Skip to main content

Balbir Singh Sidhu Visits Bhagomajra Grain Market, Holds Talks with Officials Over Farmers’ Problems

Balbir Singh Sidhu Visits Bhagomajra Grain Market, Holds Talks with Officials Over Farmers’ Problems Government Must Stop Harassing Punjab’s Farmers in Grain Markets : Balbir Singh Sidhu S.A.S.Nagar 16 October ( Ranjeet Singh Dhaliwal ) : Senior Congress leader and former Health Minister Balbir Singh Sidhu today visited the grain market in Bhagomajra village and listened to the problems faced by farmers. Taking note of the delays in paddy procurement and lifting at the market, he spoke over the phone with IAS officer Varinder Kumar Sharma, Director of Food Supplies, and Vishesh Sarangal, Managing Director of Markfed. He demanded that the procurement and lifting of farmers’ crops be ensured without further delay. Sidhu said that the poor state of procurement arrangements in grain markets across Punjab was causing immense inconvenience to farmers. It was completely unacceptable that farmers should be forced to struggle in markets to sell their produce while the government remained a mere...

ਨਸ਼ਿਆਂ, ਗੈਂਗਸਟਰਵਾਦ ਅਤੇ ਵਿਗੜਦੀ ਕਾਨੂੰਨ ਵਿਵਸਥਾ ਨੇ ਪੰਜਾਬ ਨੂੰ ਸੰਕਟ ਵਿੱਚ ਧੱਕਿਆ, ਭਗਵੰਤ ਮਾਨ ਸਰਕਾਰ ਜਵਾਬਦੇਹੀ ਤੋਂ ਨਹੀਂ ਬਚ ਸਕਦੀ : ਤਰੁਣ ਚੁਗ

ਨਸ਼ਿਆਂ, ਗੈਂਗਸਟਰਵਾਦ ਅਤੇ ਵਿਗੜਦੀ ਕਾਨੂੰਨ ਵਿਵਸਥਾ ਨੇ ਪੰਜਾਬ ਨੂੰ ਸੰਕਟ ਵਿੱਚ ਧੱਕਿਆ, ਭਗਵੰਤ ਮਾਨ ਸਰਕਾਰ ਜਵਾਬਦੇਹੀ ਤੋਂ ਨਹੀਂ ਬਚ ਸਕਦੀ : ਤਰੁਣ ਚੁਗ

ਮੋਦੀ ਜੀ ਦੇ 25 ਸਾਲ ਸੇਵਾ, ਸੁਸ਼ਾਸਨ ਅਤੇ ਰਾਸ਼ਟਰ ਨਿਰਮਾਣ ਪ੍ਰਤੀ ਸਮਰਪਣ ਦੀ ਮਿਸਾਲ : ਤਰੁਣ ਚੁਗ

ਸੰਗਰੂਰ/ਚੰਡੀਗੜ੍ਹ 16 ਅਕਤੂਬਰ ( ਰਣਜੀਤ ਧਾਲੀਵਾਲ ) : ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁਗ ਨੇ ਸੰਗਰੂਰ ਵਿਖੇ ਭਾਜਪਾ ਪੰਜਾਬ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ 7 ਅਕਤੂਬਰ 2001 ਨੂੰ ਨਰਿੰਦਰ ਮੋਦੀ ਜੀ ਵੱਲੋਂ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਨਾਲ ਸ਼ੁਰੂ ਹੋਏ ਜਨਤਕ ਜੀਵਨ ਦੇ 25 ਸਾਲ ਸੇਵਾ, ਸੁਸ਼ਾਸਨ, ਦ੍ਰਿੜ੍ਹ ਅਗਵਾਈ ਅਤੇ ਰਾਸ਼ਟਰ ਨਿਰਮਾਣ ਪ੍ਰਤੀ ਸਮਰਪਣ ਦੀ ਮਿਸਾਲ ਹਨ। ਉਨ੍ਹਾਂ ਕਿਹਾ ਕਿ ਮੋਦੀ ਜੀ ਦੀ ਸਰਕਾਰ ਦਾ ਮੂਲ ਮੰਤਰ ਲੋਕ ਸੇਵਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਨੀਤੀਆਂ ਦਾ ਉਦੇਸ਼ ਆਮ ਲੋਕਾਂ ਦੇ ਜੀਵਨ ਵਿੱਚ ਠੋਸ ਬਦਲਾਅ ਲਿਆਉਣਾ ਹੈ। ਲਗਭਗ 25 ਕਰੋੜ ਲੋਕਾਂ ਨੂੰ ਬਹੁ-ਪੱਖੀ ਗਰੀਬੀ ਤੋਂ ਬਾਹਰ ਕੱਢਣ, ਕਰੀਬ 80 ਕਰੋੜ ਲੋਕਾਂ ਨੂੰ ਮੁਫ਼ਤ ਅਨਾਜ ਮੁਹੱਈਆ ਕਰਵਾਉਣ ਅਤੇ ਕਰੋੜਾਂ ਪਰਿਵਾਰਾਂ ਨੂੰ ਪੱਕੇ ਘਰਾਂ, ਪਖਾਨਿਆਂ, ਸਿਹਤ ਸੁਰੱਖਿਆ, ਸਾਫ਼ ਪੀਣ ਵਾਲੇ ਪਾਣੀ ਅਤੇ ਵਿੱਤੀ ਸਹੂਲਤਾਂ ਨਾਲ ਜੋੜਨ ਵਰਗੇ ਕਦਮਾਂ ਨੇ ਲੋਕ ਭਲਾਈ ਨੂੰ ਨਵੀਂ ਦਿਸ਼ਾ ਦਿੱਤੀ ਹੈ। ਚੁਗ ਨੇ ਕਿਹਾ ਕਿ ਗੁਰੂਆਂ ਦੀ ਧਰਤੀ, ਬਹਾਦਰ ਜਵਾਨਾਂ, ਮਿਹਨਤੀ ਕਿਸਾਨਾਂ ਅਤੇ ਪ੍ਰਤਿਭਾਸ਼ਾਲੀ ਨੌਜਵਾਨਾਂ ਵਾਲਾ ਪੰਜਾਬ 2047 ਤੱਕ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਮੋਹਰੀ ਭੂਮਿਕਾ ਨਿਭਾਏ।

ਤਰੁਣ ਚੁਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਸਿੱਖ ਪੰਥ ਨਾਲ ਰਿਸ਼ਤਾ ਸਿਆਸੀ ਲਾਹੇ ਦਾ ਨਹੀਂ, ਸਗੋਂ ਸ਼ਰਧਾ, ਸਤਿਕਾਰ ਅਤੇ ਸੇਵਾ ਦਾ ਰਿਸ਼ਤਾ ਹੈ। ਉਨ੍ਹਾਂ ਗੁਜਰਾਤ ਦੇ ਇਤਿਹਾਸਕ ਗੁਰਦੁਆਰਾ ਲਖਪਤ ਸਾਹਿਬ ਦੇ ਮੁੜ ਨਿਰਮਾਣ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ, ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਕੌਮੀ ਪੱਧਰ 'ਤੇ ਸਨਮਾਨ ਦੇਣ ਲਈ ਵੀਰ ਬਾਲ ਦਿਵਸ ਦੀ ਸ਼ੁਰੂਆਤ ਅਤੇ ਸਿੱਖ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੇ ਕੁਰਬਾਨੀਆਂ ਨੂੰ ਦੇਸ਼ ਭਰ ਵਿੱਚ ਸਤਿਕਾਰ ਦੇਣ ਵਰਗੇ ਕਦਮਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 2015 ਵਿੱਚ ਵਿਸ਼ੇਸ਼ ਜਾਂਚ ਟੀਮ ਬਣਾਉਣਾ, ਬੰਦ ਪਏ ਮਾਮਲਿਆਂ ਨੂੰ ਮੁੜ ਖੋਲ੍ਹਣਾ, ਦੋਸ਼ੀਆਂ ਵਿਰੁੱਧ ਨਿਆਂਇਕ ਕਾਰਵਾਈ, ਪੀੜਤ ਪਰਿਵਾਰਾਂ ਨੂੰ ਵਾਧੂ ਮੁਆਵਜ਼ਾ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖ ਪਰਿਵਾਰਾਂ ਦੀ ਕਾਲੀ ਸੂਚੀ ਵਿੱਚ ਕਮੀ ਵਰਗੇ ਕਦਮ ਲੰਮੇ ਸਮੇਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਪਰਿਵਾਰਾਂ ਲਈ ਅਹਿਮ ਰਹੇ ਹਨ। ਸੇਵਾ ਭੋਜ ਯੋਜਨਾ ਰਾਹੀਂ ਲੰਗਰ ਸਮੱਗਰੀ 'ਤੇ ਕੇਂਦਰੀ ਕਰਾਂ ਦੀ ਭਰਪਾਈ, ਗੁਰੂ ਧਾਮਾਂ ਤੱਕ ਸੰਗਤ ਦੀ ਪਹੁੰਚ ਆਸਾਨ ਬਣਾਉਣ ਅਤੇ ਸਿੱਖ ਵਿਰਾਸਤ ਦੀ ਸੰਭਾਲ ਲਈ ਕੀਤੇ ਯਤਨ ਵੀ ਇਸ ਵਚਨਬੱਧਤਾ ਨੂੰ ਦਰਸਾਉਂਦੇ ਹਨ।

ਪੰਜਾਬ ਦੇ ਵਿਕਾਸ ਵਿੱਚ ਕੇਂਦਰ ਸਰਕਾਰ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਚੁਗ ਨੇ ਕਿਹਾ ਕਿ ਸਿਹਤ, ਸਿੱਖਿਆ, ਬੁਨਿਆਦੀ ਢਾਂਚੇ ਅਤੇ ਕਿਸਾਨ ਭਲਾਈ ਦੇ ਖੇਤਰ ਵਿੱਚ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਏਮਜ਼ ਬਠਿੰਡਾ, ਮੁੱਲਾਂਪੁਰ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ, ਸਿੱਖ ਵਿਦਿਆਰਥੀਆਂ ਲਈ ਵਜ਼ੀਫ਼ਿਆਂ, ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਵਿੱਤੀ ਸਹਾਇਤਾ ਅਤੇ ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਪ੍ਰੋਜੈਕਟ ਦੀ ਮਨਜ਼ੂਰੀ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਬਿਹਤਰ ਸੰਪਰਕ ਪ੍ਰਬੰਧ, ਆਧੁਨਿਕ ਬੁਨਿਆਦੀ ਢਾਂਚਾ ਅਤੇ ਨੌਜਵਾਨਾਂ ਲਈ ਵਧੇਰੇ ਮੌਕੇ ਪੰਜਾਬ ਦੀ ਤਰੱਕੀ ਲਈ ਲਾਜ਼ਮੀ ਹਨ। ਸੂਬਾ ਸਰਕਾਰ ਨੂੰ ਕੇਂਦਰ ਦੇ ਇਨ੍ਹਾਂ ਯਤਨਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਵਾਬਦੇਹ ਪ੍ਰਸ਼ਾਸਨ, ਵਿੱਤੀ ਅਨੁਸ਼ਾਸਨ ਅਤੇ ਸਪੱਸ਼ਟ ਵਿਕਾਸ ਨੀਤੀ ਅਪਣਾਉਣੀ ਚਾਹੀਦੀ ਹੈ। ਚੁਗ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਵਧਦਾ ਕਰਜ਼ਾ, ਬੇਰੁਜ਼ਗਾਰੀ, ਉਦਯੋਗਾਂ ਸਾਹਮਣੇ ਅਨਿਸ਼ਚਿਤਤਾ ਅਤੇ ਕਿਸਾਨਾਂ ਤੇ ਸਰਕਾਰੀ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਪੰਜਾਬ ਦੇ ਭਵਿੱਖ ਲਈ ਗੰਭੀਰ ਚੁਣੌਤੀਆਂ ਬਣ ਗਈਆਂ ਹਨ।

ਪੰਜਾਬ ਵਿੱਚ ਨਸ਼ਿਆਂ ਦੇ ਗੰਭੀਰ ਸੰਕਟ ਬਾਰੇ ਚਿੰਤਾ ਪ੍ਰਗਟ ਕਰਦਿਆਂ ਚੁਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ 'ਤੇ ਨਸ਼ਾਮੁਕਤ ਪੰਜਾਬ ਦਾ ਵਾਅਦਾ ਪੂਰਾ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਦੀ ਗਿਣਤੀ 2023 ਵਿੱਚ 89 ਸੀ, ਜੋ 2024 ਵਿੱਚ ਵਧ ਕੇ 106 ਹੋ ਗਈ। ਸਾਲ 2025 ਵਿੱਚ ਸੂਬੇ ਵਿੱਚ 2,085 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ, ਜੋ ਦੇਸ਼ ਵਿੱਚ ਜ਼ਬਤ ਕੀਤੀ ਗਈ ਕੁੱਲ ਹੈਰੋਇਨ ਦਾ 58 ਫ਼ੀਸਦੀ ਸੀ। ਉਨ੍ਹਾਂ ਸਵਾਲ ਕੀਤਾ ਕਿ ਵਾਰ-ਵਾਰ ਮੁਹਿੰਮਾਂ ਅਤੇ ਵੱਡੇ-ਵੱਡੇ ਐਲਾਨਾਂ ਦੇ ਬਾਵਜੂਦ ਇੰਨੀ ਵੱਡੀ ਮਾਤਰਾ ਵਿੱਚ ਨਸ਼ਾ ਪੰਜਾਬ ਤੱਕ ਕਿਵੇਂ ਪਹੁੰਚ ਰਿਹਾ ਹੈ। 13 ਅਕਤੂਬਰ ਨੂੰ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਵਿਰੁੱਧ ਲੜਨ ਵਾਲਿਆਂ ਨੂੰ ਸੁਰੱਖਿਆ ਮਿਲਣੀ ਚਾਹੀਦੀ ਹੈ, ਨਾ ਕਿ ਉਨ੍ਹਾਂ ਨੂੰ ਹਿੰਸਾ ਦੇ ਖ਼ਤਰੇ ਵਿਚ ਇਕੱਲਾ ਛੱਡਿਆ ਜਾਵੇ। ਉਨ੍ਹਾਂ ਨਸ਼ਾ ਤਸਕਰੀ ਦੇ ਨੈੱਟਵਰਕ, ਇਸ ਤੋਂ ਬਣਾਈ ਜਾਇਦਾਦ ਅਤੇ ਤਸਕਰਾਂ ਨੂੰ ਸਰਪ੍ਰਸਤੀ ਦੇਣ ਵਾਲਿਆਂ ਵਿਰੁੱਧ ਨਿਰਣਾਇਕ ਕਾਰਵਾਈ ਦੇ ਨਾਲ ਨਸ਼ੇ ਤੋਂ ਪ੍ਰਭਾਵਿਤ ਨੌਜਵਾਨਾਂ ਦੇ ਇਲਾਜ ਅਤੇ ਮੁੜ ਵਸੇਬੇ 'ਤੇ ਜ਼ੋਰ ਦਿੱਤਾ।

ਚੁਗ ਨੇ ਕਿਹਾ ਕਿ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਆਮ ਨਾਗਰਿਕਾਂ ਅਤੇ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਬਾਰੇ ਗੰਭੀਰ ਸਵਾਲ ਖੜ੍ਹੇ ਕਰ ਰਹੀ ਹੈ। ਤਰਨਤਾਰਨ ਵਿੱਚ ਏਐੱਸਆਈ ਇਕਬਾਲ ਸਿੰਘ ਦੀ ਹੱਤਿਆ, ਅੰਮ੍ਰਿਤਸਰ ਵਿੱਚ ਏਐੱਸਆਈ ਹਰਜੀਤ ਸਿੰਘ ਦੀ ਹੱਤਿਆ, ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਅਤੇ ਗੈਂਗਸਟਰ ਹਿੰਸਾ ਦੀਆਂ ਲਗਾਤਾਰ ਘਟਨਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਲੋਕਾਂ ਦੀ ਚਿੰਤਾ ਲਗਾਤਾਰ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਰਜ ਅਪਰਾਧਾਂ ਦੀ ਗਿਣਤੀ 2022 ਵਿੱਚ 43,738 ਤੋਂ ਵਧ ਕੇ 2024 ਵਿੱਚ 47,677 ਹੋ ਗਈ, ਜਦਕਿ ਇਸੇ ਸਮੇਂ ਦੌਰਾਨ ਕਤਲਾਂ ਦੀ ਗਿਣਤੀ 660 ਤੋਂ ਵਧ ਕੇ 762 ਹੋ ਗਈ। ਚੁਗ ਨੇ ਕਿਹਾ ਕਿ ਗ੍ਰਹਿ ਵਿਭਾਗ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਕੋਲ ਹੈ, ਇਸ ਲਈ ਉਨ੍ਹਾਂ ਨੂੰ ਵਿਗੜਦੀ ਕਾਨੂੰਨ ਵਿਵਸਥਾ ਦੀ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ। ਉਨ੍ਹਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ, ਸੂਬੇ ਦੇ ਵਧਦੇ ਕਰਜ਼ੇ, ਕਿਸਾਨਾਂ ਅਤੇ ਉਦਯੋਗਾਂ ਦੀਆਂ ਮੁਸ਼ਕਲਾਂ ਅਤੇ ਸਰਕਾਰੀ ਮੁਲਾਜ਼ਮਾਂ ਦੇ ਬਕਾਇਆ ਮਹਿੰਗਾਈ ਭੱਤੇ ਬਾਰੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਜਵਾਬਦੇਹੀ, ਪ੍ਰਭਾਵਸ਼ਾਲੀ ਪੁਲਿਸ ਪ੍ਰਬੰਧ ਅਤੇ ਭਰੋਸੇਯੋਗ ਪ੍ਰਸ਼ਾਸਨ ਤੋਂ ਬਿਨਾਂ ਪੰਜਾਬ ਵਿੱਚ ਨਿਵੇਸ਼, ਰੁਜ਼ਗਾਰ ਅਤੇ ਆਰਥਿਕ ਤਰੱਕੀ ਸੰਭਵ ਨਹੀਂ ਹੈ।

ਤਰੁਣ ਚੁਗ ਨੇ ਕਿਹਾ ਕਿ ਭਾਜਪਾ ਦਾ ਸੰਕਲਪ ਨਸ਼ਾਮੁਕਤ, ਸੁਰੱਖਿਅਤ, ਸਿਹਤਮੰਦ ਅਤੇ ਆਰਥਿਕ ਤੌਰ 'ਤੇ ਆਤਮਵਿਸ਼ਵਾਸੀ ਪੰਜਾਬ ਦਾ ਨਿਰਮਾਣ ਕਰਨਾ ਹੈ। ਉਨ੍ਹਾਂ ਪੰਜ-ਨੁਕਾਤੀ ਰਣਨੀਤੀ ਦਾ ਜ਼ਿਕਰ ਕੀਤਾ, ਜਿਸ ਵਿੱਚ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨਾ, ਸਰਹੱਦ ਪਾਰੋਂ ਪਿੰਡਾਂ ਤੱਕ ਫੈਲੀ ਸਪਲਾਈ ਲੜੀ ਨੂੰ ਖ਼ਤਮ ਕਰਨਾ, ਨਸ਼ਿਆਂ ਦੀ ਕਮਾਈ ਅਤੇ ਇਸ ਨਾਲ ਬਣਾਈ ਜਾਇਦਾਦ ਵਿਰੁੱਧ ਕਾਰਵਾਈ ਕਰਨਾ, ਪ੍ਰਭਾਵਿਤ ਨੌਜਵਾਨਾਂ ਦਾ ਇਲਾਜ ਅਤੇ ਮੁੜ ਵਸੇਬਾ ਯਕੀਨੀ ਬਣਾਉਣਾ ਅਤੇ ਪਰਿਵਾਰਾਂ, ਧਾਰਮਿਕ ਸੰਸਥਾਵਾਂ, ਡਾਕਟਰਾਂ, ਅਧਿਆਪਕਾਂ, ਖਿਡਾਰੀਆਂ ਤੇ ਸਮਾਜਿਕ ਸੰਗਠਨਾਂ ਨੂੰ ਇਸ ਮੁਹਿੰਮ ਨਾਲ ਜੋੜਨਾ ਸ਼ਾਮਲ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਵਿੱਚ ਭਾਜਪਾ ਸਰਕਾਰ ਬਣਨ 'ਤੇ 31 ਮਾਰਚ 2029 ਤੱਕ ਸੂਬੇ ਨੂੰ ਨਸ਼ਾਮੁਕਤ ਬਣਾਉਣ ਦੇ ਟੀਚੇ ਦਾ ਜ਼ਿਕਰ ਕਰਦਿਆਂ ਪਾਰਟੀ ਵਰਕਰਾਂ ਨੂੰ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਜਨਸੰਪਰਕ ਤੇਜ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰੀ ਮੁਹਿੰਮ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਅਤੇ ਭਵਿੱਖ ਨੂੰ ਬਚਾਉਣ ਦਾ ਸਾਂਝਾ ਸੰਕਲਪ ਹੋਣਾ ਚਾਹੀਦਾ ਹੈ। ਆਪਣੇ ਸੰਬੋਧਨ ਦੀ ਸਮਾਪਤੀ ਕਰਦਿਆਂ ਚੁਗ ਨੇ ਕਿਹਾ ਕਿ ਪੰਜਾਬ ਦੀ ਪਛਾਣ ਗੁਰੂਆਂ ਦੀਆਂ ਸਿੱਖਿਆਵਾਂ, ਜਵਾਨਾਂ ਦੇ ਸ਼ੌਰਿਆ, ਕਿਸਾਨਾਂ ਦੀ ਮਿਹਨਤ ਅਤੇ ਨੌਜਵਾਨਾਂ ਦੀਆਂ ਆਸਾਂ ਨਾਲ ਹੈ, ਨਾ ਕਿ ਨਸ਼ਿਆਂ ਅਤੇ ਗੈਂਗਸਟਰਵਾਦ ਨਾਲ। ਭਾਜਪਾ ਪੰਜਾਬ ਦਾ ਮਾਣ ਬਹਾਲ ਕਰਨ ਅਤੇ 2047 ਤੱਕ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਸੂਬੇ ਨੂੰ ਮੋਹਰੀ ਭੂਮਿਕਾ ਦਿਵਾਉਣ ਲਈ ਵਚਨਬੱਧ ਹੈ।

Comments

Most Popular

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਫੀਲਡ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ : ਵਾਹਿਦਪੁਰੀ

ਹਿੰਮਤ, ਦ੍ਰਿੜਤਾ ਅਤੇ ਸ਼ਮੂਲੀਅਤ ਦਾ ਇੱਕ ਵਿਲੱਖਣ ਜਸ਼ਨ:

19 ਅਕਤੂਬਰ ਨੂੰ ਸੀਪੀਡੀਐਲ ਵਿਰੁੱਧ ਬਿਜਲੀ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਲਈ ਤਿਆਰੀਆਂ ਜ਼ੋਰਾਂ 'ਤੇ

ਚਾਰਾਂ ਸਰਕਾਰੀ ਜਨਰਲ ਬੀਮਾ ਕੰਪਨੀਆਂ ਦੇ ਰਲੇਵੇਂ ਦੀ ਮੰਗ, ਜੀ.ਆਈ.ਈ.ਏ.ਆਈ.ਏ. ਨੇ ਚੰਡੀਗੜ੍ਹ ਵਿੱਚ ਸੰਪਰਕ ਮੁਹਿੰਮ ਸ਼ੁਰੂ ਕੀਤੀ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਭੜਕੇ ਜੰਗਲਾਤ ਕਾਮੇੰ ਅਧਿਕਾਰੀਆਂ ਦੇ ਭਰੋਸੇ ਮਗਰੋਂ ਹੋਏ ਸ਼ਾਂਤ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

GIEAIA seeks merger of four public sector general insurers

ਸਟਰੀਟ ਲਾਈਟਾਂ ਅਤੇ ਪਾਰਕਿੰਗ ਦੇ ਨਿੱਜੀਕਰਨ ਵਿਰੁੱਧ 23 ਸਤੰਬਰ, 2026 ਨੂੰ ਨਗਰ ਨਿਗਮ ਦਫ਼ਤਰ, ਸੈਕਟਰ 17 ਦੇ ਸਾਹਮਣੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਪੂਰੀਆਂ ਹੋ ਗਈਆਂ ਹਨ