Skip to main content

Major Setback to Akali Dal as Senior Leader and Renowned Surgeon Dr Nishan Singh Joins Congress : Pargat Singh

Major Setback to Akali Dal as Senior Leader and Renowned Surgeon Dr Nishan Singh Joins Congress : Pargat Singh Drama at AAP Rally Has Tarnished Punjab’s Brand and Pride; This Exposes the Reality of AAP’s Anti-Drug Campaign BJP-Akali Alliance Will Be Reduced to Single Digits in Punjab Too; Neither Party’s Supporters Will Even Vote for Each Other : Pargat Singh Delimitation Bill Extremely Dangerous for Democracy; BJP Moving Towards Dictatorship Screening Committee to Meet Leaders and Aspirants; Women and Youth Will Also Get Opportunities Chandigarh 27 November ( Ranjeet Singh Dhaliwal ) : Punjab Pradesh Congress Committee President Pargat Singh delivered a major political setback to the Shiromani Akali Dal by inducting senior Akali leader and renowned general surgeon Dr Nishan Singh Hakimwala into the Congress party. Dr Nishan Singh had contested the 2017 and 2022 Punjab Assembly elections from the Budhlada constituency on the Akali Dal ticket. Given his strong grassroots connect and soc...

ਤਮਿਲਨਾਡੂ ਵਿੱਚ ਤਮਿਲ ਸਿੱਖ ਭਾਈਚਾਰੇ ਦੇ ਧਾਰਮਿਕ ਅਤੇ ਸਮਾਜਿਕ ਅਧਿਕਾਰਾਂ 'ਤੇ ਸਵਾਲ : ਹਰਦੇਵ ਸਿੰਘ ਉੱਭਾ

ਤਮਿਲਨਾਡੂ ਵਿੱਚ ਤਮਿਲ ਸਿੱਖ ਭਾਈਚਾਰੇ ਦੇ ਧਾਰਮਿਕ ਅਤੇ ਸਮਾਜਿਕ ਅਧਿਕਾਰਾਂ 'ਤੇ ਸਵਾਲ : ਹਰਦੇਵ ਸਿੰਘ ਉੱਭਾ

ਕਾਂਗਰਸ ਦੇ ਸਮਰਥਨ ਨਾਲ ਚੱਲ ਰਹੀ ਸਰਕਾਰ ਦੌਰਾਨ ਸਿੱਖ ਭਾਈਚਾਰੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਅਤੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣ ਤੋਂ ਰੋਕਣ ਦੇ ਮਾਮਲੇ 'ਤੇ ਰਾਹੁਲ ਗਾਂਧੀ, ਪ੍ਰਤਾਪ ਸਿੰਘ ਬਾਜਵਾ ਅਤੇ ਪਰਗਟ ਸਿੰਘ ਆਪਣਾ ਪੱਖ ਸਪੱਸ਼ਟ ਕਰਨ: ਉੱਭਾ

ਐਸ.ਏ.ਐਸ.ਨਗਰ/ਚੰਡੀਗੜ੍ਹ 26 ਨਵੰਬਰ ( ਰਣਜੀਤ ਧਾਲੀਵਾਲ ) : ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਤਮਿਲਨਾਡੂ ਵਿੱਚ ਤਮਿਲ ਸਿੱਖ ਭਾਈਚਾਰੇ ਦੇ ਧਾਰਮਿਕ ਅਤੇ ਸਮਾਜਿਕ ਉਪਰਾਲਿਆਂ ਵਿੱਚ ਕਥਿਤ ਤੌਰ 'ਤੇ ਪੈਦਾ ਕੀਤੀਆਂ ਜਾ ਰਹੀਆਂ ਰੁਕਾਵਟਾਂ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਅਤੇ ਲੋੜਵੰਦ ਬੱਚਿਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰਨ ਵਰਗੇ ਪਵਿੱਤਰ ਅਤੇ ਲੋਕ-ਭਲਾਈ ਦੇ ਕਾਰਜਾਂ ਵਿੱਚ ਰੁਕਾਵਟਾਂ ਪੈਦਾ ਹੋਣ ਦੀਆਂ ਖ਼ਬਰਾਂ ਬੇਹੱਦ ਚਿੰਤਾਜਨਕ ਹਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹਰਦੇਵ ਸਿੰਘ ਉੱਭਾ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਤੁਰੰਤ ਦਖ਼ਲ ਦੇਣ, ਨਿਰਪੱਖ ਜਾਂਚ ਕਰਵਾਉਣ ਅਤੇ ਜੇਕਰ ਕਿਸੇ ਪੱਧਰ 'ਤੇ ਧਾਰਮਿਕ ਜਾਂ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੋਈ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਤਮਿਲਨਾਡੂ ਵਿੱਚ ਤਮਿਲ ਸਿੱਖ ਭਾਈਚਾਰੇ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਅਤੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਪ੍ਰਸ਼ਾਸਨਿਕ ਰੁਕਾਵਟਾਂ ਪੈਦਾ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਪੁਲਿਸ ਵੱਲੋਂ ਨੋਟਿਸ ਜਾਰੀ ਕੀਤੇ ਜਾਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਜੇਕਰ ਇਹ ਜਾਣਕਾਰੀ ਸਹੀ ਹੈ ਤਾਂ ਇਹ ਮਾਮਲਾ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਦੀ ਮੰਗ ਕਰਦਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕਾਂਗਰਸ ਦੇ ਸਮਰਥਨ ਨਾਲ ਚੱਲ ਰਹੀ ਤਮਿਲਨਾਡੂ ਸਰਕਾਰ ਦੇ ਦੌਰਾਨ ਸਿੱਖ ਭਾਈਚਾਰੇ ਨੂੰ ਆਪਣੇ ਧਾਰਮਿਕ ਸਮਾਗਮ ਅਤੇ ਸਮਾਜ ਸੇਵਾ ਦੇ ਕਾਰਜ ਕਰਨ ਵਿੱਚ ਰੁਕਾਵਟਾਂ ਦਾ ਸਾਹਮਣਾ ਕਿਉਂ ਕਰਨਾ ਪੈ ਰਿਹਾ ਹੈ? ਜੇਕਰ ਪ੍ਰਸ਼ਾਸਨਿਕ ਕਾਰਵਾਈ ਰਾਹੀਂ ਅਜਿਹੀਆਂ ਰੁਕਾਵਟਾਂ ਪੈਦਾ ਕੀਤੀਆਂ ਜਾ ਰਹੀਆਂ ਹਨ ਤਾਂ ਇਸ ਦੀ ਜਵਾਬਦੇਹੀ ਕੌਣ ਤੈਅ ਕਰੇਗਾ?

ਹਰਦੇਵ ਸਿੰਘ ਉੱਭਾ ਨੇ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸੀ ਆਗੂ ਪਰਗਟ ਸਿੰਘ ਨੂੰ ਸਵਾਲ ਕਰਦਿਆਂ ਕਿਹਾ ਕਿ ਉਹ ਇਸ ਗੰਭੀਰ ਮਾਮਲੇ 'ਤੇ ਆਪਣਾ ਸਪੱਸ਼ਟ ਰੁਖ਼ ਸਾਹਮਣੇ ਰੱਖਣ। ਉਨ੍ਹਾਂ ਪੁੱਛਿਆ ਕਿ ਕਾਂਗਰਸ ਦੇ ਸਮਰਥਨ ਨਾਲ ਚੱਲ ਰਹੀ ਸਰਕਾਰ ਵਿੱਚ ਤਮਿਲ ਸਿੱਖ ਭਾਈਚਾਰੇ ਨਾਲ ਅਜਿਹੀ ਸਥਿਤੀ ਕਿਉਂ ਪੈਦਾ ਹੋਈ? ਕਿਸ ਦੀ ਸ਼ਹਿ 'ਤੇ ਇਹ ਕਾਰਵਾਈਆਂ ਹੋ ਰਹੀਆਂ ਹਨ? ਕੀ ਕਾਂਗਰਸ ਦੀ ਕੌਮੀ ਅਤੇ ਪੰਜਾਬ ਲੀਡਰਸ਼ਿਪ ਇਸ ਮਾਮਲੇ ਤੋਂ ਜਾਣੂ ਹੈ? ਜੇਕਰ ਜਾਣੂ ਹੈ ਤਾਂ ਹੁਣ ਤੱਕ ਇਸ ਦੇ ਵਿਰੁੱਧ ਆਵਾਜ਼ ਕਿਉਂ ਨਹੀਂ ਉਠਾਈ ਗਈ?

ਉੱਭਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਸੇਵਾ, ਦਇਆ, ਸਿੱਖਿਆ, ਭਾਈਚਾਰੇ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣਾ ਅਤੇ ਲੋੜਵੰਦ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣਾ ਮਨੁੱਖਤਾ ਦੀ ਸੇਵਾ ਨਾਲ ਜੁੜਿਆ ਹੋਇਆ ਕਾਰਜ ਹੈ। ਅਜਿਹੇ ਉਪਰਾਲਿਆਂ ਵਿੱਚ ਰੁਕਾਵਟ ਪੈਦਾ ਕਰਨਾ ਕਿਸੇ ਵੀ ਤਰ੍ਹਾਂ ਵਾਜਬ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਧਾਰਮਿਕ ਆਜ਼ਾਦੀ, ਬਰਾਬਰਤਾ ਅਤੇ ਆਪਣੇ ਧਾਰਮਿਕ ਵਿਸ਼ਵਾਸਾਂ ਅਨੁਸਾਰ ਜੀਵਨ ਬਤੀਤ ਕਰਨ ਦੇ ਅਧਿਕਾਰ ਦਿੰਦਾ ਹੈ। ਘੱਟ ਗਿਣਤੀ ਭਾਈਚਾਰਿਆਂ ਦੇ ਧਾਰਮਿਕ ਅਤੇ ਸਮਾਜਿਕ ਅਧਿਕਾਰਾਂ ਦੀ ਰਾਖੀ ਕਰਨਾ ਸਰਕਾਰ ਅਤੇ ਪ੍ਰਸ਼ਾਸਨ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ। ਕਿਸੇ ਵੀ ਭਾਈਚਾਰੇ ਨਾਲ ਵਿਤਕਰਾ ਜਾਂ ਉਸ ਦੇ ਅਧਿਕਾਰਾਂ ਨੂੰ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।

ਹਰਦੇਵ ਸਿੰਘ ਉੱਭਾ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਤੋਂ ਮੰਗ ਕੀਤੀ ਕਿ ਤਮਿਲਨਾਡੂ ਦੇ ਤਮਿਲ ਸਿੱਖ ਭਾਈਚਾਰੇ ਨਾਲ ਸਬੰਧਤ ਮਾਮਲੇ ਦਾ ਤੁਰੰਤ ਨੋਟਿਸ ਲਿਆ ਜਾਵੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਤੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣ ਸਬੰਧੀ ਜਾਰੀ ਪੁਲਿਸ ਨੋਟਿਸਾਂ ਅਤੇ ਪ੍ਰਸ਼ਾਸਨਿਕ ਕਾਰਵਾਈ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਤਮਿਲਨਾਡੂ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ਤੋਂ ਵਿਸਥਾਰਪੂਰਵਕ ਰਿਪੋਰਟ ਤਲਬ ਕੀਤੀ ਜਾਵੇ। ਜੇਕਰ ਕਿਸੇ ਅਧਿਕਾਰੀ ਜਾਂ ਵਿਅਕਤੀ ਵੱਲੋਂ ਧਾਰਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਕੀਤੀ ਗਈ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਤਮਿਲ ਸਿੱਖ ਭਾਈਚਾਰੇ ਨੂੰ ਆਪਣੇ ਧਾਰਮਿਕ ਸਮਾਗਮ ਕਰਵਾਉਣ ਅਤੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣ ਵਰਗੇ ਸਮਾਜਿਕ ਉਪਰਾਲੇ ਬਿਨਾਂ ਕਿਸੇ ਗੈਰ-ਵਾਜਬ ਰੁਕਾਵਟ ਦੇ ਕਰਨ ਦੀ ਆਜ਼ਾਦੀ ਅਤੇ ਸੁਰੱਖਿਆ ਯਕੀਨੀ ਬਣਾਈ ਜਾਵੇ।

ਹਰਦੇਵ ਸਿੰਘ ਉੱਭਾ ਨੇ ਅੰਤ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਅਕਸਰ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰਾਖੀ ਕਰਨ ਦੇ ਦਾਅਵੇ ਕਰਦੀ ਹੈ, ਪਰ ਹੁਣ ਤਮਿਲ ਸਿੱਖ ਭਾਈਚਾਰੇ ਦੇ ਇਸ ਮਾਮਲੇ 'ਤੇ ਉਸ ਨੂੰ ਆਪਣਾ ਰੁਖ਼ ਸਪੱਸ਼ਟ ਕਰਨਾ ਚਾਹੀਦਾ ਹੈ। ਰਾਹੁਲ ਗਾਂਧੀ, ਪ੍ਰਤਾਪ ਸਿੰਘ ਬਾਜਵਾ ਅਤੇ ਪਰਗਟ ਸਿੰਘ ਦੀ ਚੁੱਪੀ ਕਈ ਸਵਾਲ ਖੜ੍ਹੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦੇ ਧਾਰਮਿਕ ਸਨਮਾਨ, ਆਜ਼ਾਦੀ ਅਤੇ ਬੱਚਿਆਂ ਦੇ ਸਿੱਖਿਆ ਦੇ ਅਧਿਕਾਰਾਂ ਦੀ ਰਾਖੀ ਲਈ ਹਰ ਸੰਵਿਧਾਨਕ ਮੰਚ 'ਤੇ ਆਵਾਜ਼ ਉਠਾਈ ਜਾਵੇਗੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ 'ਤੇ ਮਨੁੱਖਤਾ ਦੀ ਸੇਵਾ ਕਰਨਾ ਕੋਈ ਅਪਰਾਧ ਨਹੀਂ, ਸਗੋਂ ਸਮਾਜ ਪ੍ਰਤੀ ਸਾਡਾ ਫ਼ਰਜ਼ ਹੈ।

Comments

Most Popular

ਸਾਂਝੀ ਤਾਲਮੇਲ ਕਮੇਟੀ ਦੇ ਬੈਨਰ ਥੱਲੇ 27 ਨਵੰਬਰ ਦੀਆਂ ਜਿਲਾ ਮੀਟਿੰਗਾਂ ਸਫਲ ਬਣਾਉਣ ਦਾ ਸੱਦਾ, 01 ਤੋਂ 05 ਦਸੰਬਰ ਤੱਕ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਮੂਹਰੇ ਜਾ ਕੇ ਫੂਕੀਆਂ ਜਾਣਗੀਆਂ ਅਰਥੀਆਂ

ਪੀਜੀਆਈ ਕਰਮਚਾਰੀ ਯੂਨੀਅਨ ਨੇ ਪੀਜੀਆਈ ਅਤੇ ਕੇਂਦਰ ਸਰਕਾਰ ਦੇ ਹੋਰ ਖੁਦਮੁਖਤਿਆਰ ਅਦਾਰਿਆਂ ਦੇ ਕਰਮਚਾਰੀਆਂ ਨੂੰ ਐਡ-ਹਾਕ ਬੋਨਸ ਦੀ ਅਦਾਇਗੀ ਨਾ ਕਰਨ ਦੇ ਖਿਲਾਫ ਇੱਕ ਵਿਸ਼ਾਲ ਵਿਰੋਧ ਰੈਲੀ ਦਾ ਆਯੋਜਨ ਕੀਤਾ

ਡੇਲੀਵੇਜ਼ ਕਰਮਚਾਰੀਆਂ ਦੀਆਂ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਕਰਾਂਗੇ ਬੋਰਡ ਦਾ ਘਿਰਾਓ : ਬੈਦਵਾਨ

Daily-wage employees of the Punjab School Education Board are being targeted out of a spirit of vendetta.

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ਼ ਕਰਮਚਾਰੀਆਂ ਨੂੰ ਬਦਲੇ ਦੀ ਭਾਵਨਾ ਨਾਲ ਨਿਸਾਨਾ ਬਣਾਈਆਂ ਜਾ ਰਿਹਾ

ਚੰਡੀਗੜ੍ਹ ਸੱਤ ਦਿਨ ਮੋਰਚੇ ਦੀਆਂ ਮੰਗਾਂ ਮੰਨ ਕੇ ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਮਤੇ ਪਾਉਣ ਤੋਂ ਮੁੱਕਰੀ

ਖਰੜ ਵਿਖੇ ਫੋਨ ਕਾਲ ਰਾਹੀਂ ਸੁਖਪਾਲ ਸਿੰਘ ਖੀਪਲ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ

PGI Employees Union organised a massive protest rally against non-payment of ad-hoc bonus to the employees of PGI and other autonomous institutions of the Central Government.

Pledge taken for a drug-free Punjab with the blessings of Sant Sampurnanand Brahmachari Ji : Hardev Singh Ubha

If the accepted demands of daily-wage employees are not implemented, we will gherao the Board : Baidwan