Skip to main content

Sukhbir S Badal demands compensation for farmers whose paddy crop was swept away in Fazilka grain market.

Sukhbir S Badal demands compensation for farmers whose paddy crop was swept away in Fazilka grain market. (Also demands ‘girdwari’ at all places where paddy crop has been flattened due to heavy rain) Chandigarh 11 October ( Ranjeet Singh Dhaliwal ) : Shiromani Akali Dal (SAD) president Sukhbir Singh Badal today demanded immediate compensation for farmers whose paddy was swept away due to unprecedented flooding in the Fazilka grain market as well as conduct of a special ‘girdwari’ to assess the losses suffered by farmers due to heavy rains across the State. The SAD president said farmers suffered huge losses at the Fazilka grain market with a heavy downpour submerging paddy heaps and even sweeping away a huge quantity of the crop. “Since the market was submerged in five to six feet of water a large amount of paddy which had arrived at the ‘Mandi’ was swept away”. Badal said since the entire paddy in the Mandi had been submerged for a prolonged period, it was expected to be damaged. “Far...

ਪੰਜਾਬ ਵਿੱਚ ਭਾਰੀ ਬਾਰਿਸ਼ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦੇਵੇ ਸਰਕਾਰ : ਹਰਿੰਦਰ ਸਿੰਘ ਲੱਖੋਵਾਲ

ਪੰਜਾਬ ਵਿੱਚ ਭਾਰੀ ਬਾਰਿਸ਼ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦੇਵੇ ਸਰਕਾਰ : ਹਰਿੰਦਰ ਸਿੰਘ ਲੱਖੋਵਾਲ

ਕਿਸਾਨਾਂ ਦੀਆਂ ਕਰਜ਼ਾ ਲਿਮਟਾਂ ਦੀਆਂ ਤਰੀਕਾਂ ਅੱਗੇ ਵਧਾਈਆਂ ਜਾਣ ਅਤੇ ਵਿਆਜ ਤੋਂ ਛੋਟ ਦਿੱਤੀ ਜਾਵੇ

ਚੰਡੀਗੜ੍ਹ 12 ਅਕਤੂਬਰ ( ਰਣਜੀਤ ਧਾਲੀਵਾਲ ) : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਕਾਰਨ ਝੋਨੇ ਦੀ ਫ਼ਸਲ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਗਿਰਦਾਵਰੀ ਕਰਵਾਈ ਜਾਵੇ ਅਤੇ ਨੁਕਸਾਨੀਆਂ ਫ਼ਸਲਾਂ ਦਾ ਬਣਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਤੋਂ ਜਲਦ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਆਰਥਿਕ ਤੰਗੀ ਵਿੱਚੋਂ ਲੰਘ ਰਿਹਾ ਹੈ। ਡੀਜ਼ਲ ਦੀਆਂ ਵਧੀਆਂ ਕੀਮਤਾਂ ਅਤੇ ਖੇਤੀਬਾੜੀ ’ਤੇ ਲਗਾਤਾਰ ਵਧ ਰਹੇ ਖ਼ਰਚਿਆਂ ਕਾਰਨ ਕਿਸਾਨਾਂ ਦਾ ਲੱਕ ਪਹਿਲਾਂ ਹੀ ਟੁੱਟਿਆ ਪਿਆ ਹੈ। ਅਜਿਹੇ ਹਾਲਾਤ ਵਿੱਚ ਬੇਮੌਸਮੀ ਅਤੇ ਭਾਰੀ ਬਾਰਿਸ਼ ਨੇ ਕਿਸਾਨਾਂ ਨੂੰ ਹੋਰ ਵੀ ਵੱਡੀ ਮੁਸ਼ਕਲ ਵਿੱਚ ਪਾ ਦਿੱਤਾ ਹੈ। ਕਿਸਾਨ ਸਾਰਾ ਸਾਲ ਆਪਣੇ ਖ਼ੂਨ-ਪਸੀਨੇ ਦੀ ਕਮਾਈ ਅਤੇ ਦਿਨ-ਰਾਤ ਦੀ ਮਿਹਨਤ ਨਾਲ ਫ਼ਸਲ ਪਾਲਦਾ ਹੈ, ਪਰ ਜਦੋਂ ਕੁਦਰਤੀ ਆਫ਼ਤ ਕਾਰਨ ਉਸ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਤਬਾਹ ਹੋ ਜਾਂਦੀ ਹੈ ਤਾਂ ਉਸ ਲਈ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨਾ ਵੀ ਔਖਾ ਹੋ ਜਾਂਦਾ ਹੈ।

ਲੱਖੋਵਾਲ ਨੇ ਕਿਹਾ ਕਿ ਕਿਸਾਨਾਂ ਦੀ ਆਰਥਿਕਤਾ ਮੁੱਖ ਤੌਰ ’ਤੇ ਫ਼ਸਲ ਦੀ ਆਮਦਨ ’ਤੇ ਨਿਰਭਰ ਕਰਦੀ ਹੈ। ਫ਼ਸਲ ਵੇਚ ਕੇ ਹੀ ਕਿਸਾਨਾਂ ਨੇ ਆਪਣੀਆਂ ਬੈਂਕ ਲਿਮਟਾਂ, ਕਰਜ਼ਿਆਂ ਦੀਆਂ ਕਿਸ਼ਤਾਂ ਅਤੇ ਹੋਰ ਘਰੇਲੂ ਤੇ ਖੇਤੀਬਾੜੀ ਦੇ ਖ਼ਰਚੇ ਪੂਰੇ ਕਰਨੇ ਹੁੰਦੇ ਹਨ। ਜੇਕਰ ਭਾਰੀ ਬਾਰਿਸ਼ ਕਾਰਨ ਫ਼ਸਲ ਦਾ ਨੁਕਸਾਨ ਹੋ ਜਾਂਦਾ ਹੈ ਤਾਂ ਕਿਸਾਨ ਲਈ ਸਮੇਂ ਸਿਰ ਕਰਜ਼ਾ ਵਾਪਸ ਕਰਨਾ ਬੇਹੱਦ ਮੁਸ਼ਕਲ ਹੋ ਜਾਂਦਾ ਹੈ। ਇਸ ਲਈ ਸਰਕਾਰ ਨੂੰ ਕਿਸਾਨਾਂ ਦੀਆਂ ਮਜਬੂਰੀਆਂ ਨੂੰ ਸਮਝਦਿਆਂ ਉਨ੍ਹਾਂ ਦੀਆਂ ਕਰਜ਼ਾ ਲਿਮਟਾਂ ਅਤੇ ਕਰਜ਼ਿਆਂ ਦੀ ਅਦਾਇਗੀ ਦੀਆਂ ਤਰੀਕਾਂ ਅੱਗੇ ਵਧਾਉਣੀਆਂ ਚਾਹੀਦੀਆਂ ਹਨ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਵਿਆਜ ਤੋਂ ਛੋਟ ਦੇਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕੁਦਰਤੀ ਆਫ਼ਤਾਂ, ਵਧ ਰਹੀਆਂ ਲਾਗਤਾਂ ਅਤੇ ਕਰਜ਼ੇ ਦੇ ਬੋਝ ਨਾਲ ਜੂਝ ਰਿਹਾ ਹੈ। ਅਜਿਹੇ ਸਮੇਂ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਨੂੰ ਰਾਹਤ ਦੇਵੇ, ਨਾ ਕਿ ਉਨ੍ਹਾਂ ਨੂੰ ਹੋਰ ਆਰਥਿਕ ਸੰਕਟ ਵਿੱਚ ਧੱਕਿਆ ਜਾਵੇ। ਉਨ੍ਹਾਂ ਮੰਗ ਕੀਤੀ ਕਿ ਫ਼ਸਲਾਂ ਦੇ ਨੁਕਸਾਨ ਦਾ ਸਹੀ ਮੁਲਾਂਕਣ ਕਰਵਾਉਣ ਲਈ ਵਿਸ਼ੇਸ਼ ਟੀਮਾਂ ਭੇਜੀਆਂ ਜਾਣ, ਗਿਰਦਾਵਰੀ ਦੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਰੱਖੀ ਜਾਵੇ ਅਤੇ ਕਿਸੇ ਵੀ ਪ੍ਰਭਾਵਿਤ ਕਿਸਾਨ ਨੂੰ ਮੁਆਵਜ਼ੇ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ। ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਵੇ, ਨੁਕਸਾਨੀਆਂ ਫ਼ਸਲਾਂ ਦਾ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ ਅਤੇ ਕਰਜ਼ਿਆਂ ਦੀ ਅਦਾਇਗੀ ਵਿੱਚ ਰਾਹਤ ਦੇ ਕੇ ਕਿਸਾਨਾਂ ਨੂੰ ਇਸ ਸੰਕਟ ਵਿੱਚੋਂ ਬਾਹਰ ਕੱਢਿਆ ਜਾਵੇ।

Comments

Most Popular

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਫੀਲਡ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ : ਵਾਹਿਦਪੁਰੀ

ਚਾਰਾਂ ਸਰਕਾਰੀ ਜਨਰਲ ਬੀਮਾ ਕੰਪਨੀਆਂ ਦੇ ਰਲੇਵੇਂ ਦੀ ਮੰਗ, ਜੀ.ਆਈ.ਈ.ਏ.ਆਈ.ਏ. ਨੇ ਚੰਡੀਗੜ੍ਹ ਵਿੱਚ ਸੰਪਰਕ ਮੁਹਿੰਮ ਸ਼ੁਰੂ ਕੀਤੀ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਭੜਕੇ ਜੰਗਲਾਤ ਕਾਮੇੰ ਅਧਿਕਾਰੀਆਂ ਦੇ ਭਰੋਸੇ ਮਗਰੋਂ ਹੋਏ ਸ਼ਾਂਤ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

GIEAIA seeks merger of four public sector general insurers

ਸਟਰੀਟ ਲਾਈਟਾਂ ਅਤੇ ਪਾਰਕਿੰਗ ਦੇ ਨਿੱਜੀਕਰਨ ਵਿਰੁੱਧ 23 ਸਤੰਬਰ, 2026 ਨੂੰ ਨਗਰ ਨਿਗਮ ਦਫ਼ਤਰ, ਸੈਕਟਰ 17 ਦੇ ਸਾਹਮਣੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਪੂਰੀਆਂ ਹੋ ਗਈਆਂ ਹਨ

19 ਅਕਤੂਬਰ ਨੂੰ ਸੀਪੀਡੀਐਲ ਵਿਰੁੱਧ ਬਿਜਲੀ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਲਈ ਤਿਆਰੀਆਂ ਜ਼ੋਰਾਂ 'ਤੇ