ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਦ ਤੋ ਬਦਤਰ : ਡਾ. ਸੁਭਾਸ਼ ਸ਼ਰਮਾ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਵਪਾਰੀ ਤੇ ਕਾਰੋਬਾਰੀ ਪਲਾਇਨ ਕਰਨ ਲਈ ਮਜਬੂਰ ਐਸ.ਏ.ਐਸ.ਨਗਰ 30 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇੱਕ ਪੱਤਰਕਾਰ ਵਾਰਤਾ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਇਸ ਕਦਰ ਬਿਗੜ ਚੁੱਕੇ ਹਨ ਕਿ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਕਤਲ, ਲੁੱਟ, ਛੀਨਾ-ਝਪਟੀ ਅਤੇ ਫਾਇਰਿੰਗ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਡਾ. ਸ਼ਰਮਾ ਨੇ ਕਿਹਾ ਕਿ ਦੋ ਦਿਨ ਪਹਿਲਾਂ ਮੋਹਾਲੀ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਦਿਨ ਦਿਹਾੜੇ ਇੱਕ ਨੌਜਵਾਨ ਦੀ ਹੱਤਿਆ ਹੋਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਅਪਰਾਧੀਆਂ ਦੇ ਹੌਂਸਲੇ ਬੁਲੰਦ ਹਨ , ਸਰਕਾਰ ਤੇ ਪ੍ਰਸ਼ਾਸਨ ਦਾ ਡਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਪਿਛਲੇ ਇੱਕ ਮਹੀਨੇ ਦੌਰਾਨ ਹੋਈਆਂ ਕਈ ਭਿਆਨਕ ਘਟਨਾਵਾਂ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰਾਣਾ ਬਲਾਚੌਰਿਆ ਹੱਤਿਆਕਾਂਡ ਸਮੇਤ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵਿਆਹ ਸਮਾਗਮਾਂ ਦੌਰਾਨ ਹੋਈਆਂ ਅਪਰਾਧਿਕ ਵਾਰਦਾਤਾਂ ਤੋਂ ਇਹ ਸਾਫ਼ ਹੈ ਕਿ ਗੈਂਗਸਟਰ ਬੇਖੌਫ਼ ਹੋ ਕੇ ਖੁੱਲ੍...
ਬਹੁਜਨ ਸਮਾਜ ਪਾਰਟੀ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਵਿਰੁੱਧ ਵਰਤੀ ਅਪਮਾਨਜਨਕ ਭਾਸ਼ਾ ਸਬੰਧੀ ਰੋਸ ਧਰਨਾ ਐਸ.ਏ.ਐਸ.ਨਗਰ 24 ਦਸੰਬਰ ( ਰਣਜੀਤ ਧਾਲੀਵਾਲ ) : ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਇਕਾਈ ਵੱਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਵਿਰੁੱਧ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ’ਚ ਕੀਤੀ ਟਿੱਪਣੀ ਦੀ ਨਿਖੇਧੀ ਕਰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਰਾਸ਼ਟਰਪਤੀ ਦੇ ਨਾਮ ਮੈਮੋਰੰਡਮ ਦਿੱਤਾ ਗਿਆ। ਇਸ ਰੋਸ ਰੈਲੀ ਦੀ ਪ੍ਰਧਾਨਗੀ ਹਰਕਾਦਾਸ ਧਾਲੀਵਾਲ ਜ਼ਿਲ੍ਹਾ ਪ੍ਰਧਾਨ ਵੱਲੋਂ ਕੀਤੀ ਗਈ ਅਤੇ ਮੁੱਖ ਮਹਿਮਾਨ ਹਰਭਜਨ ਸਿੰਘ ਬਜਹੇੜੀ ਜਨਰਲ ਸਕੱਤਰ ਬਸਪਾ ਪੰਜਾਬ ਸਨ। ਰੈਲੀ ਦੌਰਾਨ ਬੁਲਾਰਿਆਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ, ਭਾਰਤੀ ਜਨਤਾ ਪਾਰਟੀ ਅਤੇ ਹੋਰ ਪਾਰਟੀਆਂ ਵੱਲੋਂ ਸਮੇਂ- ਸਮੇਂ ’ਤੇ ਕੀਤੀਆਂ ਟਿੱਪਣੀਆਂ ਸਬੰਧੀ ਸਖ਼ਤ ਸ਼ਬਦਾਂ ਵਿਚ ਵਿਰੋਧ ਕੀਤਾ ਗਿਆ ਅਤੇ ਕਿਹਾ ਗਿਆ ਕਿ ਬਾਬਾ ਸਾਹਿਬ ਅੰਬੇਦਕਰ ਸਾਡੇ ਲਈ ਫ਼ੈਸ਼ਨ ਨਹੀਂ ਬਲਕਿ ਇਕ ਸਦੀਵੀਂ ਪ੍ਰੇਰਨਾ ਹੈ, ਜਿੰਨਾ ਚਿਰ ਅਸੀਂ ਸਾਹ ਲੈਂਦੇ ਰਹਾਂਗੇ, ਜਿੰਨਾ ਚਿਰ ਇਸ ਧਰਤੀ ’ਤੇ ਸੂਰਜ ਅਤੇ ਚੰਦਰਮਾ ਚਮਕਦੇ ਰਹਿਣਗੇ ਅੰਬੇਦਕਰ ਸਾਹਿਬ ਦੀ ਵਿਰਾਸਤ ਅਮਰ ਰਹੇਗੀ। ਬੁਲਾਰਿਆਂ ਨੇ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਨੂੰ ਸੰਸਦ ਵਿਚ ਖੜੇ ਹੋ ਕੇ ਉਨ੍ਹਾਂ ਨੂੰ ਯਾਦ ਕਰਨ ਨੂੰ ਫ਼ੈਸ਼ਨ ਕਹਿਣਾ ਕੇਂਦ...