ਨੂੰ GMSH-16 ਦੇ ਸਾਹਮਣੇ ਹੋਵੇਗਾ ਸਮੂਹਿਕ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚੇ ਭਖਦੇ ਕਿਸਾਨੀ ਮਸਲਿਆਂ ਤੇ ਮੀਟਿੰਗ ਹੋਈ

ਚੰਡੀਗੜ੍ਹ ਐਨ.ਐਚ.ਐਮ. ਕਰਮਚਾਰੀ ਸੰਘ ਵੱਲੋਂ ਲੰਬਿਤ ਮੰਗਾਂ ਨੂੰ ਲੈ ਕੇ ਤਿੰਨ ਰੋਜ਼ਾ ਰੋਸ ਪ੍ਰਦਰਸ਼ਨ ਦੀ ਸ਼ੁਰੂਆਤ,

GIEAIA seeks merger of four public sector general insurers