ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਦ ਤੋ ਬਦਤਰ : ਡਾ. ਸੁਭਾਸ਼ ਸ਼ਰਮਾ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਵਪਾਰੀ ਤੇ ਕਾਰੋਬਾਰੀ ਪਲਾਇਨ ਕਰਨ ਲਈ ਮਜਬੂਰ ਐਸ.ਏ.ਐਸ.ਨਗਰ 30 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇੱਕ ਪੱਤਰਕਾਰ ਵਾਰਤਾ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਇਸ ਕਦਰ ਬਿਗੜ ਚੁੱਕੇ ਹਨ ਕਿ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਕਤਲ, ਲੁੱਟ, ਛੀਨਾ-ਝਪਟੀ ਅਤੇ ਫਾਇਰਿੰਗ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਡਾ. ਸ਼ਰਮਾ ਨੇ ਕਿਹਾ ਕਿ ਦੋ ਦਿਨ ਪਹਿਲਾਂ ਮੋਹਾਲੀ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਦਿਨ ਦਿਹਾੜੇ ਇੱਕ ਨੌਜਵਾਨ ਦੀ ਹੱਤਿਆ ਹੋਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਅਪਰਾਧੀਆਂ ਦੇ ਹੌਂਸਲੇ ਬੁਲੰਦ ਹਨ , ਸਰਕਾਰ ਤੇ ਪ੍ਰਸ਼ਾਸਨ ਦਾ ਡਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਪਿਛਲੇ ਇੱਕ ਮਹੀਨੇ ਦੌਰਾਨ ਹੋਈਆਂ ਕਈ ਭਿਆਨਕ ਘਟਨਾਵਾਂ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰਾਣਾ ਬਲਾਚੌਰਿਆ ਹੱਤਿਆਕਾਂਡ ਸਮੇਤ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵਿਆਹ ਸਮਾਗਮਾਂ ਦੌਰਾਨ ਹੋਈਆਂ ਅਪਰਾਧਿਕ ਵਾਰਦਾਤਾਂ ਤੋਂ ਇਹ ਸਾਫ਼ ਹੈ ਕਿ ਗੈਂਗਸਟਰ ਬੇਖੌਫ਼ ਹੋ ਕੇ ਖੁੱਲ੍...
ਸਰਕਾਰ ਨਸ਼ਿਆਂ ਦਾ ‘ਡਿਮਾਂਡ ਤੇ ਸਪਲਾਈ’ ਫਾਰਮੂਲਾ ਤੋੜਣ ਤੇ ਧਿਆਨ ਦੇਵੇ : ਕਾ: ਸੇਖੋਂ ਝੂਠੇ ਮੁਕਾਬਲਿਆਂ ਦੀ ਵੀ ਕਾਨੂੰਨ ਜਾਂ ਸੱਭਿਅਕ ਸਮਾਜ ਇਜਾਜਤ ਨਹੀਂ ਦਿੰਦਾ ਚੰਡੀਗੜ੍ਹ/ਬਠਿੰਡਾ 27 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਸਰਕਾਰ ਵਲੋਂ ਚਲਾਇਆ ਯੁੱਧ ਨਸ਼ਿਆਂ ਵਿਰੁੱਧ ਦਾ ਪ੍ਰਚਾਰ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ ਇੱਕ ਚਾਲ ਹੈ, ਇਸਤਿਹਾਰਬਾਜੀ ਤੇ ਫੋਕੇ ਪ੍ਰਚਾਰ ਨਾਲੋਂ ਰਾਜ ਸਰਕਾਰ ਨੂੰ ਨਸ਼ਿਆਂ ਦੇ ‘ਡਿਮਾਂਡ ਤੇ ਸਪਲਾਈ ਫਾਰਮੂਲੇ’ ਵੱਲ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਸੀ ਪੀ ਆਈ ਐੱਮ ਪੰਜਾਬ ਦੇ ਸਕੱਤਰ ਕਾ: ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਨਸ਼ਿਆਂ ਦੇ ਸਦਕਾ ਹੀ ਸੂਬੇ ਵਿੱਚ ਗੈਂਗਵਾਰ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ, ਇਸ ਮਾਮਲੇ ਵਿੱਚ ਅਸਫ਼ਲ ਸਰਕਾਰ ਨੇ ਹੁਣ ਪੁਲਿਸ ਨੂੰ ਅਥਾਹ ਸ਼ਕਤੀਆਂ ਦੇ ਦਿੱਤੀਆਂ ਹਨ, ਜੋ ਝੂਠੇ ਮੁਕਾਬਲਿਆਂ ਰਾਹੀਂ ਨਸ਼ੇ ਤੇ ਗੈਂਗਵਾਰਬਾਦ ਖਤਮ ਕਰਨ ਦੇ ਡਰਾਮੇ ਕਰ ਰਹੀ ਹੈ। ਕਾ: ਸੇਖੋਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲ ਕਰਾਰ ਦਿੰਦਿਆਂ ਲੋਕਾ ਨੂੰ ਗੁੰਮਰਾਹ ਕਰ ਰਹੀ ਹੈ। ਉਹਨਾਂ ਸਰਕਾਰ ਨੂੰ ਸੁਆਲ ਕੀਤਾ ਕਿ ਕੀ ਹੁਣ ਨਸ਼ਿਆਂ ਨਾਲ ਲੋਕਾਂ ਦੇ ਪੁੱਤ ਮਰਨੋ ਹਟ ਗਏ ਹਨ? ਨੌਜਵਾਨਾਂ ਦਾ ਮਰਨਾ ਬਾਦਸਤੂਰ ਜਾਰੀ ਹੈ। ਉਹਨਾਂ ਕਿਹਾ ਕਿ ਇਸਤਿਆਰਬਾਜੀ ਨਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਅੱਜ ਵੀ ਸ...