Prolonged Closure of Kartarpur Corridor Deepens Sikh Community’s Disappointment : Satnam Singh Chahal Chandigarh 6 November ( Ranjeet Singh Dhaliwal ) : Satnam Singh Chahal of the North American Punjabi Association said that the continued closure of the Sri Kartarpur Sahib Corridor has become an increasingly sensitive issue for the Sikh community, with growing disappointment over the inability of devotees to visit one of the most sacred places associated with the life and teachings of Sri Guru Nanak Dev Ji. What was once celebrated as a historic achievement in religious diplomacy between India and Pakistan has now become a source of concern, frustration and questions about the government's commitment to Sikh religious aspirations.The Kartarpur Corridor was inaugurated in November 2019 following decades of demands from the Sikh community. It provided Indian Sikh pilgrims with visa-free access to Gurdwara Darbar Sahib in Kartarpur, Pakistan, where Guru Nanak Dev Ji spent the final 18...
ਡੀਪੀਐੱਸ ਮੋਹਾਲੀ ਵਿੱਚ ਧੂਮਧਾਮ ਨਾਲ ਮਨਾਈ ਦੀਵਾਲੀ, ਵਿਦਿਆਰਥੀਆਂ ਨੇ ਦਿੱਤਾ ਗ੍ਰੀਨ ਦੀਵਾਲੀ ਦਾ ਸੰਦੇਸ਼
ਐਸ.ਏ.ਐਸ.ਨਗਰ 6 ਨਵੰਬਰ ( ਰਣਜੀਤ ਧਾਲੀਵਾਲ ) : ਦਿੱਲੀ ਪਬਲਿਕ ਸਕੂਲ (ਡੀਪੀਐੱਸ) ਮੋਹਾਲੀ ਦੇ ਕੈਂਪਸ ਵਿੱਚ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਸਮਾਗਮ ਦੀ ਸ਼ੁਰੂਆਤ ਵਿਸ਼ੇਸ਼ ਪ੍ਰਾਰਥਨਾ ਸਭਾ ਨਾਲ ਹੋਈ, ਜਿਸ ਵਿੱਚ ਵਿਦਿਆਰਥੀਆਂ ਨੂੰ ਦੀਵਾਲੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਇਹ ਤਿਉਹਾਰ ਹਨੇਰੇ ਉੱਤੇ ਰੌਸ਼ਨੀ ਅਤੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਇਸ ਤੋਂ ਬਾਅਦ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਰਚਨਾਤਮਕ ਗਤੀਵਿਧੀਆਂ, ਰੰਗ-ਬਿਰੰਗੀਆਂ ਕਲਾ ਵਰਕਸ਼ਾਪਾਂ ਅਤੇ ਮਨੋਰੰਜਕ ਖੇਡਾਂ ਵਿੱਚ ਉਤਸ਼ਾਹ ਨਾਲ ਭਾਗ ਲਿਆ।
ਇਸ ਮੌਕੇ ਬੱਚਿਆਂ ਨੇ ਇੱਕ-ਦੂਜੇ ਨਾਲ ਰਵਾਇਤੀ ਮਿਠਾਈਆਂ ਸਾਂਝੀਆਂ ਕਰਕੇ ਤਿਉਹਾਰ ਦੀਆਂ ਖੁਸ਼ੀਆਂ ਮਨਾਈਆਂ। ਸਕੂਲ ਪ੍ਰਬੰਧਕਾਂ ਵੱਲੋਂ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੰਦਿਆਂ ‘ਗ੍ਰੀਨ ਦੀਵਾਲੀ’ ਮਨਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਵਿਦਿਆਰਥੀਆਂ ਨੂੰ ਪਟਾਕਿਆਂ ਤੋਂ ਦੂਰ ਰਹਿ ਕੇ ਵਾਤਾਵਰਣ-ਅਨੁਕੂਲ ਢੰਗ ਨਾਲ ਤਿਉਹਾਰ ਮਨਾਉਣ ਅਤੇ ਧਰਤੀ ਨੂੰ ਸਾਫ਼-ਸੁਥਰਾ ਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਸਾਰਾ ਸਕੂਲ ਕੈਂਪਸ ਤਿਉਹਾਰੀ ਰੰਗ ਵਿੱਚ ਰੰਗਿਆ ਨਜ਼ਰ ਆਇਆ। ਇਸ ਸਮਾਗਮ ਨੇ ਵਿਦਿਆਰਥੀਆਂ ਨੂੰ ਆਪਸੀ ਪਿਆਰ, ਏਕਤਾ, ਖੁਸ਼ੀਆਂ ਵੰਡਣ ਅਤੇ ਵਾਤਾਵਰਣ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੁਨੇਹਾ ਦਿੱਤਾ।

Comments
Post a Comment