Skip to main content

Sri Akal Takht Sahib Expert Panel Seeks Complete Stay on Implementation of Punjab’s Satkar (Amendment) Act Before Further Talks

Sri Akal Takht Sahib Expert Panel Seeks Complete Stay on Implementation of Punjab’s Satkar (Amendment) Act Before Further Talks Sri Anandpur Sahib/Sri Amritsar 7 November ( Ranjeet Singh Dhaliwal ) : An important meeting of the committee of legal experts and scholars constituted by Sri Akal Takht Sahib to examine the Punjab Government’s Jagat Jot Sri Guru Granth Sahib Satkar (Amendment) Act, 2026, was held at Sri Anandpur Sahib today on Saturday. It may be recalled that on October 23, 2026, the nodal officer of the coordination committee constituted by the Punjab Government in connection with the Amendment Act, 2026, had written to the Secretariat of Sri Akal Takht Sahib seeking a meeting with the expert committee constituted by Sri Akal Takht Sahib. Subsequently, the Secretariat forwarded the communication to the coordinator of the expert committee and asked him to take further necessary action. Following this, the expert committee convened a meeting today to discuss the matter. The m...

ਅਗਲੀ ਗੱਲਬਾਤ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਨੇ ਪੰਜਾਬ ਸਰਕਾਰ ਦੇ ਸਤਿਕਾਰ (ਸੋਧ) ਐਕਟ ਦੇ ਅਮਲ ’ਤੇ ਮੁਕੰਮਲ ਰੋਕ ਲਗਾਉਣ ਲਈ ਕਿਹਾ

ਅਗਲੀ ਗੱਲਬਾਤ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਨੇ ਪੰਜਾਬ ਸਰਕਾਰ ਦੇ ਸਤਿਕਾਰ (ਸੋਧ) ਐਕਟ ਦੇ ਅਮਲ ’ਤੇ ਮੁਕੰਮਲ ਰੋਕ ਲਗਾਉਣ ਲਈ ਕਿਹਾ 

ਸ੍ਰੀ ਅਨੰਦਪੁਰ ਸਾਹਿਬ/ਸ੍ਰੀ ਅੰਮ੍ਰਿਤਸਰ 7 ਨਵੰਬਰ ( ਰਣਜੀਤ ਧਾਲੀਵਾਲ ) : ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਾਨੂੰਨੀ ਮਾਹਰਾਂ ਅਤੇ ਵਿਦਵਾਨਾਂ ਅਧਾਰਤ ਕਮੇਟੀ ਦੀ ਅਹਿਮ ਇਕੱਤਰਤਾ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ। ਜ਼ਿਕਰਯੋਗ ਹੈ ਕਿ ਮਿਤੀ 23 ਅਕਤੂਬਰ 2026 ਨੂੰ ਪੰਜਾਬ ਸਰਕਾਰ ਵੱਲੋਂ ਸੋਧ ਐਕਟ 2026 ਸਬੰਧੀ ਬਣਾਈ ਗਈ ਤਾਲਮੇਲ ਕਮੇਟੀ ਦੇ ਨੋਡਲ ਅਫ਼ਸਰ ਵੱਲੋਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਮਾਹਰ ਕਮੇਟੀ ਨਾਲ ਗੱਲਬਾਤ ਕਰਨ ਲਈ ਲਿਖਿਆ ਗਿਆ ਸੀ। ਉਪਰੰਤ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮਾਹਰ ਕਮੇਟੀ ਦੇ ਕੋਆਰਡੀਨੇਟਰ ਨੂੰ ਇਹ ਜਾਣਕਾਰੀ ਭੇਜਦਿਆਂ ਅਗਲੀ ਕਾਰਵਾਈ ਕਰਨ ਲਈ ਆਖਿਆ। ਜਿਸ ਉਪਰੰਤ ਅੱਜ ਮਾਹਰ ਕਮੇਟੀ ਦੀ ਇਕੱਤਰਤਾ ਕਰਕੇ ਇਹ ਮਾਮਲਾ ਵਿਚਾਰਿਆ ਗਿਆ। ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਜਸਟਿਸ (ਸੇਵਾਮੁਕਤ) ਰੁਪਿੰਦਰ ਸਿੰਘ ਸੋਢੀ, ਜਸਟਿਸ (ਸੇਵਾਮੁਕਤ) ਮੋਹਿੰਦਰ ਮੋਹਨ ਸਿੰਘ ਬੇਦੀ, ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ, ਸਿੱਖ ਵਿਦਵਾਨ ਡਾ. ਕੇਹਰ ਸਿੰਘ ਅਤੇ ਪ੍ਰੋ. ਜਗਮੋਹਨ ਸਿੰਘ ਸ਼ਾਮਲ ਸਨ।

ਇਕੱਤਰਤਾ ਵਿੱਚ ਪੰਜਾਬ ਸਰਕਾਰ ਵੱਲੋਂ ਕਾਨੂੰਨ ਸਬੰਧੀ ਬਣਾਈ ਤਾਲਮੇਲ ਕਮੇਟੀ ਦੇ ਨੋਡਲ ਅਫ਼ਸਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਨਾਲ ਗੱਲਬਾਤ ਕਰਨ ਲਈ ਲਿਖੇ ਗਏ ਪੱਤਰ ਉੱਤੇ ਵਿਚਾਰ ਹੋਈ। ਮਾਹਰ ਕਮੇਟੀ ਨੇ ਦੀਰਘ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਕੀਤਾ ਕਿ ਗੱਲਬਾਤ ਅਗਾਂਹ ਵਧਾਉਣ ਤੋਂ ਪਹਿਲਾਂ ਪੰਜਾਬ ਸਰਕਾਰ 29 ਜੂਨ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੀ ਪਾਲਣਾ ਕਰਦਿਆਂ ਸੋਧ ਐਕਟ 2026 ਦੇ ਅਮਲ ਉੱਤੇ ਮੁਕੰਮਲ ਰੋਕ ਲਗਾਵੇ ਅਤੇ ਆਦੇਸ਼ ਅਨੁਸਾਰ ਹੁਣ ਤੱਕ ਦੀ ਕੀਤੀ ਕਾਰਵਾਈ ਦੀ ਜਾਣਕਾਰੀ ਭੇਜੇ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਮਾਹਰ ਕਮੇਟੀ ਨੇ ਇਕੱਤਰਤਾ ਕਰਕੇ ਮਿਤੀ 7 ਅਗਸਤ 2026 ਨੂੰ ਪ੍ਰੈੱਸ ਬਿਆਨ ਰਾਹੀਂ ਪੰਜਾਬ ਸਰਕਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਿਤੀ 29 ਜੂਨ 2026 ਨੂੰ ਹੋਏ ਆਦੇਸ਼ਾਂ ਦੀ ਪਾਲਣਾ ਰਿਪੋਰਟ ਪੇਸ਼ ਕਰਨ ਲਈ ਆਖਿਆ ਗਿਆ ਸੀ, ਪਰੰਤੂ ਹੁਣ ਤੱਕ ਸਰਕਾਰ ਨੇ ਅਜਿਹਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਐਕਟ ਉਦੋਂ ਤੱਕ ਲਾਗੂ ਨਹੀਂ ਹੋਣਾ ਚਾਹੀਦਾ ਜਦੋਂ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਸ ਉੱਤੇ ਸਹਿਮਤੀ ਨਹੀਂ ਬਣ ਜਾਂਦੀ।
ਕਮੇਟੀ ਮੈਂਬਰਾਂ ਨੇ ਆਖਿਆ ਕਿ 8 ਮਈ 2026 ਨੂੰ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਬਾਅਦ ਵਿੱਚ 29 ਜੂਨ 2026 ਨੂੰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ਾਂ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੋਧ ਐਕਟ 2026 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਰਜ ਕਰਵਾਈ ਗਈ ਭਾਵਨਾ ਅਨੁਸਾਰ ਕੋਈ ਠੋਸ ਕਾਰਵਾਈ ਨਾ ਕਰਨਾ ਸਰਕਾਰ ਦੀ ਬਦਨੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਦੀ ਸੁਹਿਰਦਾ ਇਸੇ ਗੱਲ ਤੋਂ ਸਾਬਤ ਹੋਵੇਗੀ ਕਿ ਸਰਕਾਰ ਇਸ ਕਾਨੂੰਨ ਦੇ ਅਮਲ ਉੱਤੇ ਪਹਿਲਾਂ ਮੁਕੰਮਲ ਰੋਕ ਲਗਾਵੇ।

Comments

Most Popular

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਹੰਕਾਰੀ ਚੇਅਰਮੈਨ ਵੱਲੋਂ ਗਰਭਵਤੀ ਅਤੇ ਬਿਮਾਰ ਮਹਿਲਾਵਾਂ ਤੋਂ ਚੁਕਵਾਇਆ ਜਾ ਰਿਹਾ ਭਾਰੀ ਸਮਾਨ, ਕਰਵਾਈ ਜਾ ਰਹੀ ਹੈ ਸਫਾਈ

The auspicious festival of Dussehra was celebrated with great fervor at Wave Estate, Sector-85, Mohali : Hardev Singh Ubha.

ਫੀਲਡ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ : ਵਾਹਿਦਪੁਰੀ

ਹਿੰਮਤ, ਦ੍ਰਿੜਤਾ ਅਤੇ ਸ਼ਮੂਲੀਅਤ ਦਾ ਇੱਕ ਵਿਲੱਖਣ ਜਸ਼ਨ:

19 ਅਕਤੂਬਰ ਨੂੰ ਸੀਪੀਡੀਐਲ ਵਿਰੁੱਧ ਬਿਜਲੀ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਲਈ ਤਿਆਰੀਆਂ ਜ਼ੋਰਾਂ 'ਤੇ

ਪੀਜੀਆਈ ਕਰਮਚਾਰੀ ਯੂਨੀਅਨ ਨੇ ਪੀਜੀਆਈ ਅਤੇ ਕੇਂਦਰ ਸਰਕਾਰ ਦੇ ਹੋਰ ਖੁਦਮੁਖਤਿਆਰ ਅਦਾਰਿਆਂ ਦੇ ਕਰਮਚਾਰੀਆਂ ਨੂੰ ਐਡ-ਹਾਕ ਬੋਨਸ ਦੀ ਅਦਾਇਗੀ ਨਾ ਕਰਨ ਦੇ ਖਿਲਾਫ ਇੱਕ ਵਿਸ਼ਾਲ ਵਿਰੋਧ ਰੈਲੀ ਦਾ ਆਯੋਜਨ ਕੀਤਾ

ਯੂਟੀ ਕਰਮਚਾਰੀ ਅਤੇ ਵਰਕਰ ਫੈਡਰੇਸ਼ਨ, ਚੰਡੀਗੜ੍ਹ ਨੇ ਮੰਗ ਕੀਤੀ ਹੈ ਕਿ 20,000 ਤੋਂ ਵੱਧ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਬੋਨਸ ਅਤੇ 2% ਵਾਧੂ ਡੀਸੀ ਰੇਟ ਦਿੱਤਾ ਜਾਵੇ

NHM ਮੁਲਾਜ਼ਮਾਂ ਵੱਲੋਂ ਲਗਾਤਾਰ ਦੂਜੇ ਦਿਨ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ; 23 ਅਕਤੂਬਰ ਨੂੰ GMSH-16 ਦੇ ਸਾਹਮਣੇ ਹੋਵੇਗਾ ਸਮੂਹਿਕ ਪ੍ਰਦਰਸ਼ਨ

ਚੰਡੀਗੜ੍ਹ ਐਨ.ਐਚ.ਐਮ. ਕਰਮਚਾਰੀ ਸੰਘ ਵੱਲੋਂ ਲੰਬਿਤ ਮੰਗਾਂ ਨੂੰ ਲੈ ਕੇ ਤਿੰਨ ਰੋਜ਼ਾ ਰੋਸ ਪ੍ਰਦਰਸ਼ਨ ਦੀ ਸ਼ੁਰੂਆਤ,

ਸੰਯੁਕਤ ਕਿਸਾਨ ਮੋਰਚੇ ਭਖਦੇ ਕਿਸਾਨੀ ਮਸਲਿਆਂ ਤੇ ਮੀਟਿੰਗ ਹੋਈ