Skip to main content

Pledge taken for a drug-free Punjab with the blessings of Sant Sampurnanand Brahmachari Ji : Hardev Singh Ubha

Pledge taken for a drug-free Punjab with the blessings of Sant Sampurnanand Brahmachari Ji : Hardev Singh Ubha Protecting the youth from drugs is a collective responsibility of every section of society : Hardev Singh Ubha S.A.S.Nagar 23 November ( Ranjeet Singh Dhaliwal ) : Senior Punjab BJP leader Hardev Singh Ubha attended an awards ceremony organized today by the Rattan Group of Institutions as part of an anti-drug campaign. On this occasion, with the sacred blessings of the highly revered Sant Sampurnanand Brahmachari Ji, a pledge was taken to make Punjab drug-free and to protect the younger generation from the menace of drugs. Speaking on the occasion, Hardev Singh Ubha stated that the land of Punjab has always been a symbol of bravery, sacrifice, hard work, and patriotism. The youth of Punjab have made historic sacrifices for the nation's freedom, and the farmers of Punjab have played a pivotal role in making the country self-reliant in terms of food grain production. It is t...

ਦਿੱਲੀ ਕਮੇਟੀ ਵੱਲੋਂ ਬੇਅਦਬੀ ਦੇ ਦੋਸ਼ਾਂ ਨੂੰ ਗੰਭੀਰਤਾ ਨਾਲ ਲੈ ਕੇ ਨਿਰਪੱਖ ਜਾਂਚ ਕਰਵਾਉਣ ਜਥੇਦਾਰ ਸਾਹਿਬਾਨ : ਰਵੀਇੰਦਰ ਸਿੰਘ

ਦਿੱਲੀ ਕਮੇਟੀ ਵੱਲੋਂ ਬੇਅਦਬੀ ਦੇ ਦੋਸ਼ਾਂ ਨੂੰ ਗੰਭੀਰਤਾ ਨਾਲ ਲੈ ਕੇ ਨਿਰਪੱਖ ਜਾਂਚ ਕਰਵਾਉਣ ਜਥੇਦਾਰ ਸਾਹਿਬਾਨ : ਰਵੀਇੰਦਰ ਸਿੰਘ

ਚੰਡੀਗੜ੍ਹ 23 ਨਵੰਬਰ ( ਰਣਜੀਤ ਧਾਲੀਵਾਲ ) : ਸਿੱਖ ਚਿੰਤਕ, ਬਜੁਰਗ ਅਕਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਰਪ੍ਰਸਤ ਰਵੀਇੰਦਰ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਦਿੱਲੀ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਪਿੱਛੇ ਦਿੱਲੀ ਕਮੇਟੀ ਦੇ ਪ੍ਰਧਾਨ ਅਤੇ ਜਰਨਲ ਸਕੱਤਰ ਵੱਲੋਂ ਅਕਾਲੀ ਦਲ ਬਾਦਲ ਉਤੇ ਸ਼ੱਕ ਪ੍ਰਗਟਾਉਣ ਨੂੰ ਬਹੁਤ ਹੀ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਕਿਉਂਕਿ ਇਹ ਸਿੱਖ ਧਰਮ ਦੀ ਆਸਥਾ ਦਾ ਮਸਲਾ ਹੈ। ਰਵੀਇੰਦਰ ਸਿੰਘ ਨੇ ਕਿਹਾ ਕਿਉਂਕਿ ਇਤਿਹਾਸ ਵਿੱਚ ਇਹ ਇਲਜ਼ਾਮ ਪਹਿਲਾਂ ਵੀ ਬੜੀ ਸ਼ਿੱਦਤ ਨਾਲ ਲੱਗ ਚੁੱਕੇ ਹਨ ਜਦੋਂ ਅਕਾਲੀ ਦਲ ਬਾਦਲ ਦੀ ਸਰਕਾਰ ਦੌਰਾਨ 2015 ਵਿੱਚ ਲਗਾਤਾਰ ਬੇਅਦਬੀਆਂ ਹੋਈਆਂ ਸਨ ਅਤੇ ਇਕ ਵੀ ਗ੍ਰਿਫਤਾਰੀ ਨਹੀਂ ਸੀ ਹੋਈ। ਸਗੋਂ ਉਸ ਵੇਲੇ ਦੇ ਗ੍ਰਹਿ ਮੰਤਰੀ ਸੁਖਬੀਰ ਬਾਦਲ ਨੇ ਪ੍ਰੈੱਸ ਕਾਨਫਰੰਸ ਕਰਕੇ ਬੇਅਦਬੀਆਂ ਪਿੱਛੇ ਵਿਦੇਸ਼ੀ ਹੱਥ ਹੋਣ ਦੀ ਗੱਲ ਕਹੀ ਸੀ। ਜਦਕਿ ਸਾਰੇ ਮੁਕਾਮੀ ਲੋਕ ਜਾਣਦੇ ਸਨ ਕਿ ਇਹਨਾਂ ਬੇਅਦਬੀਆਂ ਪਿੱਛੇ ਡੇਰਾ ਸਿਰਸਾ ਦਾ ਹੱਥ ਸੀ। ਵਿਦੇਸ਼ੀ ਹੱਥ ਦੀ ਸਾਜਿਸ਼ ਲੱਭਣ ਵਾਲੇ ਸੁਖਬੀਰ ਨੇ ਡੇਰਾ ਸਿਰਸਾ ਦੀ ਸ਼ਮੂਲੀਅਤ ਨੂੰ ਮਿਲੀਭੁਗਤ ਹੋਣ ਕਰਕੇ ਜਾਣਬੁੱਝ ਛੁਪਾਇਆ ਸੀ। ਹੁਣ ਵੀ ਜਦੋਂ ਦਿੱਲੀ ਵਿੱਚ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ਤਾਂ ਕਾਬਜ ਧਿਰ ਨੂੰ ਨੀਵਾਂ ਵਿਖਾਉਣ ਲਈ ਇਹ ਲੋਕ ਬੇਅਦਬੀਆਂ ਵਰਗੀ ਘਟੀਆ ਕਾਰਵਾਈ ਨੂੰ ਅੰਜਾਮ ਦੇ ਸਕਦੇ ਹਨ। 

ਰਵੀਇੰਦਰ ਸਿੰਘ ਨੇ ਦਿੱਲੀ ਕਮੇਟੀ ਦੇ ਪ੍ਰਮੁੱਖ ਆਗੂਆਂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੱਖਪਾਤ ਦੇ ਲਾਏ ਇਲਜ਼ਾਮ ਦੀ ਪ੍ਰੋੜਤਾ ਕਰਦਿਆਂ ਕਿਹਾ ਕਿ ਜਿਸ ਤਰਾਂ ਦੂਜੀ ਧਿਰ ਦਾ ਪੱਖ ਸੁਣੇ ਬਿਨਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਫੈਸਲੇ ਹੋ ਰਹੇ ਹਨ, ਉਸਤੋਂ ਲੱਗਦਾ ਹੈ ਕਿ ਇਹ ਕਿਸੇ ਸੋਚੀ ਸਮਝੀ ਸਿਆਸਤ ਦਾ ਹਿੱਸਾ ਹਨ। ਇਸਤੋਂ ਪਹਿਲਾਂ ਵੀ ਐਸਜੀਪੀਸੀ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਲਿਖਤੀ ਸਪੱਸ਼ਟੀਕਰਨ ਦੇਣ ਦੇ ਬਾਵਜੂਦ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਅਜੇ ਤੱਕ ਦੋਸ਼ ਮੁਕਤ ਨਹੀਂ ਕੀਤਾ ਗਿਆ ਜਿਸ ਕਰਕੇ ਉਹ ਕਮੇਟੀ ਦੀ ਵਰਕਿੰਗ ਵਿੱਚ ਸ਼ਾਮਲ ਨਹੀਂ ਹੋ ਸਕੇ ਅਤੇ ਦੁਬਾਰਾ ਐਗਜੈਕਟਿਵ ਚ ਆਉਣ ਤੋਂ ਵੀ ਵਾਂਝੇ ਕਰ ਦਿੱਤੇ ਗਏ। ਰਵੀਇੰਦਰ ਸਿੰਘ ਨੇ ਕਿਹਾ ਕਿ ਪਹਿਲਾਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿੱਚ ਕਾਂਗਰਸੀ ਮੈਂਬਰਾਂ ਨੂੰ ਬੋਲਣ ਦਾ ਮੰਚ ਮੁਹੱਈਆ ਕਰਾ ਕੇ ਮਰਿਆਦਾ ਦੀ ਉਲੰਘਣਾ ਕੀਤੀ ਗਈ ਸੀ, ਜਿਸ ਦੀ ਲਿਖਤੀ ਸ਼ਿਕਾਇਤ ਕੁਝ ਵਿਦਵਾਨਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਲਿਖਤੀ ਰੂਪ ਵਿੱਚ ਕੀਤੀ ਸੀ। ਪਰ ਉਸ ਸ਼ਿਕਾਇਤ ਉੱਤੇ ਹੋਈ ਕਿਸੇ ਕਾਰਵਾਈ ਬਾਰੇ ਕੋਈ ਖਬਰ ਸੁਣਨ ਨੂੰ ਨਹੀਂ ਮਿਲੀ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਪੂਰੀ ਕੌਮ ਦਾ ਸਾਂਝਾ ਹੈ ਇਸ ਲਈ ਉਥੋਂ ਹੋਣ ਵਾਲੇ ਫੈਸਲਿਆਂ ਵਿੱਚ ਸਪੱਸ਼ਟਤਾ ਅਤੇ ਨਿਰਪੱਖਤਾ ਨਜਰ ਆਉਣੀ ਚਾਹੀਦੀ ਹੈ। ਜੇ ਕਿਸੇ ਅਕਾਲੀ ਧੜੇ ਉਤੇ ਬੇਅਦਬੀ ਦੇ ਦੋਸ਼ ਲੱਗੇ ਹਨ ਤਾਂ ਇਸ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਡੂੰਘਾਈ ਨਾਲ ਛਾਣਬੀਣ ਕਰਾਉਣੀ ਚਾਹੀਦੀ ਹੈ। ਤਾਂ ਜੋ ਲੋਕਾਂ ਦਾ ਵਿਸ਼ਵਾਸ ਸ੍ਰੀ ਅਕਾਲ ਤਖਤ ਸਾਹਿਬ ਦੀ ਨਿਰਪੱਖਤਾ ਵਿੱਚ ਬਣਿਆ ਰਹੇ।

Comments

Most Popular

ਪੀਜੀਆਈ ਕਰਮਚਾਰੀ ਯੂਨੀਅਨ ਨੇ ਪੀਜੀਆਈ ਅਤੇ ਕੇਂਦਰ ਸਰਕਾਰ ਦੇ ਹੋਰ ਖੁਦਮੁਖਤਿਆਰ ਅਦਾਰਿਆਂ ਦੇ ਕਰਮਚਾਰੀਆਂ ਨੂੰ ਐਡ-ਹਾਕ ਬੋਨਸ ਦੀ ਅਦਾਇਗੀ ਨਾ ਕਰਨ ਦੇ ਖਿਲਾਫ ਇੱਕ ਵਿਸ਼ਾਲ ਵਿਰੋਧ ਰੈਲੀ ਦਾ ਆਯੋਜਨ ਕੀਤਾ

ਯੂਟੀ ਕਰਮਚਾਰੀ ਅਤੇ ਵਰਕਰ ਫੈਡਰੇਸ਼ਨ, ਚੰਡੀਗੜ੍ਹ ਨੇ ਮੰਗ ਕੀਤੀ ਹੈ ਕਿ 20,000 ਤੋਂ ਵੱਧ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਬੋਨਸ ਅਤੇ 2% ਵਾਧੂ ਡੀਸੀ ਰੇਟ ਦਿੱਤਾ ਜਾਵੇ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਿਨਾਂ ਕਿਸੇ ਵਿਕਲਪ ਦੇ ਜ਼ਬਰਦਸਤੀ ਸੀਪੀਡੀਐਲ ਭੇਜੇ ਗਏ ਕਰਮਚਾਰੀਆਂ 'ਤੇ ਕੀਤੇ ਜਾ ਰਹੇ ਦਮਨ ਵਿਰੁੱਧ ਵਿਰੋਧ ਰੈਲੀਆਂ ਦੀ ਲੜੀ ਜਾਰੀ ਹੈ

ਚੰਡੀਗੜ੍ਹ ਸੱਤ ਦਿਨ ਮੋਰਚੇ ਦੀਆਂ ਮੰਗਾਂ ਮੰਨ ਕੇ ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਮਤੇ ਪਾਉਣ ਤੋਂ ਮੁੱਕਰੀ

ਖਰੜ ਵਿਖੇ ਫੋਨ ਕਾਲ ਰਾਹੀਂ ਸੁਖਪਾਲ ਸਿੰਘ ਖੀਪਲ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ

PGI Employees Union organised a massive protest rally against non-payment of ad-hoc bonus to the employees of PGI and other autonomous institutions of the Central Government.

A series of protest rallies continues against the repressive measures taken toward employees who were forcibly transferred to CPDL from the Chandigarh Administration without their consent.

ਮੰਗਾਂ ਉਪਰ ਮੰਤਰੀ ਨੇ ਸਹਿਮਤੀ ਜਤਾਈ ਕੱਲ੍ਹ ਦੁਪਹਿਰ ਨੂੰ ਕੀਤਾ ਜਾਵੇਗਾ ਸਪੱਸ਼ਟ : ਰੇਸ਼ਮ ਸਿੰਘ ਗਿੱਲ

Kerten Hospitality Opens Cloud 7 Hotel The Forest Shimla, a New Lifestyle Destination in the Himalayas

ਧਾਗਿਆਂ ਦੀ ਦਾਸਤਾਨ: ਭਾਰਤ ਨੂੰ ਇੱਕ ਸੂਤਰ ਵਿੱਚ ਪਰੋਣ ਵਾਲੀ ਕਹਾਣੀ