Skip to main content

Constitution is far greater than power; the country must unite to protect the Constitution : Pargat Singh

Constitution is far greater than power; the country must unite to protect the Constitution : Pargat Singh Pargat Singh takes on ruling parties at ‘Save Constitution–Anti-Drug Rally’, asserts Congress is committed to saving Punjab BJP and AAP governments weakening constitutional and democratic institutions and pushing the country towards ruin Sacrifice of 750 farmers, Agniveer scheme, unemployment and politics of hatred reflect the anti-people mindset of the present regimes Amritsar/Chandigarh 26 November ( Ranjeet Singh Dhaliwal ) : Punjab Pradesh Congress Committee (PPCC) President Pargat Singh, while addressing the Save Constitution–Anti-Drug Rally organised in Amritsar today, said that Babasaheb Dr. B.R. Ambedkar gave the country a Constitution that guarantees equal rights, dignity and justice to every citizen. The Constitution is not merely a document but the soul of the nation and the spirit on which democracy rests. However, those in power today, instead of working within the con...

ਸੰਵਿਧਾਨ ਸੱਤਾ ਤੋਂ ਕਿਤੇ ਵੱਡਾ ਹੈ, ਅੱਜ ਦੇਸ਼ ਨੂੰ ਸੰਵਿਧਾਨ ਬਚਾਉਣ ਲਈ ਇਕਜੁੱਟ ਹੋ ਕੇ ਖੜ੍ਹੇ ਹੋਣ ਦੀ ਲੋੜ : ਪਰਗਟ ਸਿੰਘ

ਸੰਵਿਧਾਨ ਸੱਤਾ ਤੋਂ ਕਿਤੇ ਵੱਡਾ ਹੈ, ਅੱਜ ਦੇਸ਼ ਨੂੰ ਸੰਵਿਧਾਨ ਬਚਾਉਣ ਲਈ ਇਕਜੁੱਟ ਹੋ ਕੇ ਖੜ੍ਹੇ ਹੋਣ ਦੀ ਲੋੜ : ਪਰਗਟ ਸਿੰਘ

‘ਸੰਵਿਧਾਨ ਬਚਾਓ-ਨਸ਼ਾ ਵਿਰੋਧੀ ਰੈਲੀ’ ਵਿੱਚ ਗਰਜੇ ਸਰਦਾਰ ਪਰਗਟ ਸਿੰਘ, ਕਿਹਾ- ਕਾਂਗਰਸ ਪਾਰਟੀ ਪੰਜਾਬ ਨੂੰ ਬਚਾਉਣ ਲਈ ਵਚਨਬੱਧ

ਭਾਜਪਾ ਅਤੇ ‘ਆਪ’ ਸਰਕਾਰਾਂ ਸੰਵਿਧਾਨ ਅਤੇ ਲੋਕਤੰਤਰੀ ਸੰਸਥਾਵਾਂ ਨੂੰ ਕਮਜ਼ੋਰ ਕਰਕੇ ਦੇਸ਼ ਨੂੰ ਕਰ ਰਹੀਆਂ ਹਨ ਬਰਬਾਦ

750 ਕਿਸਾਨਾਂ ਦੀ ਸ਼ਹਾਦਤ, ਅਗਨੀਵੀਰ ਯੋਜਨਾ, ਬੇਰੁਜ਼ਗਾਰੀ ਅਤੇ ਨਫ਼ਰਤ ਦੀ ਰਾਜਨੀਤੀ ਮੌਜੂਦਾ ਹਕੂਮਤਾਂ ਦੀ ਲੋਕ ਵਿਰੋਧੀ ਸੋਚ ਦਾ ਸਬੂਤ

ਅੰਮ੍ਰਿਤਸਰ/ਚੰਡੀਗੜ੍ਹ 26 ਨਵੰਬਰ ( ਰਣਜੀਤ ਧਾਲੀਵਾਲ ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਅੱਜ ਅੰਮ੍ਰਿਤਸਰ ਵਿਖੇ ਆਯੋਜਿਤ ਸੰਵਿਧਾਨ ਬਚਾਓ-ਨਸ਼ਾ ਵਿਰੋਧੀ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਦੇਸ਼ ਨੂੰ ਅਜਿਹਾ ਸੰਵਿਧਾਨ ਦਿੱਤਾ ਹੈ, ਜੋ ਹਰੇਕ ਨਾਗਰਿਕ ਨੂੰ ਬਰਾਬਰ ਦੇ ਅਧਿਕਾਰ, ਸਨਮਾਨ ਅਤੇ ਨਿਆਂ ਦੀ ਗਾਰੰਟੀ ਦਿੰਦਾ ਹੈ। ਸੰਵਿਧਾਨ ਸਿਰਫ਼ ਇੱਕ ਦਸਤਾਵੇਜ਼ ਨਹੀਂ, ਸਗੋਂ ਦੇਸ਼ ਦੀ ਆਤਮਾ ਅਤੇ ਉਹ ਭਾਵਨਾ ਹੈ, ਜਿਸ ਦੇ ਆਧਾਰ 'ਤੇ ਲੋਕਤੰਤਰ ਚੱਲਦਾ ਹੈ। ਪਰ ਅੱਜ ਸੱਤਾ ਵਿੱਚ ਬੈਠੇ ਲੋਕ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਕੰਮ ਕਰਨ ਦੀ ਬਜਾਏ ਆਪਣੇ ਆਪ ਨੂੰ ਸੰਵਿਧਾਨ ਤੋਂ ਉੱਪਰ ਸਮਝਣ ਲੱਗ ਪਏ ਹਨ। ਅਜਿਹਾ ਪ੍ਰਤੀਤ ਹੁੰਦਾ ਹੈ ਕਿ ਮੌਜੂਦਾ ਹਾਕਮਾਂ ਵਿੱਚ ਹਿਟਲਰ ਦੀ ਰੂਹ ਆ ਗਈ ਹੈ। ਉਨ੍ਹਾਂ ਨੂੰ ਇਹ ਸਮਝਣਾ ਹੋਵੇਗਾ ਕਿ ਸੱਤਾ ਸੰਵਿਧਾਨ ਤੋਂ ਵੱਡੀ ਨਹੀਂ ਹੋ ਸਕਦੀ, ਸਗੋਂ ਸੰਵਿਧਾਨ ਸੱਤਾ ਤੋਂ ਕਿਤੇ ਵੱਡਾ ਹੈ।

ਪਰਗਟ ਸਿੰਘ ਨੇ ਕਿਹਾ ਕਿ ਅੱਜ ਦੇਸ਼ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਸੰਵਿਧਾਨ ਅਤੇ ਲੋਕਤੰਤਰੀ ਵਿਵਸਥਾ ਨੂੰ ਬਚਾਉਣ ਦੀ ਹੈ। ਪੰਜਾਬ ਦੇ ਕਿਸਾਨਾਂ ਨੇ ਦੇਸ਼ ਦਾ ਢਿੱਡ ਭਰਨ ਲਈ ਹਮੇਸ਼ਾ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ, ਪਰ ਉਨ੍ਹਾਂ ਹੀ ਕਿਸਾਨਾਂ ਨੂੰ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਰੀਬ ਦੋ ਸਾਲ ਸੜਕਾਂ 'ਤੇ ਸੰਘਰਸ਼ ਕਰਨਾ ਪਿਆ। ਇਸ ਅੰਦੋਲਨ ਦੌਰਾਨ 750 ਕਿਸਾਨਾਂ ਨੇ ਸ਼ਹਾਦਤ ਦਿੱਤੀ। ਇਹ ਸਿਰਫ਼ ਕਿਸਾਨਾਂ ਦੀ ਲੜਾਈ ਨਹੀਂ ਸੀ, ਸਗੋਂ ਆਪਣੇ ਹੱਕਾਂ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਬਚਾਉਣ ਦਾ ਸੰਘਰਸ਼ ਸੀ। ਅੱਜ ਲੋੜ ਹੈ ਕਿ ਅਸੀਂ ਉਨ੍ਹਾਂ ਤਾਕਤਾਂ ਵਿਰੁੱਧ ਇਕਜੁੱਟ ਹੋ ਕੇ ਖੜ੍ਹੇ ਹੋਈਏ, ਜੋ ਲੋਕਾਂ ਦੇ ਅਧਿਕਾਰਾਂ ਨੂੰ ਕੁਚਲਣਾ ਚਾਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਸੰਵਿਧਾਨ ਨੂੰ ਸਰਕਾਰ ਤੋਂ ਉੱਪਰ ਰੱਖਣ ਦਾ ਕੰਮ ਕੀਤਾ ਹੈ। ਰਾਈਟ ਟੂ ਐਜੂਕੇਸ਼ਨ ਅਤੇ ਰਾਈਟ ਟੂ ਇਨਫਰਮੇਸ਼ਨ ਵਰਗੇ ਇਤਿਹਾਸਕ ਕਾਨੂੰਨ ਕਾਂਗਰਸ ਦੀ ਹੀ ਦੇਣ ਹਨ, ਜਿਨ੍ਹਾਂ ਨੇ ਆਮ ਨਾਗਰਿਕ ਨੂੰ ਸਿੱਖਿਆ ਅਤੇ ਸਰਕਾਰ ਤੋਂ ਜਵਾਬ ਮੰਗਣ ਦਾ ਅਧਿਕਾਰ ਦਿੱਤਾ। ਇਸ ਦੇ ਉਲਟ ਅੱਜ ਦੀਆਂ ਸਰਕਾਰਾਂ ਸੰਵਿਧਾਨਕ ਸੰਸਥਾਵਾਂ ਅਤੇ ਲੋਕਾਂ ਦੇ ਅਧਿਕਾਰਾਂ ਨੂੰ ਕਮਜ਼ੋਰ ਕਰ ਰਹੀਆਂ ਹਨ। ਦੁਨੀਆ ਤੇਜ਼ੀ ਨਾਲ ਬਦਲ ਰਹੀ ਹੈ। ਤਕਨਾਲੋਜੀ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਦੌਰ ਆ ਚੁੱਕਾ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਸਮਾਜ, ਰੁਜ਼ਗਾਰ ਅਤੇ ਕੰਮ ਕਰਨ ਦੇ ਤਰੀਕਿਆਂ ਵਿੱਚ ਵੱਡੇ ਬਦਲਾਅ ਆਉਣਗੇ। ਪਰ ਇਹ ਮੰਦਭਾਗੀ ਗੱਲ ਹੈ ਕਿ ਅੱਜ ਦੇਸ਼ ਦਾ ਨੌਜਵਾਨ ਰੁਜ਼ਗਾਰ ਦੇ ਮੌਕੇ ਪ੍ਰਾਪਤ ਕਰਨ ਦੀ ਬਜਾਏ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੈ।
ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਵਜੋਂ ਕੰਮ ਕਰ ਰਹੀ ਹੈ। ਪੰਜ ਸਾਲ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਪੰਜਾਬ ਨੂੰ ਵਿਕਾਸ ਦੀ ਦਿਸ਼ਾ ਦੇਣ ਦੀ ਬਜਾਏ ਪੁਲਿਸ ਸਟੇਟ ਬਣਾ ਕੇ ਰੱਖ ਦਿੱਤਾ ਹੈ। 'ਆਪ' ਸਰਕਾਰ ਨਾ ਤਾਂ ਵਿਦਿਆਰਥੀਆਂ ਨੂੰ ਬਿਹਤਰ ਸਕੂਲ ਅਤੇ ਕਾਲਜ ਮੁਹੱਈਆ ਕਰਵਾ ਸਕੀ ਅਤੇ ਨਾ ਹੀ ਮਰੀਜ਼ਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਅਤੇ ਹਸਪਤਾਲ ਦੇ ਸਕੀ। ਉਨ੍ਹਾਂ ਕਿਹਾ ਕਿ ਅੱਜ ਭਾਜਪਾ ਦੀ ਨਫ਼ਰਤ ਦੀ ਰਾਜਨੀਤੀ ਦੇਸ਼ ਨੂੰ ਵੰਡਣ ਦਾ ਕੰਮ ਕਰ ਰਹੀ ਹੈ। ਸਮਾਜ ਵਿੱਚ ਨਫ਼ਰਤ ਅਤੇ ਵੰਡੀਆਂ ਪਾ ਕੇ ਸੱਤਾ ਵਿੱਚ ਬਣੇ ਰਹਿਣਾ ਭਾਜਪਾ ਦੀ ਰਾਜਨੀਤੀ ਦਾ ਆਧਾਰ ਬਣ ਗਿਆ ਹੈ। ਦੇਸ਼ ਲਗਾਤਾਰ ਬਿਖਰਾਅ ਵੱਲ ਵਧ ਰਿਹਾ ਹੈ। ਅਜਿਹੇ ਸਮੇਂ ਵਿੱਚ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਹੀ ਸੰਵਿਧਾਨ, ਲੋਕਤੰਤਰ ਅਤੇ ਦੇਸ਼ ਦੀ ਏਕਤਾ ਨੂੰ ਬਚਾਉਣ ਲਈ ਮਜ਼ਬੂਤੀ ਨਾਲ ਸੰਘਰਸ਼ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਦੇਸ਼ 'ਤੇ ਕਰਜ਼ੇ ਦਾ ਬੋਝ ਲਗਾਤਾਰ ਵਧ ਰਿਹਾ ਹੈ ਅਤੇ ਲਗਭਗ 225 ਲੱਖ ਕਰੋੜ ਰੁਪਏ ਦਾ ਕਰਜ਼ਾ ਦੇਸ਼ ਦੀ ਅਰਥਵਿਵਸਥਾ ਸਾਹਮਣੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਦੂਜੇ ਪਾਸੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਈ ਵੱਡੀਆਂ ਗਾਰੰਟੀਆਂ ਦਿੱਤੀਆਂ ਸਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨਾ ਤਾਂ ਬੇਅਦਬੀ ਦੇ ਮਾਮਲਿਆਂ ਵਿੱਚ ਚਾਰ ਮਹੀਨਿਆਂ ਅੰਦਰ ਇਨਸਾਫ਼ ਦਿਵਾਉਣ ਦਾ ਆਪਣਾ ਵਾਅਦਾ ਪੂਰਾ ਕਰ ਸਕੇ ਅਤੇ ਨਾ ਹੀ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕਰ ਸਕੇ। ਅੱਜ ਨਸ਼ਾ, ਬੇਰੁਜ਼ਗਾਰੀ ਅਤੇ ਵਿਗੜਦੀ ਕਾਨੂੰਨ-ਵਿਵਸਥਾ ਪੰਜਾਬ ਸਾਹਮਣੇ ਗੰਭੀਰ ਚੁਣੌਤੀਆਂ ਬਣੀਆਂ ਹੋਈਆਂ ਹਨ। 
ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਨੂੰ ਬਚਾਉਣ ਅਤੇ ਇਸ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਾਂਗਰਸ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਪੰਜਾਬ ਦੇ ਹਿੱਤਾਂ ਦੀ ਗੱਲ ਆਵੇ ਤਾਂ ਸਾਰੇ ਆਪਸੀ ਮਤਭੇਦ ਭੁਲਾ ਕੇ ਇੱਕ-ਦੂਜੇ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹੋਣ। ਉਨ੍ਹਾਂ ਕਿਹਾ ਕਿ ਆਗੂ ਸਿਰਫ਼ ਗੱਲਾਂ ਕਰਨ ਨਾਲ ਨਹੀਂ ਬਣਦੇ, ਸਗੋਂ ਔਖੇ ਸਮੇਂ ਵਿੱਚ ਆਪਣੇ ਜਜ਼ਬੇ, ਵਚਨਬੱਧਤਾ ਅਤੇ ਕਿਰਦਾਰ ਨਾਲ ਲੋਕਾਂ ਦੇ ਵਿਚਕਾਰ ਖੜ੍ਹੇ ਰਹਿਣ ਨਾਲ ਬਣਦੇ ਹਨ। ਅੱਜ ਪੰਜਾਬ ਨੂੰ ਅਜਿਹੀ ਹੀ ਲੀਡਰਸ਼ਿਪ ਅਤੇ ਏਕਤਾ ਦੀ ਲੋੜ ਹੈ।ਸੰਵਿਧਾਨ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਸਾਰਿਆਂ ਨੂੰ ਇਹ ਸੰਕਲਪ ਲੈਣ ਦੀ ਅਪੀਲ ਕੀਤੀ ਕਿ ਸੰਵਿਧਾਨ ਨੂੰ ਸਿਰਫ਼ ਇੱਕ ਦਸਤਾਵੇਜ਼ ਵਜੋਂ ਨਹੀਂ, ਸਗੋਂ ਦੇਸ਼ ਦੀ ਆਤਮਾ ਅਤੇ ਲੋਕਤੰਤਰ ਦੀ ਨੀਂਹ ਵਜੋਂ ਸੁਰੱਖਿਅਤ ਰੱਖਿਆ ਜਾਵੇਗਾ। ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬਰਾਬਰੀ, ਨਿਆਂ, ਆਜ਼ਾਦੀ ਅਤੇ ਭਾਈਚਾਰਕ ਸਾਂਝ ਦੇ ਸੁਪਨੇ ਨੂੰ ਸਾਕਾਰ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਇਸ ਮੌਕੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਤੇ ਸੰਸਦ ਮੈਂਬਰ ਡਾ. ਅਮਰ ਸਿੰਘ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਸਾਬਕਾ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਸਾਬਕਾ ਵਿਧਾਇਕ ਜਗਦੀਪ ਸਿੰਘ ਭਲਾਈਪੁਰ, ਜ਼ਿਲ੍ਹਾ ਪ੍ਰਧਾਨ ਸੌਰਵ ਮਦਾਨ ਮਿੱਠੂ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਵਿਧਾਇਕ ਜੋਗਿੰਦਰ ਪਾਲ ਭੋਆ, ਸਾਬਕਾ ਮੇਅਰ ਸੁਨੀਲ ਦੱਤੀ, ਸਾਬਕਾ ਵਿਧਾਇਕ ਤਰਸੇਮ ਸਿੰਘ ਡੀ.ਸੀ., ਅਸ਼ਵਨੀ ਪੱਪੂ, ਭਗਵੰਤ ਪਾਲ ਸਿੰਘ ਸੱਚਰ, ਦਿਨੇਸ਼ ਬੱਸੀ, ਕਰਨ ਬੁਰਜ ਸਮੇਤ ਕਾਂਗਰਸ ਪਾਰਟੀ ਦੇ ਹੋਰ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ।

Comments

Most Popular

ਸਾਂਝੀ ਤਾਲਮੇਲ ਕਮੇਟੀ ਦੇ ਬੈਨਰ ਥੱਲੇ 27 ਨਵੰਬਰ ਦੀਆਂ ਜਿਲਾ ਮੀਟਿੰਗਾਂ ਸਫਲ ਬਣਾਉਣ ਦਾ ਸੱਦਾ, 01 ਤੋਂ 05 ਦਸੰਬਰ ਤੱਕ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਮੂਹਰੇ ਜਾ ਕੇ ਫੂਕੀਆਂ ਜਾਣਗੀਆਂ ਅਰਥੀਆਂ

ਪੀਜੀਆਈ ਕਰਮਚਾਰੀ ਯੂਨੀਅਨ ਨੇ ਪੀਜੀਆਈ ਅਤੇ ਕੇਂਦਰ ਸਰਕਾਰ ਦੇ ਹੋਰ ਖੁਦਮੁਖਤਿਆਰ ਅਦਾਰਿਆਂ ਦੇ ਕਰਮਚਾਰੀਆਂ ਨੂੰ ਐਡ-ਹਾਕ ਬੋਨਸ ਦੀ ਅਦਾਇਗੀ ਨਾ ਕਰਨ ਦੇ ਖਿਲਾਫ ਇੱਕ ਵਿਸ਼ਾਲ ਵਿਰੋਧ ਰੈਲੀ ਦਾ ਆਯੋਜਨ ਕੀਤਾ

ਡੇਲੀਵੇਜ਼ ਕਰਮਚਾਰੀਆਂ ਦੀਆਂ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਕਰਾਂਗੇ ਬੋਰਡ ਦਾ ਘਿਰਾਓ : ਬੈਦਵਾਨ

Daily-wage employees of the Punjab School Education Board are being targeted out of a spirit of vendetta.

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ਼ ਕਰਮਚਾਰੀਆਂ ਨੂੰ ਬਦਲੇ ਦੀ ਭਾਵਨਾ ਨਾਲ ਨਿਸਾਨਾ ਬਣਾਈਆਂ ਜਾ ਰਿਹਾ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਿਨਾਂ ਕਿਸੇ ਵਿਕਲਪ ਦੇ ਜ਼ਬਰਦਸਤੀ ਸੀਪੀਡੀਐਲ ਭੇਜੇ ਗਏ ਕਰਮਚਾਰੀਆਂ 'ਤੇ ਕੀਤੇ ਜਾ ਰਹੇ ਦਮਨ ਵਿਰੁੱਧ ਵਿਰੋਧ ਰੈਲੀਆਂ ਦੀ ਲੜੀ ਜਾਰੀ ਹੈ

ਚੰਡੀਗੜ੍ਹ ਸੱਤ ਦਿਨ ਮੋਰਚੇ ਦੀਆਂ ਮੰਗਾਂ ਮੰਨ ਕੇ ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਮਤੇ ਪਾਉਣ ਤੋਂ ਮੁੱਕਰੀ

ਖਰੜ ਵਿਖੇ ਫੋਨ ਕਾਲ ਰਾਹੀਂ ਸੁਖਪਾਲ ਸਿੰਘ ਖੀਪਲ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ

PGI Employees Union organised a massive protest rally against non-payment of ad-hoc bonus to the employees of PGI and other autonomous institutions of the Central Government.

A series of protest rallies continues against the repressive measures taken toward employees who were forcibly transferred to CPDL from the Chandigarh Administration without their consent.