ਪੰਜ ਮਜ਼ਦੂਰ ਜਥੇਬੰਦੀਆਂ ਵੱਲੋਂ 6 ਦਸੰਬਰ ਨੂੰ ਸੰਗਰੂਰ ਮੁੱਖ ਮੰਤਰੀ ਮਾਨ ਦੀ ਕੋਠੀ ਅੱਗੇ ਵਿਸ਼ਾਲ ਸੂਬਾ ਪੱਧਰੀ ਮਜ਼ਦੂਰ, ਕਿਰਤੀ ਮਹਾਂ ਪੰਚਾਇਤ ਕੀਤੀ ਜਾਵੇਗੀ
ਪੰਜ ਮਜ਼ਦੂਰ ਜਥੇਬੰਦੀਆਂ ਵੱਲੋਂ 6 ਦਸੰਬਰ ਨੂੰ ਸੰਗਰੂਰ ਮੁੱਖ ਮੰਤਰੀ ਮਾਨ ਦੀ ਕੋਠੀ ਅੱਗੇ ਵਿਸ਼ਾਲ ਸੂਬਾ ਪੱਧਰੀ ਮਜ਼ਦੂਰ, ਕਿਰਤੀ ਮਹਾਂ ਪੰਚਾਇਤ ਕੀਤੀ ਜਾਵੇਗੀ
ਸੰਗਰੂਰ/ਚੰਡੀਗੜ੍ਹ 3 ਨਵੰਬਰ ( ਰਣਜੀਤ ਧਾਲੀਵਾਲ ) : ਪੰਜਾਬ ਦੀ ਆਪ ਸਰਕਾਰ ਵੱਲੋਂ ਨਰੇਗਾ ਸਮੇਤ ਮਜ਼ਦੂਰ ਵਰਗ ਨੂੰ ਨਜ਼ਰ ਅੰਦਾਜ਼ ਕਰਨ ਖਿਲਾਫ ਅਤੇ ਨਰੇਗਾ ਰੁਜ਼ਗਾਰ ਫੰਡ ਜਾਰੀ ਕਰਾਉਣ ਲਈ ਪੰਜਾਬ ਦੀਆਂ ਪੰਜ ਮਜ਼ਦੂਰ ਜਥੇਬੰਦੀਆਂ ਵੱਲੋਂ 6 ਦਸੰਬਰ ਨੂੰ ਸੰਗਰੂਰ ਮੁੱਖ ਮੰਤਰੀ ਮਾਨ ਦੀ ਕੋਠੀ ਅੱਗੇ ਵਿਸ਼ਾਲ ਸੂਬਾ ਪੱਧਰੀ ਮਜ਼ਦੂਰ, ਕਿਰਤੀ ਮਹਾਂ ਪੰਚਾਇਤ ਕੀਤੀ ਜਾਵੇਗੀ। ਇਹ ਐਲਾਨ ਅੱਜ ਇਥੇ ਤੇਜ਼ਾ ਸਿੰਘ ਸੁਤੰਤਰ ਭਵਨ ਵਿਖੇ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਵਿੱਚ ਕੀਤਾ ਗਿਆ। ਇਸ ਮੌਕੇ ਪਿਛਲੇ ਦਿਨੀਂ ਨਸ਼ਿਆਂ ਵਿਰੁੱਧ ਲੜਦੇ ਸ਼ਹੀਦ ਹੋਏ ਪਰਵਿੰਦਰ ਸਿੰਘ ਝੋਟਾ, ਅਤੇ ਪਿੰਡ ਅਲੀਸ਼ੇਰ ਵਿਖੇ ਕਾਰ ਹਾਦਸੇ ਦੇ ਮ੍ਰਿਤਕ ਮਨਰੇਗਾ ਮਜ਼ਦੂਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਨਸ਼ਿਆਂ ਤੇ ਗੈਂਗਸਟਰ ਨੂੰ ਖ਼ਤਮ ਕਰਨ ਵਿਚ ਨਾਕਾਮ ਰਹੀ ਆਪ ਸਰਕਾਰ ਦੀ ਸਖ਼ਤ ਨਿੰਦਾ ਕੀਤੀ।
ਪ੍ਰੈਸ ਬਿਆਨ ਜਾਰੀ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ, ਭਾਈ ਲਾਲੋ ਮੰਚ ਦੇ ਸੂਬਾ ਪ੍ਰਧਾਨ ਤਰਸੇਮ ਜੋਧਾ ਸਾਬਕਾ ਐਮਐਲਏ, ਨਰੇਗਾ ਰੁਜ਼ਗਾਰ ਪ੍ਰਪਤੀ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਸ਼ਮੀਰ ਸਿੰਘ ਗਦਾਈਆ, ਮਨਰੇਗਾ ਅਧਿਕਾਰ ਅੰਦੋਲਨ ਦੇ ਸੂਬਾ ਆਗੂ ਰਣਜੀਤ ਸਿੰਘ ਸਾਈਂਆਂ, ਟ੍ਰੇਡ ਯੂਨੀਅਨ ਏਟਕ ਦੇ ਸੂਬਾ ਆਗੂ ਸੁਖਦੇਵ ਸ਼ਰਮਾ ਨੇ ਕਿਹਾ ਕਿ 100 ਦਿਨਾ ਵਿਚ ਚਿੱਟਾ ਬੰਦ ਕਰਨ ਦਾ ਦਾਅਵਾ ਕਰਨ ਵਾਲੀ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਮੁੱਖ ਮੰਤਰੀ ਮਾਨ ਦੇ ਰਾਜ ਵਿੱਚ ਨਸ਼ਾ ਤਸਕਰ ਨਸ਼ਿਆਂ ਵਿਰੁੱਧ ਲੜਨ ਵਾਲੇ ਪਰਵਿੰਦਰ ਝੋਟੇ ਦਾਂ ਦਿਨ ਦਿਹਾੜੇ ਕ਼ਤਲ ਕਰਨ ਨਾਲ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਝੂਠੀ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੇ ਪੈਨ ਨਾਲ ਪੰਜਾਬ ਦੇ 27 ਲੱਖ ਨਰੇਗਾ ਮਜ਼ਦੂਰਾਂ ਤੋਂ ਰੁਜ਼ਗਾਰ ਖੋਹ ਲਿਆ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਖਜ਼ਾਨੇ ਵਿਚ ਮਸ਼ਹੂਰੀਆਂ ਲਈ ਤਾਂ ਪੈਸਾਂ ਹੈ ਪਰ ਨਰੇਗਾ ਮਜ਼ਦੂਰਾਂ ਦੇ ਰੁਜ਼ਗਾਰ ਲਈ ਫੰਡ ਖ਼ਤਮ ਹੈ। ਉਨ੍ਹਾਂ ਕਿਹਾ ਕਿ 2027 ਵਿੱਚ ਸੱਤਾ ਦੀ ਕੁਰਸੀ ਦੀ ਦੌੜ ਵਿਚ ਸ਼ਾਮਿਲ ਸਾਰੀਆਂ ਸਿਆਸੀ ਪਾਰਟੀਆਂ ਦੀ ਨਰੇਗਾ ਮਜ਼ਦੂਰਾਂ ਤੋਂ ਖੋਹੇ ਰੁਜ਼ਗਾਰ ਵਾਰੇ ਜਵਾਨ ਬੰਦ ਹੈਂ। ਮਜ਼ਦੂਰ ਆਗੂਆਂ ਨੇ ਐਲਾਨ ਕੀਤਾ ਕਿ ਨਰੇਗਾ ਮਜ਼ਦੂਰ ਪਿੰਡਾਂ ਅੰਦਰ ਰੁਜ਼ਗਾਰ ਖ਼ਤਮ ਕਰਨ ਵਾਲੇ ਆਪ ਲੀਡਰਾਂ ਨੂੰ ਸਵਾਲ ਕਰਨਗੇ। ਉਨ੍ਹਾਂ ਕਿਹਾ ਕਿ 6 ਦਸੰਬਰ ਦੀ ਸੰਗਰੂਰ ਮਜ਼ਦੂਰ ਕਿਰਤੀ ਮਹਾਂ ਪੰਚਾਇਤ ਵਿਚ ਤਿਖੇ ਅੰਦੋਲਨ ਦਾ ਐਲਾਨ ਕੀਤਾ ਜਾਵੇਗਾ।
ਇਸ ਮੌਕੇ ਪ੍ਰਕਾਸ਼ ਸਿੰਘ ਹਿੱਸੋਵਾਲ, ਨਿੱਕਾ ਸਿੰਘ ਬਹਾਦਰਪੁਰ, ਸ਼ਿੰਦਰ ਸਿੰਘ, ਅਮਰਜੀਤ ਸਿੰਘ,ਮਿੱਟੂ ਕੁਮਾਰ ਵੀ ਮੌਜੂਦ ਸਨ।

Comments
Post a Comment