ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਦ ਤੋ ਬਦਤਰ : ਡਾ. ਸੁਭਾਸ਼ ਸ਼ਰਮਾ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਵਪਾਰੀ ਤੇ ਕਾਰੋਬਾਰੀ ਪਲਾਇਨ ਕਰਨ ਲਈ ਮਜਬੂਰ ਐਸ.ਏ.ਐਸ.ਨਗਰ 30 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇੱਕ ਪੱਤਰਕਾਰ ਵਾਰਤਾ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਇਸ ਕਦਰ ਬਿਗੜ ਚੁੱਕੇ ਹਨ ਕਿ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਕਤਲ, ਲੁੱਟ, ਛੀਨਾ-ਝਪਟੀ ਅਤੇ ਫਾਇਰਿੰਗ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਡਾ. ਸ਼ਰਮਾ ਨੇ ਕਿਹਾ ਕਿ ਦੋ ਦਿਨ ਪਹਿਲਾਂ ਮੋਹਾਲੀ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਦਿਨ ਦਿਹਾੜੇ ਇੱਕ ਨੌਜਵਾਨ ਦੀ ਹੱਤਿਆ ਹੋਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਅਪਰਾਧੀਆਂ ਦੇ ਹੌਂਸਲੇ ਬੁਲੰਦ ਹਨ , ਸਰਕਾਰ ਤੇ ਪ੍ਰਸ਼ਾਸਨ ਦਾ ਡਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਪਿਛਲੇ ਇੱਕ ਮਹੀਨੇ ਦੌਰਾਨ ਹੋਈਆਂ ਕਈ ਭਿਆਨਕ ਘਟਨਾਵਾਂ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰਾਣਾ ਬਲਾਚੌਰਿਆ ਹੱਤਿਆਕਾਂਡ ਸਮੇਤ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵਿਆਹ ਸਮਾਗਮਾਂ ਦੌਰਾਨ ਹੋਈਆਂ ਅਪਰਾਧਿਕ ਵਾਰਦਾਤਾਂ ਤੋਂ ਇਹ ਸਾਫ਼ ਹੈ ਕਿ ਗੈਂਗਸਟਰ ਬੇਖੌਫ਼ ਹੋ ਕੇ ਖੁੱਲ੍...
76 ਤੋਂ 80 ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਵੱਲੋਂ 200 ਕਰੋੜ ਰੁਪਏ ਦੀ ਵੱਡੀ ਰਾਹਤ ਇਨਹਾਂਸਮੈਂਟ ਸੰਘਰਸ਼ ਕਮੇਟੀ ਨੇ ਵਿਧਾਇਕ ਕੁਲਵੰਤ ਸਿੰਘ ਦਾ ਕੀਤਾ ਧੰਨਵਾਦਪੰਜਾਬੀ ਫ਼ਿਲਮਾਂ ਲੋਕਾਂ ਦੀ ਚੁਣੀ ਹੋਈ ਸਰਕਾਰ ਨੇ ਹੀ ਕੀਤਾ ਲੋਕਾਂ ਦਾ 15 ਸਾਲ ਪੁਰਾਣਾਮਸਲਾ ਹੱਲ : ਕੁਲਵੰਤ ਸਿੰਘ ਐਸ.ਏ.ਐਸ.ਨਗਰ 30 ਦਸੰਬਰ ( ਰਣਜੀਤ ਧਾਲੀਵਾਲ ) : ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਸੈਕਟਰ 79 , ਆਮ ਆਦਮੀ ਪਾਰਟੀ ਦੇ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕੈਬਨਟ ਦੀ ਮੀਟਿੰਗ ਨੇ ਮੋਹਾਲੀ ਵਿਚਲੇ ਸੈਕਟਰ 76 ਤੋਂ 80 ਦੇ ਵਸਨੀਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਲਗਭਗ 200 ਕਰੋੜ ਰੁਪਏ ਦਾ ਫਾਇਦਾ ਪਹੁੰਚਾਇਆ ਹੈ। ਜਿਸ ਦੇ ਲਈ ਅਸੀਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਹੋਰਾਂ ਦਾ ਧੰਨਵਾਦ ਕਰਦੇ ਹਾਂ, ਉਹਨਾਂ ਕਿਹਾ ਕਿ 76 ਤੋਂ 80 ਸੈਕਟਰ ਦੇ ਪਲਾਟ ਹੋਲਡਰਾਂ ਨੂੰ ਪਾਈ ਵਾਧੂ ਰਕਮ ਸਰਕਾਰ ਵੱਲੋਂ 3164 ਰੁਪਏ ਨੂੰ ਘੱਟ ਕਾਰਨ ਸਬੰਧੀਕਰਨ ਸਬੰਧੀ ਪ੍ਰਸਤਾਵ ਗਮਾਡਾ ਵੱਲੋਂ ਸਰਕਾਰ ਨੂੰ ਭੇਜਿਆ ਗਿਆ ਸੀ, ਜਦਕਿ ਗਮਾਡਾ ਵੱਲੋਂ ਸੰਬੰਧਿਤ ਪਲਾਟ ਹੋਲਡਰਾਂ ਨੂੰ 3164 ਰੁਪਏ ਤੋਂ ਘਟਾ ਕੇ 2325 ਰੁਪਏ ਕਰਨ ਦੇ ਬਾਰੇ ਵਿੱਚ ਪ੍ਰਸਤਾਵ ਭੇਜਿਆ ਗਿਆ ,ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਕੈਬਨਟ ਦੀ ਮੀਟਿੰਗ ਤੋਂ ਬਾਅਦ ਉਹਨਾਂ ਫਿਰ ਮੁੱਖ ਮੰਤਰੀ ਭਗਵੰਤ ਸ...