Skip to main content

Birth anniversary of the Creator of the Universe, Baba Vishwakarma Ji, celebrated with devotion and enthusiasm at the SC/BC Morcha

Birth anniversary of the Creator of the Universe, Baba Vishwakarma Ji, celebrated with devotion and enthusiasm at the SC/BC Morcha Following the Aarti of Baba Vishwakarma Ji, Ardas (prayer) was offered; sweets were distributed among the congregation, and a Langar (community meal) of sweet rice was served S.A.S.Nagar 10 November ( Ranjeet Singh Dhaliwal ) : The birth anniversary of the Creator of the Universe, Baba Vishwakarma Ji, was celebrated with great devotion and enthusiasm at the SC/BC Morcha—an ongoing protest/agitation that has been active for the past three years at the Phase-7 traffic lights in Mohali, organized by the SC/BC Maha Panchayat Punjab. On this occasion, the Aarti of Baba Vishwakarma Ji was performed, followed by an Ardas (prayer). Sweets were distributed among the congregation, and langar (community meal) consisting of sweet rice was also served. On this occasion, greetings on the birth anniversary of Baba Vishwakarma Ji were extended to all artisans, craftspeople...

ਐਸ.ਸੀ./ਬੀ.ਸੀ. ਮੋਰਚੇ ਵਿਖੇ ਜਗਤ ਰਚਾਇਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਐਸ.ਸੀ./ਬੀ.ਸੀ. ਮੋਰਚੇ ਵਿਖੇ ਜਗਤ ਰਚਾਇਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਬਾਬਾ ਵਿਸ਼ਵਕਰਮਾ ਜੀ ਦੀ ਆਰਤੀ ਉਪਰੰਤ ਕੀਤੀ ਅਰਦਾਸ, ਸੰਗਤਾਂ ਨੂੰ ਵੰਡੀਆਂ ਮਿਠਾਈਆਂ ਤੇ ਲਗਾਇਆ ਮਿੱਠੇ ਚੌਲਾਂ ਦਾ ਲੰਗਰ

ਐਸ.ਏ.ਐਸ.ਨਗਰ 10 ਨਵੰਬਰ ( ਰਣਜੀਤ ਧਾਲੀਵਾਲ ) : ਐਸ.ਸੀ./ਬੀ.ਸੀ. ਮਹਾਂ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਦੇ ਫੇਜ਼-7 ਦੀਆਂ ਲਾਈਟਾਂ ਵਿਖੇ ਪਿਛਲੇ ਤਿੰਨ ਸਾਲਾਂ ਤੋਂ ਨਿਰੰਤਰ ਚੱਲ ਰਹੇ ਐਸ.ਸੀ./ਬੀ.ਸੀ. ਮੋਰਚੇ ਵਿਖੇ ਜਗਤ ਰਚਾਇਤਾ ਧੰਨ-ਧੰਨ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬਾਬਾ ਵਿਸ਼ਵਕਰਮਾ ਜੀ ਦੀ ਆਰਤੀ ਕੀਤੀ ਗਈ ਅਤੇ ਉਪਰੰਤ ਅਰਦਾਸ ਕੀਤੀ ਗਈ। ਸੰਗਤਾਂ ਵਿੱਚ ਮਿਠਾਈਆਂ ਵੰਡੀਆਂ ਗਈਆਂ ਅਤੇ ਮਿੱਠੇ ਚੌਲਾਂ ਦਾ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੂਹ ਕਲਾ-ਕਿਰਤੀਆਂ, ਦਸਤਕਾਰੀ ਅਤੇ ਇੰਜੀਨੀਅਰਿੰਗ ਦੇ ਖੇਤਰ ਨਾਲ ਸਬੰਧਤ ਲੋਕਾਂ ਨੂੰ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਗਈਆਂ। ਸਮਾਗਮ ਦੌਰਾਨ ਇਨਸਾਫ਼ ਮੋਰਚੇ ਨਾਲ ਸਬੰਧਤ ਬਾਪੂ ਲਾਭ ਸਿੰਘ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਨਾਮ ਕੌਰ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਮੋਰਚਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਸਮੂਹ ਦੇਸ਼ ਵਾਸੀਆਂ ਨੂੰ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਬਾਬਾ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ ਅਤੇ ਆਪਣੇ ਕੰਮ-ਕਾਰ ਵਿੱਚ ਇਮਾਨਦਾਰੀ, ਮਿਹਨਤ ਅਤੇ ਕਾਬਲੀਅਤ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਐਸ.ਸੀ./ਬੀ.ਸੀ. ਮੋਰਚੇ ਵਿਖੇ ਬਿਨਾਂ ਕਿਸੇ ਭੇਦਭਾਵ ਦੇ ਹਰ ਤਿਉਹਾਰ, ਗੁਰਪੁਰਬ ਅਤੇ ਮਹਾਨ ਸ਼ਖ਼ਸੀਅਤਾਂ ਦੇ ਜਨਮ ਦਿਹਾੜੇ ਸਮੂਹ ਮੋਰਚਾ ਆਗੂਆਂ ਵੱਲੋਂ ਸੰਗਤਾਂ ਨਾਲ ਮਿਲ ਕੇ ਮਨਾਏ ਜਾਂਦੇ ਹਨ। ਇਹ ਆਪਸੀ ਭਾਈਚਾਰੇ, ਏਕਤਾ ਅਤੇ ਸਾਂਝੀਵਾਲਤਾ ਦੀ ਇੱਕ ਵੱਡੀ ਮਿਸਾਲ ਹੈ।
ਇਸ ਮੌਕੇ ਹਰਨੇਕ ਸਿੰਘ ਮਲੋਆ ਨੇ ਵੀ ਸਮੂਹ ਦੇਸ਼ ਵਾਸੀਆਂ ਨੂੰ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ। ਮੋਰਚਾ ਆਗੂ ਮਾਸਟਰ ਬਨਵਾਰੀ ਲਾਲ ਨੇ ਸੰਗਤਾਂ ਨੂੰ ਬਾਬਾ ਵਿਸ਼ਵਕਰਮਾ ਜੀ ਦੇ ਇਤਿਹਾਸ ਅਤੇ ਉਨ੍ਹਾਂ ਦੀ ਮਹਾਨ ਦੇਣ ਬਾਰੇ ਜਾਣੂ ਕਰਵਾਇਆ। ਉਨ੍ਹਾਂ ਲੋਕਾਂ ਨੂੰ ਅਜਿਹੇ ਪਵਿੱਤਰ ਦਿਹਾੜੇ ਸ਼ਰਧਾ ਅਤੇ ਧੂਮਧਾਮ ਨਾਲ ਮਨਾਉਣ ਦੀ ਅਪੀਲ ਕੀਤੀ। ਇਸ ਦੌਰਾਨ ਬਾਪੂ ਲਾਭ ਸਿੰਘ ਜੀ ਵੱਲੋਂ ਜੈਕਾਰੇ ਲਗਾ ਕੇ ਸਮਾਗਮ ਦੀ ਖੁਸ਼ੀ ਨੂੰ ਹੋਰ ਵਧਾਇਆ ਗਿਆ।
ਇਸ ਮੌਕੇ ਕਰਮ ਸਿੰਘ ਕੁਰੜੀ, ਨੰਬਰਦਾਰ ਬਲਜਿੰਦਰ ਸਿੰਘ, ਮਨਦੀਪ ਸਿੰਘ, ਗੁਰਵਿੰਦਰ ਸਿੰਘ, ਗੌਰਵ ਕੁਮਾਰ, ਕਰਮਜੀਤ ਸਿੰਘ, ਪਰਮਜੀਤ ਕੌਰ, ਸਾਬਕਾ ਬਲਾਕ ਸੰਮਤੀ ਮੈਂਬਰ ਗੁਰਨਾਮ ਕੌਰ, ਮਨਪ੍ਰੀਤ ਕੌਰ, ਅੰਜੂ ਬਾਲਾ, ਬਲਵਿੰਦਰ ਸਿੰਘ ਮਾਣਕਪੁਰ ਕਲਰ, ਅਵਤਾਰ ਸਿੰਘ ਨਗਲਾ, ਅਵਤਾਰ ਸਿੰਘ ਮੱਕੜ, ਤਰਸੇਮ ਖਾਨ, ਦਿਲਬਰ ਖਾਨ, ਡਾ. ਜਗਜੀਵਨ ਸਿੰਘ ਸਰਪੰਚ, ਪ੍ਰਭ ਦਿਆਲ ਜੀ ਸਮੇਤ ਵੱਡੀ ਗਿਣਤੀ ਵਿੱਚ ਮੋਰਚਾ ਆਗੂਆਂ ਅਤੇ ਸੰਗਤਾਂ ਨੇ ਹਾਜ਼ਰੀ ਲਗਵਾਈ।

Comments

Most Popular

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਹੰਕਾਰੀ ਚੇਅਰਮੈਨ ਵੱਲੋਂ ਗਰਭਵਤੀ ਅਤੇ ਬਿਮਾਰ ਮਹਿਲਾਵਾਂ ਤੋਂ ਚੁਕਵਾਇਆ ਜਾ ਰਿਹਾ ਭਾਰੀ ਸਮਾਨ, ਕਰਵਾਈ ਜਾ ਰਹੀ ਹੈ ਸਫਾਈ

The auspicious festival of Dussehra was celebrated with great fervor at Wave Estate, Sector-85, Mohali : Hardev Singh Ubha.

ਹਿੰਮਤ, ਦ੍ਰਿੜਤਾ ਅਤੇ ਸ਼ਮੂਲੀਅਤ ਦਾ ਇੱਕ ਵਿਲੱਖਣ ਜਸ਼ਨ:

ਪੀਜੀਆਈ ਕਰਮਚਾਰੀ ਯੂਨੀਅਨ ਨੇ ਪੀਜੀਆਈ ਅਤੇ ਕੇਂਦਰ ਸਰਕਾਰ ਦੇ ਹੋਰ ਖੁਦਮੁਖਤਿਆਰ ਅਦਾਰਿਆਂ ਦੇ ਕਰਮਚਾਰੀਆਂ ਨੂੰ ਐਡ-ਹਾਕ ਬੋਨਸ ਦੀ ਅਦਾਇਗੀ ਨਾ ਕਰਨ ਦੇ ਖਿਲਾਫ ਇੱਕ ਵਿਸ਼ਾਲ ਵਿਰੋਧ ਰੈਲੀ ਦਾ ਆਯੋਜਨ ਕੀਤਾ

ਯੂਟੀ ਕਰਮਚਾਰੀ ਅਤੇ ਵਰਕਰ ਫੈਡਰੇਸ਼ਨ, ਚੰਡੀਗੜ੍ਹ ਨੇ ਮੰਗ ਕੀਤੀ ਹੈ ਕਿ 20,000 ਤੋਂ ਵੱਧ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਬੋਨਸ ਅਤੇ 2% ਵਾਧੂ ਡੀਸੀ ਰੇਟ ਦਿੱਤਾ ਜਾਵੇ

NHM ਮੁਲਾਜ਼ਮਾਂ ਵੱਲੋਂ ਲਗਾਤਾਰ ਦੂਜੇ ਦਿਨ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ; 23 ਅਕਤੂਬਰ ਨੂੰ GMSH-16 ਦੇ ਸਾਹਮਣੇ ਹੋਵੇਗਾ ਸਮੂਹਿਕ ਪ੍ਰਦਰਸ਼ਨ

ਚੰਡੀਗੜ੍ਹ ਐਨ.ਐਚ.ਐਮ. ਕਰਮਚਾਰੀ ਸੰਘ ਵੱਲੋਂ ਲੰਬਿਤ ਮੰਗਾਂ ਨੂੰ ਲੈ ਕੇ ਤਿੰਨ ਰੋਜ਼ਾ ਰੋਸ ਪ੍ਰਦਰਸ਼ਨ ਦੀ ਸ਼ੁਰੂਆਤ,

ਫੀਲਡ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ : ਵਾਹਿਦਪੁਰੀ

ਸੰਯੁਕਤ ਕਿਸਾਨ ਮੋਰਚੇ ਭਖਦੇ ਕਿਸਾਨੀ ਮਸਲਿਆਂ ਤੇ ਮੀਟਿੰਗ ਹੋਈ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਿਨਾਂ ਕਿਸੇ ਵਿਕਲਪ ਦੇ ਜ਼ਬਰਦਸਤੀ ਸੀਪੀਡੀਐਲ ਭੇਜੇ ਗਏ ਕਰਮਚਾਰੀਆਂ 'ਤੇ ਕੀਤੇ ਜਾ ਰਹੇ ਦਮਨ ਵਿਰੁੱਧ ਵਿਰੋਧ ਰੈਲੀਆਂ ਦੀ ਲੜੀ ਜਾਰੀ ਹੈ