Skip to main content

AAP govt is playing a cruel joke on power consumers through the OTS scheme : Dr Daljjit S Cheema

AAP govt is playing a cruel joke on power consumers through the OTS scheme : Dr Daljjit S Cheema (Asks why consumers were served zero bills earlier and were now being forced to cough up huge arrears) Chandigarh 14 November ( Ranjeet Singh Dhaliwal ) : The Shiromani Akali Dal (SAD) today said the Aam Aadmi Party (AAP) government had played a cruel joke on power consumers by first presenting them with zero bills and now demanding arrears from 25 lakh families and making it mandatory for them to pay the same within 45 days. In a statement here, senior SAD leader Dr Daljit Singh Cheema said the One Time Settlement (OTS) scheme announced by the AAP government was a farce and that consumers to whom bills were not served earlier were now being forced to cough up huge amounts in one go. Asserting that the scheme had exposed the AAP government’s dubious claims, Dr Daljit Cheema said “if 90 percent of domestic consumers were genuinely receiving zero electricity bills, where had these 25 lakh fam...

2027 ਵਿਧਾਨ ਸਭਾ ਚੋਣਾਂ ਲਈ ਹਰਦੇਵ ਸਿੰਘ ਉੱਭਾ ਨੇ ਮੋਹਾਲੀ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਲੜਨ ਦੇ ਚਾਹਵਾਨ

2027 ਵਿਧਾਨ ਸਭਾ ਚੋਣਾਂ ਲਈ ਹਰਦੇਵ ਸਿੰਘ ਉੱਭਾ ਨੇ ਮੋਹਾਲੀ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਲੜਨ ਦੇ ਚਾਹਵਾਨ 

ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਸ੍ਰੀ ਤਰੁਣ ਚੁੱਘ ਜੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ; 29 ਸਾਲਾਂ ਦੀ ਪਾਰਟੀ ਅਤੇ ਲੋਕ ਸੇਵਾ ਦਾ ਦਿੱਤਾ ਹਵਾਲਾ

ਪਛੜੀ ਸ਼੍ਰੇਣੀ ਨਾਲ ਸਬੰਧਤ ਗੁਰਸਿੱਖ ਭਾਜਪਾ ਆਗੂ ਹਰਦੇਵ ਸਿੰਘ ਉੱਭਾ ਨੇ ਪਾਰਟੀ ਸੰਗਠਨ ਅਤੇ ਵਿਚਾਰਧਾਰਾ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

ਐਸ.ਏ.ਐਸ.ਨਗਰ/ਚੰਡੀਗੜ੍ਹ 14 ਨਵੰਬਰ ( ਰਣਜੀਤ ਧਾਲੀਵਾਲ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਸਰਦਾਰ ਹਰਦੇਵ ਸਿੰਘ ਉੱਭਾ ਅਤੇ ਉਨ੍ਹਾਂ ਦੀ ਧਰਮਪਤਨੀ, ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 41 ਤੋਂ ਭਾਜਪਾ ਦੀ ਮੌਜੂਦਾ ਕੌਂਸਲਰ ਸ੍ਰੀਮਤੀ ਗੁਰਪ੍ਰੀਤ ਕੌਰ ਉੱਭਾ ਨੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਸਤਿਕਾਰਯੋਗ ਸ੍ਰੀ ਤਰੁਣ ਚੁੱਘ ਜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਹਰਦੇਵ ਸਿੰਘ ਉੱਭਾ ਨੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੀ ਟਿਕਟ ’ਤੇ ਚੋਣ ਲੜਨ ਦੀ ਆਪਣੀ ਇੱਛਾ ਅਤੇ ਦਾਅਵੇਦਾਰੀ ਪੇਸ਼ ਕੀਤੀ। ਉੱਭਾ ਪਿਛਲੇ 29 ਸਾਲਾਂ ਤੋਂ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਅਤੇ ਭਾਰਤੀ ਜਨਤਾ ਪਾਰਟੀ ਨਾਲ ਜੁੜ ਕੇ ਪਾਰਟੀ ਦੀ ਵਿਚਾਰਧਾਰਾ, ਸੰਗਠਨ ਦੀ ਮਜ਼ਬੂਤੀ ਅਤੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਹਨ। ਉਹ ਪਛੜੀ ਸ਼੍ਰੇਣੀ ਨਾਲ ਸਬੰਧਤ ਗੁਰਸਿੱਖ ਹਨ ਅਤੇ ਲੰਬੇ ਸਮੇਂ ਤੋਂ ਪਾਰਟੀ ਅਤੇ ਸਮਾਜ ਦੀ ਸੇਵਾ ਨੂੰ ਸਮਰਪਿਤ ਹਨ।

ਉਨ੍ਹਾਂ ਦੀ ਧਰਮਪਤਨੀ ਗੁਰਪ੍ਰੀਤ ਕੌਰ ਉੱਭਾ ਵੀ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 41 ਤੋਂ ਭਾਰਤੀ ਜਨਤਾ ਪਾਰਟੀ ਦੀ ਮੌਜੂਦਾ ਕੌਂਸਲਰ ਹਨ ਅਤੇ ਲੋਕਾਂ ਦੀ ਸੇਵਾ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਹਨ। ਹਰਦੇਵ ਸਿੰਘ ਉੱਭਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਲਈ ਪਾਰਟੀ ਸੰਗਠਨ, ਅਨੁਸ਼ਾਸਨ ਅਤੇ ਪਾਰਟੀ ਦੀ ਵਿਚਾਰਧਾਰਾ ਸਭ ਤੋਂ ਉੱਪਰ ਹੈ। ਪਾਰਟੀ ਹਾਈਕਮਾਂਡ ਦਾ ਹਰ ਫ਼ੈਸਲਾ ਉਨ੍ਹਾਂ ਨੂੰ ਸਿਰ ਮੱਥੇ ਪ੍ਰਵਾਨ ਹੋਵੇਗਾ। ਪਾਰਟੀ ਜਿਸ ਵੀ ਉਮੀਦਵਾਰ ਨੂੰ ਮੋਹਾਲੀ ਤੋਂ ਚੋਣ ਮੈਦਾਨ ਵਿੱਚ ਉਤਾਰੇਗੀ, ਉਹ ਉਸ ਦੀ ਜਿੱਤ ਲਈ ਪੂਰੀ ਇਮਾਨਦਾਰੀ, ਤਨਦੇਹੀ ਅਤੇ ਮਿਹਨਤ ਨਾਲ ਕੰਮ ਕਰਨਗੇ। ਇਸ ਮੌਕੇ ਹਰਦੇਵ ਸਿੰਘ ਉੱਭਾ ਨੇ ਤਰੁਣ ਚੁੱਘ ਤੋਂ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਰਾਜਨੀਤਿਕ ਗਤੀਵਿਧੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ਬਾਰੇ ਮਾਰਗਦਰਸ਼ਨ ਵੀ ਪ੍ਰਾਪਤ ਕੀਤਾ।

ਉਨ੍ਹਾਂ ਕਿਹਾ ਕਿ ਸ੍ਰੀ ਤਰੁਣ ਚੁੱਘ ਜੀ ਦਾ ਲੰਮਾ ਰਾਜਨੀਤਿਕ ਤਜਰਬਾ, ਸੰਗਠਨਾਤਮਕ ਸਮਝ, ਦੂਰਦਰਸ਼ੀ ਸੋਚ ਅਤੇ ਪਾਰਟੀ ਪ੍ਰਤੀ ਸਮਰਪਣ ਉਨ੍ਹਾਂ ਲਈ ਬਹੁਤ ਪ੍ਰੇਰਣਾਦਾਇਕ ਹੈ। ਉਨ੍ਹਾਂ ਨੇ ਆਪਣੇ ਰੁਝੇਵਿਆਂ ਵਿੱਚੋਂ ਕੀਮਤੀ ਸਮਾਂ ਕੱਢ ਕੇ ਮੁਲਾਕਾਤ ਕਰਨ, ਉਨ੍ਹਾਂ ਦੇ ਵਿਚਾਰ ਸੁਣਨ ਅਤੇ ਮਾਰਗਦਰਸ਼ਨ ਦੇਣ ਲਈ ਸ੍ਰੀ ਤਰੁਣ ਚੁੱਘ ਜੀ ਦਾ ਦਿਲੋਂ ਧੰਨਵਾਦ ਕੀਤਾ।

ਸ੍ਰੀ ਹਰਦੇਵ ਸਿੰਘ ਉੱਭਾ ਨੇ ਅੰਤ ਵਿੱਚ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣਾ, ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਅਤੇ ਪਿਛਲੇ 29 ਸਾਲਾਂ ਤੋਂ ਚੱਲ ਰਹੀ ਪਾਰਟੀ ਅਤੇ ਸਮਾਜ ਸੇਵਾ ਦੀ ਯਾਤਰਾ ਨੂੰ ਹੋਰ ਸਮਰਪਣ ਭਾਵਨਾ ਨਾਲ ਜਾਰੀ ਰੱਖਣਾ ਹੈ। ਉਹ ਭਵਿੱਖ ਵਿੱਚ ਵੀ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਜਨਤਾ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ।

Comments

Most Popular

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਹੰਕਾਰੀ ਚੇਅਰਮੈਨ ਵੱਲੋਂ ਗਰਭਵਤੀ ਅਤੇ ਬਿਮਾਰ ਮਹਿਲਾਵਾਂ ਤੋਂ ਚੁਕਵਾਇਆ ਜਾ ਰਿਹਾ ਭਾਰੀ ਸਮਾਨ, ਕਰਵਾਈ ਜਾ ਰਹੀ ਹੈ ਸਫਾਈ

The auspicious festival of Dussehra was celebrated with great fervor at Wave Estate, Sector-85, Mohali : Hardev Singh Ubha.

ਪੀਜੀਆਈ ਕਰਮਚਾਰੀ ਯੂਨੀਅਨ ਨੇ ਪੀਜੀਆਈ ਅਤੇ ਕੇਂਦਰ ਸਰਕਾਰ ਦੇ ਹੋਰ ਖੁਦਮੁਖਤਿਆਰ ਅਦਾਰਿਆਂ ਦੇ ਕਰਮਚਾਰੀਆਂ ਨੂੰ ਐਡ-ਹਾਕ ਬੋਨਸ ਦੀ ਅਦਾਇਗੀ ਨਾ ਕਰਨ ਦੇ ਖਿਲਾਫ ਇੱਕ ਵਿਸ਼ਾਲ ਵਿਰੋਧ ਰੈਲੀ ਦਾ ਆਯੋਜਨ ਕੀਤਾ

ਯੂਟੀ ਕਰਮਚਾਰੀ ਅਤੇ ਵਰਕਰ ਫੈਡਰੇਸ਼ਨ, ਚੰਡੀਗੜ੍ਹ ਨੇ ਮੰਗ ਕੀਤੀ ਹੈ ਕਿ 20,000 ਤੋਂ ਵੱਧ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਬੋਨਸ ਅਤੇ 2% ਵਾਧੂ ਡੀਸੀ ਰੇਟ ਦਿੱਤਾ ਜਾਵੇ

NHM ਮੁਲਾਜ਼ਮਾਂ ਵੱਲੋਂ ਲਗਾਤਾਰ ਦੂਜੇ ਦਿਨ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ; 23 ਅਕਤੂਬਰ ਨੂੰ GMSH-16 ਦੇ ਸਾਹਮਣੇ ਹੋਵੇਗਾ ਸਮੂਹਿਕ ਪ੍ਰਦਰਸ਼ਨ

ਚੰਡੀਗੜ੍ਹ ਐਨ.ਐਚ.ਐਮ. ਕਰਮਚਾਰੀ ਸੰਘ ਵੱਲੋਂ ਲੰਬਿਤ ਮੰਗਾਂ ਨੂੰ ਲੈ ਕੇ ਤਿੰਨ ਰੋਜ਼ਾ ਰੋਸ ਪ੍ਰਦਰਸ਼ਨ ਦੀ ਸ਼ੁਰੂਆਤ,

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਿਨਾਂ ਕਿਸੇ ਵਿਕਲਪ ਦੇ ਜ਼ਬਰਦਸਤੀ ਸੀਪੀਡੀਐਲ ਭੇਜੇ ਗਏ ਕਰਮਚਾਰੀਆਂ 'ਤੇ ਕੀਤੇ ਜਾ ਰਹੇ ਦਮਨ ਵਿਰੁੱਧ ਵਿਰੋਧ ਰੈਲੀਆਂ ਦੀ ਲੜੀ ਜਾਰੀ ਹੈ

ਚੰਡੀਗੜ੍ਹ ਸੱਤ ਦਿਨ ਮੋਰਚੇ ਦੀਆਂ ਮੰਗਾਂ ਮੰਨ ਕੇ ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਮਤੇ ਪਾਉਣ ਤੋਂ ਮੁੱਕਰੀ

PGI Employees Union organised a massive protest rally against non-payment of ad-hoc bonus to the employees of PGI and other autonomous institutions of the Central Government.

70 ਫੁੱਟ ਉੱਚੇ ਰਾਵਣ ਦੇ ਪੁਤਲੇ ਅਤੇ ਸ਼ਾਨਦਾਰ ਆਤਿਸ਼ਬਾਜ਼ੀ ਨਾਲ ਮਨਾਇਆ ਜਾਵੇਗਾ ਸੈਕਟਰ 49 ਦਾ ਦੁਸਹਿਰਾ, ਸੰਜੇ ਟੰਡਨ ਮੁੱਖ ਮਹਿਮਾਨ ਅਤੇ ਕਨ੍ਹਈਆ ਮਿੱਤਲ ਵਿਸ਼ੇਸ਼ ਮਹਿਮਾਨ ਵਜੋਂ ਕਰਨਗੇ ਸ਼ਿਰਕਤ