ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ : ਸਾਂਝੀ ਤਾਲਮੇਲ ਕਮੇਟੀ ਚੰਡੀਗੜ੍ਹ 5 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਸਰਕਾਰ ਆਪਣੀਆਂ ਨਕਾਮੀਆਂ ਨੂੰ ਛੁਪਾਉਣ ਵਾਸਤੇ ਹੁਣ ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਵਰਗੀਆਂ ਕੋਝੀਆਂ ਹਰਕਤਾਂ ਤੇ ਉਤਰ ਆਈ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ "ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ" ਅਤੇ "ਸਾਂਝਾਂ ਮੁਲਾਜ਼ਮ ਮੰਚ, ਪੰਜਾਬ" ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂਆਂ ਸਰਵ ਸ਼੍ਰੀ ਸਤੀਸ਼ ਰਾਣਾ, ਗੁਰਨਾਮ ਸਿੰਘ ਵਿਰਕ, ਸੁਖਚੈਨ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾ, ਸੁਸ਼ੀਲ ਕੁਮਾਰ ਫੌਜੀ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਰਕੇਸ਼ ਕੁਮਾਰ, ਭਜਨ ਸਿੰਘ ਗਿੱਲ, ਐਨ ਕੇ ਕਲਸੀ, ਮਨਜੀਤ ਸਿੰਘ ਬਾਸਰਕੇ, ਤਰਸੇਮ ਸਿੰਘ ਭੱਠਲ, ਕੁਲਵਿੰਦਰ ਸਿੰਘ ਢਿੱਲੋ, ਸੁਖਦੇਵ ਸਿੰਘ ਸੈਣੀ, ਗੁਰਸ਼ਰਨ ਸਿੰਘ ਹੁੰਦਲ, ਗਗਨਦੀਪ ਸਿੰਘ ਭੁੱਲਰ, ਦੀਦਾਰ ਸਿੰਘ ਚੋਕਰ, ਅਮਰੀਕ ਸਿੰਘ ਕੰਗ, ਦਿਲਪ੍ਰੀਤ ਸਿੰਘ, ਦਿਗਵਿਜੇ ਪਾਲ ਸ਼ਰਮਾ, ਹਰਨੇਕ ਸਿੰਘ, ਅਵਤਾਰ ਸਿੰਘ ਕੈਂਥ, ਰਘਵੀਰ ਸਿੰਘ ਬਡਵਾਲ , ਜਗਦੀਸ਼ ਸਿੰਘ ਚਾਹਲ, ਮਨਦੀਪ...
ਰੁੱਖ ਲਗਾਓ ਮੁਹਿੰਮ ਤਹਿਤ 300 ਪੌਦੇ ਲਗਾਏ ਗਏ ਚੰਡੀਗੜ੍ਹ 12 ਜੁਲਾਈ ( ਰਣਜੀਤ ਧਾਲੀਵਾਲ ) : ਵਾਤਾਵਰਣ ਸੰਭਾਲ ਨੂੰ ਉਤਸ਼ਾਹਿਤ ਕਰਨ ਅਤੇ ਹਰਿਆਲੇ ਤੇ ਸਾਫ਼-ਸੁਥਰੇ ਭਵਿੱਖ ਦੀ ਸਿਰਜਣਾ ਵਿੱਚ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਭਾਰਤ ਵਿਕਾਸ ਪਰਿਸ਼ਦ, ਕੇਂਦਰੀ ਜ਼ੋਨ, ਚੰਡੀਗੜ੍ਹ ਵੱਲੋਂ ਨੇਬਰਹੁੱਡ ਡਿਵੈਲਪਮੈਂਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਸੈਕਟਰ-19ਸੀ, ਚੰਡੀਗੜ੍ਹ ਦੀ ਗ੍ਰੀਨ ਬੈਲਟ ਵਿੱਚ ਰੁੱਖ ਲਗਾਓ ਮੁਹਿੰਮ ਤਹਿਤ ਲਗਭਗ 300 ਪੌਦੇ ਲਗਾਏ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਾਬਕਾ ਮੇਅਰ ਅਤੇ ਵਾਰਡ-11 ਦੇ ਕੌਂਸਲਰ ਅਨੂਪ ਗੁਪਤਾ, ਸਾਬਕਾ ਮੇਅਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੀ ਪ੍ਰਸ਼ਾਸਕ ਸਲਾਹਕਾਰ ਕਮੇਟੀ ਦੇ ਮੈਂਬਰ ਦੇਵੇਸ਼ ਮੌਦਗਿਲ ਅਤੇ ਭਾਜਪਾ ਚੰਡੀਗੜ੍ਹ ਦੇ ਪ੍ਰਦੇਸ਼ ਉਪ ਪ੍ਰਧਾਨ ਦੇਵਿੰਦਰ ਸਿੰਘ ਬਬਲਾ ਹਾਜ਼ਰ ਰਹੇ। ਸਾਰੇ ਮਹਿਮਾਨਾਂ ਨੇ ਵਾਤਾਵਰਣ ਸੰਭਾਲ ਲਈ ਆਯੋਜਕਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਨਾਗਰਿਕਾਂ ਨੂੰ ਅਜਿਹੀਆਂ ਮੁਹਿੰਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ, ਤਾਂ ਜੋ ਚੰਡੀਗੜ੍ਹ ਨੂੰ ਹੋਰ ਵੀ ਸਾਫ਼-ਸੁਥਰਾ ਅਤੇ ਹਰਿਆਭਰਾ ਬਣਾਇਆ ਜਾ ਸਕੇ। ਇਸ ਮੌਕੇ ਭਾਰਤ ਵਿਕਾਸ ਪਰਿਸ਼ਦ, ਚੰਡੀਗੜ੍ਹ ਦੇ ਪ੍ਰਦੇਸ਼ ਵਾਤਾਵਰਣ ਪ੍ਰਮੁੱਖ ਅਜੈ ਸਿੰਗਲਾ ਨੇ ਕਿਹਾ ਕਿ ਰੁੱਖ ਲਗਾਉਣਾ ਸਿਰਫ਼ ਇੱਕ ਪ੍ਰੋਗਰਾਮ ਨਹੀਂ, ਸਗੋਂ ਵਾਤਾਵਰਣ ਸੰਭਾਲ ਪ੍ਰਤੀ ਇੱਕ ਲੰਬੇ ਸਮੇਂ ਦਾ ਸੰਕਲਪ ਹੈ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦਾ ਫ...