Skip to main content

Why such a long deadline? Warring asks Shah on finishing drugs

Why such a long deadline? Warring asks Shah on finishing drugs Says, it is like post-dated cheque from a crashing bank Chandigarh 30 September ( Ranjeet Singh Dhaliwal ) : Punjab Congress president Amarinder Singh Raja Warring today asked the union Home Minister Amit Shah as to why has he set such a long deadline, till December, 2029, for finishing the problem of drugs in Punjab. “Leave aside Punjab, who knows whether the BJP will be in power at the centre by then, as in all likelihood it will not?”, Warring asked while remarking, "it is like a long post-dated cheque of a crashing bank". He asked why did the BJP government at the centre woke up to the problem of drugs only on the eve of elections. The PCC president asked Shah as to why did it take his government such a long time to feel the severity and intensity of the drug problem in Punjab. “Why just on the eve of elections?” he asked, adding that the Congress has been raising the issue for the last so many years. Warring ...

GMADA ਨਵੇਂ ਸੈਕਟਰ ਵਿਕਸਿਤ ਕਰਨ ਦੇ ਨਾਲ ਪੁਰਾਣੇ ਸੈਕਟਰਾਂ ਨੂੰ ਵੀ ਬੁਨਿਆਦੀ ਸਹੂਲਤਾਂ ਦੇਵੇ : ਗੁਰਪ੍ਰੀਤ ਕੌਰ ਉੱਭਾ

GMADA ਨਵੇਂ ਸੈਕਟਰ ਵਿਕਸਿਤ ਕਰਨ ਦੇ ਨਾਲ ਪੁਰਾਣੇ ਸੈਕਟਰਾਂ ਨੂੰ ਵੀ ਬੁਨਿਆਦੀ ਸਹੂਲਤਾਂ ਦੇਵੇ : ਗੁਰਪ੍ਰੀਤ ਕੌਰ ਉੱਭਾ

ਸੈਕਟਰ-88 ਪਾਕੇਟ-ਸੀ ਬੂਥ ਮਾਰਕੀਟ ਦੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੀ ਮੰਗ

ਐਸ.ਏ.ਐਸ.ਨਗਰ 30 ਸਤੰਬਰ ( ਰਣਜੀਤ ਧਾਲੀਵਾਲ ) : ਸੈਕਟਰ-88 ਪਾਕੇਟ-ਸੀ ਦੀ ਬੂਥ ਮਾਰਕੀਟ ਦੇ ਦੁਕਾਨਦਾਰਾਂ ਅਤੇ ਛੋਟੇ ਨਿਵੇਸ਼ਕਾਂ ਵੱਲੋਂ ਮਾਰਕੀਟ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਸਬੰਧੀ ਆਪਣੀਆਂ ਸਮੱਸਿਆਵਾਂ ਵਾਰਡ ਨੰਬਰ 41 ਦੀ ਨਗਰ ਨਿਗਮ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ। ਦੁਕਾਨਦਾਰਾਂ ਵੱਲੋਂ ਇਸ ਸਬੰਧੀ ਮੰਗ ਪੱਤਰ ਵੀ ਦਿੱਤਾ ਗਿਆ। ਦੁਕਾਨਦਾਰਾਂ ਨੇ ਦੱਸਿਆ ਕਿ ਮਾਰਕੀਟ ਵਿੱਚ ਪਬਲਿਕ ਟਾਇਲਟ ਦੀ ਸਹੂਲਤ ਨਹੀਂ ਹੈ, ਜਿਸ ਕਾਰਨ ਦੁਕਾਨਦਾਰਾਂ, ਗਾਹਕਾਂ ਅਤੇ ਖਾਸ ਕਰਕੇ ਮਹਿਲਾਵਾਂ ਤੇ ਬੱਚਿਆ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਪਾਣੀ ਦੀ ਸਪਲਾਈ ਅਤੇ ਸਟਰੀਟ ਲਾਈਟਾਂ ਤੇ ਸੀਵਰੇਜ ਸਿਸਟਮ ਦੀਆਂ ਸਮੱਸਿਆਵਾਂ ਵੀ ਮਾਰਕੀਟ ਦੇ ਕੰਮਕਾਜ ਅਤੇ ਸੁਰੱਖਿਆ ਨੂੰ ਪ੍ਰਭਾਵਿਤ ਕਰ ਰਹੀਆਂ ਹਨ।

ਇਸ ਮੌਕੇ ਗੁਰਪ੍ਰੀਤ ਕੌਰ ਉੱਭਾ ਨੇ ਕਿਹਾ ਕਿ ਮੋਹਾਲੀ ਦੇ ਪੁਰਾਣੇ ਸੈਕਟਰਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਲੰਬੇ ਸਮੇਂ ਤੋਂ ਰਹਿ ਰਹੇ ਹਨ ਅਤੇ ਇਨ੍ਹਾਂ ਖੇਤਰਾਂ ਵਿੱਚ ਦੁਕਾਨਦਾਰਾਂ ਤੇ ਛੋਟੇ ਨਿਵੇਸ਼ਕਾਂ ਨੇ ਆਪਣੀ ਮਿਹਨਤ ਅਤੇ ਪੂੰਜੀ ਲਗਾ ਕੇ ਕਾਰੋਬਾਰ ਖੜ੍ਹੇ ਕੀਤੇ ਹਨ। ਇਸ ਲਈ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਹੀਂ ਰੱਖਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ GMADA ਵੱਲੋਂ ਨਵੇਂ ਸੈਕਟਰਾਂ ਨੂੰ ਵਿਕਸਿਤ ਕਰਨ ਦੇ ਨਾਲ-ਨਾਲ ਪੁਰਾਣੇ ਸੈਕਟਰਾਂ ਦੀਆਂ ਬੁਨਿਆਦੀ ਜ਼ਰੂਰਤਾਂ ਵੱਲ ਵੀ ਬਰਾਬਰ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਪੁਰਾਣੀਆਂ ਮਾਰਕੀਟਾਂ ਵਿੱਚ ਪਬਲਿਕ ਟਾਇਲਟ, ਪੀਣ ਵਾਲਾ ਪਾਣੀ, ਸਫਾਈ, ਸਟਰੀਟ ਲਾਈਟਾਂ, ਸੜਕਾਂ, ਪਾਰਕਿੰਗ,ਸੀਵਰੇਜ ਸਿਸਟਮ ਅਤੇ ਹੋਰ ਜ਼ਰੂਰੀ ਸਹੂਲਤਾਂ ਨੂੰ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ।

ਉਨ੍ਹਾਂ ਨੇ ਕਿਹਾ ਕਿ ਛੋਟੇ ਨਿਵੇਸ਼ਕ ਅਤੇ ਦੁਕਾਨਦਾਰ ਵੀ ਮੋਹਾਲੀ ਦੀ ਆਰਥਿਕਤਾ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ। ਸਰਕਾਰੀ ਏਜੰਸੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈ ਕੇ ਅਜਿਹੀਆਂ ਸਹੂਲਤਾਂ ਮੁਹੱਈਆ ਕਰਵਾਉਣੀਆਂ ਚਾਹੀਦੀਆਂ ਹਨ, ਜਿਸ ਨਾਲ ਉਨ੍ਹਾਂ ਨੂੰ ਆਪਣੇ ਕਾਰੋਬਾਰ ਚਲਾਉਣ ਵਿੱਚ ਆਸਾਨੀ ਹੋਵੇ।

ਗੁਰਪ੍ਰੀਤ ਕੌਰ ਉੱਭਾ ਨੇ GMADA ਅਤੇ ਸਬੰਧਤ ਵਿਭਾਗਾਂ ਤੋਂ ਮੰਗ ਕੀਤੀ ਕਿ ਸੈਕਟਰ-88 ਪਾਕੇਟ-ਸੀ ਬੂਥ ਮਾਰਕੀਟ ਦਾ ਮੌਕਾ ਮੁਆਇਨਾ ਕਰਕੇ ਪਬਲਿਕ ਟਾਇਲਟ, ਪਾਣੀ ਦੀ ਸਪਲਾਈ, ਸਟਰੀਟ ਲਾਈਟਾਂ ,ਸੀਵਰੇਜ ਅਤੇ ਹੋਰ ਬੁਨਿਆਦੀ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇ।ਉੱਭਾ ਨੇ ਕਿਹਾ ਸੈਕਟਰ 88 ਦੀ ਮਾਰਕੀਟ ਵਿੱਚ ਸੀਵਰੇਜ ਦੀ ਬਹੁਤ ਗੰਭੀਰ ਸਮੱਸਿਆ ਹੈ ਜਿਸ ਨੂੰ ਹੱਲ ਕਰਨ ਲਈ ਗਮਾਡਾ ਦੇ ਅਧਿਕਾਰੀ ਤੇ ਕਰਮਚਾਰੀ ਫੇਲ੍ਹ ਸਾਬਿਤ ਹੋ ਰਹੇ ਹਨ ਉਹਨਾ ਦੇ ਕੰਨ ਤੇ ਜੂੰ ਨਹੀ ਸਰਕ ਰਹੀ । ਉਨ੍ਹਾਂ ਕਿਹਾ ਕਿ ਉਹ ਵਾਰਡ ਨੰਬਰ 41 ਦੇ ਵਸਨੀਕਾਂ, ਦੁਕਾਨਦਾਰਾਂ ਅਤੇ ਛੋਟੇ ਨਿਵੇਸ਼ਕਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਸਬੰਧਤ ਵਿਭਾਗਾਂ ਤੱਕ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕਰਦੇ ਰਹਿਣਗੇ।

Comments

Most Popular

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਚਾਰਾਂ ਸਰਕਾਰੀ ਜਨਰਲ ਬੀਮਾ ਕੰਪਨੀਆਂ ਦੇ ਰਲੇਵੇਂ ਦੀ ਮੰਗ, ਜੀ.ਆਈ.ਈ.ਏ.ਆਈ.ਏ. ਨੇ ਚੰਡੀਗੜ੍ਹ ਵਿੱਚ ਸੰਪਰਕ ਮੁਹਿੰਮ ਸ਼ੁਰੂ ਕੀਤੀ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਭੜਕੇ ਜੰਗਲਾਤ ਕਾਮੇੰ ਅਧਿਕਾਰੀਆਂ ਦੇ ਭਰੋਸੇ ਮਗਰੋਂ ਹੋਏ ਸ਼ਾਂਤ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

GIEAIA seeks merger of four public sector general insurers

ਸਟਰੀਟ ਲਾਈਟਾਂ ਅਤੇ ਪਾਰਕਿੰਗ ਦੇ ਨਿੱਜੀਕਰਨ ਵਿਰੁੱਧ 23 ਸਤੰਬਰ, 2026 ਨੂੰ ਨਗਰ ਨਿਗਮ ਦਫ਼ਤਰ, ਸੈਕਟਰ 17 ਦੇ ਸਾਹਮਣੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਪੂਰੀਆਂ ਹੋ ਗਈਆਂ ਹਨ