Skip to main content

Rahul Gandhi Coming to Punjab to Seek Votes After Rubbing Salt into the Wounds of Families of 1984 Sikh Genocide Victims : Tarun Chugh

Rahul Gandhi Coming to Punjab to Seek Votes After Rubbing Salt into the Wounds of Families of 1984 Sikh Genocide Victims : Tarun Chugh Choosing November 1 for a Delhi Protest and Tearing Posters Demanding Justice for Sikhs Reflec Congress's Insensitivity and Hostile Attitude Towards the Sikh Community : Chugh Before Welcoming Rahul Gandhi, Pargat Singh, Raja Warring, Partap Bajwa and All Punjab Congress Leaders Must Clarify Their Stand on the 1984 Anti-Sikh Massacre : Chugh Chandigarh 3 November ( Ranjeet Singh Dhaliwal ) : BJP National Headquarters In-Charge and MP Tarun Chugh today fired the Congress for inflicting brutal injuries on the minds and the psyche of the Sikhs in the past. Questioning the propriety and validity of forhtcoming visit of  Congress leader Rahul Gandhi to Punjab, Chugh said  Rahul Gandhi must answer the questions surrounding the suffering of families affected by the 1984 Sikh genocide, their decades-long struggle and their continued demand for justice....

ਕਿਸਾਨ ਮੋਰਚੇ ਚ’ਮੰਨੀਆਂ ਮੰਗਾਂ ਲਾਗੂ ਕਰਨ ਲਈ ਵਿਧਾਨ ਸਭਾ ਵਿੱਚ ਮਤਾ ਲਿਆਵੇ ਸਰਕਾਰ,ਵਾਅਦਿਆਂ ਤੋਂ ਭੱਜਣਾ ਬੰਦ ਕਰੇ : ਲੱਖੋਵਾਲ

ਕਿਸਾਨ ਮੋਰਚੇ ਚ’ਮੰਨੀਆਂ ਮੰਗਾਂ ਲਾਗੂ ਕਰਨ ਲਈ ਵਿਧਾਨ ਸਭਾ ਵਿੱਚ ਮਤਾ ਲਿਆਵੇ ਸਰਕਾਰ,ਵਾਅਦਿਆਂ ਤੋਂ ਭੱਜਣਾ ਬੰਦ ਕਰੇ : ਲੱਖੋਵਾਲ

ਕਣਕ ਦੇ ਭਾਅ ਵਿੱਚ 25 ਪੈਸੇ ਪ੍ਰਤੀ ਕਿੱਲੋੇ ਦਾ ਵਾਧਾ ਨਾਕਾਫ਼ੀ,ਸਰਕਾਰ C2+50% ਦੇ ਹਿਸਾਬ ਨਾਲ ਵਾਧਾ ਕਰੇ

ਕੋਆਪਰੇਟਿਵ ਸੋਸਾਇਟੀਆਂ ਵਿੱਚ ਹੱਦ ਕਰਜ਼ੇ ਨਵੇਂ ਸਿਰੇ ਤੋਂ ਬਣਾਉਣ ਦਾ ਫ਼ੈਸਲਾ ਵਾਪਸ ਲਵੇ ਸਰਕਾਰ

ਲੁਧਿਆਣਾ/ਚੰਡੀਗੜ੍ਹ 10 ਅਕਤੂਬਰ ( ਰਣਜੀਤ ਧਾਲੀਵਾਲ ) : ਅੱਜ ਭਾਰਤੀ ਕਿਸਾਨ ਯੂਨੀਅਨ ਪੰਜਾਬ ਰਜਿ:283 ਦੀ ਮਹੀਨਾਵਾਰ ਮੀਟਿੰਗ ਯੂਨੀਅਨ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਮੁੱਖ ਦਫ਼ਤਰ ਲੁਧਿਆਣਾ ਵਿਖੇ ਹੋਈ ਜਿਸ ਵਿੱਚ ਯੂਨੀਅਨ ਦੇ ਐਗਜੈਕਟਿਵ ਮੈਂਬਰ ਤੇ ਜਿਲ੍ਹਾ ਪ੍ਰਧਾਨ ਸ਼ਾਮਿਲ ਹੋਏ ਮੀਟਿੰਗ ਵਿੱਚ ਕਿਸਾਨੀ ਮੁੱਦਿਆਂ ਤੇ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਦੀ ਜਾਣਕਾਰੀ ਪ੍ਰੈੱਸ ਨੂੰ ਦਿੰਦੇ ਹੋਏ ਅਵਤਾਰ ਸਿੰਘ ਮੇਹਲੋਂ ਸਰਪਰਸਤ ਤੇ ਹਰਿੰਦਰ ਸਿੰਘ ਲੱਖੋਵਾਲ ਪ੍ਰਧਾਨ ਪੰਜਾਬ ਨੇ ਸਾਂਝਾ ਬਿਆਨ ਦਿੰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਚੰਡੀਗੜ੍ਹ ਕਿਸਾਨ ਮੋਰਚੇ ਦੌਰਾਨ ਮੰਨੀਆਂ ਗਈਆਂ ਜਿਵੇਂ ਕਿ ਪਾਣੀਆਂ ਦਾ ਮਸਲਾ,ਧਾਰਾ 78,79,80 ਨੂੰ ਰੱਦ ਕਰਨਾ,ਕਿਸਾਨਾਂ ਦੇ ਕਰਜ਼ੇ ਉੱਪਰ ਵਨ ਟਇਮ ਸੈਟਲਮੈਂਟ,ਸੁਆਮੀਨਾਥਨ ਕਮੀਸ਼ਨ ਦੀ ਰਿਪੋਰਟ ਅਨੁਸਾਰ ਫਸਲਾਂ ਦੇ ਮੁੱਲ ਤੈਅ ਕਰਨੇ,ਲੈਂਡ ਪੂਲਿੰਗ ਕਾਨੂੰਨ ਰੱਦ ਕਰਨਾ,ਗੰਨੇ ਦੇ ਭਾਅ ਵਿੱਚ 500 ਰੁ: ਦਾ ਵਾਧਾ ਅਜਿਹੀਆਂ ਕਈ ਮੰਗਾਂ ਜਿਨ੍ਹਾਂ ਨੂੰ ਸਰਕਾਰ ਨੇ ਮੰਨ ਕੇ ਕਿਸਾਨਾਂ ਦਾ ਧਰਨਾ ਇੱਕ ਮਹੀਨੇ ਦਾ ਸਮਾਂ ਲੈ ਕੇ ਚੁੱਕਾਇਆ ਸੀ ਪਰ ਅਜੇ ਤੱਕ ਕੋਈ ਵੀ ਕਾਰਵਾਈ ਪੰਜਾਬ ਸਰਕਾਰ ਦੁਆਰਾ ਨਹੀਂ ਕੀਤੀ ਗਈ ਸਾਡੀ ਮੰਗ ਹੈ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਤੁਰੰਤ ਮਤਾ ਲਿਆਂਦਾ ਜਾਵੇ ਯੂਨੀਅਨ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਅਤੇ ਗੱਲਬਾਤ ਤੋਂ ਬਾਅਦ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨਾ ਸਰਕਾਰ ਦੀ ਜੁੰਮੇਵਾਰੀ ਹੈ ਸਰਕਾਰ ਸਿਰਫ਼ ਭਰੋਸਿਆਂ ਤੱਕ ਸੀਮਤ ਰਹਿਣ ਦੀ ਬਜਾਏ ਠੋਸ ਫ਼ੈਸਲੇ ਲਵੇ, ਤਾਂ ਜੋ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਮੁੜ ਸੜਕਾਂ ’ਤੇ ਉਤਰਨ ਲਈ ਮਜਬੂਰ ਨਾ ਹੋਣਾ ਪਵੇ।

ਲੱਖੋਵਾਲ ਨੇ ਕਿਹਾ ਕਿ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦੇਣ ਵਿੱਚ ਦੇਰੀ ਕਰਨਾ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾਉਂਦਾ ਹੈ ਪੰਜਾਬ ਸਰਕਾਰ ਮੰਨੀਆਂ ਗਈਆਂ ਮੰਗਾਂ ਸਬੰਧੀ ਸਪੱਸ਼ਟ ਨੀਤੀ ਬਣਾਏ ਅਤੇ ਉਨ੍ਹਾਂ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰੇ ਉਨ੍ਹਾਂ ਨੇ ਜ਼ੋਰ ਦਿੱਤਾ ਕਿ ਕਿਸਾਨਾਂ ਦੇ ਹੱਕਾਂ ਨਾਲ ਜੁੜੇ ਮਸਲਿਆਂ ਨੂੰ ਗੰਭੀਰਤਾ ਨਾਲ ਹੱਲ ਕਰਨਾ ਸਰਕਾਰ ਦੀ ਪਹਿਲ ਹੋਣੀ ਚਾਹੀਦੀ ਹੈ ਜੇਕਰ ਸਰਕਾਰ ਫੌਰੀ ਤੌਰ ਤੇ ਇਸ ਤੇ ਅਮਲ ਨਹੀਂ ਕਰਦੀ ਤਾਂ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪਰਮਿੰਦਰ ਸਿੰਘ ਪਾਲਮਾਜ਼ਰਾ ਤੇ ਪਰਸ਼ੋਤਮ ਸਿੰਘ ਗਿੱਲ, ਨਿਰਮਲ ਸਿੰਘ ਝੰਡੂਕੇ,ਨੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ਵਿੱਚ ਕੀਤੇ 25 ਪੈਸੇ ਪ੍ਰਤੀ ਕਿਲੋ ਦੇ ਮਾਮੂਲੀ ਵਾਧੇ ਨੂੰ ਮੁੱਢੋਂ ਨਕਾਰਦਿਆਂ ਇਸਨੂੰ ਕਿਸਾਨਾਂ ਨਾਲ ਧੋਖਾ ਕਰਾਰ ਦਿੱਤਾ ਹੈ ਯੂਨੀਅਨ ਨੇ ਕਿਹਾ ਕਿ ਡੀਜ਼ਲ, ਖਾਦਾਂ, ਕੀਟਨਾਸ਼ਕਾਂ, ਬੀਜਾਂ ਅਤੇ ਖੇਤੀ ਮਸ਼ੀਨਰੀ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ, ਜਦਕਿ ਫ਼ਸਲ ਦਾ ਭਾਅ ਕਿਸਾਨਾਂ ਦੀਆਂ ਅਸਲ ਲਾਗਤਾਂ ਦੇ ਅਨੁਕੂਲ ਨਹੀਂ ਵਧਾਇਆ ਗਿਆ। ਯੂਨੀਅਨ ਨੇ ਮੰਗ ਕੀਤੀ ਕਿ ਕਣਕ ਸਮੇਤ ਸਾਰੀਆਂ ਫ਼ਸਲਾਂ ਦੇ ਲਾਭਕਾਰੀ ਭਾਅ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸੀ2+50 ਫ਼ੀਸਦੀ ਦੇ ਆਧਾਰ ’ਤੇ ਤੈਅ ਕੀਤੇ ਜਾਣ ਕੇਂਦਰ ਸਰਕਾਰ ਕਿਸਾਨਾਂ ਨਾਲ ਤੁਰੰਤ ਗੱਲਬਾਤ ਕਰਕੇ ਭਾਅ ਦੀ ਕਾਨੂੰਨੀ ਗਾਰੰਟੀ ਦੇਵੇ ਅਤੇ ਆਮਦਨ ਵਧਾਉਣ ਲਈ ਠੋਸ ਕਦਮ ਚੁੱਕੇ। ਯੂਨੀਅਨ ਨੇ ਮਾਮੂਲੀ ਵਾਧਿਆਂ ਰਾਹੀਂ ਕਿਸਾਨਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ ਦੀ ਮੰਗ ਕੀਤੀ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਰਮਿੰਦਰ ਸਿੰਘ ਖਹਿਰਾ ਤੇ ਬਲਦੇਵ ਸਿੰਘ ਪੂਨੀਆਂ,ਹਰਦਿਆਲ ਸਿੰਘ ਨੇ ਕੋਆਪਰੇਟਿਵ ਸੋਸਾਇਟੀਆਂ ਵਿੱਚ ਕਿਸਾਨਾਂ ਦੇ ਹੱਦ ਕਰਜ਼ੇ ਨਵੇਂ ਸਿਰੇ ਤੋਂ ਬਣਾਉਣ ਦੇ ਸਰਕਾਰੀ ਫ਼ੈਸਲੇ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ ਯੂਨੀਅਨ ਨੇ ਕਿਹਾ ਕਿ ਹੱਦ ਕਰਜਿਆਂ ਨੂੰ ਮੁੜ ਤਿਆਰ ਕਰਨ ਦੀ ਪ੍ਰਕਿਰਿਆ ਨਾਲ ਕਿਸਾਨਾਂ ’ਤੇ ਵਾਧੂ ਵਿੱਤੀ ਬੋਝ ਪਵੇਗਾ ਅਤੇ ਉਨ੍ਹਾਂ ਨੂੰ ਬੇਲੋੜੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ ਸਰਕਾਰ ਨੂੰ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫ਼ੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ ਅਤੇ ਕੋਆਪਰੇਟਿਵ ਸੋਸਾਇਟੀਆਂ ਰਾਹੀਂ ਕਿਸਾਨਾਂ ਨੂੰ ਸੌਖੀਆਂ ਸ਼ਰਤਾਂ ’ਤੇ ਕਰਜ਼ਾ ਮੁਹੱਈਆ ਕਰਵਾਉਣਾ ਚਾਹੀਦਾ ਹੈ ਯੂਨੀਅਨ ਨੇ ਮੰਗ ਕੀਤੀ ਕਿ ਕਿਸਾਨਾਂ ਦੇ ਮੌਜੂਦਾ ਹੱਦ ਕਰਜ਼ਿਆਂ ਨੂੰ ਬਿਨਾਂ ਕਿਸੇ ਵਾਧੂ ਬੋਝ ਦੇ ਜਾਰੀ ਰੱਖਿਆ ਜਾਵੇ ਅਤੇ ਇਸ ਮਾਮਲੇ ਵਿੱਚ ਕਿਸਾਨ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਚਰਨਜੀਤ ਸਿੰਘ ਮੁੰਡੀਆ,ਸੂਰਤ ਸਿੰਘ ਕਾਦਰਵਾਲਾ ਤੇ ਜਸਵੰਤ ਸਿੰਘ ਬੀਜ਼ਾ ਨੇ ਗਿੱਦੜਪਿੰਡੀ ਐਡਵਾਂਸ ਧੁੱਸੀ ਬੰਨ੍ਹ ਪਿੰਡ ਬੰਡਾਲਾ ਤਹਿਸੀਲ ਧਰਮਕੋਟ ਜਿਲਾ ਮੋਗਾ ਡਵੀਜ਼ਨ ਫਿਰੋਜ਼ਪੁਰ ਕੋਲ ਪਾਣੀ ਦੀ ਲੱਗੀ ਢਾਅ ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਤੋਂ ਤੁਰੰਤ ਇਸ ਦੀ ਸਾਰ ਲੈਣ ਦੀ ਮੰਗ ਕੀਤੀ ਹੈ ਯੂਨੀਅਨ ਨੇ ਕਿਹਾ ਕਿ ਬੰਨ੍ਹ ਨੂੰ ਪਾਣੀ ਦੀ ਢਾਅ ਕਾਰਨ ਹਜ਼ਾਰਾਂ ਏਕੜ ਫਸਲ ਤਬਾਹ ਹੋਣ ਦਾ ਖਦਸ਼ਾ ਹੈ ਅਤੇ ਇਲਾਕੇ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਸਰਕਾਰ ਨੂੰ ਤੁਰੰਤ ਮੌਕੇ ਦਾ ਜਾਇਜ਼ਾ ਲੈ ਕੇ ਬੰਨ੍ਹ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ ਯੂਨੀਅਨ ਨੇ ਮੰਗ ਕੀਤੀ ਕਿ ਧੁੱਸੀ ਬੰਨ੍ਹ ਦੀ ਸਥਾਈ ਮੁਰੰਮਤ ਕਰਵਾਈ ਜਾਵੇ ਅਤੇ ਲਾਪਰਵਾਹੀ ਲਈ ਜੁੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇ ਤੇ ਨਾਲ ਹੀ ਉਹਨਾਂ ਨੇ ਕਿਹਾ ਕਿ ਕਈ ਜਗ੍ਹਾਂ ਆੜਤੀ ਤੇ ਸ਼ੈਲਰ ਮਾਲਕ ਮਿਲੀ ਭੁਗਤ ਕਰਕੇ ਕਿਸਾਨਾਂ ਦੀ ਫਸਲ ਊੱਪਰ ਕੱਟ ਲਾ ਕੇ ਝੌਨੇ ਦੀ ਫਸਲ ਦੀ ਵੱਧ ਭਰਾਈ ਕਰ ਰਹੇ ਹਨ ਜਿਸ ਨਾਲ ਕਿਸਾਨਾਂ ਨੂੰ ਘਾਟਾ ਪੈ ਰਿਹਾ ਹੈ ਤੇ ਮੰਡੀਆਂ ਅੰਦਰ ਲਿਫਟਿੰਗ ਦਾ ਪ੍ਰਬੰਧ ਵੀ ਮਾੜਾਂ ਹੈ ਬੋਰੀਆਂ ਦੀ ਚੁਕਾਈ ਨਹੀਂ ਹੋ ਰਹੀ ਤੇ ਝੋਨੇ ਦੀ ਫਸਲ ਦੀ ਨਮੀ 17% ਤੋਂ 20% ਕੀਤੀ ਜਾਵੇ,ਆਲੂਆਂ ਦੀ ਫਸਲ ਦੀ ਬਿਜ਼ਾਈ ਚੱਲ ਰਹੀ ਹੈ ਕਿਸਾਨਾਂ ਨੂੰ ਡੀਏਪੀ ਨਹੀਂ ਮਿਲ ਰਿਹਾ ਸਰਕਾਰ ਜਿੰਮੇਵਾਰ ਅਫਸਰਾਂ ਦੀ ਡਿਊਟੀ ਲਗਾਵੇ ਤੇ ਉਣਤਾਈਆਂ ਦੂਰ ਕੀਤੀਆਂ ਜਾਣ ਅੱਜ ਦੀ ਮੀਟਿੰਗ ਵਿੱਚ ਮਨਜੀਤ ਸਿੰਘ ਢੀਡਸਾ, ਜੋਗਿੰਦਰ ਸਿੰਘ ਢਿੱਲੋ, ਚਰਨਜੀਤ ਸਿੰਘ, ਅਵਤਾਰ ਸਿੰਘ, ਹਰਪਿੰਦਰ ਸਿੰਘ, ਸੁਰਜੀਤ ਸਿੰਘ, ਚਰਨਜੀਤ ਸਿੰਘ ਮੁੰਡੀਆ, ਗੁਰਮੀਤ ਸਿੰਘ ਲੰਬੀ ਢਾਬ, ਭੁਪਿੰਦਰ ਸਿੰਘ ਦੌਲਤਪੁਰ, ਦਵਿੰਦਰ ਸਿੰਘ ਮੋਹਾਲੀ, ਰਾਵਤ ਸਿੰਘ ਕੋਟਲਾ, ਗੁਰਮੇਲ ਸਿੰਘ ਭੇਡਪੁਰੀ ਸਾਰੇ ਪ੍ਰਧਾਨ ਰਘੂਬੀਰ ਸਿੰਘ ਕੂੰਮ ਕਲਾਂ ਆਦਿ ਹਾਜ਼ਰ ਸਨ l

Comments

Most Popular

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਹੰਕਾਰੀ ਚੇਅਰਮੈਨ ਵੱਲੋਂ ਗਰਭਵਤੀ ਅਤੇ ਬਿਮਾਰ ਮਹਿਲਾਵਾਂ ਤੋਂ ਚੁਕਵਾਇਆ ਜਾ ਰਿਹਾ ਭਾਰੀ ਸਮਾਨ, ਕਰਵਾਈ ਜਾ ਰਹੀ ਹੈ ਸਫਾਈ

ਫੀਲਡ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ : ਵਾਹਿਦਪੁਰੀ

The auspicious festival of Dussehra was celebrated with great fervor at Wave Estate, Sector-85, Mohali : Hardev Singh Ubha.

ਹਿੰਮਤ, ਦ੍ਰਿੜਤਾ ਅਤੇ ਸ਼ਮੂਲੀਅਤ ਦਾ ਇੱਕ ਵਿਲੱਖਣ ਜਸ਼ਨ:

19 ਅਕਤੂਬਰ ਨੂੰ ਸੀਪੀਡੀਐਲ ਵਿਰੁੱਧ ਬਿਜਲੀ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਲਈ ਤਿਆਰੀਆਂ ਜ਼ੋਰਾਂ 'ਤੇ

ਯੂਟੀ ਕਰਮਚਾਰੀ ਅਤੇ ਵਰਕਰ ਫੈਡਰੇਸ਼ਨ, ਚੰਡੀਗੜ੍ਹ ਨੇ ਮੰਗ ਕੀਤੀ ਹੈ ਕਿ 20,000 ਤੋਂ ਵੱਧ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਬੋਨਸ ਅਤੇ 2% ਵਾਧੂ ਡੀਸੀ ਰੇਟ ਦਿੱਤਾ ਜਾਵੇ

NHM ਮੁਲਾਜ਼ਮਾਂ ਵੱਲੋਂ ਲਗਾਤਾਰ ਦੂਜੇ ਦਿਨ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ; 23 ਅਕਤੂਬਰ ਨੂੰ GMSH-16 ਦੇ ਸਾਹਮਣੇ ਹੋਵੇਗਾ ਸਮੂਹਿਕ ਪ੍ਰਦਰਸ਼ਨ

ਚੰਡੀਗੜ੍ਹ ਐਨ.ਐਚ.ਐਮ. ਕਰਮਚਾਰੀ ਸੰਘ ਵੱਲੋਂ ਲੰਬਿਤ ਮੰਗਾਂ ਨੂੰ ਲੈ ਕੇ ਤਿੰਨ ਰੋਜ਼ਾ ਰੋਸ ਪ੍ਰਦਰਸ਼ਨ ਦੀ ਸ਼ੁਰੂਆਤ,

ਸੰਯੁਕਤ ਕਿਸਾਨ ਮੋਰਚੇ ਭਖਦੇ ਕਿਸਾਨੀ ਮਸਲਿਆਂ ਤੇ ਮੀਟਿੰਗ ਹੋਈ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਿਨਾਂ ਕਿਸੇ ਵਿਕਲਪ ਦੇ ਜ਼ਬਰਦਸਤੀ ਸੀਪੀਡੀਐਲ ਭੇਜੇ ਗਏ ਕਰਮਚਾਰੀਆਂ 'ਤੇ ਕੀਤੇ ਜਾ ਰਹੇ ਦਮਨ ਵਿਰੁੱਧ ਵਿਰੋਧ ਰੈਲੀਆਂ ਦੀ ਲੜੀ ਜਾਰੀ ਹੈ